ਮੰਤਰੀਆਂ ਨੇ ਮੁੱਖ ਸਕੱਤਰ ਖਿਲਾਫ ਸ਼ਿਕਾਇਤ ਦਾ ਮਾਮਲਾ ਮੁੱਖ ਮੰਤਰੀ ‘ਤੇ ਛੱਡਿਆ ਚੰਡੀਗੜ੍ਹ, 11 ਮਈ: ਕੋਵਿਡ-19 ਸੰਕਟ ਅਤੇ ਲੰਬੇ ਸਮੇਂ ਤੋਂ ਲਗਾਏ ਲੌਕਡਾਊਨ ਕਾਰਨ ਸ਼ਰਾਬ ਕਾਰੋਬਾਰ...
ਚੰਡੀਗੜ੍ਹ, 11 ਮਈ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀਡੀਓ ਕਾਨਫਰੰਂਸਿੰਗ ਰਾਹੀ ਹੋਈ ਮੀਟਿੰਗ ‘ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਦੀਆਂ ਜ਼ਿੰਦਗੀਆਂ ਬਚਾਉਣ...
ਫ਼ਤਹਿਗੜ੍ਹ ਸਾਹਿਬ, ਰੰਜੋਧ ਸਿੰਘ, 11 ਮਈ : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਆਏ ਦਿਨ ਵੱਧਦਾ ਜਾ ਰਿਹਾ ਹੈ। ਜਿਸਦੇ ਚਲਦਿਆਂ ਲੋਕ ਘਰਾਂ ਅੰਦਰ ਬੰਦ ਹਨ ਅਤੇ...
ਜਲੰਧਰ, ਪਰਮਜੀਤ ਰੰਗਪੁਰੀ, 11ਮਈ : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਆਏ ਦਿਨ ਵੱਧ ਰਿਹਾ ਹੈ। ਜਿਸਦੇ ਚਲਦਿਆਂ ਲੋਕ ਘਰਾਂ ਅੰਦਰ ਬੰਦ ਹਨ ਅਤੇ ਦੇਸ਼ ਨੂੰ ਲੌਕਡਾਊਨ ਲਗਾ ਦਿੱਤਾ ਗਿਆ ਹੈ। ਦਸ ਦਈਏ ਕਿ ਜਲੰਧਰ ‘ਚ ਕੋਰੋਨਾ ਨਾਲ ਇੱਕ ਹੋਰ ਮੌਤ ਹੋ ਗਈ ਹੈ।ਜਿਸ ਨਾਲ ਮੌਤਾਂ ਦੀ ਗਿਣਤੀ ਹੋਈ 6 ‘ਤੇ ਪਹੁੰਚ ਗਈ ਹੈ। ਦਸਣਯੋਗ ਗੱਲ ਇਹ ਹੈ ਕਿ ਡੇਡ ਸਾਲ ਦੀ ਬੱਚੀ ਸਣੇ 13 ਨਵੇਂ ਕੇਸ ਪੌਜ਼ਿਟਿਵ ਪਾਏ ਗਏ ਹਨ।
ਬਟਾਲਾ, ਗੁਰਪ੍ਰੀਤ ਚਾਵਲਾ, 11 ਮਈ : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਆਏ ਦਿਨ ਵੱਧਦਾ ਜਾ ਰਿਹਾ ਹੈ। ਜਿਸਦੇ ਚਲਦਿਆਂ ਲੋਕ ਘਰਾਂ ਅੰਦਰ ਬੰਦ ਹਨ ਅਤੇ ਦੇਸ਼...
ਅੰਮ੍ਰਿਤਸਰ, ਮਲਕੀਤ ਸਿੰਘ, 11 ਮਈ : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਆਏ ਦਿਨ ਵੱਧਦਾ ਜਾ ਰਿਹਾ ਹੈ। ਜਿਸਦੇ ਚਲਦਿਆਂ ਲੋਕ ਘਰਾਂ ਅੰਦਰ ਬੰਦ ਹਨ ਅਤੇ ਦੇਸ਼...
ਚੰਡੀਗੜ੍ਹ, 11 ਮਈ : ਸ਼ਰਾਬ ਦੇ ਠੇਕੇਦਾਰਾਂ ਨੂੰ ਰਾਹਤ ਦੇਣ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਮੁੱਖ ਸਕੱਤਰ ਦਰਮਿਆਨ ਹੋਏ ਟਕਰਾਅ ਵਿਚ, ਸਰਕਾਰ ਨੇ ਗ੍ਰਹਿ ਸਕੱਤਰ ਸਤੀਸ਼ ਚੰਦਰਾ ਨੂੰ ਅੱਜ ਦੀ ਕੈਬਨਿਟ ਮੀਟਿੰਗ ਤੋਂ ਪਹਿਲਾਂ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੀ ਥਾਂ ਲੈਣ ਲਈ ਨਿਯੁਕਤ ਕੀਤਾ ਗਿਆ ਹੈ। ਦਸ ਦਈਏ ਕਿ ਪੰਜਾਬ ਸਰਕਾਰ ਅਤੇ ਅਫ਼ਸਰਸ਼ਾਹੀ ਵਿੱਚ ਕਾਂਗਰਸ ਸਰਕਾਰ ਦੇ ਬਣਨ ਵੇਲੇ ਤੋਂ ਹੀ ਚਲੀ ਆ ਰਹੀ ਹਉਮੇ ਦੀ ਲੜਾਈ ਹੁਣ ਖੁਲ ਕੇ ਸਾਹਮਣੇ ਆਗਈ ਹੈ। ਸ਼ਨੀਵਾਰ ਨੂੰ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨਾਲ ਮੀਟਿੰਗ ਦੌਰਾਨ ਕਈ ਮੰਤਰੀਆਂ ਦੀ ਹੋਈ ਤੂੰ-ਤੂੰ, ਮੈਂ-ਮੈਂ ਮੁੱਕਣ ਦਾ ਨਾਮ ਨਹੀਂ ਲੈ ਰਹੀ। ਅੱਜ 2 ਦਿਨ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅਤੇ ਗਿੱਦੜਬਾਹਾ ਤੋਂ MLA ਰਾਜਾ ਵੜਿੰਗ ਨੇ ਕਈ ਗੰਭੀਰ ਇਲਜ਼ਾਮ ਮੁੱਖ ਸਕੱਤਰ ਤੇ ਲਾਏ ਹਨ। ਜਿਸਦੇ ਚਲਦਿਆਂ ਅੱਜ ਦੀ ਕੈਬਨਿਟ ਮੀਟਿੰਗ ਚ ਸਤੀਸ਼ ਚੰਦਰਾ ਨੂੰ ਚੀਫ ਸੈਕਟਰੀ ਨਿਯੁਕਤ ਕਰਨ ਦਾ ਫੈਸਲਾ ਕੀਤਾ ਗਿਆ। ਬੇਸ਼ੱਕ , ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਆਪਣੇ “ਹੈਂਕੜ” ਵਿਹਾਰ ਲਈ ਮੰਤਰੀਆਂ ਤੋਂ ਮੁਆਫ਼ੀ ਵੀ ਮੰਗੀ ਪਰ ਆਪਣੀ ਬੇਇੱਜ਼ਤੀ ਮਹਿਸੂਸ ਕਰਦੇ ਹੋਏ ਉਹਠੰਢੇ ਨਹੀਂ ਹੋਏ ਅਤੇ ਮੀਟਿੰਗ ਹੋਣ ਤੋਂ ਪਹਿਲਾਂ ਹੀ ਖਿੰਡ ਗਈ ਕਿਉਂਕਿ ਅਜੇ ਮੁੱਖ ਮੰਤਰੀ ਨੇ ਮੀਟਿੰਗ ਵਿਚ ਆਉਣਾ ਸੀ . ਪੰਜਾਬ ਭਵਨ ਚੰਡੀਗੜ੍ਹ ਵਿਚ ਐਕਸਾਈਜ਼ ਨੀਤੀ ਨੂੰ ਸੋਧਣ ਲਈ ਰੱਖੀ ਮੀਟਿੰਗ ਵਿਚ ਸਭ ਤੋਂ ਪਹਿਲਾਂ ਪੰਗਾ ਇਸ ਗੱਲ ਤੇ ਪਿਆ ਕਿ ਮੀਟਿੰਗ ਲਈ ਨਿੱਜੀ ਤੌਰ ਤੇਹਾਜ਼ਰ ਵਜ਼ੀਰਾਂ ਨੂੰ ਮੁੱਖ ਸਕੱਤਰ ਵੀਡੀਓ ਕਾਨਫ਼ਰੰਸ ਰਾਹੀਂ ਸੰਬੋਧਨ ਕਰਨ ਲੱਗੇ . ਇਸ ਤੇ ਸੁਖਜਿੰਦਰ ਰੰਧਾਵਾ ਅਤੇ ਇੱਕ ਦੋ ਹੋਰ ਵਜ਼ੀਰਾਂ ਨੇ ਇਤਰਾਜ਼ ਕੀਤਾ ਕਿਜਦੋਂ ਮੰਤਰੀ ਆਏ ਨੇ ਤਾਂ ਮੁੱਖ ਸਕੱਤਰ ਫਿਜ਼ੀਕਲੀ ਕਿਉਂ ਨਹੀਂ ਆ ਸਕਦਾ . ਵਜ਼ੀਰਾਂ ਦੇ ਰੋਸ ਨੂੰ ਦੇਖਦੇ ਹੋਏ ਮੁੱਖ ਸਕੱਤਰ ਨੂੰ ਖੁਦ ਉੱਥੇ ਆਉਣਾ ਪਿਆ . ਇਸ ਤੋਂ ਬਾਅਦ ਮੁੱਖ ਸਕੱਤਰ ਵੱਲੋਂ ਐਕਸਾਈਜ਼ ਨੀਤੀ ਵਿਚ ਸੋਧਾਂ ਦੀ ਤਜਵੀਜ਼ ਪੇਸ਼ ਕਰਨ ਵੇਲੇ ਜਦੋਂ ਚਰਨਜੀਤ ਚੰਨੀ ਨੇ ਕਿਸੇ ਨੁਕਤੇ ਤੇ ਇਤਰਾਜ਼ ਕੀਤਾ ਤਾਂ ਉਸਨੂੰ ਮੁੱਖ ਸਕੱਤਰ ਔਖੇ ਭਾਰੇ ਹੋ ਕੇ ਬੋਲੇ ਜਿਸ ਤੇ ਹੰਗਾਮਾ ਹੋ ਗਿਆ . ਸਭ ਤੋ ਪਹਿਲਾਂ ਮਨਪ੍ਰੀਤ ਬਾਦਲ ਨੇ ਮੁੱਖ ਸਕੱਤਰ ਨੂੰ ਆੜੇ ਹੱਥੀ ਲਿਆ ਅਤੇ ਚੰਨੀ ਦਾ ਸਾਥਦਿੱਤਾ . ਦੋਵਾਂ ਧਿਰਾਂ ਵਿਚਕਾਰ ਗਰਮਾ-ਗਰਮੀ ਹੋਣ ਤੇ ਮਨਪ੍ਰੀਤ ਬਾਦਲ ਰੋਸ ਵਜੋਂ ਮੀਟਿੰਗ ਚੋਂ ਉਠ ਕੇ ਵਾਕ ਆਊਟ ਕਰ ਗਏ . ਇਸ ਤੋਂ ਬਾਅਦ ਵਾਰੋ ਵਾਰੀ ਸਾਰੇਵਜ਼ੀਰ ਗ਼ੁੱਸੇ ‘ਚ ਉਠ ਕੇ ਇਹ ਕਹਿੰਦਿਆਂ ਵਾਕ ਆਊਟ ਕਰ ਗਏ ਕਿ ਉਹ ਅਫ਼ਸਰਸ਼ਾਹੀ ਕੋਲੋਂ ਐਨੇ ਬੇਇੱਜ਼ਤ ਨਹੀਂ ਹੋਣਾ ਚਾਹੁੰਦੇ . ਵਾਕ ਆਊਟ ਕਰਨ ਵਾਲਿਆਂ’ਚ ਸੀਨੀਅਰ ਵਜ਼ੀਰ ਬ੍ਰਹਮ ਮੋਹਿੰਦਰਾ ਵੀ ਸਨ . ਤਿੰਨ ਵਜ਼ੀਰਾਂ ਰਜ਼ੀਆ , ਆਸ਼ੂ ਅਤੇ ਸੁੰਦਰ ਸ਼ਾਮ ਅਰੋੜਾ ਨੂੰ ਛਡ ਕੇ ਬਾਕੀ ਸਾਰੇ ਵਜ਼ੀਰ ਹਾਜ਼ਰ ਸਨ . ਇੱਕ ਵਜ਼ੀਰ ਨੇ ਇਹ ਵੀ ਦੱਸਿਆ ਕਿ ਕਦੇ ਵੀ ਕੈਬਿਨੇਟ ਮੀਟਿੰਗ ਸਮੇਂ ਐਨ ਮੌਕੇ ਤੇ ਉਨ੍ਹਾਂ ਨੂੰ ਵ੍ਹਾਟਸ ਐਪ ਤੇ ਹੀ ਐਕਸਾਈਜ਼ ਨੀਤੀ ਦੀ ਸੋਧ ਦੀ ਕਾਪੀ ਮੀਟਿੰਗਵਿਚ ਬੈਠਿਆਂ ਨੂੰ ਦਿੱਤੀ ਗਈ ਸੀ ਜਿਸ ਤੇ ਇਤਰਾਜ਼ ਕੀਤਾ ਸੀ ਉਨ੍ਹਾਂ ਨੇ ਅਜੇ ਇਹ ਪੜ੍ਹੀ ਹੀ ਨਹੀਂ . ਇਸੇ ਲਈ ਮੁੱਖ ਮੰਤਰੀ ਨੇ ਇਹ ਅੱਜ ਤੇ ਪਾ ਕੇ ਕਿਹਾ ਸੀ ਉੱਚਅਫ਼ਸਰ ਪਹਿਲਾਂ ਵਜ਼ੀਰਾਂ ਨਾਲ ਬੈਠ ਕੇ ਇਸ ਬਾਰੇ ਨਿਬੇੜਾ ਕਰ ਲੈਣ ਫੇਰ ਉਹ 2 ਵਜੇ ਮੀਟਿੰਗ ਵਿਚ ਆ ਜਾਣਗੇ ਪਰ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਹੀ ਇਹਮੀਟਿੰਗ ਰੌਲ਼ੇ ਰੱਪੇ ‘ਚ ਹੀ ਖ਼ਤਮ ਹੋ ਗਈ . ਬਾਅਦ ਵਿਚ ਸਰਕਾਰੀ ਬੁਲਾਰੇ ਵੱਲੋਂ ਇਹ ਐਲਾਨ ਕੀਤਾ ਗਿਆ ਕਿ ਹੁਣ ਐਕਸਾਈਜ਼ ਨੀਤੀ ‘ਚ ਸੋਧਾਂ ਦਾ ਮਾਮਲਾ ਸੋਮਵਾਰ ਹੋਣ ਵਾਲੀ ਕੈਬਿਨੇਟ ਮੀਟਿੰਗ ਵਿਚਕੀਤਾ ਜਾਵੇਗਾ . ਕੁਝ ਇੱਕ ਇਹ ਕਹਿੰਦੇ ਵੀ ਸੁਣੇ ਗਏ ਕਿ ਇਸ ਤੋਂ ਪਹਿਲਾਂ ਵੀ ਮੁੱਖ ਸਕੱਤਰ ਅਜਿਹਾ ਵਤੀਰਾ ਦਿਖਾ ਚੁੱਕੇ ਹਨ . ਇੱਕ ਹੋਰ ਮੰਤਰੀ ਕਹਿ ਰਿਹਾਸੀ ਕਿ ਉਹ ਮੰਤਰੀਆਂ ਦਾ ਫ਼ੋਨ ਤੱਕ ਨਹੀਂ ਚੁੱਕਦੇ।
ਦਿੱਲੀ, 11ਮਈ 2020: ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਹੋਣ ਤੋਂ ਬਾਅਦ ਰਾਤ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼)...
ਚੰਡੀਗੜ੍ਹ, 10 ਮਈ (ਬਲਜੀਤ ਮਰਵਾਹਾ ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕੈਬਨਿਟ ਮੰਤਰੀਆਂ ਵੱਲੋਂ ਸਰਕਾਰ ਵਿਚ ਬੇਭਰੋਸਗੀ ਜਤਾਉਣ ਨਾਲ ਪੰਜਾਬ ਵਿਚ ਸੰਵਿਧਾਨਿਕ ਸੰਕਟ ਖੜ੍ਹਾ ਹੋ ਗਿਆ ਹੈ। ਇਸ ਦੇ ਨਾਲ ਹੀ ਪਾਰਟੀ ਨੇ ਕਰਫਿਊ ਦੌਰਾਨ ਕਾਂਗਰਸੀਆਂ ਆਗੂਆਂ ਅਤੇ ਉਹਨਾਂ ਦੇ ਦੋਸਤਾਂ ਦੀਆਂ ਸ਼ਰਾਬ ਦੀਆਂ ਫੈਕਟਰੀਆਂ ਵੱਲੋਂ ਪੰਜਾਬ ਵਿਚ ਗੈਰਕਾਨੂੰਨੀ ਸ਼ਰਾਬ ਵੇਚ ਕੇ ਕੀਤੇ ਹਜ਼ਾਰਾਂ ਕਰੋੜ ਰੁਪਏ ਦੇ ਸ਼ਰਾਬ ਘੁਟਾਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ ।ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਜਦੋਂ ਹਰ ਸੂਬਾ ਕੋਵਿਡ-19 ਦੀ ਰੋਕਥਾਮ ਲਈ ਪੂਰਾ ਜ਼ੋਰ ਲਗਾ ਰਿਹਾ ਹੈ ਤਾਂ ਪੰਜਾਬ ਦੇ ਕੈਬਿਨਟ ਮੰਤਰੀ ਨੌਕਰਸ਼ਾਹਾਂ ਨਾਲ ਲੜਣ ਵਿਚ ਰੁੱਝੇ ਹਨ, ਜਿਸ ਤਰ੍ਹਾਂ ਕਿ ਕੱਲ੍ਹ ਦੀ ਮੀਟਿੰਗ ਦੌਰਾਨ ਵਾਪਰਿਆ ਹੈ। ਉੁਹਨਾਂ ਕਿਹਾ ਕਿ ਕੈਬਨਿਟ ਮੰਤਰੀਆਂ ਅਤੇ ਨੌਕਰਸ਼ਾਹਾਂ ਦੋਵਾਂ ਨੂੰ ਇੱਕ ਦੂਜੇ ਉਤੇ ਭਰੋਸਾ ਨਹੀਂ ਹੈ, ਜਿਸ ਤੋਂ ਪਤਾ ਚੱਲਦਾ ਹੈ ਕਿ ਇੱਥੇ ਲੀਡਰਸ਼ਿਪ ਸੰਕਟ ਪੈਦਾ ਹੋ ਚੁੱਕਿਆ ਹੈ, ਜਿਸ ਕਰਕੇ ਪੰਜਾਬ ਅਤੇ ਪੰਜਾਬੀਆਂ ਨੂੰ ਦੁੱਖ ਭੋਗਣਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਆਪਣੀਆਂ ਨਾਕਾਮੀਆਂ ਤੋਂ ਧਿਆਨ ਹਟਾਉਣ ਲਈ ਰੋਜ਼ਾਨਾ ਕੇਂਦਰ ਸਰਕਾਰ ਦੀ ਆਲੋਚਨਾ ਕਰਨਾ ਬੰਦ ਕਰਨਾ ਚਾਹੀਦਾ ਹੈ ਅਤੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਇਸ ਦੇ ਆਗੂਆਂ ਨੂੰ ਆਪਣੇ ਦੋਸਤਾਂ ਨਾਲ ਮਿਲ ਕੇਸਰਕਾਰੀ ਖਜ਼ਾਨੇ ਨੂੰ ਲੁੱਟਣ ਦੀ ਆਗਿਆ ਕਿਉਂ ਦਿੱਤੀ ਗਈ ਹੈ ? ਹੋਰ ਜਾਣਕਾਰੀ ਦਿੰਦਿਆਂ ਡਾਕਟਰ ਚੀਮਾ ਨੇ ਕਿਹਾ ਕਿ ਕੁੱਝ ਕਾਂਗਰਸੀ ਆਗੂ ਅਤੇ ਉਹਨਾਂ ਦੇ ਦੋਸਤ, ਜਿਹਨਾਂ ਦੀਆਂ ਪੰਜਾਬ ਵਿਚ ਸ਼ਰਾਬ ਦੀਆਂ ਫੈਕਟਰੀਆਂ ਹਨ, ਉਹ ਸ਼ਰੇਆਮ ਆਪਣੀਆਂ ਫੈਕਟਰੀਆਂ ਤੋਂ ਗੈਰ ਕਾਨੂੰਨੀ ਸ਼ਰਾਬ ਵੇਚ ਰਹੇ ਹਨ। ਉਹਨਾਂ ਕਿਹਾ ਕਿ ਬਿਨਾਂ ਆਬਕਾਰੀ ਕਰ ਦਿੱਤੇ ਅਤੇ ਪੁਲਿਸ ਦੀ ਸੁਰੱਖਿਆ ਹੇਠ ਟਰੱਕਾਂ ਵਿਚ ਭਰ ਕੇ ਵੇਚੀ ਜਾ ਰਹੀ ਇਸ ਸ਼ਰਾਬ ਨਾਲ ਸੂਬੇ ਨੂੰ ਭਾਰੀ ਨੁਕਸਾਨ ਹੋਇਆ ਹੈ। ਉਹਨਾਂ ਕਿਹਾ ਕਿ ਇਸੇ ਤਰ੍ਹਾਂ ਵੱਡੀ ਮਾਤਰਾ ਵਿਚ ਹਰਿਆਣਾ ਤੋਂ ਸ਼ਰਾਬਦੀ ਤਸਕਰੀ ਹੋ ਰਹੀ ਹੈ। ਉਹਨਾਂ ਕਿਹਾ ਕਿ ਇਹੀ ਵਜ੍ਹਾ ਹੈ ਕਿ ਜਦੋਂ ਪੰਜਾਬ ਵਿਚ ਸ਼ਰਾਬ ਦੇ ਠੇਕੇ ਖੋਲ੍ਹਣ ਲਈ ਹਰੀ ਝੰਡੀ ਦਿੱਤੀ ਤਾਂ ਕਿਸੇ ਵੀ ਠੇਕੇਦਾਰ ਨੇ ਆਪਣੀਦੁਕਾਨ ਨਹੀਂ ਖੋਲ੍ਹੀ, ਕਿਉਂਕਿ ਕਾਲਾ ਬਾਜ਼ਾਰੀ ਰਾਹੀ ਖਪਤਕਾਰਾਂ ਤਕ ਸ਼ਰਾਬ ਪਹੁੰਚਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਇੱਥੋਂ ਤਕ ਕਿ ਸ਼ਰਾਬ ਦੀ ਹੋਮ ਡਿਲੀਵਰੀ ਦਾਮੰਤਵ ਦੀ ਸ਼ਰਾਬ ਫੈਕਟਰੀਆਂ ਦੇ ਕਾਰੋਬਾਰ ਨੂੰ ਵਧਾਉਣਾ ਹੈ ਅਤੇ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਇਸ ਕਾਰੋਬਾਰ ਨੂੰ ਕਰਦੇ ਹਨ। ਇਹ ਟਿੱਪਣੀ ਕਰਦਿਆਂ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਅੰਦਰ ਅਜਿਹੇ ਹਾਲਾਤਾਂ ਲਈ ਸਿੱਧੇ ਤੌਰ ਤੇ ਜ਼ਿੰਮੇਵਾਰ ਹੈ, ਕਿਉਂਕਿ ਆਬਕਾਰੀ ਮਹਿਕਮਾਉਸ ਕੋਲ ਹੀ ਹੈ, ਅਕਾਲੀ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਕੋਵਿਡ-19 ਸੰਕਟ ਦੌਰਾਨ ਨਾ ਸਿਰਫ ਸੂਬੇ ਅੰਦਰ ਗੈਰਕਾਨੂੰਨੀ ਸ਼ਰਾਬ ਦੀ ਵਿਕਰੀ ਰੋਕਣ ਵਿਚ ਨਾਕਾਮਰਿਹਾ ਹੈ, ਸਗੋਂ ਉਸ ਨੇ ਅਜੇ ਤਕ ਇਸ ਘੁਟਾਲੇ ਦੀ ਜਾਂਚ ਦਾ ਹੁਕਮ ਦੇਣ ਤੋਂ ਵੀ ਪਾਸਾ ਵੱਟਿਆ ਹੈ। ਉਹਨਾਂ ਕਿਹਾ ਕਿ ਇਸ ਘੁਟਾਲੇ ਨਾਲ ਸੂਬੇ ਦੀ ਕੋਵਿਡ-19 ਖ਼ਿਲਾਫ ਲੜਾਈ ਦੇ ਯਤਨਾਂ ਨੂੰ ਵੀ ਸੱਟ ਵੱਜੀ ਹੈ ਅਤੇ ਸਿਹਤ ਢਾਂਚੇ ਅਤੇ ਸੁਰੱਖਿਆ ਕਾਮਿਆਂ ਦੀ ਸੁਰੱਖਿਆ ਲਈ ਫੰਡਾਂ ਵਿਚ ਕਮੀ ਆਈ ਹੈ, ਜਿਸ ਨਾਲ ਸੂਬੇਅੰਦਰ ਕੋਵਿਡ ਮੌਤਾਂ ਦੀ ਦਰ ਵਧੀ ਹੈ। ਕੱਲ੍ਹ ਦੀ ਮੀਟਿੰਗ ਦੌਰਾਨ ਵਾਪਰੀ ਘਟਨਾ ਬਾਰੇ ਦੱਸਦਿਆਂ ਡਾਕਟਰ ਚੀਮਾ ਨੇ ਕਿਹਾ ਕਿ ਇੰਜ ਜਾਪਦਾ ਹੈ ਕਿ ਮੁੱਖ ਮੰਤਰੀ ਅਤੇ ਉਸ ਦੇ ਚਹੇਤੇ ਬਿਨਾਂ ਮੰਤਰੀ ਮੰਡਲਨੂੰ ਭਰੋਸੇ ਵਿਚ ਲਏ ਸਰਕਾਰ ਚਲਾ ਰਹੇ ਹਨ। ਉਹਨਾਂ ਕਿਹਾ ਕਿ ਕੈਬਨਿਟ ਮੰਤਰੀ ਦਾ ਨਾਰਾਜ਼ ਹੋ ਕੇ ਮੀਟਿੰਗ ਵਿਚੋਂ ਚਲੇ ਜਾਣਾ ਇਸ਼ਾਰਾ ਕਰਦਾ ਹੈ ਕਿ ਮੁੱਖ ਮੰਤਰੀਕੋਲ ਮੰਤਰੀਆਂ ਦਾ ਸਮਰਥਨ ਨਹੀਂ ਬਚਿਆ ਹੈ। ਉਹਨਾਂ ਕਿਹਾ ਕਿ ਇਸੇ ਤਰ੍ਹਾਂ ਜਿਹੜੇ ਕੈਬਨਿਟ ਮੰਤਰੀ ਸਾਫ ਸੁਥਰੇ ਹੋਣ ਦਾ ਡਰਾਮਾ ਕਰਦੇ ਹੋਏ ਸਰਕਾਰੀ ਖਜ਼ਾਨੇਨੂੰ ਹੋ ਰਹੇ ਨੁਕਸਾਨ ਦੀਆਂ ਗੱਲਾਂ ਕਰ ਰਹੇ ਹਨ, ਉਹ ਆਪਣੇ ਇਲਾਕਿਆਂ ਅੰਦਰ ਗੈਰਕਾਨੂੰਨੀ ਸ਼ਰਾਬ ਦੀ ਵਿਕਰੀ ਕਰਾਉਣ ਦੇ ਦੋਸ਼ੀ ਹਨ। ਉਹਨਾਂ ਕਿਹਾ ਕਿਬਹੁਤ ਸਾਰੇ ਤਾਂ ਸ਼ਰਾਬ ਦੀ ਹੋਮ ਡਿਲੀਵਰੀ ਦੀ ਵਕਾਲਤ ਕਰ ਚੁੱਕੇ ਹਨ। ਇਸ ਤੋਂ ਇਹੀ ਸਾਬਿਤ ਹੁੰਦਾ ਹੈ ਕਿ ਕੱਲ੍ਹ ਦੀ ਲੜਾਈ ਸਰਕਾਰੀ ਖਜ਼ਾਨੇ ਨੂੰ ਬਚਾਉਣ ਲਈਨਹੀਂ ਸੀ, ਸਗੋਂ ਆਪਣੀਆਂ ਜੇਬਾਂ ਭਰਨ ਲਈ ਸੀ। ਇਹ ਕਹਿੰਦਿਆਂ ਕਿ ਸਿਰਫ ਸੀਬੀਆਈ ਜਾਂਚ ਹੀ ਇਸ ਹਜ਼ਾਰਾਂ ਕਰੋੜ ਰੁਪਏ ਦੇ ਘੁਟਾਲੇ ਦੀ ਹੇਠਲੀ ਤਹਿ ਤਕ ਪਹੁੰਚ ਸਕਦੀ ਹੈ, ਡਾਕਟਰ ਚੀਮਾ ਨੇ ਕਿਹਾ ਕਿਇਸ ਤੋਂ ਇਲਾਵਾ ਕਾਂਗਰਸੀ ਆਗੂਆਂ ਦੀ ਫੈਕਟਰੀਆਂ ਤੋਂ ਗੈਰਕਾਨੂੰਨੀ ਤੌਰ ਤੇ ਜਾਰੀ ਕੀਤੀ ਸ਼ਰਾਬ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਅਤੇ ਕਾਂਗਰਸ ਦੀ ਅਗਵਾਈਵਾਲੇ ਸ਼ਰਾਬ ਮਾਫੀਆ ਵੱਲੋਂ ਗੈਰਕਾਨੂੰਨੀ ਤੌਰ ਤੇ ਵੇਚੀ ਗਈ ਸ਼ਰਾਬ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਅਤੇ ਸਰਕਾਰੀ ਖਜ਼ਾਨੇ ਨੂੰ ਚੂਨਾ ਲਾਉਣ ਵਾਲਿਆਂ ਦੀਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ।
ਚੰਡੀਗੜ੍ਹ, 10ਮਈ (ਬਲਜੀਤ ਮਰਵਾਹਾ ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਉਹ ਸੂਬੇ ਦੇ ਡਿਪੂ ਹੋਲਡਰਾਂ ਦੀਆਂ ਜਾਇਜ਼ ਸ਼ਿਕਾਇਤਾਂ ਦੂਰ ਕਰਨ ‘ਚ ਨਾਕਾਮ ਰਹਿਣ ਵਾਲੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਤੁਰੰਤ ਬਰਖਾਸਤ ਕਰਨ , ਕਿਉਂਕਿ ਮੰਤਰੀ ਦੀ ਇਸ ਲਾਪਰਵਾਹੀ ਕਰਕੇ ਕੇਂਦਰ ਸਰਕਾਰ ਵੱਲੋਂ ਸੂਬੇ ਦੇ 1.4 ਕਰੋੜ ਲੋਕਾਂ ਲਈ ਭੇਜਿਆ ਰਾਸ਼ਨ ਵੰਡਿਆ ਨਹੀਂ ਜਾ ਸਕਿਆ ਹੈ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਖੁਰਾਕ ਅਤੇ ਸਪਲਾਈ ਮੰਤਰੀ ਵੱਲੋਂ ਵਿਖਾਈ ਅਪਰਾਧਿਕ ਲਾਪਰਵਾਹੀ ਨਾਲ ਨਾ ਸਿਰਫ ਦੋ ਡਿਪੂ ਹੋਲਡਰਾਂ ਦੀ ਮੌਤ ਹੋ ਚੁੱਕੀ ਹੈ ਸਗੋਂ ਰਾਸ਼ਨ ਨਾ ਮਿਲਣ ਕਰਕੇ ਗਰੀਬਾਂ ਅਤੇ ਲੋੜਵੰਦਾਂ ਦੀ ਵੀ ਮੰਦੀ ਹਾਲਤ ਹੈ।ਉਹਨਾਂ ਕਿਹਾ ਕਿ ਡਿਪੂ ਤੋਂ ਰਾਸ਼ਨ ਨਾ ਮਿਲਣ ਕਰਕੇ ਲੁਧਿਆਣਾ ਵਿਚ ਇੱਕ ਵਿਅਕਤੀ ਨਿਰਾਸ਼ ਹੋ ਕੇ ਆਤਮ ਹੱਤਿਆ ਕਰ ਚੁੱਕਿਆ ਹੈ ਅਤੇ ਇੱਕ ਔਰਤ ਆਪਣਾ ਮਾਨਸਿਕ ਸਤੁੰਲਨ ਗੁਆ ਬੈਠੀ ਹੈ। ਬਰਾੜ ਨੇ ਕਿਹਾ ਕਿ ਡਿਪੂ ਹੋਲਡਰ ਇਹ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਆਪਣਾ ਕਮਿਸ਼ਨ ਤਿਆਗ ਕੇ ਵੀ ਕੇਂਦਰ ਵੱਲੋਂ ਭੇਜਿਆ ਰਾਸ਼ਨ, ਜਿਸ ਵਿਚ ਕਣਕ ਅਤੇ ਦਾਲਾਂ ਸ਼ਾਮਿਲ ਹਨ, ਗਰੀਬਾਂ ਨੂੰ ਵੰਡਣ ਲਈ ਤਿਆਰ ਹਨ। ਉਹਨਾਂ ਕਿਹਾ ਕਿ ਡਿਪੂ ਹੋਲਡਰਾਂ ਨੇ ਸਰਕਾਰ ਕੋਲ ਇਹ ਬੇਨਤੀ ਕੀਤੀ ਹੈ ਕਿ ਉਹਨਾਂ ਲਈ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਜਾਣ ਅਤੇ ਜੇਕਰ ਰਾਸ਼ਨ ਵੰਡਦਿਆਂ ਕੋਵਿਡ-19 ਨਾਲ ਉਹਨਾਂ ਦੀ ਮੌਤ ਹੋ ਜਾਂਦੀ ਹੈ ਤਾਂ ਉਹਨਾਂ ਦੇ ਪਰਿਵਾਰ ਨੂੰ 50 ਲੱਖ ਰੁਪਏ ਬੀਮੇ ਦੀ ਰਾਸ਼ੀ ਵਜੋਂ ਦਿੱਤੇ ਜਾਣ। ਇਸ ਤੋਂ ਇਲਾਵਾ ਉਹਨਾਂ ਨੇ ਸਾਰੇ ਡਿਪੂਆਂ ਉੱਤੇ ਦਸਤਾਨੇ ਅਤੇ ਸੈਨੇਟਾਈਜ਼ਰ ਮੁਹੱਈਆ ਕਰਵਾਉਣ ਦੀ ਵੀ ਬੇਨਤੀ ਕੀਤੀ ਹੈ। ਅਕਾਲੀ ਆਗੂ ਨੇ ਕਿਹਾ ਕਿ ਇਹਨਾਂ ਮਸਲਿਆਂ ਨੂੰ ਹੱਲ ਕਰਨਾ ਤਾਂ ਦੂਰ, ਭਾਰਤ ਭੂਸ਼ਨ ਆਸ਼ੂ ਨੇ ਡਿਪੂਆਂ ਹੋਲਡਰਾਂ ਨਾਲ ਮਿਲ ਕੇ ਉਹਨਾਂ ਦੀਆਂ ਸ਼ਿਕਾਇਤਾ ਸੁਣਨਾ ਵੀ ਮੁਨਾਸਿਬ ਨਹੀਂ ਸਮਝਿਆ ਹੈ। ਉਹਨਾਂ ਕਿਹਾ ਕਿ ਜਦੋਂ ਸੂਬਾ ਇੱਕ ਮਹਾਂਮਾਰੀ ਨਾਲ ਲੜ ਰਿਹਾ ਹੈ ਅਤੇ ਲੋਕਾਂ ਤਕ ਰਾਸ਼ਨ ਜਲਦੀ ਤੋਂ ਜਲਦੀ ਪਹੁੰਚਾਉਣ ਦੀ ਲੋੜ ਹੈ ਤਾਂ ਇੱਕ ਮੰਤਰੀ ਵੱਲੋਂ ਇਸ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਹਨਾਂ ਕਿਹਾ ਕਿ ਸ੍ਰੀ ਆਸ਼ੂ ਨੂੰ ਤੁਰੰਤ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ ਅਤੇ ਸਰਕਾਰ ਵੱਲੋਂ ਡਿਪੂ ਹੋਲਡਰਾਂ ਰਾਹੀਂ ਤੁਰੰਤ ਰਾਸ਼ਨ ਦੀ ਵੰਡ ਸ਼ੁਰੂ ਕਰਵਾਉਣੀ ਚਾਹੀਦੀ ਹੈ। ਬਰਾੜ ਨੇ ਇਹ ਵੀ ਦੱਸਿਆ ਕਿ ਗਲਤ ਬਣਾਏ ਗਏ ਕਾਰਡਾਂ ਨੂੰ ਲੈ ਕੇ ਲੋਕਾਂ ਅੰਦਰ ਬਹੁਤ ਜ਼ਿਆਦਾ ਗੁੱਸਾ ਹੈ, ਜੋ ਕਿ ਕਾਂਗਰਸੀ ਆਗੂਆਂ ਦੇ ਇਸ਼ਾਰੇ ਉੱਤੇ ਬਣਾਏ ਗਏ ਹਨ। ਉਹਨਾਂ ਕਿਹਾ ਕਿ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕੇਂਦਰੀ ਰਾਹਤ ਸਿਰਫ ਅਸਲੀ ਲੋੜਵੰਦਾਂ ਨੂੰ ਹੀ ਮਿਲੇ।