ਬਰਨਾਲਾ, 2 ਅਪ੍ਰੈਲ : ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਜ਼ਿਲਾ ਬਰਨਾਲਾ ਦੇ ਪਿੰਡਾਂ ਦੇ ਵਾਸੀਆਂ ਵੱਲੋਂ ਆਪਣੇ ਪੱਧਰ ’ਤੇ ਪਿੰਡ ਸੀਲ ਕਰ ਕੇ ਠੀਕਰੀ ਪਹਿਰੇ ਲਾਉਣ ਦਾ ਬੀੜਾਚੁੱਕਿਆ ਗਿਆ ਹੈ ਤਾਂ ਜੋ ਕਰੋਨਾ ਵਾਇਰਸ ਖ਼ਿਲਾਫ਼ ਜੰਗ ਵਿੱਚ ਜ਼ਿਲਾ ਪ੍ਰਸ਼ਾਸਨ ਨੂੰ ਸਹਿਯੋਗ ਮਿਲ ਸਕੇ ਅਤੇ ਲੋਕਾਂ ਦੀਆਂ ਜ਼ਿੰਦਗੀਆਂ ਸੁਰੱਖਿਅਤ ਰਹਿਣ। ਜਾਣਕਾਰੀ ਅਨੁਸਾਰ ਜ਼ਿਲਾ ਬਰਨਾਲਾ ਦੇ ਲਗਭਗ 20 ਪਿੰਡਾਂ ਦੀਆਂ ਪੰਚਾਇਤਾਂ, ਨੌਜਵਾਨ ਕਲੱਬਾਂ ਤੇ ਹੋਰ ਮੋਹਤਬਰ ਇਨਾਂ ਨਾਕਿਆਂ ’ਤੇ ਡਿਊਟੀਆਂ ਦੇ ਕੇ ਹਰਆਉਣ-ਜਾਣ ਵਾਲੇ ’ਤੇ ਨਜ਼ਰ ਰੱਖ ਰਹੇ ਹਨ ਤਾਂ ਜੋ ਕਰਫਿਊ ਦੀ ਪਾਲਣਾ ਹੋ ਸਕੇ ਅਤੇ ਬਾਹਰੋਂ ਆਉਣ ਵਾਲੇ ਵਿਅਕਤੀਆਂ ਦਾ ਰਿਕਾਰਡ ਰੱਖਿਆ ਜਾ ਸਕੇ।ਬਲਾਕ ਬਰਨਾਲਾ ਦੇ ਪਿੰਡ ਭੱਠਲਾਂ, ਫਤਿਹਗੜ ਛੰਨਾ, ਕਾਲੇਕੇ, ਅਸਪਾਲ ਕਲਾਂ, ਜਲੂਰ, ਭੈਣੀ ਮਹਿਰਾਜ, ਪੱਤੀ ਸੋਹਲ, ਧਨੌਲਾ ਖੁਰਦ, ਕੋਠੇ ਗੁਰੂ, ਰੂੜੇਕੇ ਕਲਾਂ, ਬਲਾਕ ਸ਼ਹਿਣਾ ਦੇ ਪਿੰਡ ਜੰਗੀਆਣਾ, ਜੈਮਲ ਸਿੰਘ ਵਾਲਾ, ਢਿੱਲਵਾਂ ਨਾਭਾ, ਢਿੱਲਵਾਂ ਪਟਿਆਲਾ, ਢਿੱਲਵਾਂ ਪਟਿਆਲਾ ਖੁਰਦ, ਲਗਜਰੀ ਪੱਤੀ, ਜੈਤਾਸਰ, ਢਿੱਲਵਾਂਦੱਖਣ ਤੇ ਬਲਾਕ ਮਹਿਲ ਕਲਾਂ ਦੇ ਨਿਹਾਲੂਵਾਲਾ ਆਦਿ ਪਿੰਡਾਂ ਦੇ ਵਾਸੀਆਂ ਵੱਲੋਂ ਆਪਣੇ ਪਿੰਡਾਂ ਦੀ ਤਾਲਾਬੰਦੀ ਕੀਤੀ ਗਈ ਹੈ। ਇਹ ਪਿੰਡ ਵਾਸੀ ਆਪਣੇ ਪਿੰਡਾਂ ’ਚੋਬਾਹਰ ਜਾਣ ਵਾਲੇ ਅਤੇ ਪਿੰਡ ਆਉਣ ਵਾਲੇ ਹਰ ਵਿਅਕਤੀ ਦਾ ਰਿਕਾਰਡ ਰੱਖਦੇ ਹਨ ਤੇ ਆਉਣ-ਜਾਣ ਦੇ ਕਾਰਨ ਬਾਰੇ ਜਾਣਕਾਰੀ ਰੱਖ ਰਹੇ ਹਨ ਤਾਂ ਜੋ ਕਰਫਿੳ ਦੀ ਪਾਲਣਾ ਕੀਤੀ ਜਾ ਸਕੇ ਅਤੇ ਕਰੋਨਾ ਵਾਇਰਸ ਤੋਂ ਬਚਾਅ ਹੋ ਸਕੇ। ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਬਰਨਾਲਾ ਜ਼ਿਲੇ ਦੇ ਵੱਡੀ ਗਿਣਤੀ ਪਿੰਡਾਂ ਵੱਲੋਂ ਕੀਤੀ ਤਾਲਾਬੰਦੀ ਦੇ ਕਦਮ ਦੀ ਸ਼ਲਾਘਾ ਕਰਦੇ ਹੋਏ ਆਖਿਆ ਕਿ ਂਇਸ ਸਮੇਂ ਇਕ-ਦੂਜੇ ਤੋਂ ਸਮਾਜਿਕ ਦੂਰੀ ਬਣਾ ਕੇ ਰੱਖਣਾ ਅਤੇ ਬਾਹਰੋਂ ਆਉਣ-ਜਾਣ ਵਾਲਿਆਂ ਦਾ ਰਿਕਾਰਡ ਰੱਖਣਾ ਬਹੁਤ ਜ਼ਰੂਰੀ ਹੈ ਤਾਂ ਜੋ ਲੋੜ ਅਨੁਸਾਰਸਿਹਤ ਵਿਭਾਗ ਦੀਆਂ ਸੇਵਾਵਾਂ ਲਈਆਂ ਜਾ ਸਕਣ। ਉਨਾਂ ਕਿਹਾ ਕਿ ਇਹ ਪਿੰਡ ਸਿਹਤ ਵਿਭਾਗ ਦਾ ਸਾਥ ਦੇ ਰਹੇ ਹਨ ਤੇ ਆਪਣੇ ਪੱਧਰ ’ਤੇ ਆਉਣ-ਜਾਣਵਾਲਿਆਂ ਦਾ ਰਿਕਾਰਡ ਰੱਖ ਰਹੇ ਹਨ ਤਾਂ ਜੋ ਕਰੋਨਾ ਵਾਇਰਸ ਤੋਂ ਬਚਾਅ ਹੋ ਸਕੇ। ਇਸ ਦੇ ਨਾਲ ਹੀ ਉਨਾਂ ਠੀਕਰੀ ਪਹਿਰਿਆਂ ’ਤੇ ਡਟੇ ਪਿੰਡ ਵਾਸੀਆਂ ਨੂੰਅਪੀਲ ਕੀਤੀ ਕਿ ਉਹ ਆਪਸ ਵਿਚ ਡੇਢ ਡੇਢ ਮੀਟਰ ਦਾ ਫਾਸਲਾ ਜ਼ਰੂਰ ਬਣਾ ਕੇ ਰੱਖਣ ਅਤੇ ਕਿਸੇ ਵੀ ਥਾਂ ’ਤੇ ਭੀੜ ਇਕੱਠੀ ਨਾ ਹੋਣ ਦੇਣ।
ਫਿਰੋਜ਼ਪੁਰ, 2 ਅਪ੍ਰੈਲ 2020- ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਫਿਰੋਜ਼ਪੁਰ ਵਿਚ ਗ਼ਰੀਬ ਅਤੇ ਜ਼ਰੂਰਤਮੰਦ ਲੋਕਾਂ ਤੱਕ ਮੱਦਦ ਪਹੁੰਚਾਉਣ ਦੀ ਮੁਹਿੰਮ ਤੇਜ਼ੀ ਨਾਲ ਚੱਲ ਰਹੀ ਹੈ। ਫਿਰੋਜ਼ਪੁਰ...
ਅੰਮ੍ਰਿਤਸਰ, 2 ਅਪ੍ਰੈਲ : ਜਿਸ ਦਿਨ ਤੋਂ ਪੰਜਾਬ ਵਿਚ ਕਰਫਿਊ ਲੱਗਾ ਹੈ, ਉਸ ਦਿਨ ਤੋਂ ਹੀ ਜ਼ਿਲ੍ਹਾ ਪ੍ਰਸ਼ਾਸਨ ਲੋੜਵੰਦ ਲੋਕ, ਜੋ ਕਿ ਦਿਹਾੜੀ ਕਰਕੇ ਆਪਣੀਕਮਾਈ ਕਰਦੇ ਸਨ, ਪਰ ਕਰਫਿਊ ਲੱਗਾ ਹੋਣ ਕਾਰਨ ਬਾਹਰ ਨਹੀਂ ਜਾ ਸਕਦੇ, ਦੀ ਸਾਰ ਲੈਣ ਵਿਚ ਲੱਗਾ ਹੋਇਆ ਹੈ। ਰੋਜ਼ਾਨਾ ਕਰੀਬ ਇਕ ਹਜ਼ਾਰ ਤੋਂ ਵੱਧ ਲੋਕਾਂਨੂੰ ਸੁੱਕੇ ਰਾਸ਼ਨ ਦੀਆਂ ਕਿੱਟਾਂ ਪਹੁੰਚ ਰਹੀਆਂ ਹਨ। ਇਸ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ, ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਰਾਧਾ ਸੁਆਮੀਸਤਿਸੰਗ ਬਿਆਸ, ਚੀਫ ਖਾਲਸਾ ਦੀਵਾਨ, ਲਾਇਨਜ਼ ਕਲੱਬ, ਰੋਟਰੀ ਕਲੱਬ, ਯੂਥ ਕਲੱਬ, ਕਾਰ ਸੇਵਾ ਵਾਲੇ ਮਹਾਂਪੁਰਖ, ਨਿਸ਼ਕਾਮ ਸੇਵਾ ਸੁਸਾਇਟੀਆਂ ਅਤੇ ਹੋਰਬਹੁਤ ਸਾਰੀਆਂ ਸੰਸਥਾਵਾਂ ਤੋਂ ਇਲਾਵਾ ਨਿੱਜੀ ਤੌਰ ਉਤੇ ਵੀ ਲੋਕ ਲੋੜਵੰਦਾਂ ਤੱਕ ਪਹੁੰਚ ਰਹੇ ਹਨ। ਇੰਨਾਂ ਵੱਲੋਂ ਵੀ ਸੁੱਕੇ ਰਾਸ਼ਨ ਦੇ ਨਾਲ-ਨਾਲ ਹਜ਼ਾਰਾਂ ਲੋਕਾਂ ਨੂੰਤਿਆਰ ਕੀਤਾ ਲੰਗਰ ਦਿੱਤਾ ਜਾ ਰਿਹਾ ਹੈ। ਕੱਲ• 1 ਅਪ੍ਰੈਲ ਨੂੰ ਹੀ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ 1200 ਤੋਂ ਵੱਧ ਸੁੱਕੇ ਰਾਸ਼ਨ ਦੀਆਂ ਕਿੱਟਾਂ ਜਿਸ ਵਿਚ 10 ਕਿਲੋ ਆਟਾ, ਚੌਲ, ਖੰਡ, ਚਾਹ ਪੱਤੀ, ਘਿਉ ਆਦਿ ਸ਼ਾਮਿਲ ਹੈ, ਲੋੜਵੰਦ ਲੋਕਾਂ ਤੱਕ ਪੁੱਜਦਾ ਕੀਤੀਆਂ ਗਈਆਂ। ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿਲੋਂ ਵੱਲੋਂ ਉਲੀਕੀ ਯੋਜਨਾਬੰਦੀ ਤਹਿਤ ਅਜਿਹਾ ਕੋਈ ਇਲਾਕਾ ਬਾਕੀ ਨਹੀਂ ਰਿਹਾ, ਜਿੱਥੇ ਲੋੜਵੰਦ ਨੂੰਮਦਦ ਨਹੀਂ ਮਿਲ ਰਹੀ। ਕਈ ਲੋਕ ਜ਼ਿਲ੍ਹਾ ਕੰਟਰੋਲ ਰੂਮ ਉਤੇ ਫੋਨ ਕਰਕੇ ਵੀ ਰਾਸ਼ਨ ਦੀ ਸਹਾਇਤਾ ਲੈ ਰਹੇ ਹਨ। ਹਰੇਕ ਸਬ ਡਵੀਜ਼ਨ ਵਿਚ ਸਬੰਧਤ ਐਸ ਡੀਐਮ, ਤਹਿਸੀਲਦਾਰ, ਨਾਇਬ ਤਹਿਸੀਲਦਾਰ, ਬੀ ਡੀ ਪੀ ਓ ਦਾ ਸਟਾਫ ਲੋੜਵੰਦਾਂ ਤੱਕ ਰਾਹਤ ਸਮਗਰੀ ਪਹੁੰਚਾ ਰਿਹਾ ਹੈ। ਉਨਾਂ ਦੱਸਿਆ ਕਿ ਸ਼ਹਿਰੀ ਖੇਤਰ ਤੋਂਇਲਾਵਾ ਸਰਹੱਦੀ ਪੱਟੀ ਦੇ ਨਿੱਕੇ ਤੋਂ ਨਿੱਕੇ ਪਿੰਡ ਤੱਕ ਵੀ ਅਸੀਂ ਪਹੁੰਚ ਬਣਾਈ ਹੈ ਅਤੇ ਇਹ ਕੰਮ ਲਗਾਤਾਰ ਜਾਰੀ ਰਹੇਗਾ।
ਚੰਡੀਗੜ,2 ਅਪ੍ਰੈਲ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਸੂਬੇ ਦੇ ਸਾਰੇ ਪਿੰਡਾਂ ਨੂੰ ਕਰੋਨਾ ਵਾਇਰਸ ਤੋਂ ਮੁਕਤ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਹੁਣ...
ਹੁਸ਼ਿਆਰਪੁਰ, 2 ਅਪ੍ਰੈਲ : ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਇਕ ਹੋਰ ਪੋਜ਼ੀਟਿਵ ਮਰੀਜ਼ ਸਾਹਮਣੇ ਆਇਆ ਹੈ, ਜੋ ਪਿੰਡ ਪੈਂਸਰਾਂ ਬਲਾਕ ਪੋਸੀ ਦਾ ਵਸਨੀਕ ਹੈ। ਉਨਾਂਦੱਸਿਆ ਕਿ 58 ਸਾਲਾ ਹਰਜਿੰਦਰ ਸਿੰਘ ਨੂੰ 29 ਮਾਰਚ ਨੂੰ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ ਅਤੇ 1 ਅਪ੍ਰੈਲ ਨੂੰ ਇਸ ਦੀ ਹਾਲਤ ਠੀਕ ਨਾਹੋਣ ਕਰਕੇ ਮੈਡੀਕਲ ਕਾਲਜ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਸੀ। ਉਨਾਂ ਦੱਸਿਆ ਕਿ ਅੱਜ ਇਸ ਦੇ ਸੈਂਪਲ ਦੀ ਰਿਪੋਰਟ ਪੋਜ਼ੀਟਿਵ ਆਈ ਹੈ, ਜਿਸ ਦੌਰਾਨਪਿੰਡ ਪੈਂਸਰਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਵਿਅਕਤੀ ਦੇ ਸੰਪਰਕ ਵਿੱਚ ਆਏ ਲੋਕਾਂ ਦੇ ਸੈਂਪਲ ਲਏ ਜਾ ਰਹੇ ਹਨ ਅਤੇ ਪਿੰਡ ਵਿੱਚੋਂ 41 ਸੈਂਪਲ ਲਏ ਜਾ ਚੁੱਕੇ ਹਨ। ਉਨਾਂ ਦੱਸਿਆ ਕਿ ਉਕਤ ਵਿਅਕਤੀ 13 ਮਾਰਚ ਨੂੰ ਆਪਣੀ ਭੈਣ, ਜੀਜਾ ਅਤੇ ਦੋ ਭਾਣਜੀਆਂ ਨੂੰ ਦਿੱਲੀ ਏਅਰਪੋਰਟ ਤੋਂ ਲੈ ਕੇ ਆਇਆਸੀ, ਜੋ ਇੰਗਲੈਂਡ ਤੋਂ ਪਰਤੇ ਸਨ। ਉਨਾਂ ਦੱਸਿਆ ਕਿ ਇਸ ਦੇ ਉਕਤ ਰਿਸ਼ਤੇਦਾਰ ਬਿਲਕੁੱਲ ਠੀਕ ਹਨ ਅਤੇ ਉਨਾਂ ਅੰਦਰ ਇਸ ਬੀਮਾਰੀ ਦੇ ਕੋਈ ਲੱਛਣ ਨਹੀਂ ਹਨ, ਪਰ ਅਹਿਤਿਆਤ ਵਜੋਂ ਉਨਾਂ ਦੇ ਸੈਂਪਲ ਲਏ ਗਏ ਹਨ। ਉਨਾਂ ਅਪੀਲ ਕਰਦਿਆਂ ਕਿਹਾ ਕਿ ਜ਼ਿਲਾ ਵਾਸੀ ਘਰ ਵਿੱਚ ਹੀ ਰਹਿਣ, ਤਾਂ ਜੋ ਕੋਰੋਨਾ ਵਾਇਰਸ ਦੀ ਲਾਗਤੋਂ ਸਮਾਜ ਅਤੇ ਦੇਸ਼ ਨੂੰ ਬਚਾਇਆ ਜਾ ਸਕੇ। ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੋਵਿਡ-19 ਸਬੰਧੀ ਹੁਣ ਤੱਕ 213 ਸੈਂਪਲ ਲਏ ਗਏ ਹਨ, ਜਿਨਾਂ ਵਿਚੋਂ 163 ਸੈਂਪਲਾਂ ਦੀ ਰਿਪੋਰਟਨੈਗੇਟਿਵ ਆਈ ਹੈ ਅਤੇ 44 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਨਾਂ ਕਿਹਾ ਕਿ ਪਿੰਡ ਪੈਂਸਰਾਂ ਦੇ ਉਕਤ ਵਿਅਕਤੀ ਤੋਂ ਇਲਾਵਾ 5 ਵਿਅਕਤੀਆਂ ਦੇਸੈਂਪਲ ਹੀ ਪੋਜ਼ੀਟਿਵ ਆਏ ਹਨ ਅਤੇ ਪਿੰਡ ਮੋਰਾਂਵਾਲੀ ਦੇ ਇਸ ਪਰਿਵਾਰ ਦੇ ਇਕ ਪੋਜ਼ੀਟਿਵ ਮੈਂਬਰ ਸ੍ਰੀ ਹਰਭਜਨ ਸਿੰਘ ਜਿਸ ਨੂੰ ਮੈਡੀਕਲ ਕਾਲਜ ਅੰਮ੍ਰਿਤਸਰਰੈਫਰ ਕੀਤਾ ਸੀ, ਦੀ ਪਿਛਲੇ ਦਿਨੀਂ ਮੌਤ ਹੋ ਗਈ ਹੈ।
ਕੋਰੋਨਾ ਵਾਇਰਸ ਤੋਂ ਬਚਣ ਲਈ ਬਹੁਤ ਸੰਸਥਾਵਾਂ ਸਹਿਯੋਗ ਦੇ ਰਹੀਆਂ ਹਨ, ਇਸ ਦੇ ਤਹਿਤ ਜ਼ਿਲਾ ਹੋਸ਼ਿਆਰਪੂਰ ਦੇ ਟਾਂਡਾ ਵਿਖੇ ਪਿੰਡ ਝਾਂਸ ਦੇ ਰਾਧਾ ਸੁਆਮੀ ਸਤਿਸੰਗ ਘਰ...
ਪਦਮਸ਼੍ਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦੀ ਕੋਰੋਨਾ ਵਾਇਰਸ ਕਰਨ ਹੋਈ ਮੌਤ ਤੋਂ ਬਾਅਦ ਉਨ੍ਹਾਂ ਦੇ ਅੰਤਿਮ ਸਸਕਾਰ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਜੋ...
ਆਏ ਦਿਨ ਪੰਜਾਬ ਵਿੱਚ ਵੀ ਕੋਰੋਨਾ ਦੇ ਕੇਸ ਵੱਧ ਰਹੇ ਨੇ। ਗੜ੍ਹਸ਼ੰਕਰ ਦੇ ਪਿੰਡ ਪੈਂਸਰਾ ‘ਚੋਂ ਇਕ ਮਰੀਜ਼ ਕੋਰੋਨਾ ਵਾਇਰਸ ਦਾ ਪਾਜ਼ੀਟਿਵ ਪਾਇਆ ਗਿਆ ਹੈ। ਮਰੀਜ਼...
ਪਟਿਆਲਾ, 31 ਮਾਰਚ: ਪਟਿਆਲਾ ਪੁਲਿਸ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਕੋਰੋਨਾਵਾਇਰਸ ਬਾਰੇ ਨੋਡਲ ਅਫ਼ਸਰ ਡਾ. ਸਚਿਨ ਕੌਸ਼ਲ ਦੀ ਸ਼ਿਕਾਇਤ ‘ਤੇ ਮਨਦੀਪ ਸਿੰਘ ਪੁੱਤਰ ਲਕਸ਼ਣ ਸਿੰਘ ਵਾਸੀ...
ਬਠਿੰਡਾ ਜ਼ਿਲ੍ਹੇ ਦੇ ਪਿੰਡ ਭੁੱਚੋ ਖੁਰਦ ਦੀ ਸਮੁੱਚੀ ਮੌਜੂਦਾ ਪੰਚਾਇਤ ਤੇ ਆਮ ਲੋਕਾਂ ਨੇ ਕਮੇਟੀ ਬਣਾ ਕੇ ਪਿੰਡ ਵਿੱਚ ਬਾਹਰੋਂ ਆਉਣ ਤੇ ਲਾਈ ਪਾਬੰਦੀ ਕਰੋਨਾ ਬਿਮਾਰੀ...