Punjab
ਮੰਡੀ ਗੋਬਿੰਦਗੜ੍ਹ ‘ਚ ਧਰਨਾ ਮੁਜ਼ਾਹਰਾ ਕਰਨ ਵਾਲੇ 100 ਤੋਂ ਵੱਧ ਲੋਕਾਂ ‘ਤੇ ਹੋਇਆ ਮੁਕਦਮਾ ਦਰਜ
ਮੰਡੀ ਗੋਬਿੰਦਗੜ੍ਹ, 07 ਜੁਲਾਈ : ਕੋਰੋਨਾ ਦੀ ਮਾਰ ਜਿਥੇ ਪੂਰੀ ਦੁਨੀਆਂ ਤੇ ਪਈ ਆ ਓਥੇ ਹੀ ਕੇਂਦਰੀ ਸਰਕਾਰ ਵਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ।
ਜਿਸਦੇ ਕਰਕੇ ਅਕਾਲੀ ਦਲ ਵਲੋਂ 7 ਜੁਲਾਈ ਨੂੰ ਪੰਜਾਬ ਭਰ ਦੇ ਵਿਚ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਗਿਆ ਸੀ। ਜਿਸ ਕਰਕੇ ਅੱਜ ਭਾਵ ਮੰਗਲਵਾਰ ਨੂੰ ਪੰਜਾਬ ਦੇ ਵੱਖ ਵੱਖ ਥਾਵਾਂ ਤੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਦੱਸ ਦਈਏ ਅੱਜ ਜਨਤਕ ਮਸਲਿਆਂ ਨੂੰ ਲੈ ਕੇ ਪੰਜਾਬ ਦੀ ਕਾਂਗਰਸ ਸਰਕਾਰ ਖ਼ਿਲਾਫ਼ ਦਿੱਤੇ ਗਏ ਧਰਨਿਆਂ ਨੂੰ ਲੈ ਕੇ ਪੁਲਿਸ ਨੇ ਸਖ਼ਤ ਕਾਰਵਾਈ ਕਰਦਿਆਂ ਧਰਨੇ ਦੀ ਅਗਵਾਈ ਕਰਨ ਵਾਲੇ ਆਗੂਆਂ ਸਮੇਤ 100 ਤੋਂ ਵੀ ਵੱਧ ਵਿਅਕਤੀਆਂ ‘ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਇਸ ਮਾਮਲੇ ਸਬੰਧੀ ਥਾਣਾ ਮੁਖੀ ਮਹਿੰਦਰ ਸਿੰਘ ਦਾ ਕਹਿਣਾ ਹੈ ਕਿ ਉਕਤ ਪ੍ਰਦਰਸ਼ਨਕਾਰੀਆਂ ਵੱਲੋਂ ਬਿਨਾਂ ਪ੍ਰਵਾਨਗੀ ਲਏ ਅਤੇ ਸਿਹਤ ਵਿਭਾਗ ਦੀਆਂ ਸਾਵਧਾਨੀਆਂ ਨੂੰ ਛਿੱਕੇ ਟੰਗ ਕੇ ਧਰਨਾ ਲਗਾਇਆ ਗਿਆ ਸੀ ਜਿਸ ਨੂੰ ਲੈ ਕੇ ਉਕਤ ਕਾਰਵਾਈ ਕੀਤੀ ਗਈ ਹੈ।