Punjab
ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਸਣੇ 6 ਖ਼ਿਲਾਫ਼ ਮਾਮਲਾ ਦਰਜ, ਦੋ ਗ੍ਰਿਫਤਾਰ

ਬਠਿੰਡਾ 25ਸਤੰਬਰ 2023: ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਸਣੇ 6 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਐਤਵਾਰ ਨੂੰ ਵਿਜੀਲੈਂਸ ਟੀਮ ਨੇ ਰਾਜੀਵ ਕੁਮਾਰ ਅਤੇ ਅਮਨਦੀਪ ਨੂੰ ਗ੍ਰਿਫਤਾਰ ਕਰ ਲਿਆ। ਹਾਲਾਂਕਿ ਇਸ ਮਾਮਲੇ ਵਿੱਚ ਕਿਸੇ ਵੀ ਵਿਜੀਲੈਂਸ ਅਧਿਕਾਰੀ ਨੇ ਕੋਈ ਪੁਸ਼ਟੀ ਨਹੀਂ ਕੀਤੀ ਹੈ। ਪਰ ਸੂਤਰਾਂ ਮੁਤਾਬਕ ਵਿਜੀਲੈਂਸ ਦੇ ਸੀਨੀਅਰ ਅਧਿਕਾਰੀ ਸੋਮਵਾਰ ਨੂੰ ਵੱਡਾ ਖੁਲਾਸਾ ਕਰ ਸਕਦੇ ਹਨ। ਨਾਮਜ਼ਦ ਮੁਲਜ਼ਮਾਂ ਵਿੱਚ ਮਨਪ੍ਰੀਤ ਬਾਦਲ, ਵਿਕਾਸ ਕੁਮਾਰ, ਪੰਕਜ, ਸ਼ੇਰਗਿੱਲ, ਰਾਜੀਵ ਕੁਮਾਰ ਅਤੇ ਅਮਨਦੀਪ ਦੇ ਨਾਂ ਸ਼ਾਮਲ ਹਨ।