ਚੰਡੀਗੜ੍ਹ, 13 ਜੂਨ : ਕਸ਼ਮੀਰ ਵਾਦੀ ਵਿਚ ਅੱਤਵਾਦੀ ਹਮਲਿਆਂ ਨੂੰ ਅੰਜਾਮ ਦੇਣ ਲਈ ਹਥਿਆਰਾਂ ਦੀ ਤਸਕਰੀ ਕਰਨ ਦੀ ਕੋਸਿ਼ਸ਼ ਕਰਨ ਵਾਲੇ , ਜੰਮੂ ਕਸ਼ਮੀਰਨਾਲ ਸਬੰਧਤ ਦੋ ਲਸ਼ਕਰ-ਏ-ਤੋਇਬਾ ਦੇ ਕਾਰਕੁਨ ਆਮਿਰ ਹੁਸੈਨ ਵਾਨੀ ਅਤੇ ਵਸੀਮ ਹਸਨ ਵਾਨੀ ਦੀ ਗ੍ਰਿਫਤਾਰੀ ਤੋਂ ਇਕ ਦਿਨ ਬਾਅਦ, ਪੰਜਾਬ ਪੁਲਿਸ ਨੇਸ਼ੁੱਕਰਵਾਰ ਨੂੰ ਉਨ੍ਹਾਂ ਦੇ ਤੀਜੇ ਸਾਥੀ ਨੂੰ ਉਸ ਵੇਲੇ ਗ੍ਰਿਫਤਾਰ ਕਰ ਲਿਆ, ਜਦੋਂ ਉਹ ਕਸ਼ਮੀਰ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਤੀਜੇ ਸ਼ੱਕੀ ਅੱਤਵਾਦੀ ਦੀ ਪਛਾਣ ਜਾਵੇਦ ਅਹਿਮਦ ਭੱਟ (29 ਸਾਲ) ਪੁੱਤਰ ਗੁਲਾਮ ਅਹਿਮਦ ਭੱਟ ਵਾਸੀ ਪਿੰਡ ਸ਼ਰਮਲ, ਜਿ਼ਲ੍ਹਾ. ਸ਼ੋਪੀਆਂ (ਜੰਮੂ ਕਸ਼ਮੀਰ) ਵਜੋਂਹੋਈ ਹੈ। ਪਠਾਨਕੋਟ ਪੁਲਿਸ ਦੁਆਰਾ ਉਸ ਨੂੰ ਅੰਮ੍ਰਿਤਸਰ-ਜੰਮੂ ਹਾਈਵੇਅ `ਤੇ ਧੋਬੜਾ ਪੁਲ, ਪਠਾਨਕੋਟ ਤੋਂ ਉਸਦੇ ਟਰੱਕ ਨੰਬਰ ਜੇ.ਕੇ.-22- 8711 ਸਮੇਤ ਰੋਕਿਆਗਿਆ ਅਤੇ ਗ੍ਰਿਫਤਾਰ ਕਰ ਲਿਆ, ਜਦੋਂ ਉਹ ਆਪਣੇ ਸਾਥੀਆਂ ਗ੍ਰਿਫਤਾਰੀ ਦੀ ਜਾਣਕਾਰੀ ਮਿਲਣ`ਤੇ ਵਾਦੀ ਵੱਲ ਭੱਜਣ ਦੀ ਕੋਸਿ਼ਸ਼ ਕਰ ਰਿਹਾ ਸੀ। ਡੀਜੀਪੀ ਦਿਨਕਰ ਗੁਪਤਾ ਅਨੁਸਾਰ, ਜਾਵੇਦ ਉਸੇ ਹੀ ਪਿੰਡ ਦਾ ਰਹਿਣ ਵਾਲਾ ਹੈ, ਜਿੱਥੇ ਦੇ ਪਹਿਲਾਂ ਫੜੇ ਲਸ਼ਕਰ ਦੇ ਦੋ ਹੋਰ ਕਾਰਕੁਨ ਹਨ, ਅਤੇ ਇਹ ਉਨ੍ਹਾਂ ਦਾਬਚਪਨ ਦਾ ਦੋਸਤ ਹੈ। ਇਹ ਤਿਕੜੀ ਪਿਛਲੇ 2-3 ਸਾਲਾਂ ਤੋਂ ਇਕੱਠੇ ਟਰਾਂਸਪੋਰਟ ਦਾ ਕਾਰੋਬਾਰ ਕਰ ਰਹੀ ਸੀ ਅਤੇ ਉਹ ਦਿੱਲੀ, ਅੰਮ੍ਰਿਤਸਰ ਅਤੇ ਜਲੰਧਰ ਆਉਣਜਾਣ ਲੱਗਿਆ ਰਹਿੰਦਾ ਸੀ। ਜੰਮੂ-ਕਸ਼ਮੀਰ ਦੇ ਹੋਮਗਾਰਡ ਜਵਾਨ ਆਰਿਫ ਅਹਿਮਦ ਭੱਟ, ਦਾ ਭਰਾ ਜਾਵੇਦ , ਖੁਦ 2012 ਵਿੱਚ ਯੂਨਿਟ ਦੁਆਰਾ ਚੁਣਿਆ ਗਿਆਸੀ ਪਰ ਬਾਅਦ ਵਿੱਚ ਇਸਨੇ ਨੌਕਰੀ ਛੱਡ ਦਿੱਤੀ ਸੀ। ਜਾਵੇਦ ਦੀ ਮੁੱਢਲੀ ਤਫ਼ਤੀਸ਼ ਤੋਂ ਪਤਾ ਲੱਗਿਆ ਹੈ ਕਿ ਉਹ ਦੂਸਰੇ ਸਾਥੀਆਂ ਆਮਿਰ ਅਤੇ ਵਸੀਮ ਦੇ ਨਾਲ ਕਸ਼ਮੀ ਘਾਟੀ ਤੋਂ ਅੰਮ੍ਰਿਤਸਰ ਆਇਆ ਸੀ, ਫਲ ਅਤੇਸਬਜ਼ੀਆਂ ਲਿਆਉਣ ਦੀ ਆੜ ਵਿਚ ਹਥਿਆਰਾਂ ਦੀ ਖੇਪ ਇਕੱਠੀ ਕਰਨ ਲਈ ਉਹ ਦੋ ਟਰੱਕਾਂ ਵਿਚ ਆਏ ਸਨ ਅਤੇ 11 ਜੂਨ ਨੂੰ ਵੱਲਾ ਰੋਡ ਦੇ ਕੋਲੋਂ ਖੇਪ ਚੁੱਕ ਕੇ , ਆਮਿਰ ਅਤੇ ਵਸੀਮ ਨੇ ਜਾਵੇਦ ਨੂੰ ਅੰਮ੍ਰਿਤਸਰ ਵਿੱਚ ਪਿੱਛੇ ਰਹਿਣ ਲਈ ਕਿਹਾ ਸੀ ਤਾਂ ਜੋ ਕਿ ਲਸ਼ਕਰ ਦੇ ਇਸ਼ਫਾਕ ਅਹਿਮਦ ਡਾਰ ਉਰਫ ਬਸ਼ੀਰ ਅਹਿਮਦ ਖਾਨਦੇ ਨਿਰਦੇਸ਼ਾਂ ਤੇ ਅੰਮ੍ਰਿਤਸਰ ਵਿੱਚ ਰਹਿ ਕੇ ਹਥਿਆਰਾਂ ਦੇ ਵਪਾਰੀ ਨਾਲ ਸੰਪਰਕ ਬਣਾਇਆ ਜਾ ਸਕੇ। ਡੀਜੀਪੀ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਅੱਤਵਾਦੀਆਂ ਦੇ ਪੰਜਾਬ, ਜੰਮੂ ਤੇ ਕਸ਼ਮੀਰ ਵਿਚ ਮੌਜੂਦ ਹੋਰ ਕੜੀਆਂ ਤੇ ਸਬੰਧਾਂ ਦੀ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਨੇ ਇਨ੍ਹਾਂ ਗ੍ਰਿਫ਼ਤਾਰੀਆਂ ਨੂੰ ਪਾਕਿਸਤਾਨ ਅਧਾਰਤ ਅੱਤਵਾਦੀਆਂ ਦੇ ਸਮਰਥਨ ਵਾਲੇ ਵਿਸ਼ਾਲ ਅੱਤਵਾਦੀ ਨੈੱਟਵਰਕ ਦਾ ਹਿੱਸਾ ਦੱਸਿਆ ਹੈ।ਸ੍ਰੀ ਗੁਪਤਾ ਨੇ ਕਿਹਾ ਕਿ ਪ੍ਰਾਪਤਖੁਫੀਆ ਜਾਣਕਾਰੀ ਤੋਂ ਇਹ ਸੰਕੇਤ ਮਿਲਦਾ ਹੈ ਕਿ ਪਾਕਿ ਦੀ ਏਜੰਸੀ ਆਈਐਸਆਈ, ਅੱਤਵਾਦੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਲਈ ਪੰਜਾਬ ਅਤੇ ਕਸ਼ਮੀਰ ਦੀਸਰਹੱਦ ਤੋਂ ਹਥਿਆਰਾਂ ਦੀ ਖੇਪ ਅਤੇ ਘੁਸਪੈਠ ਕਰਨ ਵਾਲੇ ਅੱਤਵਾਦੀ ਭੇਜ਼ ਰਿਹਾ ਹੈ। ਇਸ ਤੋਂ ਪਹਿਲਾਂ, 25 ਅਪ੍ਰੈਲ, 2020 ਨੂੰ, ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਦੇ ਇਕ ਹੋਰ ਨੌਜਵਾਨ, ਹਿਲਾਲ ਅਹਿਮਦ ਵਾਗੇ, ਜੋ ਕਿ ਮਾਰੇ ਗਏ ਹਿਜ਼ਬੁਲਮੁਜਾਹਾਦੀਨ ਦੇ ਕਮਾਂਡਰ ਰਿਆਜ਼ ਅਹਿਮਦ ਨਾਇਕੂ ਦੇ ਨਿਰਦੇਸ਼ਾਂ `ਤੇ, ਅੰਮ੍ਰਿਤਸਰ ਤੋਂ ਨਸ਼ੀਲੇ ਪਦਾਰਥ ਲੈਣ ਲਈ ਆਇਆ ਸੀ, ਨੂੰ ਗ੍ਰਿਫਤਾਰ ਕੀਤਾ ਸੀ। ਉਸਕੇਸ ਵਿੱਚ ਵੀ, ਹਿਲਾਲ ਅਹਿਮਦ ਨੇ ਇੱਕ ਟਰੱਕ ਦੀ ਵਰਤੋਂ ਨਸ਼ੇ ਦੇ ਪੈਸੇ ਫੜਨ ਲਈ ਕੀਤੀ ਸੀ।
ਚੰਡੀਗੜ, 13 ਜੂਨ : ਪੰਚਾਇਤੀ ਜਮੀਨਾਂ ਨੂੰ ਠੇਕਿਆਂ ਉਤੇ ਦੇਣ ਲਈ ਕੀਤੀਆਂ ਜਾ ਰਹੀਆਂ ਨਿਲਾਮੀਆਂ ਦੇ ਕੰਮ ਵਿੱਚ ਮੁਕੰਮਲ ਪਾਰਦਰਸ਼ਤਾ ਲਿਆਉਣ ਲਈ, ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਮਹਿਕਮੇ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿਨਿਲਾਮੀ ਹੋਣ ਤੋਂ ਪੰਜ ਦਿਨਾਂ ਦੇ ਅੰਦਰ ਅੰਦਰ ਠੇਕੇ ਦੀ ਰਕਮ ਪੰਚਾਇਤ ਦੇ ਖਾਤੇ ਵਿੱਚ ਜਮਾਂ ਹੋ ਜਾਣੀ ਚਾਹੀਦੀ ਹੈ। ਉਹਨਾਂ ਇਸ ਸੰਬੰਧੀ ਅੱਜ ਮਹਿਕਮੇ ਦੇਅਧਿਕਾਰੀਆਂ ਨੂੰ ਸਖਤ ਹਿਦਾਇਤਾਂ ਦਿੰਦਿਆਂ ਕਿਹਾ ਹੈ ਕਿ ਠੇਕੇ ਦੀ ਰਕਮ ਮਿੱਥੇ ਗਏ ਸਮੇਂ ਵਿੱਚ ਪੰਚਾਇਤ ਦੇ ਖਾਤੇ ਵਿੱਚ ਜਮਾਂ ਨਾ ਹੋਣ ਦੀ ਸੂਰਤ ਵਿੱਚ ਸਬੰਧਤਪੰਚਾਇਤ ਸਕੱਤਰ ਦੇ ਨਾਲ ਨਾਲ ਉਥੋਂ ਦਾ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਜਿੰਮੇਂਵਾਰ ਹੋਵੇਗਾ। ਬਾਜਵਾ ਨੇ ਕਿਹਾ ਕਿ ਉਹਨਾਂ ਨੂੰ ਕਈ ਥਾਂਵਾਂ ਤੋਂ ਇਹ ਜਾਣਕਾਰੀ ਮਿਲੀ ਹੈ ਕਿ ਸ਼ਾਮਲਾਟ ਜਮੀਨਾਂ ਦੇ ਠੇਕਿਆਂ ਦੀ ਰਕਮ ਲੰਬਾ ਸਮਾਂ ਪੰਚਾਇਤਾਂ ਦੇਖਾਤਿਆਂ ਵਿੱਚ ਜਮਾਂ ਨਹੀਂ ਕਰਵਾਈ ਜਾਂਦੀ। ਉਹਨਾਂ ਕਿਹਾ ਕਿ ਸਮੇਂ ਸਿਰ ਪੰਚਾਇਤਾਂ ਦੇ ਖਾਤਿਆਂ ਵਿੱਚ ਠੇਕਿਆਂ ਦੀ ਰਕਮ ਜਮਾਂ ਨਾ ਹੋਣ ਨਾਲ ਜਿੱਥੇ ਪਿੰਡਾਂ ਦੇਵਿਕਾਸ ਕਾਰਜ ਪ੍ਰਭਾਵਿਤ ਹੁੰਦੇ ਹਨ ਉਥੇ ਮੁਲਾਜਮਾਂ ਨੂੰ ਸਮੇਂ ਸਿਰ ਤਨਖਾਹਾਂ ਦੇਣ ਵਿੱਚ ਵੀ ਦਿੱਕਤ ਆਉਂਦੀ ਹੈ। ਪੰਚਾਇਤ ਮੰਤਰੀ ਨੇ ਕਿਹਾ ਹੈ ਕਿ ਉਹ ਅਗਲੇ ਹਫਤੇ ਹੋਣ ਵਾਲੀ ਉਚ ਅਧਿਕਾਰੀਆਂ ਦੀ ਮੀਟਿੰਗ ਵਿੱਚ ਇਸ ਮਾਮਲੇ ਦੀ ਸਮੀਖਿਆ ਕਰਨਗੇ। ਉਹਨਾਂ ਨੇ ਵਿਭਾਗਦੇ ਉਚ ਅਧਿਕਾਰੀਆਂ ਨੂੰ ਹੁਣ ਤੱਕ ਹੋਈਆਂ ਬੋਲੀਆਂ ਅਤੇ ਜਮਾਂ ਹੋਈਆਂ ਰਕਮਾਂ ਦੀ ਮੁਕੰਮਲ ਰਿਪੋਰਟ ਅਗਲੇ ਹਫਤੇ ਹੋਣ ਵਾਲੀ ਮੀਟਿੰਗ ਵਿਚ ਪੇਸ਼ ਕਰਨਵਾਸਤੇ ਕਿਹਾ ਹੈ। ਪੰਚਾਇਤ ਮੰਤਰੀ ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ ਕੋਤਾਹੀ ਕਰਨ ਵਾਲੇ ਕਿਸੇ ਮੁਲਾਜਮ ਅਤੇ ਅਧਿਕਾਰੀ ਵਿਰੁੱਧ ਕੜੀ ਕਾਰਵਾਈ ਕੀਤੀਜਾਵੇਗੀ। ਇਸੇ ਦੌਰਾਨ ਵਿਭਾਗ ਦੇ ਵਿੱਤੀ ਕਮਿਸ਼ਨਰ ਸੀਮਾ ਜੈਨ ਨੇ ਕਿਹਾ ਹੈ ਕਿ ਵਿਭਾਗ ਵੱਲੋਂ ਇਸ ਸਾਲ ਭੇਜੇ ਗਏ ਦਿਸਾ ਨਿਰਦੇਸ਼ਾਂ ਵਿੱਚ ਸਪਸਟ ਕਿਹਾ ਗਿਆਹੈ ਕਿ ਪੰਚਾਇਤੀ ਜਮੀਨ ਦੀ ਬੋਲੀ ਦੀ ਰਕਮ ਬੋਲੀਕਾਰ ਨੂੰ ਤਿੰਨ ਦਿਨਾਂ ਦੇ ਅੰਦਰ ਅੰਦਰ ਪੰਚਾਇਤ ਕੋਲ ਜਮਾਂ ਕਰਾਉਣੀ ਲਾਜਮੀ ਹੈ। ਉਹਨਾਂ ਕਿਹਾ ਕਿ ਹਰਪੰਚਾਇਤ ਲਈ ਇਹ ਲਾਜਮੀ ਹੈ ਕਿ ਉਹ 24 ਘੰਟਿਆਂ ਦੇ ਅੰਦਰ ਅੰਦਰ ਬੋਲੀ ਦੀ ਰਕਮ ਆਪਣੇ ਬੈਂਕ ਖਾਤੇ ਵਿੱਚ ਜਮਾਂ ਕਰਾਉਣ। ਉਹਨਾਂ ਕਿਹਾ ਕਿ ਵਿਭਾਗਦੀਆਂ ਇਹਨਾਂ ਹਿਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਉਹਨਾਂ ਸਪੱਸ਼ਟ ਕੀਤਾ ਕਿ ਇਹ ਲੇਖਾ ਕਾਰਵਾਈ ਆਨਲਾਈਨ ਈ-ਪੰਚਾਇਤ ਪ੍ਰੋਜੈਕਟ ਦੇ ਰਾਹੀਂ ਹੀ ਕੀਤੀ ਜਾਵੇਗੀ ਅਤੇ ਸਾਰੇ ਖਾਤੇ ਡੈਸ਼ਬੋਰਡ ‘ਤੇ ਦਿਖਾਈ ਦੇਣਗੇ।ਉਹਨਾਂ ਨਾਲ ਹੀ ਦੱਸਿਆ ਕਿ ਅਜਿਹਾ ਵਿਭਾਗ ਦੇ ਵਿੱਤੀ ਕੰਮ ਕਾਜਨੂੰ ਹੋਰ ਪਾਰਦਰਸ਼ੀ ਅਤੇ ਸੁਚਾਰੂ ਬਣਾਉਣ ਦੇ ਮਨੋਰਥ ਦੇ ਨਾਲ ਕੀਤਾ ਜਾ ਰਿਹਾ ਹੈ।
ਇਸਲਾਮਾਬਾਦ, 13 ਜੂਨ – ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਸ਼ਾਹਿਦ ਅਫਰੀਦੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਮੌਕੇ ਅਫਰੀਦੀ ਨੇ ਕਿਹਾ ਕਿ ਉਸ ਨੂੰ ਜਲਦ ਤੰਦਰੁਸਤ...
ਅਮਰੀਕਾ ਦੀ ਫੌਜ ਵਿਚ ਪਹਿਲੀ ਵਾਰ ਕਿਸੇ ਸਿੱਖ ਬੀਬੀ ਨੂੰ ਸ਼ਾਮਲ ਕੀਤਾ ਗਿਆ ਹੈ। ਵੈਸਟ ਪੁਆਇੰਟ ਆਰਮੀ ਅਕੈਡਮੀ ਅਮਰੀਕਾ ਤੋਂ ਗ੍ਰੈਜੁਏਸ਼ਨ ਕਰ ਕੇ ਅਮਰੀਕੀ ਫੌਜ ਵਿਚ...
ਚੰਡੀਗੜ, 12 ਜੂਨ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਪ੍ਰਾਈਵੇਟ ਖੰਡ ਮਿੰਲਾਂ ਤੋਂ ਗੰਨਾ ਉਤਪਾਦਕ ਕਿਸਾਨਾਂ ਦੇ...
ਚੰਡੀਗੜ, 12 ਜੂਨ : ਕੋਵਿਡ ਦੇ ਸਮਾਜਿਕ ਫੈਲਾਅ ਨੂੰ ਰੋਕਣ ਲਈ ਆਪਣੀ ਕਿਸਮ ਦੀ ਨਿਵੇਕਲੀ ਪਹਿਲ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਚੰਡੀਗੜ੍ਹ, 12 ਜੂਨ : ਪੰਜਾਬ ਦੀ ਸਰਹੱਦ ਪਾਰ ਤੋਂ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਤੇ ਤਸਕਰੀ ਕਰਨ ਵਾਲਿਆਂ ਤੇ ਸਿ਼ਕੰਜਾ ਕੱਸਦਿਆਂ ਰੋਪੜ ਪੁਲਿਸ ਨੇ 5 ਵਿਅਕਤੀਆਂ ਨੂੰ...
ਚੰਡੀਗੜ, 12 ਜੂਨ : ਪੰਜਾਬ ਦੇ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸਰਕਾਰੀ ਪ੍ਰਿੰਟਿੰਗ ਪ੍ਰੈਸ ਮੁਹਾਲੀ ਨੂੰ ਆਧੁਨਿਕ ਰੂਪ ਦੇਣ ਲਈ ਤਜਵੀਜ...
ਲੁਧਿਆਣਾ, ਸੰਜੀਵ ਸੂਦ, 12 ਜੂਨ : ਕੋਰੋਨਾ ਮਹਾਂਮਾਰੀ ਕਾਰਨ ਪੰਜਾਬ ‘ਚ ਆਏ ਦਿਨ ਕੇਸ ਵੱਧਦੇ ਜਾ ਰਹੇ ਹਨ ਜਿਸਦੇ ਚਲਦੇ ਇੱਕ ਪਾਸੇ ਤਾਂ ਝੋਨੇ ਦਾ ਸੀਜ਼ਨ...
ਲੁਧਿਆਣਾ, ਸੰਜੀਵ ਸੂਦ, 12 ਜੂਨ : ਪੰਜਾਬ ਦੀ ਧਰਤੀ ਹੇਠਲਾ ਪਾਣੀ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਲਗਾਤਾਰ ਖੇਤੀਬਾੜੀ ਮਾਹਿਰ ਚਿੰਤਤ ਨੇ...