ਮਾਨਸਾ, 12 ਅਪ੍ਰੈਲ (ਨਵਦੀਪ ਆਹਲੂਵਾਲੀਆ): ਕੋਰੋਨਾ ਵਾਇਰਸ ਮਹਾਮਾਰੀ ਤੋਂ ਬਚਾਅ ਲਈ ਪੁਲਿਸ ਕਰਮਚਾਰੀ ਆਪਣੀ ਜਾਨ ਦੀ ਪਰਵਾਹ ਕੀਤੇ ਬਿਨ੍ਹਾਂ ਤਨਦੇਹੀ ਨਾਲ ਆਪਣਾ ਫਰਜ਼ ਨਿਭਾ ਰਹੀ ਹੈ।...
ਫਿਰੋਜ਼ਪੁਰ, 12ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਗਰੀਬਾਂ ਨੂੰ ਮੁਫਤ ਬਿਜਲੀ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ ਅਤੇ ਦੂਜੇ ਪਾਸੇ ਬਿਜਲੀ ਵਿਭਾਗ ਵੱਲੋਂ ਗਰੀਬਾਂ ਦੇ ਮਾਫ਼ੀ...
ਪਟਿਆਲਾ ਸਬਜ਼ੀ ਮੰਡੀ ਵਿੱਚ ਪੁਲਿਸ ਮੁਲਾਜ਼ਮਾਂ ਉੱਤੇ ਨਿਹੰਗ ਸਿੰਘਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ, ਅਤੇ ASI ਦੀ ਬਾਂਹ ਵੱਢ ਦਿੱਤੀ। ਜਿਸ ਤੋਂ ਬਾਅਦ ASI ਨੂੰ...
ਪਟਿਆਲਾ, 12 ਅਪ੍ਰੈਲ: ਕੋਰੋਨਾ ਕਾਰਨ ਲਾਕਡਾਉਣ ਕੀਤਾ ਗਿਆ ਹੈ ਜਿਸਦੇ ਕਰਕੇ ਲੋਕਾਂ ਨੂੰ ਘਰਾਂ ਤੋਂ ਬਾਹਰ ਆਉਣ ਦੀ ਸਖਤ ਮਨਾਹੀ ਹੈ। ਪਰ ਜਰੂਰੀ ਸਾਮਾਨ ਲੈਣ ਲਈ...
ਕੋਰੋਨਾ ਦਾ ਕਹਿਰ ਜਿੱਥੇ ਪੁਰੀ ਦੁਨੀਆ ਵਿੱਚ ਫੈਲਿਆ ਹੋਇਆ ਹੈ। ਇਸਨੂੰ ਲੈ ਕੇ ਸਰਕਾਰ ਵੱਲੋਂ ਅਹਿਮ ਫੈਸਲੇ ਲਏ ਜਾ ਰਹੇ ਹਨ ਤਾਂ ਜੋ ਲੋਕ ਇਸ ਮਹਾਮਾਰੀ...
ਟਿਕ ਟਾਕ ਅੱਜਕਲ ਦੇ ਯੂਥ ਵੱਲੋਂ ਵਰਤੀ ਜਾਣ ਵਾਲੀ ਸਭ ਤੋਂ ਲੋਕਪ੍ਰਿਯ ਐਪ ਹੈ। ਇਸਦੀ ਵਰਤੋਂ ਲੋਕ ਆਪਣਾ ਟਾਈਮ ਪਾਸ ਕਰਨ ਅਤੇ ਮਨੋਰੰਜਨ ਲਈ ਕਰਦੇ ਹਨ।...
ਫ਼ਤਹਿਗੜ੍ਹ ਸਾਹਿਬ, 11 ਅਪ੍ਰੈਲ: ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਸੰਸਥਾ ਖਾਲਸਾ ਏਡ ਵੱਲੋਂ ਬਲਦੀਪ ਸਿੰਘ ਨੇ ਪਿੰਡ ਚਨਾਰਥਲ ਕਲਾਂ ਦੇ ਕਮਿਊਨਿਟੀ ਹੈਲਥ ਸੈਂਟਰ ਲਈ 10...
ਚੰਡੀਗੜ੍ਹ, 11 ਅਪ੍ਰੈਲ : ਸਰਕਾਰ ਕਦੇ ਫੈਸਲਾ ਦਿੰਦੀ ਹੈ, ਤੇ ਨਾਲ ਹੀ ਕੁੱਝ ਸਮੇਂ ਬਾਅਦ ਵਾਪਸ ਵੀ ਲੈ ਲੈਂਦੀ ਅਜਿਹਾ ਪਿੱਛਲੇ ਦਿਨਾਂ ‘ਚ ਕਈ ਵਾਰ ਦੇਖਣ...
ਗੁਰਦਾਸਪੁਰ, 11 ਅਪ੍ਰੈਲ : ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਜਿੱਥੇ ਸਰਕਾਰਾਂ ਕਈ ਤਰ੍ਹਾਂ ਦੇ ਉਪਰਾਲੇ ਕਰ ਰਹੀਆਂ ਹਨ ਉੱਥੇ ਹੁਣ ਇਸ ਵਾਇਰਸ ਨਾਲ ਨਜਿੱਠਣ ਲਈ ਗੁਰਦਾਸਪੁਰ...
ਚੰਡੀਗੜ੍ਹ,11 ਅਪ੍ਰੈਲ , (ਬਲਜੀਤ ਮਰਵਾਹਾ ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਆਰਹੀ ਕਣਕ ਦੀ ਫਸਲ ਵਿਚੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਕੋਰੋਨਾਵਾਇਰਸ ਦੀ ਬੀਮਾਰੀ ਕਰਕੇ ਸੂਬੇ ਅੰਦਰ ਲੱਗੇ ਕਰਫਿਊ ਦੌਰਾਨ ਗਰੀਬਾ ਅਤੇ ਲੋੜਵੰਦਾਂ ਲਈ ਚਲਾਈ ਜਾ ਰਹੀ ਲੰਗਰ ਸੇਵਾ ਵਾਸਤੇ ਦਸਵੰਧ ਜਰੂਰ ਕੱਢਣ। ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਐਸਜੀਪੀਸੀ ਵੱਲੋਂ ਤਾਲਾਬੰਦੀ ਲੱਗਣ ਮਗਰੋਂਪੰਜਾਬ ਅੰਦਰ ਫਸੇ ਪਰਵਾਸੀ ਮਜ਼ਦੂਰਾਂ ਸਮੇਤ ਲੱਖਾਂ ਗਰੀਬਾਂ ਅਤੇ ਲੋੜਵੰਦਾਂ ਨੂੰ ਲੰਗਰ ਛਕਾਇਆ ਗਿਆ ਹੈ। ਉਹਨਾਂ ਕਿਹਾ ਕਿ ਇਹ ਸੇਵਾ ਲਗਾਤਾਰ ਜਾਰੀ ਹੈਅਤੇ ਕਰਫਿਊ ਵਿਚ 1 ਮਈ ਤਕ ਵਾਧਾ ਹੋਣ ਕਰਕੇ ਇਸ ਲੰਗਰ ਸੇਵਾ ਦਾ ਘੇਰਾ ਹੋਰ ਵਧਣ ਦੀ ਸੰਭਾਵਨਾ ਹੈ। ਇਹਨਾਂ ਨਵੇਂ ਪੈਦਾ ਹੋਏ ਹਾਲਾਤਾਂ ਅਤੇ ਸਾਡੇ ਗੁਰੂਸਾਹਿਬਾਨ ਵੱਲੋਂ ਦਿੱਤੀ ਗਰੀਬਾਂ ਅਤੇ ਲੋੜਵੰਦਾਂ ਦੀ ਮੱਦਦ ਕਰਨ ਦੀ ਸਿੱਖਿਆ ਨੂੰ ਧਿਆਨ ਵਿਚ ਰੱਖਦਿਆਂ ਮੈਂ ਸਾਰੇ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹਐਸਜੀਪੀਸੀ ਦੇ ਲੰਗਰ ਵਿਚ ਕਣਕ ਦੀ ਸੇਵਾ ਦਾ ਯੋਗਦਾਨ ਪਾਉਣ ਤਾਂ ਕਿ ਇਸ ਵੱਲੋਂ ਮਨੁੱਖਤਾ ਦੀ ਸੇਵਾ ਨੂੰ ਜਾਰੀ ਰੱਖਿਆ ਜਾ ਸਕੇ। ਸੁਖਬੀਰ ਬਾਦਲ ਨੇ ਉਹਨਾਂ ਹਜ਼ਾਰਾਂ ਵਲੰਟੀਅਰਾਂ ਦਾ ਵੀ ਧੰਨਵਾਦ ਕੀਤਾ, ਜਿਹੜੇ ਇਸ ਲੰਗਰ ਸੇਵਾ ਨੂੰ ਚਲਾਉਣ ਵਿਚ ਐਸਜੀਪੀਸੀ ਦੀ ਸਹਾਇਤਾ ਕਰ ਰਹੇ ਹਨ। ਉਹਨਾਂਕਿਹਾ ਕਿ ਇਹ ਇੰਨਾ ਵੱਡਾ ਮਨੁੱਖੀ ਉਪਰਾਲਾ ਸੰਭਵ ਨਹੀਂ ਸੀ ਹੋਣਾ, ਜੇਕਰ ਇਹਨਾਂ ਵਲੰਟੀਅਰਾਂ ਵੱਲੋਂ ਪੀੜਤ ਲੋਕਾਂ ਦਾ ਢਿੱਡ ਭਰਨ ਲਈ ਖੁਦ ਨੂੰ ਜੋਖ਼ਮ ਵਿਚਪਾ ਕੇ ਅਜਿਹੀ ਨਿਰਸੁਆਰਥ ਸੇਵਾ ਨਾ ਨਿਭਾਈ ਜਾਂਦੀ। ਉਹਨਾਂ ਨੇ ਸੰਗਤ ਅਤੇ ਅਕਾਲੀ ਵਰਕਰਾਂ ਨੂੰ ਵੀ ਇਸ ਸੇਵਾ ਵਿਚ ਹਰ ਸੰਭਵ ਢੰਗ ਨਾਲ ਯੋਗਦਾਨਪਾਉਣ ਲਈ ਅਪੀਲ ਕੀਤੀ ਤਾਂ ਕਿ ਸੂਬੇ ਅੰਦਰ ਕੋਈ ਵੀ ਵਿਅਕਤੀ ਭੁੱਖਾ ਨਾ ਸੌਂਵੇ।