ਕੋਰੋਨਾ ਵਾਇਰਸ ਦਾ ਕਹਿਰ ਜਿੱਥੇ ਪੁਰੀ ਦੁਨੀਆ ‘ਚ ਫੈਲਿਆ ਹੋਇਆ ਹੈ। ਉੱਥੇ ਦਿੱਲੀ ਦੇ ਵਿੱਚ ਇਕੱਠੇ ਹੋਏ ਲੋਕਾਂ ਕਰਕੇ ਕੋਰੋਨਾ ਦਾ ਕਹਿਰ ਹੋਰ ਵੱਧ ਗਿਆ ਹੈ।...
ਮੋਗਾ, 07 ਅਪਰੈਲ (ਦੀਪਕ ਸਿੰਗਲਾ): ਮੋਗਾ ਪੁਲਿਸ ਦੁਆਰਾ ਸਰਕਾਰੀ ਹਸਪਤਾਲ ਵਿੱਚ ਆਇਸੋਲੇਟ ਕੀਤੇ 13 ਤਬਲਿਗੀ ਜਮਾਤੀਆਂ ਵਿੱਚੋਂ ਇੱਕ ਦੀ ਰਿਪੋਰਟ ਕੋਰੋਨਾ ਪਾਜ਼ਿਟਿਵ ਪਾਈ ਗਈ ਹੈ। ਇਨ੍ਹਾਂ...
ਮੋਹਾਲੀ, 7 ਅਪ੍ਰੈਲ (ਆਸ਼ੂ ਅਨੇਜਾ) : ਮੋਹਾਲੀ ਵਿਖੇ ਕੋਰੋਨਾ ਵਾਇਰਸ ਦੇ 7 ਨਵੇ ਮਾਮਲੇ ਸਾਹਮਣੇ ਆਏ ਹਨ। ਇਹ ਸਾਰੇ ਡੇਰਾ ਬਸੀ ਦੀ ਜਵਾਹਰਪੁਰ ਕਲੋਨੀ ਨਾਲ ਸੰਬੰਧਿਤ...
ਪਠਾਨਕੋਟ ਦੇ ਸੁਜਾਨਪੁਰ ਦੀ ਰਹਿਣ ਵਾਲੀ 75 ਸਾਲਾਂ ਰਾਜ ਰਾਣੀ ਦੀ ਕੋਰੋਨਾ ਕਾਰਨ ਮੌਤ ਹੋਈ ਸੀ। ਇਸਦੇ ਨਾਲ ਸੰਪਰਕ ਚ ਆਏ ਵਿਅਕਤੀਆਂ ਦੇ ਸੈਂਪਲ ਜਾਂਚ ਲਈ...
ਸੂਬੇ ਅੰਦਰ ਕਰਫਿਊ ਦੇ ਚਲਦਿਆਂ ਪੰਜਾਬ ਸਰਕਾਰ ਦੇ ਲੌਕ ਡਾਉਨ ਦੀਆਂ ਹਦਾਇਤਾਂ ਨੂੰ ਸਖਤੀ ਨਾਲ ਪਾਲਣਾ ਕਰਵਾਉਣ ਲਈ ਅੱਜ ਫਿਰੋਜ਼ਪੁਰ ਵਿੱਚ ਡੀ ਆਈ ਜੀ ਹਰਦਿਆਲ ਸਿੰਘ...
ਜਲਾਲਾਬਾਦ/ਫ਼ਾਜ਼ਿਲਕਾ, 7 ਅਪ੍ਰੈਲ: ਕੋਰੋਨਾ ਵਾਇਰਸ ਦੇ ਕਾਰਣ ਜਾਰੀ ਕਰਫ਼ਿਊ ’ਚ ਹਲਕਾ ਵਿਧਾਇਕ ਰਮਿੰਦਰ ਆਵਲਾ ਲੋੜਵੰਦ ਲੋਕਾਂ ਲਈ ਮਸੀਹਾ ਦੇ ਰੂਪ ਵਿੱਚ ਵਿਚਰ ਰਹੇ ਹਨ। ਬੀਤੇ ਦਿਨਾਂ...
ਪੰਜਾਬ ਦੇ ਵਿੱਚ ਲਗਾਤਾਰ ਕਰਫਿਊ ਜਾਰੀ ਹੈ ਅਤੇ ਲੁਧਿਆਣਾ ਜ਼ਿਲ੍ਹੇ ਦੇ ਵਿਚ 2 ਜਮਾਤੀ ਕਰੋਨਾ ਵਾਇਰਸ ਤੋਂ ਪਾਜ਼ੀਟਿਵ ਪਾਏ ਗਏ ਨੇ ਜਿਨ੍ਹਾਂ ਚੋਂ ਇੱਕ ਪਾਇਲ ਜਦੋਂ...
ਨਵਾਂ ਸ਼ਹਿਰ, 7 ਅਪ੍ਰੈਲ: ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਕੋਰੋਨਾ ਵਾਇਰਸ ਤੋਂ ਮੁਕਤ ਹੋਏ ਪਠਲਾਵਾ ਦੇ ਨੌਜਵਾਨ ਫ਼ਤਹਿ ਸਿੰਘ (35) ਨੇ ਪੰਜਾਬ ਦੇ ਲੋਕਾਂ ਨੂੰ...
ਨਵਾਂਸ਼ਹਿਰ, 7 ਅਪ੍ਰੈਲ: ਜ਼ਿਲ੍ਹਾ ਪੁਲਿਸ ਦੀ ਐਸਬੀਐਸ ਨਗਰ ਪੁਲਿਸ ਹੈਲਪਿੰਗ ਹੈਂਡ ਸੰਸਥਾ ਵੱਲੋਂ ਐਸਐਸਪੀ ਅਲਕਾ ਮੀਨਾ ਦੀ ਅਗਵਾਈ ’ਚ ਸਫ਼ਾਈ ਕਰਮਚਾਰੀਆਂ ਦਾ ਨਿਵੇਕਲੇ ਢੰਗ ਨਾਲ ਸਨਮਾਨ...
ਫ਼ਤਹਿਗੜ੍ਹ ਸਾਹਿਬ, 06 ਅਪ੍ਰੈਲ : ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਜਿਲ੍ਹੇ ਦੇ ਪਿੰਡਾਂ ਦੇ ਲੋਕਾਂ ਵੱਲੋਂ ਪਿੰਡਾਂ ਨੂੰ ਆਉਣ ਜਾਣ ਵਾਲੇ ਰਸਤਿਆਂ ਉਤੇ 24 ਘੰਟੇ ਪਹਿਰੇ ਦਿੱਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਗੱਲਬਾਤ ਕਰਦਿਆਂ ਦੱਸਿਆ ਕਿ ਪਿੰਡਾਂ ਨੂੰ ਆਉਣ ਜਾਣ ਵਾਲੇ ਰਸਤਿਆਂ ਉਤੇ ਪਹਿਰਾ ਦੇ ਰਹੇ ਪਿੰਡ ਵਾਸੀਆਂ ਵੱਲੋਂ ਇਹ ਗੱਲ ਯਕੀਨੀ ਬਣਾਈ ਜਾ ਰਹੀ ਹੈ ਕਿ ਪਿੰਡ ਵਿੱਚੋਂ ਕੋਈ ਵੀ ਵਿਅਕਤੀ ਬਿਨਾਂ ਕਿਸੇ ਅਤਿ ਜ਼ਰੂਰੀ ਕੰਮ ਤੋਂ ਬਾਹਰ ਨਾ ਜਾਵੇ ਅਤੇ ਨਾ ਹੀ ਬਾਹਰੋਂ ਕੋਈ ਪਿੰਡ ਵਿਚ ਆਵੇ ਤਾਂ ਜੋ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਮੈਜਿਸਟਰੇਟ -ਕਮ- ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਪੰਜਾਬ ਵਿਲੇਜ ਐਂਡ ਸਮਾਲ ਟਾਊਨ ਪੈਟਰੋਲ ਐਕਟ 1918 ਦੇ ਸੈਕਸ਼ਨ 3 (1) ਅਧੀਨ ਹੁਕਮ ਜਾਰੀ ਕੀਤੇ ਹੋਏ ਹਨ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹੇ ਦੇ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀਆਂ ਵੱਲੋਂ ਪਿੰਡਾਂ ਵਿੱਚ ਦਾਖਲ ਹੋਣ ਤੇ ਬਾਹਰ ਜਾਣ ਦੇ ਰਸਤਿਆਂ ਤੇ 24 ਘੰਟੇ ਪਹਿਰੇ ਲਗਾਏ ਜਾਣ ਅਤੇ ਕਿਸੇ ਵੀ ਵਿਅਕਤੀ ਨੂੰ ਬਿਨਾਂ ਕਿਸੇ ਖਾਸ ਮਕਸਦ ਦੇ ਪਿੰਡ ਵਿੱਚ ਦਾਖਲ ਨਾ ਹੋਣ ਦਿੱਤਾ ਜਾਵੇ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਪਿੰਡਾਂ ਦੇ 60 ਸਾਲ ਤੋਂ ਵੱਧ ਉਮਰ ਵਾਲੇ ਬਜ਼ੁਰਗਾਂ ਅਤੇ ਅੰਗਹੀਣ ਵਿਅਕਤੀਆਂ ਨੂੰ ਇਹ ਪਹਿਰਾ ਦੇਣ ਤੋਂਛੋਟ ਹੈ। ਹਰੇਕ ਪਿੰਡ ਦੀ ਪੰਚਾਇਤ ਨੂੰ ਇਸ ਐਕਟ ਅਧੀਨ ਧਾਰਾ 4(1) ਦੀ ਪੂਰੀ ਤਰਜਮਾਨੀ ਕਰਦਿਆਂ ਆਪਣੇ ਕਾਰਜ ਖੇਤਰ ਅੰਦਰ ਉਕਤ ਡਿਊਟੀ ਕਰਵਾਉਣਲਈ ਕਿਹਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸਾਸ਼ਨ ਆਮ ਲੋਕਾਂ ਦੀਆਂ ਹਰੇਕ ਤਰ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਕਿਸੇ ਤਰ੍ਹਾਂਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।