Uncategorized
ਕੈਪਟਨ ਅਮਰਿੰਦਰ ਸਿੰਘ ਦੀ ਕੋਰੋਨਾ ਰਿਪੋਰਟ ਦਾ ਆਇਆ ਨਤੀਜਾ
ਕੈਪਟਨ ਅਮਰਿੰਦਰ ਸਿੰਘ ਨੇ ਖ਼ਤਮ ਕੀਤਾ ਸਵੈ-ਇਕਾਂਤਵਾਸ

ਕੈਪਟਨ ਅਮਰਿੰਦਰ ਸਿੰਘ ਨੇ ਖ਼ਤਮ ਕੀਤਾ ਸਵੈ-ਇਕਾਂਤਵਾਸ
ਕੋਵਿਡ ਟੈਸਟ ਰਿਪੋਰਟ ਆਈ ਨੈਗੇਟਿਵ
ਚੰਡੀਗੜ੍ਹ, 5 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਆਪਣਾ ਕੋਵਿਡ ਟੈਸਟ ਨੈਗੇਟਿਵ ਆਉਣ ਤੋਂ ਬਾਅਦ ਇਕ ਹਫ਼ਤੇ ਦਾ ਸਵੈ-ਇਕਾਂਤਵਾਸ ਖ਼ਤਮ ਕਰ ਦਿੱਤਾ।
ਮੁੱਖ ਮੰਤਰੀ ਦੋ ਵਿਧਾਇਕਾਂ ਜਿਨ੍ਹਾਂ ਦਾ ਬਾਅਦ ਵਿੱਚ ਕੋਵਿਡ ਟੈਸਟ ਪਾਜ਼ੀਟਿਵ ਆਇਆ ਸੀ, ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਇਕਾਂਤਵਾਸ ਉੱਤੇ ਚਲੇ ਗਏ ਸਨ। ਉਹ 28 ਅਗਸਤ ਨੂੰ ਵਿਧਾਨ ਸਭਾ ਦੇ ਇਕ ਰੋਜ਼ਾ ਸੈਸ਼ਨ ਵਿੱਚ ਵਿਧਾਇਕਾਂ ਦੇ ਸੰਪਰਕ ਵਿੱਚ ਆਏ ਸਨ।
ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਮੰਤਰੀਆਂ, ਕਾਂਗਰਸੀ ਵਿਧਾਇਕਾਂ ਤੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਵਰਚੁਅਲ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ, ਨੇ ਗੱਲਬਾਤ ਵਿੱਚ ਖੁਲਾਸਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਅੱਜ ਆਪਣਾ ਟੈਸਟ ਕਰਵਾਇਆ ਅਤੇ ਰਿਪੋਰਟ ਨੈਗੇਟਿਵ ਆਈ।
ਮਹਾਂਮਾਰੀ ਦੇ ਫੈਲਣ ਤੋਂ ਬਾਅਦ ਇਹ ਤੀਜਾ ਮੌਕਾ ਸੀ ਜਦੋਂ ਮੁੱਖ ਮੰਤਰੀ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ। ਇਸਦੀ ਜਾਣਕਾਰੀ ਉਹਨਾਂ ਦੇ ਮੀਡੀਆ ਸਲਾਹਕਾਰ ਰਵੀਨ ਠਕਰਾਲ ਨੇ ਵੀ ਆਪਣੇ ਟਵੀਟਰ ਤੇ ਸਾਂਝੀ ਕੀਤੀ ਹੈ।
Continue Reading