Punjab
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੈਪਟਨ ਨੇ ਕੀਤਾ ਰੋਡ ਸ਼ੋਅ ਸ਼ੁਰੂ

ਰਾਜਪੁਰਾ :
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ‘ਪੰਜਾਬ ਲੋਕ ਕਾਂਗਰਸ’ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਆਪਣਾ ਰੋਡ ਸ਼ੋਅ ਸ਼ੁਰੂ ਕਰ ਦਿੱਤਾ ਹੈ। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਵੱਡੇ ਜਨਤਕ ਸਮਰਥਨ ਨਾਲ ਰਾਜਪੁਰਾ ਪਹੁੰਚੇ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਦੇਖ ਕੇ ਕੈਪਟਨ ਦਾ ਸਵਾਗਤ ਕੀਤਾ। ਇਸ ਦੇ ਨਾਲ ਹੀ ਲੋਕਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਕਈ ਸਮਰਥਕਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨਾਲ ਗਠਜੋੜ ਕਰ ਲਿਆ ਹੈ। ਜਦੋਂ ਉਹ ਪਿਛਲੇ ਦਿਨੀਂ ਦਿੱਲੀ ਵਿਖੇ ਹਲਕਾ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਅਤੇ ਹੋਰ ਆਗੂਆਂ ਨੂੰ ਮਿਲਣ ਗਏ ਸਨ ਤਾਂ ਇਸ ਤੋਂ ਬਾਅਦ ਕੈਪਟਨ ਨੇ ਖੁੱਲ੍ਹ ਕੇ ਭਾਜਪਾ ਨਾਲ ਗਠਜੋੜ ਦੀ ਗੱਲ ਕਹੀ।