Connect with us

Governance

ਗੜ੍ਹੇਮਾਰੀ ਨਾਲ ਹੋਏ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੈਪਟਨ ਵੱਲੋਂ ਗਿਰਦਾਵਰੀ ਦੇ ਹੁਕਮ

Published

on

6 ਮਾਰਚ,ਚੰਡੀਗੜ੍ਹ: ਪੰਜਾਬ ਦੇ ਮੁੱਖ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ‘ਚ ਪਏ ਬੇਮੌਸਮੇ ਮੀਂਹ ਤੇ ਗੜ੍ਹੇਮਾਰੀ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਮੁੱਢਲੀ ਮੁਲਾਂਕਣ ਰਿਪੋਰਟ ਸੋਮਵਾਰ ਤੱਕ ਜਮਾਂ ਕਰਵਾਉਣ ਲਈ ਕਿਹਾ ਗਿਆ ਹੈ।
ਇਸ ਨੁਕਸਾਨ ‘ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਨੁਕਸਾਨੀ ਗਈ ਫਸਲ ਦਾ ਪਤਾ ਲਗਾਉਣ ਲਈ ਤੁਰੰਤ ਕਦਮ ਚੁੱਕਣ ਲਈ ਕਿਹਾ ਹੈ ਤਾਂ ਜੋ ਇਸ ਦੇ ਇਵਜ਼ ਵਜੋਂ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਮੁਆਵਜ਼ਾ ਦਿੱਤਾ ਜਾ ਸਕੇ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ ਮਾਲ ਨੂੰ ਨਿਰਦੇਸ਼ ਦਿੱਤੇ ਹਨ ਕਿ ਮੀਂਹ ਤੇ ਗੜ੍ਹੇਮਾਰੀ ਨੂੰ ਦੇਖਦਿਆਂ ਉਹ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲਿਆਂ ਵਿੱਚ ਵਿਸ਼ੇਸ਼ ਗਿਰਦਾਵਰੀ ਕਰਵਾਉਣ ਲਈ ਵਿਸਥਾਰ ਵਿੱਚ ਦਿਸ਼ਾ ਨਿਰਦੇਸ਼ ਜਾਰੀ ਕਰਨ।
ਕੈਪਟਨ ਅਮਰਿੰਦਰ ਸਿੰਘ ਨੇ ਮਾਲ ਮੰਤਰੀ, ਵਿੱਤ ਕਮਿਸ਼ਨਰ ਮਾਲ, ਸਾਰੇ ਡਿਵੀਜ਼ਨਲ ਕਮਿਸ਼ਨਰਾਂ ਤੇ ਡਿਪਟੀ ਕਮਿਸ਼ਨਰਾਂ ਤੋਂ ਇਲਾਵਾ ਮਾਲ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਜ਼ਮੀਨੀ ਪੱਧਰ ‘ਤੇ ਨੁਕਸਾਨੀ ਫਸਲ ਦਾ ਜਾਇਜ਼ਾ ਲੈਣ ਲਈ ਮੀਂਹ ਤੇ ਗੜ੍ਹੇਮਾਰੀ ਪ੍ਰਭਾਵਿਤ ਖੇਤਰਾਂ ਦਾ ਵਿਆਪਕ ਦੌਰਾ ਕਰਨ।