Punjab
ਰਾਣਾ ਕੰਦੋਵਾਲੀਆ ਕਤਲ ਕੇਸ ‘ਚ ਗੈਂਗਸਟਰ ਜੱਗੂ ਭਗਵਾਨਪੁਰੀਆ ਖਿਲਾਫ ਦਰਜ ਹੋਇਆ ਕੇਸ

ਅੰਮ੍ਰਿਤਸਰ : ਗੈਂਗਸਟਰ ਰਾਣਾ ਕੰਦੋਵਾਲੀਆ (Gangster Rana Kandowalia) ਕਤਲ ਕੇਸ ‘ਚ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ‘ਤੇ ਸ਼ਿਕੰਜਾ ਕੱਸ ਦਿੱਤਾ ਹੈ। ਅੰਮ੍ਰਿਤਸਰ ਪੁਲਿਸ ਜੱਗੂ ਭਗਵਾਨਪੁਰੀਆ ਨੂੰ ਦਿੱਲੀ ਜੇਲ੍ਹ ਵਿੱਚੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਏਗੀ। ਪੁਲਿਸ ਨੇ ਜੱਗੂ ਨੂੰ ਦਿੱਲੀ ਤੋਂ ਲਿਆਉਣ ਲਈ ਕਾਨੂੰਨੀ ਪ੍ਰਕਿਰਿਆ ਅਰੰਭ ਦਿੱਤੀ ਹੈ।
ਜਾਣਕਾਰੀ ਮੁਤਾਬਿਕ ਪੁਲਿਸ ਵੱਲੋਂ ਮ੍ਰਿਤਕ ਰਾਣਾ ਕੰਦੋਲਵਾਲੀਆ ਦੇ ਪਿਤਾ ਦੇ ਬਿਆਨਾਂ ‘ਤੇ ਜੱਗੂ ਭਗਵਾਨਪੁਰੀਆ, ਜਗਰੋਸ਼ਨ ਤੇ ਮਨੀ ਰਈਆ ਖਿਲਾਫ ਮਾਮਲਾ ਦਰਜ ਕੀਤਾ ਸੀ। ਡੀਸੀਪੀ ਭੁੱਲਰ ਨੇ ਕਿਹਾ ਕਿ ਜੱਗੂ ਤੇ ਰਾਣਾ ਵਿਚਾਲੇ ਪੁਰਾਣੀ ਰੰਜਿਸ਼ਬਾਜੀ ਸੀ ਤੇ ਪੁਲਿਸ ਹੁਣ ਜੱਗੂ ਨੂੰ ਲਿਆ ਕੇ ਪੁੱਛਗਿੱਛ ਕਰੇਗੀ।
ਦੱਸ ਦਈਏ ਕੀ ਬੀਤੇ ਦਿਨੀਂ ਅੰਮ੍ਰਿਤਸਰ ਵਿਚ ਰਾਤ ਗੈਂਗਵਾਰ ਦੀ ਘਟਨਾ ਵਾਪਰੀ ਸੀ। ਇਸ ਵਿਚ ਅਣਪਛਾਤੇ ਲੋਕਾਂ ਵੱਲੋਂ ਰਾਣਾ ਕੰਦੋਵਾਲੀਆ ਨੂੰ ਗੋਲੀਆਂ ਮਾਰੀਆਂ ਗਈਆਂ ਸੀ, ਜਿਸ ਦੇ ਚਲਦਿਆਂ ਇਲਾਜ ਦੌਰਾਨ ਉਸਦੀ ਮੌਤ ਹੋ ਗਈ ਸੀ। ਜਾਣਕਾਰੀ ਅਨੁਸਾਰ ਉਹ ਆਪਣੇ ਪਿੰਡ ਦੇ ਕਿਸੇ ਰਿਸ਼ਤੇਦਾਰ ਦਾ ਪਤਾ ਲੈਣ ਕੇ ਡੀ ਹਸਪਤਾਲ ਪਹੁੰਚਿਆ ਸੀ। ਜਿਥੇ ਉਸਦਾ ਕਤਲ ਕਰ ਦਿੱਤਾ ਗਿਆ ਸੀ।