ਕੋਵਿਡ19 ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ, ਮੋਹਾਲੀ ਵਿੱਚ ਆਏ ਦਿਨ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਪਿਛਲੇ ਦਿਨੀਂ ਮੋਹਾਲੀ ਦੇ ਜਵਾਹਰਪੁਰ...
ਰੋਪੜ,09 ਅਪ੍ਰੈਲ: ਪੂਰੀ ਦੁਨੀਆਂ ਵਿੱਚ ਫੈਲੀ ਮਹਾਂਮਾਰੀ ਹੁਣ ਤੱਕ ਹਜ਼ਾਰਾਂ ਕੀਮਤੀ ਜਾਨਾਂ ਲੈ ਚੁੱਕੀ ਹੈ। ਤਾਜ਼ਾ ਮਾਮਲਾ ਰੋਪੜ ਤੋਂ ਸਾਹਮਣੇ ਆਇਆ ਹੈ,ਜਿਥੇ ਬੀਤੇ ਦਿਨੀਂ ਤਹਿਸੀਲ ਮੋਰਿੰਡਾ...
ਕੋਰੋਨਾ ਤੋਂ ਬਚਣ ਲਈ ਹਰ ਮੁਮਕਿਨ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲਈ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਮੇਂ ਰਹਿੰਦੇ ਹੀ ਕੋਰੋਨਾ...
Breaking Ludhiana: ਕੋਰੋਨਾ ਦੇ ਮਾਮਲੇ ਪੰਜਾਬ ਵਿੱਚ ਦਿਨੋਂ ਦਿਨ ਵੱਧ ਰਹੇ ਹਨ। ਲੁਧਿਆਣਾ ਦੇ ਵਿੱਚ ਕੋਰੋਨਾ ਪਾਜ਼ੀਟਿਵ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹਨਾਂ ਦੀ...
ਕੋਰੋਨਾ ਦਾ ਕਹਿਰ ਪੂਰੀ ਦੁਨੀਆ ਵਿੱਚ ਦੇਖਿਆ ਜਾ ਸਕਦਾ ਹੈ। ਇਸਦਾ ਅਸਰ ਪੰਜਾਬ ਚ ਵੀ ਦਿਨੋਂ ਦਿਨ ਵੱਧ ਰਿਹਾ ਹੈ। ਜਲੰਧਰ ਵਿੱਚ 59 ਸਾਲਾਂ ਵਿਅਕਤੀ ਕੋਰੋਨਾ...
ਚੰਡੀਗੜ, 8 ਅਪ੍ਰੈਲ : ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਆਪ ਤੇ ਸੀ.ਪੀ.ਆਈ. ਸਣੇ ਵੱਖ-ਵੱਖ ਪਾਰਟੀਆਂ ਦੇ ਸੀਨੀਅਰ ਆਗੂਆਂ ਨਾਲ ਗੱਲਬਾਤ ਕਰ ਕੇ ਮੌਜੂਦਾ ਸੰਕਟ ਕਾਰਨ ਪੈਦਾ ਹੋਈਆਂ ਸਥਿਤੀਆਂ ਦੇ ਹਰ ਪਹਿਲੂ ਉਤੇ ਵਿਚਾਰ ਕੀਤਾ ਅਤੇ ਹੌਲੀਹੌਲੀ ਆਮ ਵਰਗੀ ਸਥਿਤੀ ਯਕੀਨੀ ਬਣਾਉਣ ਲਈ ਕੀਤੇ ਜਾਣ ਵਾਲੇ ਉਪਾਵਾਂ ਲਈ ਸੁਝਾਅ ਵੀ ਮੰਗੇ। ਮੁੱਖ ਮੰਤਰੀ ਨੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿੱਚ ਕਾਂਗਰਸੀ ਵਿਧਾਇਕਾਂ ਨਾਲ ਵੀਡਿਓ ਕਾਨਫਰੰਸਿੰਗ ਤੋਂ ਬਾਅਦ ਲੜੀਵਾਰਾਂ ਫੋਨਕਾਲਾਂ ਰਾਹੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਕਾਸ਼ ਸਿੰਘ ਬਾਦਲ ਤੇ ਸੁਖਦੇਵ ਸਿੰਘ ਢੀਂਡਸਾ, ਵਿਰੋਧੀ ਧਿਰ ਦੇ ਨੇਤਾ ਅਤੇ ਆਪ ਆਗੂ ਹਰਪਾਲ ਸਿੰਘ ਚੀਮਾ ਅਤੇਸੀ.ਪੀ.ਆਈ. ਦੇ ਹਰਦੇਵ ਸਿੰਘ ਅਰਸ਼ੀ ਨਾਲ ਗੱਲਬਾਤ ਵੀ ਕੀਤੀ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਾਰੀਆਂ ਹੀ ਪਾਰਟੀਆਂ ਦੇ ਆਗੂਆਂ ਨੇ ਸੂਬਾ ਸਰਕਾਰ ਵੱਲੋਂ ਕੋਵਿਡ-19 ਖਿਲਾਫ ਕੀਤੇ ਜਾ ਰਹੇ ਸੰਘਰਸ਼ ਦਾ ਸਮਰਥਨਕਰਦਿਆਂ ਇਸ ਸਮੱਸਿਆ ਨਾਲ ਨਜਿੱਠਣ ਲਈ ਸਰਕਾਰ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨਾਲ ਮੁੱਖ ਤੌਰ ‘ਤੇ ਸਹਿਮਤੀ ਪ੍ਰਗਟਾਈ। ਸ਼੍ਰੋਮਣੀ ਅਕਾਲੀ ਦਲ ਦੇਆਗੂ ਸੂਬੇ ਵਿੱਚ ਸਰਕਾਰੀ ਮਸ਼ੀਨਰੀ ਰਾਹੀਂ ਹੋਰ ਖੁਰਾਕ ਪੈਕਟਾਂ ਨੂੰ ਵੰਡਣ ਦੇ ਹੱਕ ਵਿੱਚ ਸਨ। ਮੁੱਖ ਮੰਤਰੀ ਨੇ ਸਾਰੀਆਂ ਹੀ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰਆਪਣੀ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿਵਾਇਆ। ਪੰਜਾਬ ਕਾਂਗਰਸ ਨੇ ਸੂਬੇ ਅਤੇ ਲੋਕਾਂ ਦੇ ਹਿੱਤ ਵਿੱਚ ਮੁੱਖ ਮੰਤਰੀ ਨੂੰ ਕੋਈ ਵੀ ਫੈਸਲਾ ਜੋ ਉਹਨਾਂ ਨੂੰ ਉਚਿਤ ਲੱਗਦਾ ਹੋਵ, ਲੈਣ ਲਈ ਪੂਰੀ ਤਰ੍ਹਾਂ ਅਧਿਕਾਰਤ ਕੀਤਾ। ਮੁੱਖ ਮੰਤਰੀ ਨੇ ਕੋਵਿਡ-19 ਦੀ ਅੱਗੇ ਵਧਦੀ ਸਥਿਤੀ ‘ਤੇ ਚਿਤਾਵਨੀ ਦਿੰਦਿਆਂ ਦੱਸਿਆ ਕਿ ਵਿਸ਼ਵ ਪੱਧਰ ‘ਤੇ ਸੁਝਾਏ ਜਾ ਰਹੇ ਅੰਕੜੇ ਦੱਸ ਰਹੇ ਹਨ ਕਿ ਸਥਿਤੀਕੋਈ ਚੰਗੀ ਨਹੀਂ ਹੈ। ਉਹਨਾਂ ਕਿਹਾ ਕਿ ਜਲਦੀ ਲਾਗੂ ਕੀਤੇ ਲੌਕਡਾਊਨ/ਕਰਫਿਊ ਦੇ ਚੱਲਦਿਆਂ ਭਾਰਤ ਹਾਲੇ ਤੱਕ ਦੂਜੇ ਅਗਾਂਹਵਧੂ ਮੁਲਕਾਂ ਮੁਕਾਬਲੇ ਬਿਹਤਰਸਥਿਤੀ ਵਿੱਚ ਹੈ ਪਰ ਅਸੀਂ ਇਸ ਮੌਕੇ ਕੋਈ ਵੀ ਅਵਸੇਲਾਪਣ ਨਹੀਂ ਦਿਖਾ ਸਕਦੇ।
ਨਸ਼ੇ ਵਿਰੁੱਧ ਬਣੀ ਸਪੈਸ਼ਲ ਟਾਸਕ ਫੋਰਸ ਨੇ ਦਿੱਲੀ ਤੋਂ ਹੈਰੋਇਨ ਲਿਆ ਕੇ ਮੋਹਾਲੀ ਵਿਖੇ ਸਪਲਾਈ ਕਰਨ ਵਾਲੇ ਵਿਅਕਤੀ ਨੂੰ 30 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ।...
ਗੁਰਦਾਸਪੁਰ, 08 ਅਪ੍ਰੈਲ (ਰਵੀ ਕੁਮਾਰ): ਪੰਜਾਬ ਵਿੱਚ ਜਿੱਥੇ ਕਰਫ਼ਿਊ ਕਰਕੇ ਲੋਕ ਘਰ ਦੇ ਅੰਦਰ ਹਨ ਅਤੇ ਬਾਹਰ ਚੱਪੇ ਚੱਪੇ ਤੇ ਪੁਲਿਸ ਵੱਲੋਂ ਨਾਕਾਬੰਦੀ ਜਾਰੀ ਹੈ। ਇਸ...
ਜਲੰਧਰ, 08 ਅਪ੍ਰੈਲ: ਕੋਰੋਨਾ ਵਾਇਰਸ ਨੂੰ ਲੈ ਕੇ ਪੂਰੀਆਂ ਸੁਵਿਧਾਵਾਂ ਨਾ ਮਿਲਣ ਕਾਰਣ ਨਰਸਿੰਗ ਸਟਾਫ,ਕਲਾਸ ਫੋਰ ਕਰਮਚਾਰੀ, ਕੰਟਰੈਕਟ ਬੇਸ ਸਟਾਫ, ਟਰੋਮਾਂ ਅਤੇ ਟੈਕਨੀਕਲ ਸਟਾਫ ਵੱਲੋਂ ਬੁੱਧਵਾਰ...
ਚੰਡੀਗੜ੍ਹ, 8 ਅਪ੍ਰੈਲ , ( ਬਲਜੀਤ ਮਰਵਾਹਾ ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ ਪ੍ਰਧਾਨ ਮੰਤਰੀਨਰਿੰਦਰ ਮੋਦੀ ਤੋਂ ਪ੍ਰੇਰਣਾ ਲੈਣ ਅਤੇ ਸੂਬੇ ਅੰਦਰ ਕੋਵਿਡ-19 ਬੀਮਾਰੀ ਦਾ ਟਾਕਰਾ ਕਿਵੇਂ ਕੀਤਾ ਜਾਵੇ, ਇਸ ਬਾਰੇ ਸਰਬਸੰਮਤੀ ਬਣਾਉਣ ਲਈ ਸਰਬ ਪਾਰਟੀਮੀਟਿੰਗ ਕਰਨ ਤੋਂ ਟਾਲਾ ਨਾ ਵੱਟਣ। ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬਹੁਤ ਅਫਸੋਸ ਦੀ ਗੱਲ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਅੰਦਰ ਕੋਵਿਡ-19 ਦੇਕੇਸਾਂ ਨਾਲ ਨਜਿੱਠਣ ਲਈ ਇੱਕ ਸਾਂਝੀ ਰਣਨੀਤੀ ਬਣਾਉਣ ਵਾਸਤੇ ਅਕਾਲੀ ਦਲ ਦੀ ਸਰਬ ਪਾਰਟੀ ਮੀਟਿੰਗ ਸੱਦਣ ਦੀ ਪੇਸ਼ਕਸ਼ ਨੂੰ ਰੱਦ ਕਰ ਦਿੱਤਾ ਹੈ। ਉਹਨਾਂਕਿਹਾ ਕਿ ਅਕਾਲੀ ਦਲ ਹਮੇਸ਼ਾਂ ਹੀ ਸੂਬਾ ਸਰਕਾਰ ਨੂੰ ਸਹਿਯੋਗ ਦੇਣ ਦੇ ਪੱਖ ਵਿਚ ਰਿਹਾ ਹੈ ਅਤੇ ਇਸ ਨੇ ਹਮੇਸ਼ਾਂ ਔਖ ਦੀ ਇਸ ਘੜੀ ਵਿਚ ਸਮਾਜ ਦੇ ਸਾਰੇਵਰਗਾਂ ਖਾਸ ਕਰਕੇ ਗਰੀਬ ਤਬਕਿਆਂ ਦੇ ਹਿੱਤ ਪੂਰਨ ਵਾਲੇ ਉਸਾਰੂ ਮਸ਼ਵਰੇ ਦਿੱਤੇ ਹਨ। ਉਹਨਾਂ ਕਿਹਾ ਕਿ ਚੰਗਾ ਹੋਣਾ ਸੀ ਕਿ ਜੇਕਰ ਮੁੱਖ ਮੰਤਰੀ ਨੇ ਇਸ ਸੰਬੰਧੀਸਾਰੀਆਂ ਪਾਰਟੀਆਂ ਦੀ ਰਾਇ ਲਈ ਹੁੰਦੀ ਅਤੇ ਮਹਾਂਮਾਰੀ ਖ਼ਿਲਾਫ ਇੱਕ ਅਜਿਹੀ ਰਣਨੀਤੀ ਤਿਆਰ ਕੀਤੀ ਹੁੰਦੀ, ਜਿਹੜੀ ਸਾਰਿਆਂ ਨੂੰ ਸਵੀਕਾਰ ਹੁੰਦੀ। ਡਾਕਟਰ ਚੀਮਾ ਨੇ ਕਿਹਾ ਕਿ ਅੱਜ ਸਰਬ ਪਾਰਟੀ ਮੀਟਿੰਗ ਦੀ ਲੋੜ ਇਸ ਲਈ ਵੀ ਵਧ ਗਈ ਹੈ, ਕਿਉਂਕਿ ਕੋਵਿਡ-19 ਦੇ ਟਾਕਰੇ ਲਈ ਜ਼ਮੀਨੀ ਪੱਧਰ ਉੱਤੇਲੋੜੀਂਦੀਆਂ ਮੁੱਢਲੀਆਂ ਸਹੂਲਤਾਂ ਮੌਜੂਦ ਨਹੀਂ ਹਨ। ਉਹਨਾਂ ਕਿਹਾ ਕਿ ਸਰਕਾਰ ਅਜੇ ਤੀਕ ਲੋੜੀਂਂਦੀਆਂ ਪੀਪੀਈ ਕਿਟਾਂ ਦਾ ਬੰਦੋਬਸਤ ਨਹੀਂ ਕਰ ਪਾਈ ਹੈ, ਜਿਸਕਰਕੇ ਸਿਹਤ ਵਰਕਰਾਂ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪ੍ਰਸਾਸ਼ਨ ਕੋਲ ਸਿਰਫ ਦੋ ਪੀਪੀਈ ਕਿਟਾਂ ਦਾ ਭੰਡਾਰ ਹੈ। ਇਸੇ ਤਰ੍ਹਾਂਸਰਕਾਰ ਨੂੰ ਆਪਣੀ ਟੈਸਟਿੰਗ ਦੀ ਸਮਰੱਥਾ ਵਧਾਉਣ ਦੀ ਲੋੜ ਹੈ ਜੋ ਕਿ ਮੌਜੂਦਾ ਸਮੇਂ 200 ਟੈਸਟ ਪ੍ਰਤੀ ਦਿਨ ਹੈ। ਇਸ ਤੋਂ ਇਲਾਵਾ ਸਰਕਾਰੀ ਹਸਪਤਾਲਾਂ ਵਿਚਵੈਂਟੀਲੇਟਰਾਂ ਦੀ ਗਿਣਤੀ ਵਧਾਉਣ ਦੀ ਵੀ ਜਰੂਰਤ ਹੈ।