ਚੰਡੀਗੜ, 5 ਮਈ : ਸੂਬੇ ਵਿੱਚ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਲੁਆਈ/ਸਿੱਧੀ ਬਿਜਾਈ ਅਤੇ ਮੱਕੀ ਦੀ ਕਾਸ਼ਤ ਨੂੰ ਹੋਰ ਵਧੇਰੇ ਉਤਸ਼ਾਹਤ ਕਰਨ ਲਈ ਪੰਜਾਬ ਸਰਕਾਰ ਨੇ ਇਸ ਮੰਤਵਲਈ ਵਰਤੀ ਜਾਣ ਵਾਲੀ ਖੇਤੀ ਮਸ਼ੀਨਰੀ ਦੀ ਖਰੀਦ ’ਤੇ 50 ਫੀਸਦੀ ਤੱਕ ਸਬਸਿਡੀ ਦੇਣ ਦਾ ਫੈਸਲਾ ਕੀਤਾ ਹੈ ਜਿਸ ਨਾਲ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਣ ਤੋਂਇਲਾਵਾ ਕੋਵਿਡ-19 ਦੀਆਂ ਬੰਦਿਸ਼ਾਂ ਦੇ ਮੱਦੇਨਜ਼ਰ ਕਿਸਾਨਾਂ ਨੂੰ ਮਜ਼ਦੂਰਾਂ ਦੀ ਕਮੀ ਨਾਲ ਨਜਿੱਠਣ ਵਿੱਚ ਵੀ ਮਦਦ ਮਿਲੇਗੀ। ਇਹ ਪ੍ਰਗਟਾਵਾ ਕਰਦਿਆਂ ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਸਰਕਾਰ ਵੱਲੋਂ ਖੇਤੀ ਮਸ਼ੀਨਰੀ ’ਤੇ ਕਿਸਾਨ ਬੀਬੀਆਂ/ਛੋਟੇ ਤੇ ਸੀਮਾਂਤ ਕਿਸਾਨਾਂ ਨੂੰ 50 ਫੀਸਦੀ ਅਤੇ ਬਾਕੀ ਕਿਸਾਨਾਂ ਨੂੰ 40 ਫੀਸਦੀ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਉਨਾਂ ਅੱਗੇ ਦੱਸਿਆ ਕਿ ਸਾਉਣੀ ਦੌਰਾਨ ਝੋਨੇ ਤੇ ਮੱਕੀ ਦੀਆਂ ਮਸ਼ੀਨਾਂ ’ਤੇ ਸਬਸਿਡੀ ਹਾਸਲ ਕਰਨ ਲਈ ਕਿਸਾਨਾਂ ਨੂੰ 10 ਮਈ ਤੱਕ ਅਰਜ਼ੀਆਂ ਦੇਣ ਲਈਆਖਿਆ ਗਿਆ ਹੈ। ਸਕੱਤਰ ਨੇ ਅੱਗੇ ਦੱਸਿਆ ਕਿ ਸਬਸਿਡੀ ਹੇਠ ਆਉਣ ਵਾਲੀ ਮਸ਼ੀਨਰੀ ਵਿੱਚ ਝੋਨੇ ਦੀ ਸਿੱਧੀ ਬਿਜਾਈ ਲਈ ਮਸ਼ੀਨਾਂ, ਸਪਰੇਅ ਅਟੈਚਮੈਂਟ ਜਾਂ ਅਟੈਚਮੈਂਟ ਤੋਂ ਬਗੈਰ, ਝੋਨੇ ਦੀ ਪਨੀਰੀ ਲਾਉਣ ਵਾਲੀਆਂ ਮਸ਼ੀਨਾਂ, ਝੋਨੇ ਦੀ ਮਸ਼ੀਨੀ ਲੁਆਈ ਲਈ ਪਨੀਰੀ ਬੀਜਣ ਵਾਲੇ ਉਪਕਰਨ, ਮੱਕੀ ਦੇ ਦਾਣਿਆਂ ਨੂੰ ਸੁਕਾਉਣ ਲਈ ਮਸ਼ੀਨਾਂ(ਪੋਰਟੇਬਲ) ਅਤੇ ਮੱਕੀ ਥਰੈਸ਼ਰ/ਸ਼ੈਲਰ/ਫੋਰੇਜ਼ ਹਾਰਵੈਸਟਰ/ਮਲਟੀ ਕਰਾਪ ਥਰੈਸ਼ਰ ਆਦਿ ਸ਼ਾਮਲ ਹਨ। ਸਬਸਿਡੀ ਹਾਸਲ ਕਰਨ ਦੀ ਪ੍ਰਿਆ ਬਾਰੇ ਵਿਸਥਾਰ ਵਿੱਚ ਦੱਸਦਿਆਂ ਸ੍ਰੀ ਪੰਨੂੰ ਨੇ ਕਿਹਾ ਕਿ ਖੇਤੀ ਮਸ਼ੀਨਰੀ ਲਈ ਸਬਸਿਡੀ ਲੈਣ ਦੀ ਪ੍ਰਿਆ ਨੂੰ ਬਿਲਕੁਲ ਸਰਲਬਣਾਇਆ ਗਿਆ ਹੈ ਤਾਂ ਕਿ ਕੋਵਿਡ-19 ਦੀਆਂ ਬੰਦਸ਼ਾਂ ਦੇ ਮੱਦੇਨਜ਼ਰ ਕਿਸਾਨ ਸਬਸਿਡੀ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ। ਉਨਾਂ ਕਿਹਾ ਕਿ ਕਿਸਾਨ ਖੇਤੀਬਾੜੀਵਿਭਾਗ ਦੇ ਫੀਲਡ ਵਿੱਚ ਕੰਮ ਕਰਦੇ ਅਧਿਕਾਰੀਆਂ ਨੂੰ ਸਿੱਧੇ ਤੌਰ ’ਤੇ ਸਾਦੇ ਕਾਗਜ਼ ਉਪਰ, ਈ-ਮੇਲ ਜਾਂ ਵੱਟਸਐਪ ਜ਼ਰੀਏ ਆਪਣਾ ਬਿਨੈ-ਪੱਤਰ ਦੇ ਸਕਦੇ ਹਨ।
ਗੁਰਦਾਸਪੁਰ, 5 ਮਈ : ਕੋਰੋਨਾ ਦਾ ਕਹਿਰ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ ਅਤੇ ਇਕ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਲੌਕਡਾਊਨ ਲਗਿਆ ਹੋਇਆ ਹੈ।...
ਕਪੂਰਥਲਾ, 5 ਮਈ : ਚੀਨ ਤੋਂ ਫੈਲੇ ਇਸ ਕੋਰੋਨਾ ਵਾਇਰਸ ਨੇ ਪੂਰੀ ਦੁਨੀਆਂ ਤੇ ਆਪਣਾ ਕੋਹਰਾਮ ਮਚਾਇਆ ਹੋਇਆ ਹੈ ਜਿਸਦੇ ਚਲਦਿਆਂ ਲੋਕ ਘਰਾਂ ਅੰਦਰ ਬੰਦ ਹਨ ਅਤੇ ਦੇਸ਼ ਨੂੰਲੌਕਡਾਊਨ ਲਗਾ ਦਿੱਤਾ ਗਿਆ ਹੈ। ਕਪੂਰਥਲਾ ‘ਚ 4 ਨਵੇਂ ਮਾਮਲੇ ਕੋਰੋਨਾ ਪੌਜ਼ਿਟਿਵ ਸਾਹਮਣੇ ਆਏ ਹਨ। ਦਸ ਦਈਏ ਕਿ ਇਹ 4 ਮਾਮਲੇ ਨਾਂਦੇੜ ਸ਼੍ਰੀ ਹਜ਼ੂਰ ਸਾਹਿਬ ਤੋਂ ਆਈ ਸੰਗਤ ਵਿੱਚ ਸ਼ਾਮਿਲ ਸਨ। ਜ਼ਿਲ੍ਹਾ ਕਪੂਰਥਲਾ ਵਿੱਚ ਹੁਣ ਤੱਕ 17 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ ਫਗਵਾੜਾ ਨਾਲ ਸਬੰਧਤ ਇੱਕ 6 ਮਹੀਨੇ ਦੀ ਲੜਕੀ ਦੀ ਪੀਜੀਆਈ ਵਿੱਚ ਮੌਤਹੋ ਗਈ ਹੈ, ਜਦੋਂ ਕਿ ਦੋ ਕੇਸ ਠੀਕ ਹੋ ਚੁੱਕੇ ਹਨ ਅਤੇ ਹੁਣ ਤੱਕ ਸਰਗਰਮ ਮਾਮਲਿਆਂ ਦੀ ਗਿਣਤੀ 14 ਹੈ।
ਤਰਨਤਾਰਨ, 5 ਮਈ : ਚੀਨ ਤੋਂ ਫੈਲੇ ਇਸ ਕੋਰੋਨਾ ਵਾਇਰਸ ਨੇ ਪੂਰੀ ਦੁਨੀਆਂ ਤੇ ਆਪਣਾ ਕੋਹਰਾਮ ਮਚਾਇਆ ਹੋਇਆ ਹੈ ਜਿਸਦੇ ਚਲਦਿਆਂ ਲੋਕ ਘਰਾਂ ਅੰਦਰ ਬੰਦ ਹਨ ਅਤੇ ਦੇਸ਼ ਨੂੰਲੌਕਡਾਊਨ ਲਗਾ ਦਿੱਤਾ ਗਿਆ ਹੈ। ਤਰਨਤਾਰਨ ਵਿਖੇ ਹਜ਼ੂਰ ਸਾਹਿਬ ਤੋ ਪਰਤੇ 47 ਹੋਰ ਸ਼ਰਧਾਲੂ ਕੋਰੋਨਾ ਪੌਜ਼ਿਟਿਵ ਸਾਹਮਣੇ ਆਏ ਹਨ। ਜ਼ਿਲੇ ਵਿੱਚ ਕੋਰੋਨਾ ਪੋਜ਼ੀਟਿਵ ਲੋਕਾਂ ਦੀ ਗਿਣਤੀ 87 ਹੋ ਗਈ ਹੈ। ਸਿਵਲ ਸਰਜਨ ਵੱਲੋਂ ਪੁਸ਼ਟੀ ਕੀਤੀ ਗਈ ਪੌਜ਼ਿਟਿਵ ਪਾਏ ਗਏ ਲੋਕਾਂ ਨੂੰ ਸਿਵਲ ਹਸਪਤਾਲ ਤਰਨਤਾਰਨ ਦੇ ਵਿੱਚ ਆਈਸੋਲੇਸ਼ਨ ਵਾਰਡ ‘ਚ ਦਾਖਿਲ ਕਰਵਾਇਆ ਗਿਆ ਹੈ।
ਚੰਡੀਗੜ੍ਹ, 05 ਮਈ : ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਮੰਗਕਵਾਰ ਦੀ ਸਵੇਰ ਕੋਰੋਨਾ ਦੇ 9 ਨਵੇਂ ਮਾਮਲੇ ਸਾਹਮਣੇ ਆਏ ਹਨ। ਦੱਸ ਦਈਏ ਜਿੰਨ੍ਹਾਂ ਵਿੱਚੋਂ...
ਚੰਡੀਗੜ੍ਹ, 4 ਮਈ : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਆਏ ਦਿਨ ਵੱਧ ਰਿਹਾ ਹੈ। ਜਿਸਦੇ ਚਲਦਿਆਂ ਲੋਕ ਘਰਾਂ ਅੰਦਰ ਬੰਦ ਹਨ ਅਤੇ ਦੇਸ਼ ਨੂੰ ਲੌਕਡਾਊਨ ਲਗਾ ਦਿੱਤਾ ਗਿਆ ਹੈ। ਤਾਜ਼ਾ ਮਾਮਲਾ ਚੰਡੀਗੜ੍ਹ ਸੈਕਟਰ 26 ਸਥਿਤ ਬਾਪੂ ਧਾਮ ਕਲੋਨੀ ਦਾ ਹੈ ਜਿੱਥੇ ਇਕ ਪਰਿਵਾਰ ਦੇ 5 ਮੈਂਬਰਾਂ ਦੀ ਰਿਪੋਰਟ ਕੋਰੋਨਾ ਪੌਜ਼ਿਟਿਵ ਆਈ ਹੈ। ਇਸ ਵਿੱਚ 43 ਸਾਲਾਂ ਦਾ ਵਿਅਕਤੀ ਅਤੇ ਉਸਦੇ 13, 15, 17, ਅਤੇ 23 ਸਾਲਾਂ ਦੇ ਬੱਚੇ ਸ਼ਾਮਿਲ ਹਨ। ਇਸ ਪੂਰੇ ਪਰਿਵਾਰ ਨੂੰ ਚੰਡੀਗੜ੍ਹ ਦੇ ਸਿਵਲ ਹਸਪਤਾਲ ਸੈਕਟਰ 16 ਵਿੱਚ ਦਾਖਿਲ ਕਰਵਾਇਆ ਗਿਆ ਹੈ। ਜਿਸ ਨਾਲ ਹੁਣ ਚੰਡੀਗੜ੍ਹ ‘ਚ ਕੁੱਲ ਗਿਣਤੀ 102 ਤੇ ਪਹੁੰਚ ਗਈ ਹੈ।
ਮਾਨਸਾ, ਨਵਦੀਪ ਆਹਲੂਵਾਲੀਆ, 4 ਮਈ : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਆਏ ਦਿਨ ਵੱਧ ਰਿਹਾ ਹੈ। ਜਿਸਦੇ ਚਲਦਿਆਂ ਲੋਕ ਘਰਾਂ ਅੰਦਰ ਬੰਦ ਹਨ ਅਤੇਦੇਸ਼ ਨੂੰ ਲੌਕਡਾਊਨ ਲਗਾ ਦਿੱਤਾ ਗਿਆ ਹੈ। ਮਾਨਸਾ ਵਿੱਚ ਇਕ ਹੋਰ ਕੋਰੋਨਾ ਪੌਜ਼ਿਟਿਵ ਮਰੀਜ਼ ਪਾਇਆ ਗਿਆ ਹੈ। ਨਾਂਦੇੜ ਸ਼੍ਰੀ ਹਜ਼ੂਰ ਸਾਹਿਬ ਤੋਂ ਆਏ ਸ਼ਰਧਾਲੂਆਂ ਚੋ ਮਾਨਸਾ ਵਿੱਚ ਇਹ ਚੋਥਾ ਮਰੀਜ਼ ਹੈ, ਜਿਸਤੋ ਬਾਅਦ ਮਾਨਸਾ ‘ਚ ਕੁੱਲ ਗਿਣਤੀ 17 ਹੋ ਗਈ ਹੈ। ਦਸ ਦਈਏ ਕਿ ਮਾਨਸਾ ਵਿੱਚ 4 ਮਰੀਜ਼ ਠੀਕ ਹੋਕੇ ਆਪਣੇ ਘਰ ਵਾਪਿਸ ਚਲੇ ਗਏ ਹਨ ਅਤੇ 13 ਮਰੀਜ਼ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਦਾਖਿਲ ਹਨ।
ਦਿੱਲੀ, 4 ਮਈ : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਆਏ ਦਿਨ ਵੱਧ ਰਿਹਾ ਹੈ। ਜਿਸਦੇ ਚਲਦਿਆਂ ਲੋਕ ਘਰਾਂ ਅੰਦਰ ਬੰਦ ਹਨ ਅਤੇ ਦੇਸ਼ ਨੂੰ ਲੌਕਡਾਊਨ ਲਗਾ ਦਿੱਤਾ ਗਿਆ ਹੈ। ਦਸ ਦਈਏ ਕਿ ਲੌਕਡਾਊਨ ਦੌਰਾਨ ਇੱਕ ਮਹੀਨੇ ਤੱਕ ਸ਼ਰਾਬ ਤੋਂ ਦੂਰ ਰਹੇ ਲੋਕਾਂ ਨੂੰ ਜਿਉਂ ਹੀ ਇਹ ਪਤਾ ਲੱਗਾ ਕਿ ਠੇਕੇ ਖੁੱਲ੍ਹ ਗਏ ਹਨ ਤਾਂ ਲੋਕ ਸਵੇਰ ਤੋਂ ਹੀ ਠੇਕਿਆਂ ਅੱਗੇ ਕਤਾਰਾਂ ‘ਚ ਖੜ੍ਹੇ ਹੋ ਗਏ ਹਨ। ਦਿੱਲੀ ਵਿੱਚ ਲੋਕਾਂ ਨੇ ਨਾ ਤਾਂ ਮਾਸਕ ਪਾਏ ਹਨ ਅਤੇ ਨਾ ਹੀ ਸੋਸ਼ਲ ਡਿਸਟੈਂਨਸਿੰਗ ਦਾ ਧਿਆਨ ਰੱਖ ਰਹੇ ਹਨ।ਜਿਸਨੂੰ ਦੇਖਦਿਆਂ ਪ੍ਰਸ਼ਾਸ਼ਨ ਵਲੋਂ ਦਿੱਲੀ ‘ਚ ਸਖ਼ਤਾਈ ਕੀਤੀ ਗਈ ਹੈ ਅਤੇ ਸਾਰੇ ਸ਼ਰਾਬ ਦੇ ਠੇਕੇ ਬੰਦ ਕਰਨ ਦਾ ਹੁਕਮ ਵੀ ਜਾਰੀ ਕਰ ਦਿੱਤਾ ਗਿਆ ਹੈ।
ਕੋਰੋਨਾ ਅਪਡੇਟ, 04 ਮਈ 2020 : ਕੋਵਿਡ19 ਨੇ ਪੂਰੀ ਦੁਨੀਆਂ ਵਿੱਚ ਦਹਿਸ਼ਤ ਮਚਾ ਰੱਖੀ ਹੈ। ਭਾਰਤ ਵਿੱਚ ਵੀ ਇਸ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ 24...
ਸੰਗਰੂਰ, 4 ਮਈ : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਆਏ ਦਿਨ ਵੱਧ ਰਿਹਾ ਹੈ। ਜਿਸਦੇ ਚਲਦਿਆਂ ਲੋਕ ਘਰਾਂ ਅੰਦਰ ਬੰਦ ਹਨ ਅਤੇ ਦੇਸ਼ ਨੂੰ ਲੌਕਡਾਊਨ ਲਗਾ ਦਿੱਤਾ ਗਿਆ ਹੈ। ਅੱਜ 52 ਮਰੀਜ਼ਾਂ ਦੀ ਰਿਪੋਰਟ ਪੌਜ਼ਿਟਿਵ ਆਈ ਹੈ ਜਿਹਨਾਂ ਚੋ 49 ਮਰੀਜ਼ ਸੰਗਰੂਰ ਦੇ ਅਤੇ 3 ਨਾਭਾ ਦੇ ਹਨ। ਦਸ ਦਈਏ ਕਿ ਇਹਨਾਂ ਵਿੱਚੋ ਕਿਹੜੇ ਮਰੀਜ਼ ਨਾਂਦੇੜ ਸ਼੍ਰੀ ਹਜ਼ੂਰ ਸਾਹਿਬ ਤੋਂ ਆਏ ਹਨ, ਉਹਨਾਂ ਦੀ ਪੁਸ਼ਟੀ ਹੋਣਾ ਹਲੇ ਬਾਕੀ ਹੈ। ਜਾਣਕਾਰੀ ਦੇ ਅਨੁਸਾਰ ਸੰਗਰੂਰ ਕਸਬਾ, ਭਵਾਨੀਗੜ ਸ਼ਹਿਰ, ਸੁਨਾਮ, ਭਵਾਨੀਗੜ ਦੇ ਨੰਦਗੜ੍ਹ ਪਿੰਡ ਦੇ ਨਾਲ ਨਾਲ ਕੰਝਲਾ, ਕੁਲਾਰ ਖੁਰਦ, ਕਿਸਾਨਗਰ, ਖੇੜੀਖੁਰਦ, ਹਸਨਪੁਰ, ਦੀਦਬਾ, ਖੇੜੀ, ਹਥਨ, ਬਹਾਦਰਪੁਰ, ਖਡਿਆਲ, ਸਲੇਮਗੜ, ਲੌਂਗੋਵਾਲ ਦੇ ਆਸ ਪਾਸ ਦੇ ਪਿੰਡ , ਬਟੂਹਾ, ਸੰਦੋਦ, ਮੂਲੋਵਾਲ, ਛਾਜਲਾ, ਗਾਗਾ, ਭੁਟਾਲ ਖੁਰਦ ਪਿੰਡਾਂ ਦੇ ਨਾਲ ਇਹਨਾਂ ਮਰੀਜ਼ਾਂ ਦਾ ਸਬੰਧਤ ਹੈ।