India
ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਅਨੁਸਾਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਲਈ 296 ਕਰੋੜ ਰੁਪਏ ਜਾਰੀ
ਪੰਜਾਬ ਦੇ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਤੇ ਵਿੱਤ ਵਿਭਾਗ ਨੇ ਜਨਵਰੀ ਅਤੇ ਫਰਵਰੀ ਮਹੀਨੇ ਲਈ 24.70 ਲੱਖ ਲਾਭਪਾਤਰੀਆਂ ਨੁੂੰ ਸਮਾਜਿਕ ਸੁਰੱਖਿਆ ਪੈਨਸ਼ਨ ਦੇਣ ਵਾਸਤੇ 296 ਕਰੋੜ ਰੁਪਏ ਜਾਰੀ ਕੀਤੇ ਹਨ।
ਇੱਥੇ ਇਹ ਦੱਸਣ ਯੋਗ ਹੈ ਕਿ ਸਮਾਜਿਕ ਸੁਰੱਖਿਆ ਵਿਭਾਗ ਨੇ ਇਸ ਮਹੀਨੇ ਦੀ ਸ਼ੁਰੂਆਤ ਵਿੱਚ ਵਿਧਵਾਵਾਂ ਦੀ ਪੈਨਸ਼ਨ ਲਈ 110 ਕਰੋੜ ਰੁਪਏ ਜਾਰੀ ਕੀਤੇ ਹਨ।
ਸਮਾਜਿਕ ਸੁਰੱਖਿਆ ਪੈਨਸ਼ਨਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਵਿਭਾਗ ਨੂੰ ਲਾਭਪਾਤਰੀਆਂ ਦੀ ਪੈਨਸ਼ਨ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ।
ਇਸੇ ਦੌਰਾਨ ਇਹ ਰਾਸ਼ੀ ਅੱਜ ਜਾਰੀ ਕਰਕੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪਾ ਦਿੱਤੀ ਗਈ ਹੈ।
ਕੈਪਟਨ ਨੇ 3000 ਰੁਪਏ ਪ੍ਰਤੀ ਵਿਯਕਤੀ ਦੇਣ ਦਾ ਕੀਤਾ ਫੈਸਲਾ
ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤੁਰੰਤ ਰਾਹਤ ਲਈ ਸਾਰੇ ਰਜਿਸਟਰਡ ਉਸਾਰੀ ਕਿਰਤੀਆਂ ਨੂੰ 3000 ਰੁਪਏ ਪ੍ਰਤੀ ਵਿਅਕਤੀ ਦਿੱਤੇ ਜਾਣ ਦਾ ਐਲਾਨ ਕੀਤਾ ਹੈ।ਇਸਦੇ ਨਾਲ ਹੀ ਸਮਾਜਿਕ ਸੁਰੱਖਿਆ ਵਿਭਾਗ ਨੇ ਪੈਨਸ਼ਨਾਂ ਲਈ 296 ਕਰੋੜ ਰੁਪਏ ਜਾਰੀ ਕੀਤਾ ਹੈ ।