ਕਪੂਰਥਲਾ, 2 ਮਈ : ਜ਼ਿਲ੍ਹੇ ਦੇ ਕੋਵਿਡ ਕੇਅਰ ਸੈਂਟਰਾਂ ਵਿਚ ਰਹਿ ਰਹੇ ਮਰੀਜ਼ਾਂ ਉਤੇ ਸਿਹਤ ਵਿਭਾਗ ਵੱਲੋਂ ਪੂਰੀ ਨਜ਼ਰ ਰੱਖੀ ਜਾ ਰਹੀ ਹੈ, ਤਾਂ ਜੋ ਉਹ ਸਿਹਤਮੰਦ ਰਹਿ ਸਕਣ। ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਮਾਹਿਰ ਡਾਕਟਰਾਂ ਦੀਆਂ ਟੀਮਾਂ ਸਵੇਰੇ-ਸ਼ਾਮ ਮਰੀਜ਼ਾਂ ਦਾ ਚੈਕਅੱਪ ਕਰਨ ਜਾਂਦੀਆਂ ਹਨ, ਤਾਂ ਜੋ ਉਹਨਾਂ ਨੂੰ ਕੋਈ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਨੂੰ ਜ਼ਿਲ੍ਹੇ ਵਿਚ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਆਪਣੇ ਵੱਲੋਂ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ, ਪਰ ਨਾਲ ਹੀ ਉਨ੍ਹਾਂ ਨੂੰ ਲੋਕਾਂ ਦੇ ਸਹਿਯੋਗ ਦੀ ਵੀ ਲੋੜ ਹੈ ਤਾਂ ਜੋ ਇਸ ਵਾਇਰਸ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਰੀਜ਼ਾਂ ਨੂੰ ਉਦੋਂ ਤੱਕ ਸੈਂਟਰਾਂ ਵਿੱਚ ਰੱਖਿਆ ਜਾਵੇਗਾ, ਜਦੋਂ ਤੱਕ ਇਨ੍ਹਾਂ ਦੀ ਰਿਪੋਰਟ ਨਹੀਂ ਆ ਜਾਂਦੀ। ਰਿਪੋਰਟ ਦੇ ਆਧਾਰ ’ਤੇ (ਪਾਜ਼ੇਟਿਵ ਜਾਂ ਨੈਗੇਟਿਵ) ਆਉਣ ਦੀ ਸੂਰਤ ਵਿੱਚ ਸਿਹਤ ਵਿਭਾਗ ਵੱਲੋਂ ਇਨ੍ਹਾਂ ਨੂੰ ਕਿਥੇ ਸ਼ਿਫਟ ਕਰਨਾ ਹੈ, ਇਸ ਦਾ ਫ਼ੈਸਲਾ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਕੋਵਿਡ ਕੇਅਰ ਸੈਂਟਰ ਵਿਚ ਰਹਿ ਰਹੇ ਮਰੀਜ਼ਾਂ ਦੇਖਾਣ-ਪੀਣ, ਸਾਫ਼-ਸਫ਼ਾਈ ਆਦਿ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਡਾ. ਜਸਮੀਤ ਬਾਵਾ ਦਾ ਕਹਿਣਾ ਹੈ ਕਿ ਕਿਸੇ ਵੀ ਤਰਾਂ ਦੀ ਗੰਭੀਰ ਸਥਿਤੀ ਨਾਲ ਨਜਿੱਠਣ ਲਈ ਮਾਨਸਿਕ ਤੌਰ ’ਤੇ ਮਜ਼ਬੂਤ ਹੋਣਾ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਜਿਵੇਂ ਕੋਰੋਨਾ ਮਹਾਂਮਾਰੀ ਨੇ ਪੂਰੇ ਵਿਸ਼ਵ ਵਿਚ ਦਹਿਸ਼ਤ ਪਾਈ ਹੈ, ਅਜਿਹੇ ਹਾਲਾਤ ਵਿਚ ਲੋਕਾਂ ਅਤੇ ਮਰੀਜ਼ਾਂ ਵਿਚ ਡਰ ਦੀ ਸਥਿਤੀ ਅਤੇ ਗਲਤ ਧਾਰਨਾਵਾਂ ਦਾ ਪੈਦਾ ਹੋਣਾ ਸੁਭਾਵਿਕ ਹੈ। ਉਨ੍ਹਾਂ ਕਿਹਾ ਕਿ ਡਰ ਤੇ ਗਲਤ ਧਾਰਨਾਵਾਂ ਮਰੀਜ਼ ਨੂੰ ਮਾਨਸਿਕ ਪੱਖ ਤੋਂ ਕਮਜ਼ੋਰ ਕਰਦੀਆਂ ਹਨ, ਜਿਹੜਾ ਕਿ ਉਨ੍ਹਾਂ ਦੇ ਤੰਦੁਰਸਤ ਹੋਣ ਵਿਚ ਵੀ ਵਿਘਨ ਪਾਉਂਦਾ ਹੈ। ਉਨ੍ਹਾਂ ਕਿਹਾ ਕਿ ਕੋਵਿਡ ਸੈਂਟਰ ਵਿੱਚ ਰਹਿ ਰਹੇ ਮਰੀਜ਼ਾਂ ਵਿਚੋਂ ਡਰ ਖ਼ਤਮ ਕਰਨ ਅਤੇ ਉਨ੍ਹਾਂ ਨੂੰ ਮਾਨਸਿਕ ਤੌਰ ਉਤੇਮਜ਼ਬੂਤ ਤੇ ਚੜ੍ਹਦੀ ਕਲਾ ਵਿੱਚ ਰੱਖਣ ਲਈ ਸਿਹਤ ਵਿਭਾਗ ਤੋਂ ਕਾਊਂਸਲਿੰਗ ਵੀ ਕਰਵਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਕਾਊਂਸਲਿੰਗ ਸ਼ਮਿੰਦਰ ਕੌਰ ਤੇ ਰਾਕੇਸ਼ ਸ਼ਰਮਾ ਵੱਲੋਂ ਪੀ. ਟੀ. ਯੂ ਵਿਖੇ ਬਣੇ ਕੋਵਿਡ ਕੇਅਰ ਸੈਂਟਰ ਵਿਚ ਠਹਿਰੇ ਪੀ. ਏ. ਪੀ ਦੇ ਜਵਾਨਾਂ ਦੀ ਕਾਊਂਸਲਿੰਗ ਕੀਤੀ ਗਈ ਹੈ।
ਚੰਡੀਗੜ੍ਹ/02 ਮਈ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ ਕਣਕ ਦੇ ਸੁੱਕੇ ਦਾਣੇ ਕਰਕੇ ਘਟੀ ਕੀਮਤ ਦੀਭਰਪਾਈ ਸਟੇਟ ਆਫ਼ਤ ਰਾਹਤ ਫੰਡ ਵਿਚੋਂ ਕਰਨ। ਪਾਰਟੀ ਨੇ ਸਰਕਾਰ ਕੋਲੋਂ ਬੇਮੌਸਮੀ ਮੀਂਹਾਂ ਕਰਕੇ ਘਟੇ ਝਾੜ ਵਾਸਤੇ ਪਟਿਆਲਾ, ਰੋਪੜ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਜਾਣ ਦੀ ਵੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪਾਰਟੀ ਨੇ ਕੇਂਦਰ ਸਰਕਾਰ ਨੂੰ ਵੀ ਕਿਹਾ ਹੈ ਕਿ ਬੇਮੌਸਮੀ ਬਰਸਾਤਾਂ ਕਰਕੇ ਚਾਰ ਜ਼ਿਲ੍ਹਿਆਂ ਵਿਚ ਹੋਏ ਕਿਸਾਨਾਂ ਦੇ ਨੁਕਸਾਨ ਨੂੰ ਧਿਆਨ ਵਿਚ ਰੱਖਦਿਆਂ ਸੁੱਕੇ ਦਾਣੇ ਕਰਕੇ ਕਣਕ ਦੀ ਕੀਮਤ ਵਿਚ ਕੀਤੀ ਕਟੌਤੀ ਬਾਰੇ ਨਜ਼ਰਸਾਨੀ ਕੀਤੀ ਜਾਵੇ। ਇੱਕ ਪ੍ਰੈਸ ਬਿਆਨ ਰਾਹੀਂ ਇਸ ਦਾ ਖੁਲਾਸਾ ਕਰਦਿਆਂ ਸਾਬਕਾ ਸਾਂਸਦ æਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਸਰਕਾਰ ਨੂੰ ਇਹ ਵੀ ਕਿਹਾ ਹੈ ਕਿ ਉਹ ਕੀਮਤ ਵਿਚ ਕੀਤੀ ਗਈ ਕਟੌਤੀ ਨੂੰ ਹਟਾਉਣ ਲਈ ਕੇਂਦਰ ਕੋਲ ਇਸ ਮਾਮਲੇ ਨੂੰ ਉਠਾਏ ਅਤੇ ਇਸ ਦੌਰਾਨ ਕਿਸਾਨਾਂ ਨੂੰ ਲੋੜੀਂਦੀ ਰਾਹਤ ਪ੍ਰਦਾਨ ਕਰੇ। ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਚਾਰ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਦੂਹਰੀ ਮਸੀਬਤ ਦਾ ਸਾਹਮਣਾ ਕਰਨਾ ਪੈ ਗਿਆ ਹੈ। ਉਹਨਾਂ ਕਿਹਾ ਕਿ ਇਹਨਾਂ ਜ਼ਿਲ੍ਹਿਆਂ ਵਿਚ ਬਹੁਤ ਸਾਰੀਆਂ ਥਾਵਾਂ ਉੱਤੇ ਮਾਰਚ ਅਤੇ ਅਪ੍ਰੈਲ ਵਿਚ ਪਏ ਮੀਂਹ ਸਦਕਾ ਕਣਕ ਦਾ ਝਾੜ 20 ਤੋਂ 22 ਕੁਇੰਟਲ ਪ੍ਰਤੀ ਏਕੜ ਦੀ ਬਜਾਇ ਸਿਰਫ 5 ਤੋਂ 6 ਕੁਇੰਟਲ ਪ੍ਰਤੀ ਏਕੜ ਹੀ ਨਿਕਲਿਆ ਹੈ। ਉਹਨਾਂ ਕਿਹਾ ਕਿ ਇਸ ਖਰਾਬ ਮੌਸਮ ਕਰਕੇ ਇਹਨਾਂ ਥਾਂਵਾਂ ਉੱਤੇ ਕਣਕ ਦਾ ਦਾਣਾ ਸੁੱਕ ਗਿਆ ਹੈ। ਉਹਨਾਂ ਕਿਹਾ ਕਿ ਭਾਵੇਂ ਕਿ ਇਸ ਕਣਕ ਨੂੰ ਖਰੀਦਿਆ ਜਾ ਰਿਹਾ ਹੈ, ਪਰ 16 ਫੀਸਦੀ ਸੁੱਕੇ ਹੋਏ ਦਾਣੇ ਲਈ ਕਿਸਾਨਾਂ ਨੂੰ 24 ਰੁਪਏ ਪ੍ਰਤੀ ਕੁਇੰਟਲ ਕੀਮਤ ‘ਚ ਕਟੌਤੀ ਸਵੀਕਾਰ ਕਰਨ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਸਾਬਕਾ ਸਾਂਸਦ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਹ ਮਾਮਲਾ ਕੇਂਦਰ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ ਅਤੇ ਸਟੇਟ ਆਫ਼ਤ ਰਾਹਤ ਫੰਡ ਵਿਚੋਂ ਕਿਸਾਨਾਂ ਨੂੰਮੁਆਵਜ਼ਾ ਦੇਣ ਲਈ ਮਨਜ਼ੂਰੀ ਲੈਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਸ ਫੰਡ ਤਹਿਤ 6 ਹਜ਼ਾਰ ਕਰੋੜ ਰੁਪਏ ਇਕੱਤਰ ਹੋ ਚੁੱਕੇ ਹਨ। ਕਿਉਂਕਿ ਕਿਸਾਨਾਂ ਨੂੰ ਇੱਕ ਕੁਦਰਤੀ ਆਫਤ ਕਰਕੇ ਨੁਕਸਾਨ ਉਠਾਉਣਾ ਪੈ ਰਿਹਾ ਹੈ, ਇਸ ਲਈ ਉਹਨਾਂ ਨੂੰ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ। ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਇਹਨਾਂ ਚਾਰੇ ਜ਼ਿਲ੍ਹਿਆਂ ਵਿਚ ਨੁਕਸਾਨ ਦੀ ਗਿਰਦਾਵਰੀ ਦੇ ਹੁਕਮ ਦੇ ਕੇ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦੇਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਇਹਨਾਂ ਚਾਰਾਂ ਜ਼ਿਲ੍ਹਿਆਂ ਦੀ ਅਰਥ ਵਿਵਸਥਾ ਜੋ ਕਿ ਪੂਰੀ ਤਰ੍ਹਾਂ ਖੇਤੀਬਾੜੀ ਉੱਤੇ ਨਿਰਭਰ ਹੈ, ਡਗਮਗਾ ਜਾਵੇਗੀ।
ਚੰਡੀਗੜ੍ਹ, 2 ਮਈ : ਕੁੱਝ ਦਿਨ ਪਹਿਲਾਂ ਸ਼੍ਰੀ ਹਜ਼ੂਰ ਸਾਹਿਬ ਤੋਂ ਸ਼ਰਧਾਲੂਆਂ ਨੂੰ ਉਹਨਾਂ ਦੇ ਘਰ ਵਾਪਿਸ ਪੰਜਾਬ ਲਿਆਂਦਾ ਗਿਆ ਸੀ। ਜਿਸ ਤੋਂ ਬਾਅਦ ਸਿਆਸਤ ਵੀ...
ਜਗਰਾਓਂ, ਨਵਦੀਪ ਆਹਲੂਵਾਲੀਆ, 2 ਮਈ : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਆਏ ਦਿਨ ਵੱਧ ਰਿਹਾ ਹੈ। ਤਾਜ਼ਾ ਮਾਮਲਾ ਜਗਰਾਓਂ ਦੇ ਥਾਣਾ ਹਠੂਰ ਅਧੀਨ ਆਉਂਦੇ ਵੱਖ ਵੱਖ ਪਿੰਡਾਂ ਦੇ 42 ਸ਼ਰਧਾਲੂਆਂ ਵਿੱਚੋਂ 11 ਸ਼ਰਧਾਲੂਆਂ ਦੀ ਕਰੋਨਾ ਰਿਪੋਰਟ ਪੌਜ਼ਿਟਿਵ ਆਈ ਹੈ। ਦਸ ਦਈਏ ਕਿ ਇਹ ਸਾਰੇ ਸ਼ਰਧਾਲੂ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਦਾਖਿਲ ਹਨ। ਜੇਕਰ ਇਸੇ ਤਰਾਂ ਕੋਰੋਨਾ ਦੇ ਕੇਸ ਵੱਧਦੇ ਰਹੇ ਤਾਂ ਉਹ ਦਿਨ ਦੂਰ ਨਹੀਂਜਦੋਂ ਪੰਜਾਬ ਵਿੱਚ ਵੀ ਇਟਲੀ ਅਤੇ ਅਮਰੀਕਾ ਵਾਂਗੂ ਹਾਲਾਤ ਹੋਣਗੇ।
ਪੰਜਾਬ ਵਿੱਤ ਮੰਤਰੀ ਦੀ ਇੱਕ ਤਸਵੀਰ ਸਾਹਮਣੇ ਆਈ ਹੈ ਜਿਸ ਵਿੱਚ ਉਹ ਰਾਸ਼ਟਰੀ ਝੰਡਾ ਲਹਿਰਾ ਰਹੇ ਹਨ। ਪਰ ਇਸ ਤਸਵੀਰ ਵਿੱਚ ਖ਼ਾਸ ਇਹ ਹੈ ਕਿ ਵਿੱਤ...
ਪੀਆਰਟੀਸੀ ਡਰਾਈਵਰ ਮਨਜੀਤ ਸਿੰਘ ਨੂੰ ਇਨਸਾਫ ਦਿਲਾਉਣ ਲਈ ਆਮ ਆਦਮੀ ਪਾਰਟੀ ਵੱਲੋੰ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਪ੍ਰਧਾਨ...
ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਨਾਲ ਪੰਜਾਬ ਭਾਜਪਾ ਦੀ ਪੂਰੀ ਟੀਮ ਨੇ ਪੰਜਾਬ ਸਰਕਾਰ ਦੇ ਵਿਰੋਧ ਵਿੱਚ ਅੱਜ 1 ਦਿਨ ਦੀ ਭੁੱਖ ਹੜਤਾਲ...
ਗੁਰਦਾਸਪੁਰ, 30 ਅਪ੍ਰੈਲ (ਗੁਰਪ੍ਰੀਤ ਚਾਵਲਾ): ਪੁਲਿਸ ਜ਼ਿਲ੍ਹਾ ਬਟਾਲਾ ਦੇ ਵੱਲੋੰ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪਟਿਆਲਾ ਜੇਲ੍ਹ ਤੋਂ ਲਿਆ ਕੇ ਬਟਾਲਾ ਅਦਾਲਤ ਵਿੱਚ ਪੇਸ਼ ਕਰ 3...
ਚੰਡੀਗੜ੍ਹ, 30 ਅਪ੍ਰੈਲ (ਪੰਜਾਬ) ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਇਸ ਪ੍ਰਸਿੱਧ ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ‘ਤੇ ਉਸਾਰੀ ਦਾ ਕੰਮ ਮੁੜ ਸ਼ੁਰੂ...
ਬਾਲੀਵੁਡ ਨੂੰ ਇਕ ਹੋਰ ਵੱਡਾ ਝੱਟਕਾ, ਇਰਫ਼ਾਨ ਖਾਨ ਦੇ ਦੇਹਾਂਤ ਤੋਂ ਬਾਅਦ ਰਿਸ਼ੀ ਕਪੂਰ ਵੀ ਦੁਨੀਆਂ ਨੂੰ ਕਹਿ ਗਏ ਅਲਵਿਦਾ। ਖਰਾਬ ਸਿਹਤ ਕਾਰਨ ਮਸ਼ਹੂਰ ਅਦਾਕਾਰ ਰਿਸ਼ੀ...