Connect with us

Punjab

ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸ਼ੁਰੂ ਹੋਣਗੇ ਕਿੱਤਾ ਮੁਖੀ ਕੋਰਸ : ਰਵਿੰਦਰ ਸਿੰਘ ਹੁੰਦਲ

Published

on

ਪਟਿਆਲਾ: ਪੰਜਾਬ ਦੇ ਨੌਜਵਾਨਾਂ ‘ਚ ਨਵੀਂ ਜਾਗ੍ਰਿਤੀ ਪੈਦਾ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪ੍ਰਿੰਸੀਪਲ ਸਕੱਤਰ ਤਕਨੀਕੀ ਸਿੱਖਿਆ ਵਿਭਾਗ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਤਕਨੀਕੀ ਸਿੱਖਿਆ ਵਿਭਾਗ ਡੀ ਪੀ ਐਸ ਖਰਬੰਦਾ ਦੀ ਰਹਿਨੁਮਾਈ ‘ਚ ਸਰਕਾਰੀ ਪੌਲੀਟੈਕਨਿਕ ਕਾਲਜ ਲੜਕੀਆਂ ਪਟਿਆਲਾ ਵੱਲੋਂ ਕਮਿਊਨਿਟੀ ਡਿਵੈਲਪਮੈਂਟ ਸਕੀਮ ਅਧੀਨ ਕਿੱਤਾ ਮੁਖੀ ਕੋਰਸ ਸ਼ੁਰੂ ਕੀਤੇ ਜਾਣਗੇ ਜੋ ਨੌਜਵਾਨਾਂ ਨੂੰ ਰੁਜ਼ਗਾਰ ਦੇ ਕਾਬਲ ਤਾਂ ਬਣਾਉਣਗੇ ਹੀ ਬਲਕਿ ਵਿਦੇਸ਼ ਜਾਣ ਦੇ ਰੁਝਾਨ ਨੂੰ ਰੋਕਣ ਦਾ ਵੀ ਯਤਨ ਕਰਨਗੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਦੇ ਪ੍ਰਿੰਸੀਪਲ ਰਵਿੰਦਰ ਸਿੰਘ ਹੁੰਦਲ ਨੇ ਕੀਤਾ।

ਉਨ੍ਹਾਂ ਦੱਸਿਆ ਕਿ ਪ੍ਰਿੰਸੀਪਲ ਸਕੱਤਰ ਤਕਨੀਕੀ ਸਿੱਖਿਆ ਵਿਭਾਗ ਅਤੇ ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਦੀ ਨਿਰਦੇਸ਼ਾ ਤਹਿਤ ਹੋਈ ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਗਿਆ ਹੈ ਕਿ ਕਮਿਊਨਿਟੀ ਡਿਵੈਲਪਮੈਂਟ ਸਕੀਮ ਅਧੀਨ ਉਦਯੋਗਿਕ ਇਕਾਈਆਂ ਦੀ ਮੰਗ ਅਨੁਸਾਰ 6-6 ਮਹੀਨੇ ਦੇ ਕਿੱਤਾ ਮੁਖੀ ਕੋਰਸ ਸ਼ੁਰੂ ਕੀਤੇ ਜਾਣਗੇ ਤਾਂ ਜੋ ਨੌਜਵਾਨਾਂ ਨੂੰ ਸਬੰਧਤ ਉਦਯੋਗਿਕ ਇਕਾਈਆਂ ਵਿਚ ਹੀ ਰੁਜ਼ਗਾਰ ਮਿਲ ਸਕੇ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਾਲਜ ਵੱਲੋਂ ਜ਼ਿਲ੍ਹਾ ਪਟਿਆਲਾ ਦੀਆਂ ਉਦਯੋਗਿਕ ਇਕਾਈਆਂ ਨਾਲ ਤਾਲਮੇਲ ਸ਼ੁਰੂ ਕੀਤਾ ਜਾ ਚੁੱਕਾ ਹੈ। ਕਮਿਊਨਿਟੀ ਡਿਵੈਲਪਮੈਂਟ ਸਕੀਮ ਦੇ ਇੰਟਰਨਲ ਕੋਆਰਡੀਨੇਟਰ ਪ੍ਰੋਫੈਸਰ ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਦੱਸਿਆ ਕਿ ਉਪਰੋਕਤ ਕੋਰਸ ਬਿਲਕੁਲ ਮੁਫ਼ਤ ਚਲਾਏ ਜਾਣਗੇ ਅਤੇ ਸਰਟੀਫਿਕੇਟ ਕਾਲਜ ਵੱਲੋਂ ਜਾਰੀ ਕੀਤੇ ਜਾਣਗੇ ਜੋ ਦੇਸ਼ ਦੇ ਹਰ ਕੋਨੇ ਵਿਚ ਨੌਕਰੀ ਦੇ ਲਈ ਮਾਨਤਾ ਪ੍ਰਾਪਤ ਹੋਣਗੇ। ਉਨ੍ਹਾਂ ਦੱਸਿਆ ਕਿ ਉਪਰੋਕਤ ਕੋਰਸਾਂ ਲਈ ਵਿਦਿਆਰਥੀ ਕਾਲਜ ਵਿਚ ਵਰਕਿੰਗ ਸਮੇਂ ਕਦੇ ਵੀ ਸੰਪਰਕ ਕਰ ਸਕਦੇ।