Punjab
ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨਾਲ ਵੀਡੀਓ ਕਾਨਫਰੰਸਿੰਗ ਦੌਰਾਨ ਦੇਸ਼ ‘ਚ ਲਾਕਡਾਊਨ ਵਧਾਉਣ ਦੀ ਦਿੱਤੀ ਸਲਾਹ
ਚੰਡੀਗੜ੍ਹ, 11 ਅਪਰੈਲ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਸ਼ਨੀਵਾਰ ਨੂੰ ਦੂਸਰੀ ਵਾਰ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਮੀਟਿੰਗ ਕੀਤੀ। ਇਸ ਮੀਟਿੰਗ ‘ਚ ਵੱਖ -ਵੱਖ ਰਾਜਾਂ ਦੇ ਮੁੱਖ ਮੰਤਰੀਆਂ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਹਿੱਸਾ ਲਿਆ ਹੈ।
ਇਸ ਮੌਕੇ ਮੀਟਿੰਗ ‘ਚ ਹਿੱਸਾ ਲੈਂਦਿਆਂ ਕੈਪਟਨ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਵੀਡੀਓ ਕਾਨਫਰੰਸਿੰਗ ਦੇ ਜਰੀਏ ਗੱਲਬਾਤ ਕਰਦਿਆਂ ਦੇਸ਼ ‘ਚ ਲਾਕਡਾਊਨ ਵਧਾਉਣ ਦੀ ਸਲਾਹ ਦਿੱਤੀ ਹੈ। ਕੈਪਟਨ ਨੇ ਵੀਡੀਓ ਕਾਨਫਰੰਸਿੰਗ ਦੌਰਾਨ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਸਾਰੇ ਸਰਕਾਰੀ ਕਰਮਚਾਰੀ ਜੋ ਫਰੰਟ ਲਾਈਨ ‘ਤੇ ਹਨ, ਉਨ੍ਹਾਂ ਦਾ ਬੀਮਾ ਕੀਤਾ ਜਾਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਕੈਪਟਨ ਨੇ ਉਦਯੋਗਾਂ ਅਤੇ ਖੇਤੀਬਾੜੀ ਨੂੰ ਕੁੱਝ ਛੋਟ ਦੇਣ ਦੀ ਮੰਗ ਕੀਤੀ ਹੈ ਅਤੇ ਟੈਸਟਿੰਗ ਕਿਟ ਜਲਦ ਤੋਂ ਜਲਦ ਮੁਹੱਈਆ ਕਰਵਾਉਣ ਲਈ ਕਿਹਾ ਹੈ। ਸੂਤਰਾਂ ਅਨੁਸਾਰ ਕੈਪਟਨ ਨੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਦੌਰਾਨ ਪੰਜਾਬ ਦੇ ਹਸਪਤਾਲਾਂ ਦੇ ਸੁਧਾਰ ਲਈ ਫੰਡ ਦੀ ਮੰਗ ਕੀਤੀ ਹੈ।