Punjab
ਡੇਰਾ ਬਾਬਾ ਨਾਨਕ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੀ ਨਵੀਂ ਬਣੀ ਇਮਾਰਤ ਦੇ ਗੁਮੰਦ ਤੇ ਸੋਨੇ ਦੇ ਪੱਤਰੇ ਲਗਾਉਣ ਦੀ ਕਾਰ ਸੇਵਾ ਸ਼ੁਰੂ
ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਦੀ ਨਵੀਂ ਬਣੀ ਇਮਾਰਤ ਤੇ ਗੁਮੰਦ ਤੇ ਸੋਨੇ ਦੇ ਪੱਤਰੇ ਲਗਾਉਣ ਦੀ ਕਾਰ ਸੇਵਾ ਅੱਜ ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਵਾਲਿਆਂ ਵਲੋਂ ਸ਼ੁਰੂ ਕਰ ਦਿੱਤੀ ਗਈ ਹੈ ।
ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਬਾਬਾ ਗੁਰਪ੍ਰੀਤ ਸਿੰਘ ਤੇ ਬਾਬਾ ਸਾਹਿਬ ਸਿੰਘ ਨੇ ਦੱਸਿਆ ਕਿ ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਵਾਲਿਆਂ ਵੱਲੋਂ ਇਸ ਗੁਰਦੁਆਰਾ ਸਾਹਿਬ ਦੀ ਨਵੀ ਇਮਾਰਤ ਬਣਾਉਣ ਉਪਰੰਤ ਉਸ ਵਿੱਚ ਸੋਨੇ ਦੀ ਸੁੰਦਰ ਪਾਲਕੀ ਸੁਸ਼ੋਭਿਤ ਕੀਤੀ ਗਈ ਹੈ ਜਿਸ ਉੱਤੇ ਸੰਗਤਾਂ ਦੇ ਸਹਿਯੋਗ ਨਾਲ 4 ਕਿਲੋ ਸੋਨੇ ਦੀ ਸੇਵਾ ਕਰਵਾਈ ਗਈ ਹੈ ।ਉਨ੍ਹਾਂ ਦੱਸਿਆ ਕਿ ਅੱਜ ਗੁਰਦੁਆਰਾ ਸਾਹਿਬ ਦੀ ਨਵੀਂ ਬਣੀ ਇਮਾਰਤ ਦੇ ਗੁਮੰਦ ਤੇ ਸੋਨੇ ਦੇ ਪੱਤਰੇ ਲਗਾਉਣ ਦੀ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ
ਜਿਸ ਤੇ ਕਰੀਬ 10 ਤੋਂ 12 ਕਿੱਲੋ ਸੋਨਾ ਲਗਾਇਆ ਜਾਵੇਗਾ ।ਉਨ੍ਹਾਂ ਕਿਹਾ ਕਿ ਸਾਨੂੰ ਸੰਗਤਾਂ ਦਾ ਪੂਰਨ ਸਹਿਯੋਗ ਮਿਲ ਰਿਹਾ ਹੈ ,ਅਸੀਂ ਸੰਗਤਾਂ ਨੂੰ ਅਪੀਲ ਕਰਦੇ ਹਾਂ ਕਿ ਇਸ ਚੱਲ ਰਹੇ ਸੇਵਾ ਦੇ ਮਹਾਂਕੁੰਭ ਵਿਚ ਵੱਧ ਚਡ਼੍ਹ ਕੇ ਸੇਵਾ ਵਿੱਚ ਹਿੱਸਾ ਪਾਉਣ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ।