Punjab
ਗੁਰਦਾਸਪੁਰ ਪੁਲਿਸ ਦੇ ਤਿੰਨ ਏ ਐਸ ਆਈ ਦੇ ਖਿਲਾਫ ਕੇਸ ਦਰਜ
ਗੁਰਦਾਸਪੁਰ ਪੁਲਿਸ ਦੇ ਤਿੰਨ ਏ ਐਸ ਆਈ ਦੇ ਖਿਲਾਫ ਕੇਸ ਦਰਜ ਕਾਨੂੰਨ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਤਿੰਨ ਪੁਲਿਸ ਮੁਲਾਜ਼ਮਾਂ ਖਿਲਾਫ ਗੁਰਦਾਸਪੁਰ ਪੁਲਿਸ ਨੇ ਕੀਤਾ ਮਾਮਲਾ ਦਰਜ ਮਾਮਲਾ ਬੀਤੇ ਦਿਨੀ ਦੋ ਨੌਜਵਾਨਾਂ ਦੀ ਕੁੱਟਮਾਰ ਕਰਕੇ ਥਰਡ ਡਿਗਰੀ ਦੀ ਵਰਤੋਂ ਕਰਨ ਦਾ ਗੌਰਤਲਬ ਹੈ ਕਿ ਪਿਛਲੇ ਦਿਨੀਂ ਥਾਣਾ ਸਿਟੀ ਦੇ ਪੁਲੀਸ ਮੁਲਾਜ਼ਮਾਂ ਵੱਲੋਂ ਦੋ ਨੌਜਵਾਨਾਂ ਨੂੰ ਬਿਨਾਂ ਕੋਈ ਕੇਸ ਦਰਜ ਕੀਤੇ ਥਰਡ ਡਿਗਰੀ ਦੀ ਵਰਤੋਂ ਕਰਕੇ ਹਿਰਾਸਤ ਵਿੱਚ ਲੈ ਕੇ ਧਮਕੀਆਂ ਦਿੱਤੀਆਂ ਗਈਆਂ ਸਨ। ਜਿਸ ‘ਤੇ ਪਹਿਲਾਂ ਤਿੰਨਾਂ ਨੂੰ ਪੁਲਿਸ ਨੇ ਮੁਅੱਤਲ ਕਰ ਦਿੱਤਾ ਅਤੇ ਬਾਅਦ ‘ਚ ਐਸ.ਆਈ.ਟੀ. ਜਾਂਚ ਤੋਂ ਬਾਅਦ ਐਤਵਾਰ ਦੇਰ ਰਾਤ ਤਿੰਨਾਂ ਪੁਲਿਸ ਮੁਲਾਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਗੁਰਦਾਸਪੁਰ ਪੁਲੀਸ ਨੇ ਏਐਸਆਈ ਸਤਪਾਲ, ਏਐਸਆਈ ਕਸ਼ਮੀਰ ਸਿੰਘ ਅਤੇ ਏਐਸਆਈ ਹਰਜੀਤ ਸਿੰਘ ਖ਼ਿਲਾਫ਼ ਆਈਪੀਸੀ ਦੀ ਧਾਰਾ 341/342/506/323/34 ਤਹਿਤ ਕੇਸ ਦਰਜ ਕਰ ਲਿਆ ਹੈ। ਪਰ ਜਾਂਚ ਅਜੇ ਵੀ ਜਾਰੀ ਹੈ ਅਤੇ ਉਹਨਾ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ।
