ਪਟਿਆਲਾ, ਅਮਰਜੀਤ ਸਿੰਘ, 7 ਮਈ : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਆਏ ਦਿਨ ਵੱਧ ਰਿਹਾ ਹੈ। ਜਿਸਦੇ ਚਲਦਿਆਂ ਲੋਕ ਘਰਾਂ ਅੰਦਰ ਬੰਦ ਹਨ ਅਤੇ ਦੇਸ਼ ਨੂੰ ਲੌਕਡਾਊਨ ਲਗਾ ਦਿੱਤਾ ਗਿਆ ਹੈ। ਦਸ ਦਈਏ ਕਿ ਅੱਜ ਜ਼ਿਲ੍ਹਾ ਪਟਿਆਲਾ ਦੇ ਵਿੱਚ SBI ਦੀ ਬੈਂਕ ਬ੍ਰਾਂਚ ਦੀ ਇਕ ਮਹਿਲਾ ਮੁਲਾਜ਼ਮ ਨੂੰ ਕੋਰੋਨਾ ਪੌਜ਼ਿਟਿਵ ਪਾਇਆ ਗਿਆ ਹੈ। ਜਿਸਤੋ ਬਾਅਦ ਬੈਂਕਾਂ ‘ਚ ਪ੍ਰਸ਼ਾਸ਼ਨ ਵਲੋਂ ਸਖ਼ਤਾਈ ਕੀਤੀ ਗਈ ਹੈ ਅਤੇ ਹਰ ਇਕ ਬੈਂਕ ਕਰਮਚਾਰੀ ਦਾ ਕੋਰੋਨਾ ਟੈਸਟ ਕੀਤਾ ਜਾ ਰਿਹਾ। ਇਸਦੇ ਨਾਲ ਪਟਿਆਲਾ ਦੇ SBI ਬ੍ਰਾਂਚ ਦੇ ਸਾਰੇ ਮੁਲਾਜ਼ਮਾਂ ਦੇ ਸੈਂਪਲ ਲੈ ਕੇ ਘਰਾਂ ਵਿਚ ਇਕਾਂਤਵਾਸ ਕੀਤੇ ਜਾ ਰਹੇ ਹਨ।
ਵਿਸ਼ਾਖਾਪਟਨਮ, 7 ਮਈ – ਵਿਸ਼ਾਖਾਪਟਨਮ ਦੇ ਆਰ.ਆਰ.ਵੈਂਕਟਪੁਰਮ ਪਿੰਡ ਵਿਖੇ ਐਲ.ਜੀ ਪੋਲੀਮਰਸ ਉਦਯੋਗ ਵਿਚ ਕੈਮੀਕਲ ਗੈਸ ਲੀਕ ਹੋਣ ਕਾਰਨ ਮਰਨ ਵਾਲਿਆਂ ਦੀ ਗਿਣਤੀ 8 ਹੋ ਗਈ ਹੈ।...
ਚੰਡੀਗੜ੍ਹ, 07 ਮਈ: ਚੰਡੀਗੜ੍ਹ ਵਿੱਚ ਕੋਰੋਨਾ ਦਾ ਕਹਿਰ ਰੁਕ ਹੀ ਨਹੀਂ ਰਿਹਾ। ਲਗਾਤਾਰ ਚੰਡੀਗੜ੍ਹ ਵਿੱਚ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ। ਦੱਸ ਦਈਏ ਕਿ ਅੱਜ...
ਸੰਗਰੂਰ, 6 ਮਈ 2020 – ਲੋੜਵੰਦਾਂ ਨੂੰ ਕੱਪੜੇ ਦੇ ਮਾਸਕ ਮੁਫ਼ਤ ਵੰਡਣ ਲਈ ਅੱਜ ਰੋਟਰੀ ਕਲੱਬ ਸੁਨਾਮ ਅਤੇ ਸੰਗਰੂਰ ਜ਼ਿਲਾ ਇੰਡਸਟਰੀਜ਼ ਚੈਂਬਰ (ਐਸ.ਡੀ.ਆਈ.ਸੀ.) ਵੱਲੋਂ ਜ਼ਿਲਾ ਪ੍ਰਸ਼ਾਸਨ...
ਚੰਡੀਗੜ੍ਹ, 6 ਮਈ : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਆਏ ਦਿਨ ਵੱਧ ਰਿਹਾ ਹੈ। ਜਿਸਦੇ ਚਲਦਿਆਂ ਲੋਕ ਘਰਾਂ ਅੰਦਰ ਬੰਦ ਹਨ ਅਤੇ ਦੇਸ਼ ਨੂੰ ਲੌਕਡਾਊਨ ਲਗਾ ਦਿੱਤਾ ਗਿਆ ਹੈ। ਦਸ ਦਈਏ ਕਿ ਕੁਝ ਦਿਨ ਪਹਿਲਾ ਪੰਜਾਬ ਦੇ ਮੁੱਖਮੰਤਰੀ ਵਲੋਂ 17 ਮਈ ਤੱਕ ਪੰਜਾਬ ‘ਚ ਲੌਕਡਾਊਨ ਲਗੇ ਰਹਿਣ ਦਾ ਆਦੇਸ਼ ਦਿੱਤਾ ਗਿਆ ਸੀ। ਮੁਹਾਲੀ ਦੇ ਡੀਸੀ ਗਿਰੀਸ਼ ਦਿਆਲਨ ਨੇ ਹੁਕਮ ਜਾਰੀ ਕੀਤੇ ਹਨ। ਪੰਜਾਬ ਦੇ ਹਾਲਾਤਾਂ ਨੂੰ ਵੇਖਦਿਆਂ ਕਰਫ਼ਿਊ ਦੇ ਵਿੱਚ ਢਿੱਲ ਦਿਤੀ ਗਈ ਸੀ ਜੋ ਕਿ ਸਵੇਰ ਦੇ 9 ਵਜੇ ਤੋਂ 1 ਵਜੇ ਤੱਕ ਦੁਖਾਨਾਂ ਖੁਲਣ ਦਾ ਸਮਾਂ ਦਿੱਤਾ ਗਿਆ। ਦੁਕਾਨਾਂ ਖੋਲ੍ਹਣ ਵਿੱਚ ਵੀ ਤਬਦੀਲੀਆਂ ਕੀਤੀਆਂ ਗਈਆਂ ਹਨ, ਹੁਣ ਦੁਕਾਨਾਂ ਸਵੇਰੇ 7 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੀਆਂ। ਇਸਦੇ ਨਾਲ ਹੀ ਸ਼ਰਾਬ ਦੇ ਠੇਕੇ ਵੀ ਸਵੇਰੇ 7 ਵਜੇ ਤੋਂ ਦੁਪਹਿਰ 3 ਵਜੇ ਤਕ ਖੁੱਲ੍ਹਣਗੇ।
ਚੰਡੀਗੜ੍ਹ/06 ਮਈ ( ਬਲਜੀਤ ਮਰਵਾਹਾ ) : ਕੋਵਿਡ ਰਾਹਤ ਉਪਰਾਲਿਆਂ ਤਹਿਤ ਪੰਜਾਬ ਦੇ 35 ਲੱਖ ਨੀਲਾ ਕਾਰਡ ਧਾਰਕਾਂ ਨੂੰ ਕੇਂਦਰੀ ਰਾਹਤ ਵੰਡਦਿਆਂ ਆਪਣੇ ਉੱਤੇ ਲਗਾਤਾਰ ਵਧ ਰਹੇ ਹਮਲਿਆਂ ਦੇ ਖ਼ਿਲਾਫ ਪੰਜਾਬ ਦੇ ਡਿਪੂ ਹੋਲਡਰ ਅੱਜ ਅਣਮਿਥੇ ਸਮੇਂ ਲਈ ਹੜਤਾਲ ਉੱਤੇ ਚਲੇ ਗਏ ਹਨ। ਇਸ ਦੇ ਨਾਲ ਹੀ ਉਹਨਾਂ ਨੇਸਰਕਾਰ ਕੋਲੋਂ ਸਾਰੇ ਡਿਪੂ ਹੋਲਡਰਾਂ ਲਈ 50 ਲੱਖ ਰੁਪਏ ਦਾ ਬੀਮਾ ਅਤੇ ਲੋੜੀਂਦੇ ਸੁਰੱਖਿਆ ਪ੍ਰਬੰਧਾਂ ਦੀ ਮੰਗ ਕੀਤੀ ਹੈ। ਪੰਜਾਬ ਸਟੇਟ ਡਿਪੂ ਹੋਲਡਰਜ਼ ਯੂਨੀਅਨ ਦੇ ਪ੍ਰਧਾਨ ਗੁਰਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਲੋਕਾਂ ਵਿਚ ਰਾਹਤ ਸਮੱਗਰੀ ਵੰਡਣ ਵੇਲੇ ਡਿਪੂ ਹੋਲਡਰਾਂ ਉੱਤੇ ਬੇਰਹਿਮੀ ਨਾਲ ਹਮਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਅਜਿਹੇ ਹਮਲਿਆਂ ਕਰਕੇ ਕਪੂਰਥਲਾ ਵਿਚ ਇੱਕ ਡਿਪੂ ਹੋਲਡਰ ਦੀ ਮੌਤ ਹੋ ਗਈ ਹੈ ਜਦਕਿ ਦੂਜਾ ਅੰਮ੍ਰਿਤਸਰ ਵਿਖੇ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਹੈ। ਉਹਨਾਂ ਕਿਹਾ ਕਿ ਆਪਣੇ ਸਿਰ ਉੱਤੇ ਲਗਾਤਾਰ ਮੰਡਰਾਉਂਦੇ ਖ਼ਤਰੇ ਵਾਲੇ ਮਾਹੌਲ ਵਿਚ ਉਹ ਕਿਵੇਂ ਕੰਮ ਕਰ ਸਕਦੇ ਹਨ? ਉਹਨਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਸਮੇਂ ਸਿਰ ਉਹਨਾਂ ਦੇ ਸੁਰੱਖਿਆ ਪ੍ਰਬੰਧਾਂ ਵੱਲ ਧਿਆਨ ਦਿੱਤਾ ਹੁੰਦਾ ਤਾਂ ਇੱਕ ਡਿਪੂ ਹੋਲਡਰ ਦੀ ਜਾਨ ਬਚ ਸਕਦੀ ਸੀ। ਸੂਬਾ ਸਰਕਾਰ ਨੂੰ ਡਿਪੂ ਹੋਲਡਰਾਂ ਲਈ ਸੁਰੱਖਿਆ ਪ੍ਰਬੰਧ ਕਰਨ ਦੀ ਅਪੀਲ ਕਰਦਿਆਂ ਸਿੱਧੂ ਨੇ ਕਿਹਾ ਕਿ ਅਸੀਂ ਸਰਕਾਰ ਨੂੰ ਹੱਥ ਜੋੜ ਕੇ ਬੇਨਤੀ ਕਰਦੇ ਹਾਂ ਕਿਅਸੀਂ ਇਸ ਸੰਕਟ ਦੀ ਘੜੀ ਵਿਚ ਮੁਫਤ ਕੰਮ ਕਰਨ ਲਈ ਤਿਆਰ ਹਾਂ ਅਤੇ ਸਾਨੂੰ ਲੋੜਵੰਦਾ ਨੂੰ ਰਾਸ਼ਨ ਵੰਡਣ ਲਈ ਕਿਸੇ ਕਮਿਸ਼ਨ ਦੀ ਵੀ ਲੋੜ ਨਹੀਂ ਹੈ। ਉਹਨਾਂ ਕਿਹਾ ਕਿ ਪਰ ਕਿਸੇ ਦੁਖਾਂਤ ਦੀ ਸੂਰਤ ਵਿਚ ਡਿਪੂ ਹੋਲਡਰਾਂ ਅਤੇ ਉਹਨਾਂ ਦੇ ਪਰਿਵਾਰ ਦੀ ਸਰੀਰਕ ਅਤੇ ਵਿੱਤੀ ਸੁਰੱਖਿਆ ਦਾ ਪ੍ਰਬੰਧ ਕੀਤਾ ਜਾਵੇ। ਉਹਨਾਂ ਕਿਹਾ ਕਿਇੱਕ ਪਾਸੇ ਤਾਂ ਸਰਕਾਰ ਕੋਰੋਨਾਵਾਇਰਸ ਬੀਮਾਰੀ ਤੋਂ ਬਚਣ ਲਈ ਸਾਰੇ ਨਾਗਰਿਕਾਂ ਨੂੰ ਘਰਾਂ ਅੰਦਰ ਰਹਿ ਕੇ ਸਮਾਜਿਕ ਦੂਰੀ ਦੀ ਪਾਲਣਾ ਕਰਨ ਦਾ ਮਸ਼ਵਰਾ ਦਿੰਦੀ ਹੈ ਅਤੇ ਦੂਜੇ ਪਾਸੇ 26 ਹਜ਼ਾਰ ਡਿਪੂ ਹੋਲਡਰਾਂ ਨੂੰ ਬਿਨਾਂ ਕੋਈ ਸੁਰੱਖਿਆ ਪ੍ਰਦਾਨ ਕੀਤੇ ਲੋਕਾਂ ਵਿਚ ਰਾਸ਼ਨ ਵੰਡਣ ਦੇ ਕੰਮ ਉੱਤੇ ਲਾ ਦਿੱਤਾ ਗਿਆ ਹੈ। ਡਿਪੂ ਹੋਲਡਰਾਂ ਲਈ 50 ਲੱਖ ਰੁਪਏ ਦਾ ਬੀਮਾ ਅਤੇ ਹੋਰ ਸੁਰੱਖਿਆ ਪ੍ਰਬੰਧਾਂ ਦੀ ਮੰਗ ਕਰਦਿਆਂ ਸਿੱਧੂ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਤੁਰੰਤ ਸਾਰੇ ਡਿਪੂ ਹੋਲਡਰਾਂ ਨੂੰ ਬੀਮਾ ਸੁਰੱਖਿਆ, ਮੈਡੀਕਲ ਸੁਰੱਖਿਆ ਅਤੇ ਪੀਪੀਈ ਕਿਟਾਂ ਪ੍ਰਦਾਨ ਕਰਨ ਚਾਹੀਦੀਆਂ ਹਨ, ਜੋ ਕਿ ਆਪਣੀਆਂ ਜ਼ਿੰਦਗੀਆਂ ਨੂੰ ਖਤਰੇ ਵਿਚ ਪਾ ਰਹੇ ਹਨ।ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਅਸੀਂ ਚਾਹੁੰਦੇ ਹਾਂ ਕਿ ਸਰਕਾਰ ਨੂੰ ਸਾਨੂੰ ਕਣਕ ਦੀ ਤੁਲਾਈ ਲਈ ਇੱਕ ਮਜ਼ਦੂਰ ਅਤੇ ਰਾਸ਼ਨ ਵਾਲੀ ਦੁਕਾਨ ਉੱਤੇ ਲੋਕਾਂ ਵਿੱਚ ਸਮਾਜਿਕ ਦੂਰੀ ਕਾਇਮ ਰੱਖਣ ਲਈ ਕੁੱਝ ਪੁਲਿਸ ਕਰਮਚਾਰੀਆਂ ਦੀਆਂ ਸੇਵਾਵਾਂ ਪ੍ਰਦਾਨ ਕਰੇ। ਅੱਜ ਤੋਂ ਹੀ ਸਾਰੇ ਡਿਪੂ ਹੋਲਡਰਾਂ ਦੇ ਅਣਮਿੱਥੇ ਸਮੇਂ ਲਈ ਹੜਤਾਲ ਉੱਤੇ ਜਾਣ ਦਾ ਐਲਾਨ ਕਰਦਿਆਂ ਸਿੱਧੂ ਨੇ ਕਿਹਾ ਕਿ ਅਸੀਂ ਸਾਡੀ ਸੁਰੱਖਿਆ ਸੰਬੰਧੀ ਮਸਲਿਆਂਦੇ ਹੱਲ ਲਈ 25 ਦਿਨਾਂ ਤੋਂ ਬੇਨਤੀਆਂ ਕਰਦੇ ਆ ਰਹੇ ਹਾਂ, ਪਰ ਕਿਸੇ ਨੇ ਵੀ ਸਾਡੀ ਫਰਿਆਦ ਨਹੀਂ ਸੁਣੀ। ਉਹਨਾਂ ਸਰਕਾਰ ਨੂੰ ਅਪੀਲ ਕੀਤੀ ਕਿ ਕੇਂਦਰੀ ਰਾਹਤ ਦੀਗਰੀਬਾਂ ਅਤੇ ਲੋੜਵੰਦਾਂ ਵਿਚ ਨਿਰਵਿਘਨ ਸਪਲਾਈ ਲਈ ਡਿਪੂ ਹੋਲਡਰਾਂ ਦੀ ਸੁਰੱਖਿਆ ਦੇ ਪ੍ਰਬੰਧ ਕੀਤੇ ਜਾਣ।
ਚੰਡੀਗੜ੍ਹ/06 ਮਈ(ਬਲਜੀਤ ਮਰਵਾਹਾ ): ਪਦਮ ਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਨਾਲ ਮੌਤ ਤੋਂ ਪਹਿਲਾਂ ਅਤੇ ਬਾਅਦ ਵਿਚ ਹੋਏ ਵਿਤਕਰੇ ਦੇ ਮਾਮਲੇ ਵਿਚਕੋਈ ਹੁੰਗਾਰਾ ਨਾ ਭਰਨ ਲਈ ਪੰਜਾਬ ਸਰਕਾਰ ਦੀ ਖਿਚਾਈ ਕਰਦਿਆ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਸੂਬਾ ਸਰਕਾਰ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹਤਿੰਨ ਦਿਨਾਂ ਦੇ ਅੰਦਰ ਆਪਣੀ ਕਾਰਵਾਈ ਰਿਪੋਰਟ ਕਮਿਸ਼ਨ ਨੂੰ ਸੌਂਪੇ। ਇਸ ਦਾ ਖੁਲਾਸਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਆਪਣੀ ਕਾਰਵਾਈ ਰਿਪੋਰਟ ਤੁਰੰਤ ਦੇਣ ਲਈ ਆਖਦਿਆਂ ਕੌੰਮੀ ਕਮਿਸ਼ਨ ਨੇ ਇਹ ਚਿਤਾਵਨੀ ਜਾਰੀ ਕੀਤੀ ਹੈ ਕਿ ਜੇਕਰ ਤਿੰਨ ਦਿਨਾਂ ਦੇ ਅੰਦਰ ਕਮਿਸ਼ਨ ਨੂੰ ਰਿਪੋਰਟ ਪ੍ਰਾਪਤ ਨਹੀਂ ਹੁੰਦੀ ਹੈ ਤਾਂ ਇਸ ਵੱਲੋਂ ਸਰਕਾਰ ਨੂੰ ਸੰਮਨ ਜਾਰੀ ਕੀਤੇ ਜਾਣਗੇ। ਇਸ ਤੋਂ ਪਹਿਲਾਂ ਇਸ ਮਾਮਲੇ ਬਾਰੇ ਅਕਾਲੀ ਆਗੂ ਵੱਲੋਂ ਕੌਮੀ ਕਮਿਸ਼ਨ ਦੇ ਚੇਅਰਮੈਨ ਪ੍ਰੋਫੈਸਰ ਰਾਮ ਸ਼ੰਕਰ ਕਥੇਰੀਆ ਨੂੰ ਦਿੱਤੀ ਸ਼ਿਕਾਇਤ ਤੋਂ ਬਾਅਦ ਕਮਿਸ਼ਨ ਨੇਸੂਬੇ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਨੋਟਿਸ ਜਾਰੀ ਕੀਤੇ ਸਨ। ਅਟਵਾਲ ਨੇ ਦੱਸਿਆ ਕਿ ਕੌਮੀ ਕਮਿਸ਼ਨ ਨੇ ਸਵਰਗੀ ਹਜ਼ੂਰੀ ਰਾਗੀ ਨਾਲ ਹੋਈ ਬਦਸਲੂਕੀ ਦੀਸਮੁੱਚੀ ਘਟਨਾ ਦੀ ਜਾਂਚ ਲਈ ਪੰਜਾਬ ਸਰਕਾਰ ਨੂੰ ਇੱਕ ਸਿਟ ਦਾ ਗਠਂਨ ਕਰਨ ਲਈ ਆਖਿਆ ਸੀ। ਹੋਰ ਜਾਣਕਾਰੀ ਦਿੰਦਿਆਂ ਅਟਵਾਲ ਨੇ ਦੱਸਿਆ ਕਿ ਇੱਕ ਚਿੱਠੀ ਰਾਹੀਂ ਉਹਨਾਂ ਇਹ ਗੱਲ ਕੌਮੀ ਕਮਿਸ਼ਨ ਦੇ ਧਿਆਨ ਵਿਚ ਲਿਆਂਦੀ ਸੀ ਕਿ ਹਜ਼ੂਰੀ ਰਾਗੀ ਭਾਈਨਿਰਮਲ ਸਿੰਘ ਖਾਲਸਾ ਨਾਲ ਨਾ ਸਿਰਫ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਕਰਦੇ ਸਮੇਂ ਵਿਤਕਰਾ ਕੀਤਾ ਗਿਆ ਸੀ, ਸਗੋਂ ਮੌਤ ਤੋਂ ਬਾਅਦ ਉਹਨਾਂਦਾ ਵੇਰਕਾ ਦੇ ਸਮਸ਼ਾਨਘਾਟ ਵਿਚ ਅੰਤਿਮ ਸਸਕਾਰ ਹੋਣ ਤੋਂ ਵੀ ਰੋਕ ਦਿੱਤਾ ਗਿਆ ਸੀ। ਉਹਨਾਂ ਨੇ ਕਮਿਸ਼ਨ ਨੂੰ ਰਾਗੀ ਦੀ ਆਪਣੇ ਪਰਿਵਾਰ ਨਾਲ ਟੈਲੀਫੋਨ ਉਤੇਹੋਈ ਆਖਰੀ ਗੱਲਬਾਤ ਬਾਰੇ ਵੀ ਦੱਸਿਆ ਸੀ ਕਿ ਜਿਸ ਵਿਚ ਕੀਰਤਨੀਏ ਨੇ ਖੁਲਾਸਾ ਕੀਤਾ ਸੀ ਕਿ ਚਾਰ ਘੰਟੇ ਤੋਂ ਉਸ ਦਾ ਕੋਈ ਇਲਾਜ ਨਹੀਂ ਕੀਤਾ ਗਿਆ ਅਤੇਉਸ ਦੇ ਬਚਣ ਦੀ ਕੋਈ ਉਮੀਦ ਨਹੀਂ। ਅਟਵਾਲ ਨੇ ਇਹ ਵੀ ਦੱਸਿਆ ਸੀ ਕਿ ਕਿਸ ਤਰ੍ਹਾਂ ਇੱਕ ਸਰਕਾਰੀ ਅਧਿਆਪਕ, ਜੋ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦਾ ਸਕੱਤਰਦੀ ਸੀ ਅਤੇ ਜਿਸ ਦੀ ਪਤਨੀ ਇੱਕ ਕੌਂਸਲਰ ਸੀ, ਨੇ ਭਾਈ ਨਿਰਮਲ ਸਿੰਘ ਦਾ ਅੰਤਿਮ ਸਸਕਾਰ ਰੋਕਣ ਲਈ ਵੇਰਕਾ ਦੇ ਸਮਸ਼ਾਨਘਾਟ ਨੂੰ ਤਾਲਾ ਲਗਾ ਦਿੱਤਾ ਸੀ। ਸਾਬਕਾ ਵਿਧਾਇਕ ਨੇ ਕਮਿਸ਼ਨ ਨੂੰ ਇਹ ਵੀ ਦੱਸਿਆ ਸੀ ਕਿ ਭਾਈ ਨਿਰਮਲ ਸਿੰਘ ਮਜ਼੍ਹਬੀ ਭਾਈਚਾਰੇ ਨਾਲ ਸੰਬੰਧ ਰੱਖਦੇ ਸਨ ਅਤੇ ਉਹਨਾਂ ਦੀ ਦੁਖਦਾਈ ਮੌਤ ਨੇਸਿੱਖ ਪੰਥ ਖਾਸ ਕਰਕੇ ਦਲਿਤ ਅਤੇ ਮਜ਼੍ਹਬੀ ਭਾਈਚਾਰੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਹਨਾਂ ਕਿਹਾ ਸੀ ਕਿ ਹਜ਼ੂਰੀ ਰਾਗੀ ਦੇ ਕੀਤੇ ਗਏ ਨਿਰਾਦਰ ਨੂੰ ਪੂਰੇ ਭਾਈਚਾਰੇਦੇ ਅਪਮਾਨ ਵਜੋਂ ਵੇਖਿਆ ਜਾ ਰਿਹਾ ਹੈ। ਇਹ ਟਿੱਪਣੀ ਕਰਦਿਆਂ ਕਿ ਪੰਜਾਬ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਸੀ ਕਿ ਰਾਗੀ ਦਾ ਇਸ ਢੰਗ ਨਾਲ ਨਿਰਾਦਰ ਨਾ ਕੀਤਾ ਜਾਂਦਾ, ਅਟਵਾਲ ਨੇਇਸ ਮਾਮਲੇ ਵਿਚ ਇਨਸਾਫ ਲਈ ਕੌਮੀ ਕਮਿਸ਼ਨ ਨੂੰ ਜਾਂਚ ਕਰਨ ਦੀ ਅਪੀਲ ਕੀਤੀ ਸੀ।
ਤਲਵੰਡੀ ਸਾਬੋ, 06 ਮਈ : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਆਏ ਦਿਨ ਵੱਧ ਰਿਹਾ ਹੈ। ਜਿਸਦੇ ਚਲਦਿਆਂ ਲੋਕ ਘਰਾਂ ਅੰਦਰ ਬੰਦ ਹਨ ਅਤੇ ਦੇਸ਼ ਨੂੰ ਲੌਕਡਾਊਨ ਲਗਾ ਦਿੱਤਾ ਗਿਆ ਹੈ। ਦਸ ਦਈਏ ਕਿ ਕੋਰੋਨਾ ਲੌਕਡਾਊਨ ਦੇ ਚਲਦਿਆਂ ਰਾਜਸਥਾਨ ਚੋਂ ਲਿਆ ਕੇ ਤਖਤ ਸ੍ਰੀ ਦਮਦਮਾ ਸਾਹਿਬ ਦੀ ਭਾਈ ਮਨੀ ਸਿੰਘ ਸਰਾਂ ਚ ਇਕਾਂਤਵਾਸ ਕੀਤੇ ਮਜ਼ਦੂਰਾਂ ਵਿੱਚੋ ਅੱਜ ਇੱਕ ਅੱਠ ਸਾਲਾਂ ਦੀ ਬੱਚੀ ਦੀ ਰਿਪੋਰਟ ਪਾਜ਼ਿਟਿਵ ਆਉਣ ਨਾਲ ਸ਼ਹਿਰ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ਹਾਲਾਂਕਿ ਪ੍ਰਸ਼ਾਸ਼ਨ ਨੇ ਲੋਕਾਂ ਨੂੰ ਨਾ ਘਬਰਾਉਣ ਦੀ ਸਲਾਹ ਦਿੱਤੀ ਹੈ।
ਜਲੰਧਰ, 6 ਮਈ : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਆਏ ਦਿਨ ਵੱਧ ਰਿਹਾ ਹੈ। ਜਿਸਦੇ ਚਲਦਿਆਂ ਲੋਕ ਘਰਾਂ ਅੰਦਰ ਬੰਦ ਹਨ ਅਤੇ ਦੇਸ਼ ਨੂੰ ਲੌਕਡਾਊਨ ਲਗਾ ਦਿੱਤਾ ਗਿਆ ਹੈ। ਦਸ ਦਈਏ ਕਿ ਜਲੰਧਰ ਵਿੱਚ ਅੱਜ ਸਿਰਫ ਇੱਕ ਮਾਮਲਾ ਕੋਰੋਨਾ ਪੌਜ਼ਿਟਿਵ ਸਾਹਮਣੇ ਆਇਆ ਹੈ, ਜੋ ਕਿ ਇੱਕ 56 ਸਾਲਾ ਵਿਅਕਤੀ ਹੈ ਅਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਵਿੱਚਕੰਮ ਕਰਦਾ ਹੈ ਅਤੇ ਅੱਜ ਇੱਕ ਕਾਜੀ ਮੁਹੱਲਾ ਦੇ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਜਿਸ ਨੂੰ ਚੰਡੀਗੜ੍ਹ ਦੇ PGI ਹਸਪਤਾਲ ਵਿੱਚ ਦਾਖਲਕਰਵਾਇਆ ਗਿਆ ਸੀ। ਹੁਣ ਜਲੰਧਰ ਵਿਚ ਕੋਰੋਨਾ ਤੋਂ ਮਰਨ ਵਾਲਿਆਂ ਦੀ ਗਿਣਤੀ 5 ਹੋ ਗਈ ਹੈ ਅਤੇ ਕੋਰੋਨਾ ਪਾਜ਼ੀਟਿਵ ਦੀ ਗਿਣਤੀ 137 ਹੋ ਗਈ ਹੈ। ਇਹਜਾਣਕਾਰੀ ਸਿਵਲ ਹਸਪਤਾਲ ਦੇ ਨੋਡਲ ਅਫ਼ਸਰ ਟੀਪੀ ਸਿੰਘ ਨੇ ਦਿੱਤੀ ਹੈ।
ਅਮ੍ਰਿਤਸਰ, 5 ਮਈ : ਹਾਲ ਹੀ ਵਿਚ ਪੰਜਾਬੀ ਸੂਫੀ ਗਾਇਕ ਸਤਿੰਦਰ ਸਰਤਾਜ ਵਲੋਂ ਗਾਏ ਗਏ ‘ਜਫਰਨਾਮਾ’ ‘ਚ ਗੁਰਬਾਣੀ ਅਸ਼ੁਧ ਉਚਾਰਨ ਦਾ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਪਹੁੰਚ ਗਿਆ ਹੈ। ਸ੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਬਰ ਭਾਈ ਅਜੈਬ ਸਿੰਘ ਅਭਿਆਸੀ ਅਤੇ ਫੈਡਰੇਸ਼ਨ ਦੇ ਸਾਬਕਾ ਆਗੂ ਪ੍ਰੋ: ਸਰਚਾਂਦ ਸਿੰਘ ਨੇ ਜਥੇਦਾਰ ਸਾਹਿਬ ਦੇ ਨਿਜੀ ਸਹਾਇਕ ਸ: ਜਸਪਾਲ ਸਿੰਘ ਨੂੰ ਇਕ ਮੰਗ ਪਤਰ ਦਿੰਦਿਆਂ ਸਤਿੰਦਰ ਸਰਤਾਜ ਨੂੰ ਮੌਜੂਦਾ ‘ਜ਼ਫ਼ਰਨਾਮਾ’ ਵਾਪਸ ਲੈਣਤੋਂ ਇਲਾਵਾ ਇਸ ਦਾ ਸ਼ੁੱਧ ਉਚਾਰਨ ਅਤੇ ਹੋਰ ਲੋੜੀਂਦੀਆਂ ਸੋਧਾਂ ਕਰਦਿਆਂ ਗੁਰਮਤਿ ਅਨੁਸਾਰੀ ਮੁੜ ਰਿਕਾਰਡਿੰਗ ਕਰਵਾਉਣ ਦੀ ਹਦਾਇਤ ਕਰਨ ਦੀ ਅਪੀਲ ਕੀਤੀ ਹੈ। ਆਗੂਆਂ ਨੇ ਕਿਹਾ ਕਿ ਅਜ ਦੀ ਲੱਚਰ ਗਾਇਕੀ ਦੇ ਦੌਰ ‘ਚ ਵੀ ਨਵੀ ਪੀੜੀ ਦੇ ਕੁੱਝ ਗਾਇਕਾਂ ਦਾ ਗੁਰਬਾਣੀ ਗਾਇਨ, ਗੁਰ ਇਤਿਹਾਸ, ਵਿਸ਼ਵਾਸ ਪ੍ਰਤੀ ਕ੍ਰਿਆਸ਼ੀਲ ਹੋਣਾ ਅਤੇ ਇਸ ਪ੍ਰਤੀ ਤਵੱਜੋ ਹਾਸਲ ਕਰਨ ਪ੍ਰਤੀ ਪੇਸ਼ਕਾਰੀ ਸਵਾਗਤ ਅਤੇ ਸਲਾਹੁਣ ਯੋਗ ਹੈ। ਜਿਸ ਦੀ ਹੌਸਲਾ ਅਫਜਾਈ ਕਰਨੀਬਣਦੀ ਹੈ। ਇਹ ਵੀ ਕਿ ਸਿਖੀ ਵਿਚ ਗੁਰਬਾਣੀ ਦਾ ਗਲਤ ਉਚਾਰਨ ਇਕ ਅਪਰਾਧ ਮੰਨਿਆ ਜਾਂਦਾ ਹੈ ਅਤੇ ਕਿਸੇ ਵੀ ਸਿੰਘ ਕੋਲ ਪਾਠ ਕਰਦਿਆਂ ਕਿਸੇ ਵੀ ਪ੍ਰਕਾਰਦੀਆਂ ਅਸ਼ੁੱਧੀਆਂ ਜਾਂ ਤਰੁੱਟੀਆਂ ਰਹਿ ਗਈਆਂ ਹੋਣ ਤਾਂ ਅਰਦਾਸ ਦੌਰਾਨ ‘ਅੱਖਰਾਂ’ ਦੀ ਭੁੱਲ ਚੁੱਕ ਪ੍ਰਤੀ ਮੁਆਫ਼ੀ ਦੀ ਵਿਵਸਥਾ ਮੌਜੂਦ ਹੈ। ਇਹੀ ਵਿਵਸਥਾ ਗੁਰਬਾਣੀ ਗਾਇਨ ਦੌਰਾਨ ਹੋਣ ਵਾਲੀਆਂ ਗ਼ਲਤੀਆਂ ਅਸ਼ੁੱਧੀਆਂ ਅਤੇ ਤਰੁੱਟੀਆਂ ਪ੍ਰਤੀ ਵੀ ਇਕ ਸਮਾਨ ਹਨ। ਪਰ ਉਹੀ ਪਾਠ ਅਤੇ ਗੁਰਬਾਣੀ ਗਾਇਨ ਰਿਕਾਰਡਿੰਗ ( ਮੰਡੀ ਜਾਂ ਟੀ. ਆਰ. ਪੀ.) ਲਈ ਕੀਤਾ ਜਾਵੇ ਤਾਂ ਉਸ ਵਿਚ ਆਉਣ ਵਾਲੀਆਂ ਤਰੁੱਟੀਆਂ ਨੂੰ ਆਖੋ ਪਰੋਖੇ ਨਹੀਂ ਕੀਤਾ ਜਾ ਸਕਦਾ। ਉਨਾਂ ਕਿਹਾ ਕਿ ਹਾਲ ਹੀ ਵਿਚ ਪੰਜਾਬੀ ਗਾਇਕ ਸਤਿੰਦਰ ਸਰਤਾਜ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਰਚਿਤ ‘ਜ਼ਫ਼ਰਨਾਮਾ’ ( ਜੋ ਕਿ ‘ਜ਼ਫ਼ਰਨਾਮਾ’ ਬਾਈ ਸਤਿੰਦਰ ਸਰਤਾਜ ਆਪਣੇ ਆਪ ‘ਚ ਹੀ ਵਡੀ ਗਲਤੀ ਹੈ) ਦਾ ਗਾਇਨ ਅਨੇਕਾਂ ਅਸ਼ੁੱਧ ਉਚਾਰਨ ਅਤੇ ਕਈ ਹੋਰ ਤਰੁੱਟੀਆਂ ਕਾਰਨ ਚਰਚਾ ਦਾ ਵਿਸ਼ਾਬਣਿਆ ਹੋਇਆ ਹੈ। ਸਤਿੰਦਰ ਸਰਤਾਜ ਇਕ ਪ੍ਰਸਿੱਧੀ ਹਾਸਲ ਗਾਇਕ ਹੈ, ਜਿਸ ਦੇ ਬੋਲਾਂ ਪ੍ਰਤੀ ਵਿਸ਼ਵਾਸ ਯੋਗਤਾ ਬਣੀ ਹੋਈ ਹੈ। ਗੁਰੂ ਸਾਹਿਬ ਵਲੋਂ ਰਚਿਤ’ਜ਼ਫ਼ਰਨਾਮਾ’ ਫ਼ਾਰਸੀ ਜ਼ੁਬਾਨ ਵਿਚ ਹੈ। ਜੋ ਕਿ ਮੱਧ—ਪੂਰਬੀ ਮੁਲਕਾਂ ਦੀ ਜ਼ੁਬਾਨ ਹੈ ਅਤੇ ਵਿਸ਼ਵ ਦੇ ਕਈ ਹਿੱਸਿਆਂ ਵਿਚ ਬੋਲੀ ਅਤੇ ਸਮਝੀ ਜਾਂਦੀ ਹੈ। ਅਜਿਹੇ ‘ਚਸਰਤਾਜ ਵਲੋਂ ਗਾਏ ਗਏ ‘ਜ਼ਫ਼ਰਨਾਮਾ’ ‘ਚ ਪਾਈਆਂ ਗਈਆਂ ਊਣਤਾਈਆਂ ( ਫ਼ਾਰਸੀ ਦੇ ਅਕੈਡਮਿਕ ਅਤੇ ਭਾਸ਼ਾ ਮਾਹਿਰ ਅਨੁਸਾਰ) ਗੁਰੂ ਸਾਹਿਬ ਦੇ ਦਾਰਸ਼ਨਿਕਪਖ ਅਤੇ ਕੀਰਤੀਮਾਨ ਪ੍ਰਤੀ ਫ਼ਾਰਸੀ ਜ਼ੁਬਾਨ ਨੂੰ ਸਮਝਣ ਵਾਲਿਆਂ ਵਿਚ ਸ਼ੰਕੇ ਪੈਦਾ ਕਰਨ ਦਾ ਕਾਰਨ ਬਣੇਗਾ। ( ਉਸ ਵਲੋਂ ਆਰਤੀ ਗਾਉਣ ਪ੍ਰਤੀ ਵੀ ਗੁਰਬਾਣੀਗਲਤ ਉਚਾਰਨ ਦੀ ਗਲ ਸਾਹਮਣੇ ਆ ਰਹੀ ਹੈ)। ਨੌਜਵਾਨ ਪੀੜੀ ਗਾਇਕੀ ਤੋਂ ਪ੍ਰਭਾਵਿਤ ਹੁੰਦੀ ਹੈ ਅਤੇ ਸੁਭਾਵਕ ਸੇਧ ਲੈਂਦੀ ਹੈ। ਇਸ ਲਈ ਗੁਰਬਾਣੀ ਗਾਇਨਅਤੇ ਰਿਕਾਰਡਿੰਗ ਦੌਰਾਨ ਗ਼ਲਤੀ ਦੀ ਕੋਈ ਗੁੰਜਾਇਸ਼ ਨਹੀਂ ਹੋਣੀ ਚਾਹੀਦੀ। ਸਾਡਾ ਮਕਸਦ ਵਿਵਾਦ ਖੜਾ ਕਰਨਾ ਨਹੀਂ, ਅਸ਼ੁੱਧ ਉਚਾਰਨ ਪ੍ਰਤੀ ਕੋਈ ਟਿੱਪਣੀਕਰਦਾ ਹੈ ਤਾਂ ਕਿਸੇ ਵੀ ਗਾਇਕ ਲਈ ਉਸ ਟਿੱਪਣੀ ਨੂੰ ਸ਼ੱਕ, ਈਰਖਾ ਜਾਂ ਨਾਰਾਜ਼ਗੀ ਵਜੋਂ ਨਾ ਲੈਂਦਿਆਂ ਨਿਆਇ ਸੰਗਤ ਲਈ ਸੰਵਾਦ ਦੀ ਵਿਧੀ ਅਪਣਾਉਣੀਚਾਹੀਦੀ ਹੈ। ਗੁਰਬਾਣੀ ਗਲਤ ਉਚਾਰਨ ਅਤੇ ਹੋਰ ਟਿੱਪਣੀਆਂ ਊਣਤਾਈਆਂ ਨੂੰ ਇਖ਼ਲਾਕੀ ਫ਼ਰਜ਼ ਸਮਝਦਿਆਂ ਕਬੂਲ ਕਰਨ ਦੀ ਲੋੜ ਹੈ। ਇਸੇ ਤਰਾਂ ਗਾਇਕਾਂ ਤੇ ਕਵੀਸ਼ਰਾਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਰਚਿਤ ‘ਜ਼ਫ਼ਰਨਾਮਾ’ ਨੂੰ ਆਪੋ ਆਪਣੇ ਨਾਮ ‘ਤੇ ਅੰਕਿਤ ਕਰਨ ਦਾ ਗਲਤ ਰੁਝਾਨਵੱਧ ਰਿਹਾ ਹੈ। ਕਵੀਸ਼ਰ ਮਹਿਲ ਸਿੰਘ ਵਲੋਂ ‘ਜ਼ਫ਼ਰਨਾਮਾ’ ਸਿਰਲੇਖ ਹੇਠ ਮੂਲ ਰਚਨਾ ਦੀ ਥਾਂ ਪੰਜਾਬੀ ਕਵਿਤਾ ਗਾਈ ਗਈ, ਜਿਸ ਦਾ ਨੋਟਿਸ ਲੈਣਾ ਬਣਦਾ ਹੈ। ਇਸ ਦੇ ਨਾਲ ਹੀ ਉਨਾਂ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਕਿ, ਕੁੱਝ ਸਮੇਂ ਤੋਂ ਗਾਇਕਾਂ, ਫ਼ਿਲਮਸਾਜ਼ ਤੇ ਸਾਹਿੱਤਕਾਰ ਆਲੋਚਕਾਂ ਦੀ ਸਿਰਜਣ ਸਮਗਰੀ ਵਿਚ ਸਿਖਸਭਿਆਚਾਰ ਅਤੇ ਵਿਚਾਰਧਾਰਾ ਪ੍ਰਤੀ ਹਮਲੇ ਹੋ ਰਹੇ ਹਨ। ਜੋ ਕਿ ਕਈ ਵਾਰ ਵਿਵਾਦ ਸਾਹਮਣੇ ਆ ਚੁਕੇ ਹਨ। ਅਜਿਹੇ ਘਟਨਾ ਕਰਮ ਤੋਂ ਬਚਣ ਲਈ ਰਾਸ਼ਟਰੀਫ਼ਿਲਮ ਸੈਂਸਰ ਬੋਰਡ ਦੀ ਤਰਜ਼ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਫ਼ਿਲਮਾਂਕਣ ਤੋਂ ਇਲਾਵਾ ਗੁਰਬਾਣੀ, ਸਿਖ ਲਿਟਰੇਚਰ ਅਤੇ ਗਾਇਨ ‘ਤੇ ਵੀ ਨਜ਼ਰਰਖਣ ਪ੍ਰਤੀ ਸੈਂਸਰ ਬੋਰਡ ਦਾ ਗਠਨ ਕਰਾਉਣਾ ਚਾਹੀਦਾ ਹੈ।