Connect with us

News

ਅਮਰੀਕਾ ‘ਚ ਬੀਤੇ 24 ਘੰਟਿਆਂ ‘ਚ ਹੋਈ 2200 ਤੋਂ ਵੱਧ ਲੋਕਾਂ ਦੀ ਮੌਤ

Published

on

ਅਮਰੀਕਾ, 15 ਅਪਰੈਲ: ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ, ਅਮਰੀਕਾ ਵਿਚ ਇਹ ਮਹਾਂਮਾਰੀ ਭਿਆਨਕ ਰੂਪ ਧਾਰਣ ਕਰ ਚੁੱਕੀ ਹੈ। ਕੋਰੋਨਾ ਵਾਇਰਸ ਨੇ ਹੁਣ ਤੱਕ 6 ਲੱਖ ਤੋਂ ਵੱਧ ਲੋਕਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ। ਜੋਹਨ ਹਾਪਿੰਕਸ ਯੂਨੀਵਰਸਿਟੀ ਮੁਤਾਬਕ ਅਮਰੀਕਾ ਵਿਚ ਪੀੜਤਾਂ ਦੀ ਗਿਣਤੀ 6,08,377 ਹੋ ਗਈ ਹੈ ਅਤੇ ਹੁਣ ਤਕ 25 ਹਜ਼ਾਰ ਤੋਂ ਵੱਧ ਲੋਕ ਦਮ ਤੋੜ ਚੁੱਕੇ ਹਨ।
ਅਮਰੀਕਾ ਵਿਚ ਬੀਤੇ 24 ਘੰਟਿਆਂ ਦੌਰਾਨ 2,228 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 25,981 ਹੋ ਚੁੱਕੀ ਹੈ। ਨਿਊਯਾਰਕ ਵਿਚ ਹੀ 2 ਲੱਖ ਤੋਂ ਵੱਧ ਲੋਕ ਪੀੜਤ ਹਨ ਤੇ ਇੱਥੇ ਹੁਣ ਤਕ 10,834 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਇਲਾਵਾ ਨਿਊਜਰਸੀ ਵਿਚ 68,824 ਲੋਕ ਕੋਰੋਨਾ ਨਾਲ ਪੀੜਤ ਹਨ ਅਤੇ 2,805 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਸਦਾ ਕਹਿਰ ਅਮਰੀਕਾ ਵਿੱਚ ਦਿਨੋਂ ਦਿਨ ਵੱਧ ਰਿਹਾ ਹੈ।