ਸ਼੍ਰੀ ਮੁਕਤਸਰ ਸਾਹਿਬ : ਸ਼੍ਰੀ ਮੁਕਤਸਰ ਸਾਹਿਬ ਦੇ ਵਿੱਚ ਪ੍ਰਸ਼ਾਸ਼ਨ ਅਤੇ ਸਰਕਾਰ ਦੀ ਕਾਰਗੁਜਾਰੀ ਤੇ ਸਵਾਲ ਉਠੇ ਨੇ ਜਦੋ ਹੋਮ ਡਿਲਿਵਰੀ ਦੀ ਜਗਾਹ ਤੇ ਬਚਿਆ ਨੂੰ ਸਕੂਲ ਭੁਲਾ ਕੇ ਕਿਤਾਬਾਂ ਦਿੱਤੀਆਂ ਗਿਆ। ਇੱਥੇ ਸੋਸ਼ਲ ਡਿਸਟੇਨਸਿੰਗ ਦੀ ਵੀ ਧੱਜੀਆਂ ਉਡਾਈਆਂ ਗਈਆਂ ਹਨ। ਬਚਿਆ ਨੂੰ ਸਕੂਲ ਵਿੱਚ ਬੁਲਾਇਆ ਗਿਆ, ਲੇਕਿਨ ਖੁਦ ਹੀ ਅਧਿਆਪਕ ਸਕੂਲ ਵਿਚ ਮੌਜੂਦ ਨਹੀਂ ਸਨ। ਦਸ ਦਈਏ ਕਿ ਪਿੰਡ ਦੇ ਸਰਪੰਚ ਨੇ ਵੀ ਅਣਜਾਣਤਾ ਜਾਹਿਰ ਕਰਦਿਆਂ ਕਿਹਾ ਕਿ ਕਿਤਾਬਾਂ ਦੀ ਹੋਮ ਡਿਲਿਵਰੀ ਹੋਣੀ ਚਾਹੀਦੀ ਹੈ। ਜਾਣਕਰੀ ਦੇ ਅਨੁਸਾਰ ਇਸ ਸਰਕਾਰੀ ਸਕੂਲ ਦੀ ਹੈਡ ਟੀਚਰ ਨੇ ਆਪਣੇ ਤੋਂ 3 ਥੱਲੇ ਟੀਚਰਾਂ ਨੂੰ ਸਕੂਲ ਪਹੁੰਚਣ ਲਈ ਕਿਹਾ ਲੇਕਿਨ ਆਪ ਹੈਡ ਟੀਚਰ ਸਕੂਲ ਨਹੀਂ ਗਈ।
ਚੰਡੀਗੜ, 26 ਮਈ : ਸੂਬੇ ਦੇ ਖੇਤੀਬਾੜੀ ਵਿਭਾਗ ਵੱਲੋਂ ਵਿਆਪਕ ਪੱਧਰ ’ਤੇ ਆਰੰਭੇ ਫਸਲੀ ਵੰਨ-ਸੁਵੰਨਤਾ ਪ੍ਰੋਗਰਾਮ ਨੂੰ ਕਿਸਾਨਾਂ ਨੇ ਵੱਡਾ ਹੁੰਗਾਰਾ ਦਿੱਤਾ ਹੈ। ਸਾਲ 2020 ਵਿੱਚਨਰਮੇ ਦੀ ਕਾਸ਼ਤ ਹੇਠ 12.5 ਲੱਖ ਰਕਬਾ ਲਿਆਉਣ ਦਾ ਟੀਚਾ ਲਗਪਗ ਪੂਰਾ ਹੋਣ ਦੇ ਨੇੜੇ ਹੈ ਜਦਕਿ ਪਿਛਲੇ ਸਾਲ 9.7 ਲੱਖ ਏਕੜ ਸੀ। ਕਿਸਾਨਾਂ ਨੂੰ ਝੋਨੇ ਦੀਥਾਂ ਬਦਲੀਆਂ ਫਸਲਾਂ ਵੱਲ ਮੋੜਨ ਨਾਲ ਸੂਬੇ ਦੇ ਪਾਣੀ ਵਰਗੇ ਬਹੁਮੁੱਲੇ ਕੀਮਤੀ ਵਸੀਲੇ ਨੂੰ ਬਚਾਉਣ, ਜ਼ਮੀਨ ਦੀ ਉਪਜਾਓ ਸ਼ਕਤੀ ਵਿੱਚ ਸੁਧਾਰ ਲਿਆਉਣ, ਸਰਦੀਆਂ ਵਿੱਚ ਪਰਾਲੀ ਸਾੜਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਵਿੱਚ ਮਦਦ ਮਿਲੇਗੀ ਜਿਸ ਨਾਲ ਵਾਤਾਵਰਣ ਵਿੱਚ ਸੁਧਾਰ ਹੋਵੇਗਾ। ਇਹ ਜਾਣਕਾਰੀ ਦਿੰਦਿਆਂ ਵਧੀਕ ਮੁੱਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ ਨੇ ਦੱਸਿਆ ਕਿ ਇਨਾਂ ਜ਼ਿਲਿਆਂ ਵਿੱਚ ਹੁਣ ਤੱਕ 10 ਲੱਖ ਏਕੜ ਤੋਂ ਵੱਧ ਰਕਬੇ ਵਿੱਚ ਨਰਮੇ ਦੀ ਬੀਜਾਂਦ ਕੀਤੀ ਜਾ ਚੁੱਕੀ ਹੈ ਅਤੇ ਮਿੱਥਿਆ ਹੋਇਆ ਟੀਚਾ ਬਹੁਤ ਛੇਤੀ ਪੂਰਾ ਕੀਤਾ ਜਾਵੇਗਾ। ਵਧੀਕ ਮੁੱਖ ਸਕੱਤਰ ਨੇ ਦੱਸਿਆ ਕਿ ਕੋਵਿਡ-19 ਕਾਰਨ ਕਰਫਿਊ/ਤਾਲਾਬੰਦੀ ਦੇ ਮੱਦੇਨਜ਼ਰ ਖੇਤੀਬਾੜੀ ਵਿਭਾਗ ਨੇ ਬੀਟੀ ਕਾਟਨ ਦੇ ਬੀਜ ਅਤੇ ਖਾਦਾਂ ਆਦਿ ਦੇਸਮੇਂ ਸਿਰ ਪ੍ਰਬੰਧ ਕਰ ਲਏ ਸਨ ਜਿਸ ਨਾਲ ਨਰਮੇ ਦੀ ਬੀਜਾਂਦ ਵਿੱਚ ਕੋਈ ਰੁਕਾਵਟ ਨਹੀਂ ਆਈ। ਉਨਾਂ ਦੱਸਿਆ ਕਿ ਪੰਜਾਬ ਦੇ ਦੱਖਣੀ ਪੱਛਮੀ ਜ਼ਿਲਿਆਂ ਵਿੱਚ ਨਰਮਾ, ਸਾਉਣੀ ਦੀ ਦੂਜੀ ਵੱਡੀ ਰਵਾਇਤੀ ਫਸਲ ਹੈ ਜਿਸ ਕਰਕੇ ਸੂਬੇ ਦਾ ਇਹ ਇਲਾਕਾ ‘ਨਰਮਾ ਪੱਟੀ’ ਨਾਲ ਵੀ ਮਸ਼ੂਹਰ ਹੈ। ਉਨਾਂ ਦੱਸਿਆ ਕਿ ਮਾਲਵਾ ਪੱਟੀ ਦੇ ਇਨਾਂ ਜ਼ਿਲਿਆਂ ਵਿੱਚ ਪਿਛਲੇ ਸਾਲ 9.80 ਲੱਖ ਏਕੜ (3.92 ਲੱਖ ਹੈਕਟੇਅਰ) ਰਕਬੇ ਵਿੱਚ ਨਰਮੇ ਦੀ ਬਿਜਾਈ ਹੋਈ ਅਤੇਸਰਕਾਰ ਨੇ ਇਸ ਸਾਲ 12.5 ਲੱਖ ਏਕੜ (5 ਲੱਖ ਹੈਕਟੇਅਰ) ਰਕਬਾ ਇਸ ਫਸਲ ਹੇਠ ਲਿਆਉਣ ਦਾ ਟੀਚਾ ਮਿੱਥਿਆ ਹੋਇਆ ਹੈ ਜੋ ਜੂਨ ਦੇ ਪਹਿਲੇ ਹਫ਼ਤੇ ਤੱਕਪੂਰਾ ਹੋਣ ਦੀ ਉਮੀਦ ਹੈ। ਉਨਾਂ ਦੱਸਿਆ ਕਿ ਪਿਛਲੇ ਸਾਲਾਂ ਵਿੱਚ ਮਈ ਮਹੀਨੇ ਦੇ ਅਖੀਰ ਤੱਕ ਬੀਜਾਂਦ ਲਗਪਗ ਮੁਕੰਮਲ ਹੋ ਜਾਂਦੀ ਸੀ ਪਰ ਇਸ ਵਾਰ ਕਣਕ ਦੀਵਾਢੀ 15 ਦਿਨ ਪੱਛੜ ਕੇ 15 ਮਈ ਤੋਂ ਸ਼ੁਰੂ ਹੋਣ ਨਾਲ ਬੀਜਾਂਦ ਦਾ ਕੰਮ ਕੁਝ ਦਿਨ ਅੱਗੇ ਪਿਆ ਹੈ। ਜ਼ਿਲਿਆਂ ਵਿੱਚ ਨਰਮੇ ਦੀ ਬੀਜਾਂਦ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਮੁੱਖ ਸਕੱਤਰ ਨੇ ਦੱਸਿਆ ਕਿ ਬਠਿੰਡਾ ਜ਼ਿਲੇ ਵਿੱਚ ਨਰਮੇ ਦੀ ਕਾਸ਼ਤ ਹੇਠ ਸਭ ਤੋਂ ਵੱਧ ਰਕਬਾਆਇਆ ਹੈ ਜਿੱਥੇ 3.39 ਲੱਖ ਏਕੜ ਰਕਬੇ ਵਿੱਚ ਬੀਜਾਂਦ ਹੋ ਚੁੱਕੀ ਹੈ। ਇਸ ਤੋਂ ਬਾਅਦ ਫਾਜ਼ਿਲਕਾ ਵਿੱਚ 2.38 ਲੱਖ ਏਕੜ, ਮਾਨਸਾ ਵਿੱਚ 2.10 ਲੱਖ ਏਕੜ, ਸ੍ਰੀਮੁਕਤਸਰ ਸਾਹਿਬ 2.02 ਲੱਖ ਏਕੜ, ਸੰਗਰੂਰ ਵਿੱਚ 7800 ਏਕੜ, ਫਰੀਦਕੋਟ ਵਿੱਚ 5800 ਏਕੜ, ਬਰਨਾਲਾ ਵਿੱਚ 1870 ਏਕੜ ਅਤੇ ਮੋਗਾ ਵਿੱਚ 1257 ਏਕੜ ਰਕਬੇ ਵਿੱਚ ਨਰਮੇ ਦੀ ਬੀਜਾਂਦ ਹੋ ਚੁੱਕੀ ਹੈ। ਦੱਸਣਯੋਗ ਹੈ ਕਿ ਸਾਲ 2018 ਦੌਰਾਨ 6.62 ਲੱਖ ਏਕੜ ਰਕਬਾ ਨਰਮੇ ਦੀ ਕਾਸ਼ਤ ਹੇਠ ਲਿਆਂਦਾ ਗਿਆ ਸੀ ਜਿਸ ਤੋਂ ਬਾਅਦ ਸਾਲ 2019 ਵਿੱਚ ਇਸ ਰਕਬੇ ਨੂੰਵਧਾ ਕੇ 9.7 ਲੱਖ ਏਕੜ ਤੱਕ ਲਿਆਂਦਾ ਗਿਆ। ਇਸੇ ਤਰਾਂ ਖੇਤੀਬਾੜੀ ਵਿਭਾਗ ਨੇ ਮੌਜੂਦਾ ਸਾਲ ਨਰਮੇ ਦੀ ਕਾਸ਼ਤ ਹੇਠ ਰਕਬਾ 9.7 ਲੱਖ ਏਕੜ ਤੋਂ ਵਧਾ ਕੇ 12.5 ਲੱਖ ਏਕੜ ਕਰਨ ਦੀ ਯੋਜਨਾ ਉਲੀਕੀ ਸੀ ਜੋ ਸਫਲਤਾਪੂਰਵਕ ਮੁਕੰਮਲ ਹੋਣ ਦੇ ਨੇੜੇ ਹੈ। ਖੇਤੀਬਾੜੀ ਵਿਭਾਗ ਨੇ ਕਿਸਾਨਾਂ ਤੋਂ ਬੀਤੇ ਸੀਜ਼ਨ ਦੀ ਬਾਕੀ ਰਹਿੰਦੀ ਕਪਾਹ ਦੀ ਉਪਜ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦਣ ਲਈ ਭਾਰਤੀ ਕਪਾਹ ਨਿਗਮ(ਸੀਸੀਆਈ) ਨਾਲ ਤਾਲਮੇਲ ਕੀਤਾ ਸੀ ਅਤੇ ਨਿਗਮ ਨੇ ਕਪਾਹ ਪੱਟੀ ਦੀਆਂ 19 ਮੰਡੀਆਂ ਚਾਲੂ ਕਰਕੇ ਫਸਲ ਦੀ ਖਰੀਦ ਕਰ ਲਈ ਸੀ। ਇੱਥੋਂ ਤੱਕ ਕਿਸੀ.ਸੀ.ਆਈ. ਨੇ ਅਗਲੇ ਸੀਜ਼ਨ ਦੌਰਾਨ ਕਪਾਹ ਦੀ ਖਰੀਦ ਲਈ ਆਪਣੇ ਸਮਰਥਨ ਦਾ ਭਰੋਸਾ ਵੀ ਦਿੱਤਾ ਹੈ। ਸ੍ਰੀ ਖੰਨਾ ਨੇ ਅੱਗੇ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਸਬੰਧਤ ਵਿਭਾਗਾਂ ਦੀ ਸਹਾਇਤਾ ਨਾਲ ਖਾਲੀ ਪਲਾਟਾਂ, ਸੜਕਾਂ ਦੇ ਆਸੇ-ਪਾਸੇ, ਖੁੱਲੇ ਮੈਦਾਨ ਤੋਂ ਨਦੀਨ(ਜਿੱਥੇ ਅਕਸਰ ਚਿੱਟੀ ਮੱਖੀ ਜਮਾਂ ਹੁੰਦੀ ਹੈ) ਹਟਾਉਣ ਲਈ ਵੀ ਜ਼ੋਰਦਾਰ ਮੁਹਿੰਮ ਚਲਾਈ ਹੋਈ ਹੈ। ਸੂਬਾ ਭਰ ਦੇ ਮੁੱਖ ਖੇਤੀਬਾੜੀ ਅਫਸਰਾਂ ਨੂੰ ਵੀ ਇਸ ਕਾਰਜ ਨੂੰਮਿਸ਼ਨ ਦੇ ਤੌਰ ’ਤੇ ਮੁਕੰਮਲ ਕਰਨ ਦੇ ਹੁਕਮ ਦਿੱਤੇ ਗਏ ਹਨ। ਵਧੀਕ ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ ਸੂਬੇ ਵਿੱਚ ਨਕਲੀ ਬੀਜਾਂ ਦੀ ਸਮਗਲਿੰਗ ਰੋਕਣ ਲਈ ਮੁੱਖ ਖੇਤੀਬਾੜੀ ਅਫਸਰਾਂ ਅਤੇ ਸਟਾਫ ਨੂੰ ਸਖਤਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਕਿਉਂ ਜੋ ਇਹ ਬੀਜ ਰਸ ਚੂਸਣ ਵਾਲੇ ਕੀੜਿਆਂ ਨੂੰ ਆਕਰਿਸ਼ਤ ਕਰਦਾ ਹੈ ਜਿਸ ਨਾਲ ਫਸਲ ਨੂੰ ਭਾਰੀ ਨੁਕਸਾਨ ਹੁੰਦਾ ਹੈ। ਇਸੇ ਦੌਰਾਨ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਸੁਤੰਤਰ ਕੁਮਾਰ ਐਰੀ ਨੇ ਦੱਸਿਆ ਕਿ ਫਸਲੀ ਵੰਨ-ਸੁਵੰਨਤਾ ਪ੍ਰੋਗਰਾਮ ਨੂੰ ਹੋਰ ਵਧੇਰੇ ਕਾਮਯਾਬ ਬਣਾਉਣਲਈ ਉਨਾਂ ਨੇ ਨਰਮਾ ਪੱਟੀ ਦੇ ਜ਼ਿਲਿਆਂ ਦੇ ਦੌਰੇ ਕਰਕੇ ਸਬੰਧਤ ਮੁੱਖ ਖੇਤੀਬਾੜੀ ਅਫਸਰਾਂ ਅਤੇ ਫੀਲਡ ਸਟਾਫ ਨਾਲ ਮੀਟਿੰਗਾਂ ਕੀਤੀਆਂ ਗਈਆਂ ਅਤੇ ਇਹਯਕੀਨੀ ਬਣਾਉਣ ਲਈ ਆਖਿਆ ਕਿ ਨਰਮੇ ਦੀ ਬਿਜਾਈ ਮੌਕੇ ਨਰਮਾ ਉਤਪਾਦਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ।
ਜਲੰਧਰ, ਪਰਮਜੀਤ ਰੰਗਪੂਰੀ, 26 ਮਈ : ਦੁਨੀਆਂ ਭਰ ਦੇ ਵਿੱਚ ਕੋਰੋਨਾ ਦਾ ਕਹਿਰ ਦਿਨੋ-ਦਿਨ ਵੱਧਦਾ ਜਾ ਰਿਹਾ, ਜਿਸ ਕਾਰਨ ਲੋਕ ਲਗਭਗ 2 ਮਹੀਨੇ ਤੋਂ ਘਰ ਅੰਦਰ...
ਬਠਿੰਡਾ, ਰਾਕੇਸ਼ ਕੁਮਾਰ, 26 ਮਈ : ਬਠਿੰਡਾ ਵਿਖੇ ਨੇ ਇੱਕ ਹਿੰਦੂ ਲੜਕੀ ਨੇ ਇਕ ਮੁਸਲਿਮ ਧਰਮ ਦੇ ਇੱਕ ਲੜਕੇ ਨਾਲ ਵਿਆਹ ਕਰਵਾ ਲਿਆ, ਜਿਸ ਤੋਂ ਬਾਅਦ...
26 ਮਈ : ਫਿਲਮ ਇੰਡਸਟਰੀ ਦੇ ਮਸ਼ਹੂਰ ਨਿਰਮਾਤਾ ਕਰਨ ਜੌਹਰ ਨੂੰ ਆਈਸੋਲੇਸ਼ਨ ਕਰ ਦਿੱਤਾ ਗਿਆ ਹੈ। ਦਸ ਦਈਏ ਕਿ ਕਰਨ ਜੌਹਰ ਦੇ ਘਰ ਕੰਮ ਕਰਨ ਵਾਲੇ...
ਤਰਨਤਾਰਨ, ਪਵਨ ਸ਼ਰਮਾ, 26 ਮਈ : ਸ਼ਹੀਦਾਂ ਦੇ ਸਰਤਾਜ ਪੰਜਵੀ ਪਾਤਸ਼ਾਹੀ ਸ੍ਰੀ ਗੁਰੁੂੂੂ ਅਰਜਨ ਦੇਵ ਜੀ ਦਾ 414 ਵਾਂ ਸ਼ਹੀਦੀ ਦਿਹਾੜਾ ਦੁਨੀਆਂ ਭਰ ਵਿੱਚ ਪੂਰੀ ਸ਼ਰਧਾ...
ਜਲੰਧਰ, ਪਰਮਜੀਤ ਰੰਗਪੁਰੀ, 25 ਮਈ : ਕੁਝ ਦਿਨ ਪਹਿਲਾਂ ਕਪੂਰਥਲਾ ਵਿੱਚ ਏਐਸਆਈ ਵੱਲੋਂ ਕਬੱਡੀ ਖਿਡਾਰੀ ਅਰਵਿੰਦਰ ਸਿੰਘ ਪਹਿਲਵਾਨ ਦੀ ਹੱਤਿਆ ਦੇਮਾਮਲੇ ਵਿੱਚ ਜਲੰਧਰ ਵਿਖੇ ਪੰਜਾਬੀ ਏਕਤਾ ਪਾਰਟੀ ਸੁਖਪਾਲ ਸਿੰਘ ਖਹਿਰਾ ਵੱਲੋ ਦੇਸ਼ ਭਗਤ ਯਾਦਗਾਰ ਹਾਲ ਤੋਂ ਇੱਕ ਕੇਂਡਲ ਮਾਰਚ ਕੱਢਿਆ ਜਾਣਾ ਸੀ ਜਿਸਦੇਚਲਦੇ ਸੁਖਪਾਲ ਖਹਿਰਾ ਨੂੰ ਅੱਜ ਗ੍ਰਿਫ਼ਤਾਰ ਕੀਤਾ ਗਿਆ। ਦਸ ਦਈਏ ਕਿ ਸੁਖਪਾਲ ਖਹਿਰਾ ਨੇ ਸਰਕਾਰ ਨੂੰ ਇਹ ਅਪੀਲ ਕੀਤੀ ਹੈ ਕਿ ਜੇਕਰ ਸਰਕਾਰ ਟਿਕ ਟੋਕ ਵਾਲੀ ਨੂਰ ਦੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਪੁਲਿਸ ਦੀਨੌਕਰੀ ਦੇ ਸਕਦੇ ਹਨ ਤਾਂ ਕਬੱਡੀ ਖਿਡਾਰੀ ਅਰਵਿੰਦਰ ਸਿੰਘ ਪਹਿਲਵਾਨ ਦੇ ਪਰਿਵਾਰ ਨੂੰ ਵੀ ਸਰਕਾਰੀ ਨੌਕਰੀ ਦਿੱਤੀ ਜਾਵੇ। ਸੁਖਪਾਲ ਸਿੰਘ ਖਹਿਰਾ ਨੂੰ ਧਾਰਾ 188 ‘ਤੇ ਤਹਿਤ ਗ੍ਰਿਫ਼ਤਾਰ ਕੀਤਾ ਗਿਆ।
ਮਹਾਰਾਸ਼ਟਰ, 25 ਮਈ : ਮਹਾਰਾਸ਼ਟਰਾ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਚਵਾਨ ਦੀ ਅੱਜ ਕੋਰੋਨਾ ਰਿਪੋਰਟ ਪੋਜ਼ਿਟਿਵ ਆਈ ਹੈ। ਚਵਾਨ ਮਹਾਰਾਸ਼ਟਰ ਕੈਬਨਿਟ ਦੇਦੂਜੇ ਮੰਤਰੀ, ਜਿਹਨਾਂ ਦੀ ਰਿਪੋਰਟ ਪੋਜ਼ੀਟਿਵ ਪਾਈ ਗਈ ਹੈ। ਦਸ ਦਈਏ ਕਿ ਇਸਤੋਂ ਪਹਿਲਾ ਜਿਤੇਂਦਰ ਅਵਧ ਦੀ ਕੋਰੋਨਾ ਰਿਪੋਰਟ ਪੋਜ਼ਿਟਿਵ ਆਈ ਸੀ, ਜਿਹਨਾਂ ਕੋਲ ਹਾਊਸਿੰਗ ਵਿਭਾਗ ਹੈ। ਚਵਾਨ ਨੂੰ ਅੱਜ ਸਵੇਰੇ ਨਾਂਦੇੜ ਦੇਇਕ ਨਿਜ਼ੀ ਹਸਪਤਾਲ ਵਿਚ ਲਿਜਾਇਆ ਗਿਆ ਜਿੱਥੋਂ ਉਹਨਾਂ ਨੂੰ ਮੁੰਬਈ ਲਿਆਉਣ ਦੀ ਤਿਆਰੀ ਕੀਤੀ ਗਈ ਹੈ।
ਚੰਡੀਗੜ੍ਹ, 25 ਮਈ : ਇੱਕ ਅਜਿਹਾ ਖਿਡਾਰੀ ਜਿਸ ਨੇ ਆਪਣੇ ਹਾਕੀ ਪ੍ਰਤੀ ਪਿਆਰ ਕਾਰਨ ਭਾਰਤ ਟੀਮ ਨੂੰ ਇੱਕ ਵੱਖਰੀ ਪਹਿਚਾਣ ਤਾਂ ਦੁਆਈ, ਨਾਲ ਹੀ ਬਲਬੀਰ ਸਿੰਘ ਸੀਨੀਅਰ ਨੇ ਭਾਰਤ ਦਾ ਨਾਮ ਦੁਨੀਆਂ ‘ਤੇ ਧਰੁਵ ਤਾਰੇ ਦੀ ਤਰ੍ਹਾਂ ਚਮਕਾਇਆ। ਇਸ ਖਿਡਾਰੀ ਨੇ ਜੋ ਆਪਣੇ ਦੌਰ ‘ਚ ਰਿਕਾਰਡ ਕਾਇਮ ਕੀਤੇ ਉਹਨਾਂ ਰਿਕਾਰਡਾਂ ਨੂੰ 70 ਸਾਲਾਂ ਬਾਅਦ ਵੀ ਕੋਈ ਤੋੜ ਸਕਿਆ। ਕੁਝ ਦਿਨ ਪਹਿਲਾ ਬਲਬੀਰ ਸਿੰਘ ਸੀਨੀਅਰ ਮੋਹਾਲੀ ਦੇ ਹਸਪਤਾਲ ‘ਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਸੀ। ਅੱਜ ਸਵੇਰੇ 6 ਵਜੇ ਦੇ ਕਰੀਬ ਉਹਨਾਂ ਦੀ ਮੌਤ ਹੋ ਗਈ ਅਤੇ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ। ਦਸ ਦਈਏ ਕਿ ਉਲੰਪੀਅਨ ਬਲਬੀਰ ਸਿੰਘ ਸੀਨੀਅਰ ਇਕ ਮਹਾਨ ਖਿਡਾਰੀ ਨੂੰ ਕੋਈ ਵੀ ਭੁੱਲ ਨਹੀਂ ਸਕਦਾ। ਇਸ ਦੌਰਾਨ ਮੂਰਤੀਕਾਰ ਮਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਜਲਦ ਹੀ ਬਲਬੀਰ ਸਿੰਘ ਦਾ ਬੁੱਤ ਤਿਆਰ ਕਰਕੇ ਮੋਗੇ ਦੇ ਪਾਰਕ ’ਚ ਸਥਾਪਤ ਕੀਤਾ ਜਾਵੇਗਾ ਜੋ ਹਰ ਇਕ ਨੌਜਵਾਨ ਨੂੰ ਪ੍ਰੇਰਣਾ ਦਿੰਦਾ ਰਹੇਗਾ।
ਤਰਨਤਾਰਨ, ਪਵਨ ਸ਼ਰਮਾ, 25 ਮਈ: ਸ਼੍ਰੋਮਣੀ ਅਕਾਲੀ ਦਲ ਵੱਲੋ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਗੁਰੂ ਘਰਾਂ ਵੱਲੋ ਲੋੜਵੰਦ ਲੋਕਾਂ ਲਈ ਚਲਾਏ ਗਏਲੰਗਰਾਂ ਤੋ ਇਲਾਵਾ ਹਰ ਪ੍ਰਕਾਰ ਦੀ ਕੀਤੀ ਸੇਵਾ ਨੂੰ ਦੇਖਦਿਆਂ ਗੁਰੂ ਘਰਾਂ ਵਿੱਚ ਰਸਦ ਪਹੁੰਚਾਣ ਦਾ ਉਪਰਾਲਾ ਸ਼ੁਰੂ ਕੀਤਾ ਗਿਆ ਹੈ, ਜਿਸਦੇ ਚੱਲਦਿਆਂਸ੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋ ਪਿੰਡ ਪੱਧਰ ਤੇ ਜਾ ਕੇ ਗੁਰੁ ਘਰਾਂ ਲਈ ਕਣਕ ਇਕੱਠੀ ਕਰਕੇ ਗੁਰੂ ਘਰਾਂ ਵਿੱਚ ਚੱਲ ਰਹੇ ਲੰਗਰਾਂ ਤੱਕ ਪਹੁੰਚਾਈਜਾ ਰਹੀ ਹੈ। ਜਿਸਦੇ ਚੱਲਦਿਆਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਅਕਾਲੀ ਵਰਕਰਾਂ ਵੱਲੋ ਹਲਕਾ ਇੰਚਾਰਜ ਅਲਵਿੰਦਰਪਾਲ ਸਿੰਘ ਪੱਖੋਕੇ ਦੀ ਅਗਵਾਈਹੇਠ ਕਣਕ ਇੱਕਤਰ ਕਰਨ ਦੀ ਸੇਵਾ ਨਿਭਾਉਦਿਆਂ ਉੱਕਤ ਕਣਕ ਨੂੰ ਤਰਨ ਤਾਰਨ ਸਥਿਤ ਗੁਰਦਵਾਰਾ ਸ੍ਰੀ ਗੁਰੂ ਅਰਜਨ ਦੇਵ ਜੀ ਦਰਬਾਰ ਸਾਹਿਬ ਵਿਖੇ ਭੇਟਕੀਤਾ ਗਿਆ। ਇਸ ਮੋਕੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋ ਗੁਰਦਵਾਰਾ ਸਾਹਿਬ ਦੇ ਮੈਨਜਰ ਕੁਲਦੀਪ ਸਿੰਘ ਵੱਲੋ ਆਈਆਂ ਸੰਗਤਾਂ ਅਤੇ ਮੋਹਤਵਾਰਾਂ ਨੂੰਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ ਇਸ ਮੋਕੇ ਅਕਾਲੀ ਆਗੂ ਅਲਵਿੰਦਰਪਾਲ ਸਿੰਘ ਪੱਖੋਕੇ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਚੱਲਦਿਆ ਗੁਰੂਧਾਮਾਂ ਵੱਲੋਲੋੜਵੰਦ ਲੋਕਾਂ ਦੇ ਖਾਣ ਪੀਣ ਤੋ ਇਲਾਵਾ ਹਰ ਪ੍ਰਕਾਰ ਦ ਸੇਵਾ ਸੰਭਾਲ ਕੀਤੀ ਗਈ ਹੈ। ਜਿਸਦੇ ਫਲਸਰੂਪ ਉਹ ਅੱਜ ਤਿੰਨ ਟਰਾਲੀਆਂ ਕਣਕ ਸਥਾਨਕ ਗੁਰਦਵਾਰਾਸ੍ਰੀ ਗੁਰੁ ਅਰਜਨ ਦੇਵ ਜੀ ਦਰਬਾਰ ਸਾਹਿਬ ਵਿਖੇ ਭੇਟ ਕਰਨ ਆਏ ਹਨ ਜੋ ਕਿ ਸਿੱਖ ਸੰਗਤਾਂ ਵੱਲੋ ਇੱਕਤਰ ਕਰਕੇ ਪ੍ਰਦਾਨ ਕੀਤੀ ਗਈ ਹੈ। ਇਸ ਮੋਕੇ ਗੁਰਦਵਾਰਾਸਾਹਿਬ ਜੀ ਦੇ ਮੈਨਜਰ ਭਾਈ ਕੁਲਦੀਪ ਸਿੰਘ ਨੇ ਕਿਹਾ ਕਿ ਗੁਰੁ ਘਰ ਵੱਲੋ ਚੋਵੀ ਘੰਟੇ ਲੰਗਰ ਲਗਾਇਆ ਜਾਂਦਾ ਹੈ ਤੇ ਲਾਕਡਾਊਨ ਸਮੇ ਵੀ ਲਗਾਇਆਂ ਗਿਆਂਸੀ ਅਤੇ ਅਗਾਂਹ ਵੀ ਜਾਰੀ ਰਹੇਗਾ ਉਹਨਾਂ ਨੇ ਕਿਹਾ ਕਿ ਸੰਗਤਾਂ ਨੂੰ ਵੀ ਹੁਣ ਬੁਰਾ ਸਮਾ ਲੰਘਣ ਤੋ ਬਾਅਦ ਵੱਧ ਚੜ ਕੇ ਲੰਗਰ ਦੀ ਸੇਵਾ ਵਿੱਚ ਮਦਦ ਕਰਨੀਚਾਹੀਦੀ ਹੈ।