ਤਰਨਤਾਰਨ, ਪਵਨ ਸ਼ਰਮਾ, 15 ਜੂਨ : ਤਰਨ ਤਾਰਨ ਵਿਖੇ ਸਿਹਤ ਵਿਭਾਗ ਵੱਲੋ ਆਸ਼ਾ ਵਰਕਰਾਂ ਲਈ ਘਰ ਘਰ ਪਹੁੰਚ ਕਰਕੇ ਲੋਕਾਂ ਦੀ ਸਿਹਤ ਸਬੰਧੀ ਜਾਣਕਾਰੀ ਹਾਸਲ ਕਰਨ...
ਚੰਡੀਗੜ੍ਹ, 15 ਜੂਨ : ਪਾਕਿਸਤਾਨ ਦੇ ਇਸਲਾਮਾਬਾਦ ਵਿੱਚ ਦੋ ਭਾਰਤੀ ਅਧਿਕਾਰੀ ਅਚਾਨਕ ਗਾਇਬ ਹੋ ਗਏ ਹਨ। ਸੂਤਰਾਂ ਦੇ ਮੁਤਾਬਿਕ ਇਸ ਗੱਲ ਦਾ ਪਤਾ ਲੱਗਿਆ ਹੈ ਕਿ...
ਚੰਡੀਗੜ੍ਹ, 15 ਜੂਨ : ਦੇਸ਼ ’ਚ ਪੈਟਰੋਲ–ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ 9 ਦਿਨਾਂ ਤੋਂ ਵਾਧਾ ਜਾਰੀ ਹੈ। ਅੱਜ ਫਿਰ ਪੈਟਰੋਲ 48 ਪੈਸ ਅਤੇ ਡੀਜ਼ਲ 59 ਪੈਸੇ...
ਪੰਜਾਬ ਦੇ ਅਮ੍ਰਿਤਸਰ ਦੇ ਹਰਿਮੰਦਰ ਸਾਹਿਬ ਦੇ ਪਦਮ ਸ਼੍ਰੀ ਰਾਗੀ ਗਿਆਨੀ ਭਾਈ ਨਿਰਮਲ ਸਿੰਘ ਦੀ ਮੌਤ ਤੋਂ ਬਾਅਦ 2 ਮਹੀਨੇ ਪਹਿਲਾਂ ਕੋਰੋਨਾਵਾਇਰਸ ਦੀ ਮੌਤ ਤੋਂ ਬਾਅਦ...
ਮੋਹਾਲੀ ‘ਚ 14 ਜੂਨ ਨੂੰ ਕੋਰੋਨਾ ਵਾਇਰਸ ਦੇ 16 ਨਵੇਂ ਕੇਸ ਸਾਹਮਣੇ ਆਏ ਹਨ। ਜਿਸ ਕਾਰਨ ਜ਼ਿਲ੍ਹੇ ‘ਚ ਕੋਰੋਨਾ ਦੇ ਕੁੱਲ 176 ਕੇਸ ਹੋ ਹਏ ਹਨ।...
ਮੁਕਤਸਰ ਦੇ ਸਿਵਿਲ ਹਸਪਤਾਲ ਵਿੱਚ ਭਰਤੀ 5 ਮਹੀਨੇ ਦੀ ਗਰਵਵਤੀ ਮਹਿਲਾਂ ਦੀ ਮੌਤ ਨਾਲ ਪਰਿਵਾਰ ਵਿੱਚ ਰੋਸ਼ ਦਾ ਮਾਹੌਲ । ਪਰਿਵਾਰ ਦਾ ਦੋਸ਼ ਸਟਾਫ ਨਰਸਾਂ ਦੀ...
ਪਠਾਨਕੋਟ ਦੇ ਮੁਹੱਲਾ ਸੁੰਦਰ ਨਗਰ ਨਿਵਾਸੀ 68 ਸਾਲਾ ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ, ਉਕਤ ਵਿਅਕਤੀ ਦੀ ਹਾਲਤ...
ਲੁਧਿਆਣਾ, 14 ਜੂਨ (ਸੰਜੀਵ ਸੂਦ): ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਵੱਲੋਂ ਅੱਜ ਸਰਕਾਰ ਤੱਕ ਇੱਕ ਸੁਨੇਹਾ ਸੋਸ਼ਲ ਮੀਡੀਆ ਰਾਹੀਂ ਪਹੁੰਚਾਇਆ ਗਿਆ...
ਚੰਡੀਗੜ੍ਹ, 13 ਜੂਨ : ਸੂਬੇ ਵਿੱਚ ਕੁਝ ਨਿੱਜੀ ਹਸਪਤਾਲਾਂ ਦੁਆਰਾ ਕੋਵਿਡ ਦੇ ਮਰੀਜ਼ਾਂ ਤੋਂ ਹੱਦ ਤੋਂ ਵੱਧ ਪੈਸੇ ਵਸੂਲਣ ਦੀਆਂ ਰਿਪੋਰਟਾਂ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ...
ਚੰਡੀਗੜ, 13 ਜੂਨ : ਕੋਵਿਡ ਸੁਰੱਖਿਆ ਲਈ ਜ਼ਰੂਰੀ ਸਭ ਉਪਾਵਾਂ ਦੀ ਸਖਤੀ ਨਾਲ ਪਾਲਣਾ ਅਤੇ ਵਧੇਰੇ ਨਿਗਰਾਨੀ ਵਾਸਤੇ ਸੱਦਾ ਦਿੰਦਿਆਂ, ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿਹਤ ਸਬੰਧੀ ਮਸ਼ਵਰਿਆਂ ਅਤੇ ਨੇਮਾਂ ਦੀ ਸੁਚੇਤ ਹੋ ਕੇ ਪਾਲਣਾ ਕਰਨ ਵਾਲੇ ਨਾਗਰਿਕਾਂ ਦੇ ਸਨਮਾਨ ਲਈ ਮਹੀਨਾ ਭਰਚੱਲਣ ਵਾਲੀ ਮੁਹਿੰਮ ‘ਮਿਸ਼ਨ ਫ਼ਤਿਹ ਦੇ ਯੋਧੇ’ ਦਾ ਅੱਜ ਐਲਾਨ ਕੀਤਾ ਗਿਆ ਹੈ। ਕੋਵਿਡ ਨੂੰ ਰੋਕਣ ਅਤੇ ਇਸ ਦੀ ਤੀਬਰਤਾ ਤੋਂ ਪੰਜਾਬ ਨੂੰ ਬਚਾਉਣ ਲਈ ਵਿਅਕਤੀਗਤ ਅਤੇ ਸਮੂਹਿਕ ਤੌਰ ‘ਤੇ ਸਭ ਨੂੰ ਜ਼ਿੰਮੇਵਾਰੀ ਨਿਭਾਉਣ ਲਈ ਅਪੀਲਕਰਦਿਆਂ, ਮੁੱਖ ਮੰਤਰੀ ਨੇ ਕਿਹਾ ਕਿ ਖੁਦ ਸਾਵਧਾਨੀਆਂ ਵਰਤਣ ਅਤੇ ਦੂਜਿਆਂ ਨੂੰ ਸੁਰੱਖਿਆ ਉਪਾਅ ਅਮਲ ਵਿੱਚ ਲਿਆਉਣ ਲਈ ਪ੍ਰੇਰਿਤ ਕਰਨ ਵਾਲੇਨਾਗਰਿਕਾਂ ਦਾ ਪੰਜਾਬ ਸਰਕਾਰ ਵੱਲੋਂ ਸਨਮਾਨ ਕੀਤਾ ਜਾਣਾ ਇਸ ਮੁਹਿੰਮ ਦਾ ਹਿੱਸਾ ਹੈ। ਮਿਸ਼ਨ ਫ਼ਤਿਹ ਦੇ ਹਿੱਸੇ ਵੱਜੋਂ ਲਾਂਚ ਕੀਤੀ ਇਸ ਯੋਜਨਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਨਿਯਮਾਂ ਦੀ 4 ਹਫਤਿਆਂ ਲਈ ਰੋਜ਼ਾਨਾਂਸਖਤੀ ਨਾਲ ਪਾਲਣਾ ਕਰਨ ਵਾਲੇ ਵਿਅਕਤੀਆਂ ਨੂੰ ਬਰੌਨਜ ਸਰਟੀਫਕੇਟ ਅਤੇ ਇਕ ਟੀ-ਸ਼ਰਟ ਦਿੱਤੇ ਜਾਣਗੇ ਜਦੋਂ ਕਿ ਸਿਲਵਰ ਅਤੇ ਗੋਲਡ ਸਰਟੀਫਕੇਟ ਸਮੇਤਟੀ-ਸ਼ਰਟਾਂ ਉਹਨਾਂ ਵਿਅਕਤੀਆਂ ਨੂੰ ਦਿੱਤੇ ਜਾਣਗੇ ਜਿਹਨਾਂ ਵੱਲੋਂ ਮਾਸਕ ਪਹਿਨਣ, ਸਮਾਜਿਕ ਦੂਰੀ ਅਤੇ ਅਜਿਹੇ ਹੋਰ ਨੇਮਾਂ ਦੀ ਪਾਲਣਾ ਹਫਤੇ ਅਤੇ ਮਹੀਨੇ ਲਈਕ੍ਰਮਵਾਰ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਸਾਰੇ ਸਰਟੀਫਕੇਟਾਂ ਉੱਪਰ ਉਹਨਾਂ ਵੱਲੋਂ ਨਿੱਜੀ ਤੌਰ ‘ਤੇ ਦਸਤਖਤ ਕੀਤੇ ਜਾਣਗੇ। ਮੁੱਖ ਮੰਤਰੀ ਵੱਲੋਂ ਫੇਸ ਬੁੱਕ ਸੈਸ਼ਨ ਦੌਰਾਨ ਦੱਸਿਆ ਗਿਆ ਕਿ ਮਿਸ਼ਨ ਫ਼ਤਿਹ ਵਾਰੀਅਰ ਦੇ ਟਾਈਟਲ ਮੁਕਾਬਲੇ ਲਈ ਰਜਿਸਟ੍ਰੇਸ਼ਨ ਕੋਵਾ ਐਪ ‘ਤੇ 17 ਜੂਨ ਤੋਂ ਸ਼ੁਰੂਹੋਵੇਗੀ। ਇਸ ਐਪ ‘ਤੇ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਰੋਜ਼ਾਨਾਂ ਸਾਵਧਾਨੀਆਂ ਵਰਤਣ ਜਿਵੇਂ ਮਾਸਕ ਪਹਿਨਣ, ਹੱਥ ਧੋਣ, ਸੁਰੱਖਿਅਤ ਫਾਸਲਾ ਰੱਖਣ ਆਦਿ, ਲਈ ਰੋਜ਼ਾਨਾਂਪੁਆਇੰਟ ਲੈਣ ਲਈ ਯੋਗ ਹੋਣਗੇ। ਉਹਨਾਂ ਕਿਹਾ ਕਿ ਦੂਸਰਿਆਂ ਨੂੰ ਇਸ ਸਬੰਧੀ ਸੁਝਾਏ ਜਾਣ ਨਾਲ ਵੀ ਪੁਆਇੰਟ ਹਾਸਲ ਕੀਤੇ ਜਾ ਸਕਣਗੇ ਜੇਕਰ ਇਸ ਜ਼ਰੀਏਅਸਲ ਵਿੱਚ ਕੋਵਾ ਐਪ ਡਾਊਨਲੋਡ ਹੁੰਦੀ ਹੈ ਜਾਂ ਮਿਸ਼ਨ ਫ਼ਤਿਹ ਵਾਰੀਅਰ ਮੁਕਾਬਲੇ ਲਈ ਰਜਿਸਟ੍ਰੇਸ਼ਨ ਹੁੰਦੀ ਹੈ। ਕੈਂਬਰਿਜ ਯੂਨੀਵਰਸਿਟੀ ਦੀ ਇਕ ਰਿਪੋਰਟ ਦਾ ਹਵਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਾਸਕ ਪਹਿਨਣ ਵਰਗੇ ਪਰਖੇ ਜਾ ਚੁੱਕੇ ਉਪਾਵਾਂ ਨੂੰ ਅਪਨਾਉਣ ਨਾਲਕੋਵਿਡ ਦੇ ਫੈਲਾਉ ਨੂੰ 75 ਤੋਂ 80 ਫੀਸਦ ਤੱਕ ਰੋਕਿਆ ਜਾ ਸਕਦਾ ਹੈ ਅਤੇ ਇਸ ਨੂੰ ਵਿਚਾਰਦਿਆਂ ਸਾਰੇ ਨਾਗਰਿਕਾਂ ਨੂੰ ਇਹਨਾਂ ਸੁਰੱਖਿਆ ਨੇਮਾਂ ਨੂੰ ਆਪਣੇ ਰੋਜ਼ਾਨਾਂਜੀਵਨ ਦਾ ਅੰਗ ਬਣਾਉਣਾ ਚਾਹੀਦਾ ਹੈ।