ਔਟਵਾ, (16 ਅਪ੍ਰੈਲ): ਕੈਨੇਡਾ ਸਰਕਾਰ ਨੇ ਅੰਦਾਜ਼ਾ ਲਗਾਇਆ ਹੈ ਕਿ ਦੇਸ਼ ‘ਚ 9 ਲੱਖ 34 ਹਜ਼ਾਰ ਲੋਕ ਕੋਰੋਨਾਵਾਇਰਸ ਤੋਂ ਪ੍ਰਭਾਵਿਤ ਹੋ ਸਕਦੇ ਹਨ ਅਤੇ 11 ਹਜ਼ਾਰ...
ਵਾਸ਼ਿੰਗਟਨ: 16 ਅਪ੍ਰੈਲ : ਦੁਨੀਆਂ ਭਰ ਦੇ ਵਿਗਿਆਨੀ ਦਿਨ-ਰਾਤ ਕੋਰੋਨਾਵਾਇਰਸ ਦਾ ਇਲਾਜ ਲੱਭਣ ਲਈ ’ਚ ਜੁਟੇ ਹੋਏ ਹਨ। ਅਮਰੀਕਾ ਦੇ ਇੱਕ ਡਾਕਟਰ ਹੂਮਾਨ ਪੂਅਰ ਦੇ ਇੱਕ...
ਤਰਨਤਾਰਨ, 16 ਅਪ੍ਰੈਲ : ਇਸ ਵੇਲੇ ਜਿਥੇ ਪੂਰੇ ਵਿਸ਼ਵ ‘ਚ ਕੋਰੋਨਾ ਦਾ ਕਹਿਰ ਸਿਖਰਾਂ ‘ਤੇ ਹੈ। ਉਥੇ ਹੀ ਬੇਈਮਾਨ ਲੋਕ ਵੀ ਪੂਰੀ ਤਰ੍ਹਾਂ ਸਰਗਰਮ ਹਨ।ਠੱਗੀਆਂ ਦਾ...
ਐਸ ਏ ਐਸ ਨਗਰ, 16 ਅਪ੍ਰੈਲ, ਬਲਜੀਤ ਮਰਵਾਹਾ : ਕੋਰੋਨਾ ਕਰਕੇ ਲੱਗੇ ਕਰਫਿਊ ਦਾ ਕੁਝ ਲੋਕ ਨਾਜਾਇਜ਼ ਫਾਇਦਾ ਵੀ ਚੁੱਕ ਰਹੇ ਹਨ । ਅਜਿਹਾ ਹੀ ਇਕਮਾਮਲਾ ਇਸ ਜ਼ਿਲ੍ਹੇ ਦੇ ਇਲਾਕੇਨਯਾ ਗਾਓਂ ਵਿਚ ਸਾਹਮਣੇ ਆਇਆ। ਜਿੱਥੇ ਇੱਕ ਵਿਅਕਤੀ ਵਲੋਂ ਘਰ ਵਿਚ ਰਾਸ਼ਨ ਹੋਣ ਦੇ ਬਾਵਜੂਦ ਪ੍ਰਸ਼ਾਸ਼ਨਨੂੰ ਫੋਨ ਕਰਕੇਰਾਸ਼ਨ ਮੰਗਿਆ ਗਿਆ। ਮੌਕੇ ਤੇ ਆ ਕੇ ਜਦੋ ਉਸਦੇ ਘਰ ਦੀ ਤਲਾਸ਼ੀ ਲਈ ਗਈ ਤਾਰਾਸ਼ਨ ਮਿਲਿਆ । ਇਸ ਦੀ ਵੀਡੀਓਗ੍ਰਾਫੀ ਕਰਨ ਤੋਂ ਬਾਅਦਉਸ ਤੇ ਐੱਫਆਈ ਆਰ ਦਰਜ ਕਰ ਦਿੱਤੀ ਗਈ । ਡਿਪਟੀ ਕਮਿਸ਼ਨਰ ਐਸ.ਏ.ਐਸ ਨਗਰ ਗਰੀਸ਼ ਦਿਆਲਨ ਨੇ ਜਾਣਕਾਰੀ ਦਿੱਤੀ ਕਿ ਰਾਸ਼ਨ ਦੀ ਸਪਲਾਈ ਨਾ ਕਰਨਸਬੰਧੀ ਬੁੱਧਵਾਰ ਨੂੰ ਨਯਾਗਾਓਂ ਦੇ ਵਸਨੀਕ ਨੇ ਕੰਟਰੋਲ ਰੂਮ ਫੋਨ ਕੀਤਾ। ਕੁਝ ਅਧਿਕਾਰੀਆਂ ਅਤੇ ਇੱਕ ਐਨਜੀਓ ਦੀ ਇੱਕ ਟੀਮ ਨੂੰ ਉਸ ਵਿਅਕਤੀ ਦੀ ਰਿਹਾਇਸ਼’ਤੇ ਨਯਾਗਾਓਂ ਭੇਜਿਆ ਗਿਆ ਸੀ। ਇਸ ਵਿਅਕਤੀ ਨੇ ਆਪਣੇ ਘਰ ਵਿੱਚ ਹੀ 30 ਕਿਲੋ ਕਣਕ ਦਾ ਆਟਾ ਅਤੇ ਹੋਰ ਸਮਾਨ ਇਕੱਠਾ ਕਰਕੇ ਛੁਪਾਇਆ ਹੋਇਆਸੀ। ਸਾਰੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਗਈ, ਜਿਸ ਦੇ ਅਧਾਰ ’ਤੇ ਐਫਆਈਆਰ ਦਰਜ ਕੀਤੀ ਗਈ ਹੈ। ਰਾਸ਼ਨ/ਭੋਜਨ ਉਪਲਬਧ ਨਾ ਹੋਣ ਦੇ ਬਹੁਤ ਸਾਰੇ ਝੂਠੇ ਦਾਅਵਿਆਂ ਦੇ ਮੱਦੇਨਜ਼ਰ ਇਸ ਸਬੰਧੀ ਆਦੇਸ਼ ਦਿੱਤੇ ਗਏ ਹਨ ਕਿ ਜਿਹੜਾ ਵੀ ਵਿਅਕਤੀ ਗਲਤ ਦਾਅਵਾਕਰਦਾ ਹੈ, ਉਸ ’ਤੇ ਆਫਤਨ ਪ੍ਰਬੰਧਨ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਜਾਵੇਗਾ। ਹਾਲਾਂਕਿ, ਆਦੇਸ਼ਾਂ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ “ਸਹਾਇਤਾਲਈ ਹਰੇਕ ਕਾਲ ਦੀ ਪੁਸ਼ਟੀ ਕੀਤੀ ਜਾਣੀ ਚਾਹੀਦੀ ਹੈ ਅਤੇ ਜਿੱਥੇ ਕੋਈ ਰਾਸ਼ਨ ਉਪਲਬਧ ਨਹੀਂ ਹੈ ਜਾਂ ਰਾਸ਼ਨ ਖ਼ਤਮ ਹੋ ਗਿਆ ਹੈ, ਉੱਥੇ ਬਿਨਾਂ ਦੇਰੀ ਜਾਂ ਭੇਦਭਾਵਦੇ ਤੁਰੰਤ ਸਹਾਇਤਾ ਦਿੱਤੀ ਜਾਣੀ ਚਾਹੀਦੀ ਹੈ।” ਜ਼ਿਕਰਯੋਗ ਹੈ ਕਿ ਆਫ਼ਤਨ ਪ੍ਰਬੰਧਨ ਐਕਟ ਤਹਿਤ ਜੇ ਕੋਈ ਵਿਅਕਤੀ ਜਾਣ ਬੁੱਝ ਕੇ ਕੇਂਦਰ ਸਰਕਾਰ, ਰਾਜਸਰਕਾਰ, ਰਾਸ਼ਟਰੀ ਅਥਾਰਟੀ, ਰਾਜ ਅਥਾਰਟੀ ਜਾਂ ਜ਼ਿਲ੍ਹਾ ਅਥਾਰਟੀ ਦੇ ਕਿਸੇ ਅਧਿਕਾਰੀ ਰਾਹੀਂ ਤਬਾਹੀ ਸਦਕਾ ਕੋਈ ਰਾਹਤ, ਸਹਾਇਤਾ, ਮੁਰੰਮਤ, ਪੁਨਰਨਿਰਮਾਣ ਜਾਂ ਹੋਰ ਲਾਭ ਲੈਣ ਦਾ ਝੂਠਾ ਦਾਅਵਾ ਕਰਦਾ ਹੈ, ਤਾਂ ਉਸ ਦੇ ਦੋਸ਼ੀ ਹੋਣ ‘ਤੇ ਦੋ ਸਾਲ ਦੀ ਕੈਦ ਦੀ ਸਜ਼ਾ ਹੋ ਸਕਦੀ ਹੈ ਅਤੇ ਜੁਰਮਾਨਾ ਵੀ ਹੋ ਸਕਦਾ ਹੈ।
ਚੰਡੀਗੜ੍ਹ , 15 ਅਪ੍ਰੈਲ , ( ਬਲਜੀਤ ਮਰਵਾਹਾ ) ਕੋਵਿਡ -19 ਨੂੰ ਲੈ ਕੇ ਸੋਹਣੇ ਸ਼ਹਿਰ ਚੰਡੀਗੜ੍ਹ ਨੂੰ ਹਾਟ ਸਪਾਟ ਐਲਾਨ ਦਿੱਤਾ ਗਿਆ ਹੈ । ਇਸ...
ਚੰਡੀਗੜ੍ਹ, 15 ਅਪ੍ਰੈਲ : ਕੋਰੋਨਾ ਦਾ ਕਹਿਰ ਲਗਾਤਾਰ ਵਧ ਰਿਹਾ ਹੈ। ਪੰਜਾਬ ਵਿੱਚ ਹੁਣ ਤੱਕ ਕੋਰੋਨਾ ਦੇ 5193 ਸ਼ੱਕੀ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਦੇ ਸੈਂਪਲ...
ਚੰਡੀਗੜ੍ਹ, 15 ਅਪ੍ਰੈਲ, ਬਲਜੀਤ ਮਰਵਾਹਾ : ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਪਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਕਿ ਦੇਸ਼ ਭਰ ਵਿਚ ਕੀਤੀ ਗਈਤਾਲਾਬੰਦੀ ਇੱਕ ਸਹੀ ਦਵਾਈ ਹੈ, ਪਰ ਇਸ ਦੇ ਬੁਰੇ ਪ੍ਰਭਾਵ ਬਹੁਤ ਦੁਖਦਾਈ ਹਨ, ਜਿਹਨਾਂ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ ਤਾਂ ਕਿ ਇਹ ਕਿਧਰੇ ਬੀਮਾਰੀ ਤੋਂਵੀ ਖਤਰਨਾਕ ਨਾ ਬਣ ਜਾਣ। ਉਹਨਾਂ ਕਿਹਾ ਕਿ ਇਹਨਾਂ ਬੁਰੇ ਪ੍ਰਭਾਵਾਂ ਤੋਂ ਸਭ ਤੋਂ ਵੱਧ ਗਰੀਬ ਖਾਸ ਕਰਕੇ ਦਿਹਾੜੀਦਾਰ ਪ੍ਰਭਾਵਿਤ ਹਨ, ਜਿਹਨਾਂ ਦੀ ਤੁਰੰਤਦੇਖਭਾਲ ਦੀ ਲੋੜ ਹੈ। ਉਹਨਾਂ ਕਿਹਾ ਕਿ ਭਾਵੇਂਕਿ ਬਾਕੀ ਘੱਟ ਆਮਦਨ ਵਾਲੇ ਗਰੁੱਪ ਵੀ ਜ਼ਿਆਦਾ ਪਿੱਛੇ ਨਹੀਂ ਹਨ। ਉਹਨਾਂ ਕਿਹਾ ਕਿ ਹੁਣ ਤਾਂ ਮੱਧ ਵਰਗ ਦੇ ਲੋਕਾਂਵਾਸਤੇ ਵੀ ਇਹਨਾਂ ਬੁਰੇ ਪ੍ਰਭਾਵਾਂ ਨਾਲ ਨਜਿੱਠਣਾ ਔਖਾ ਹੋਣਾ ਸ਼ੁਰੂ ਹੋ ਗਿਆ ਹੈ। ਬਾਦਲ ਨੇ ਕਿਹਾ ਕਿ ਕੋਰੋਨਾ ਵਾਇਰਸ ਖਿਲਾਫ ਲੜਾਈ ਵਾਸਤੇ ਉਸੇ ਭਾਵਨਾ ਦੀ ਲੋੜ ਹੈ, ਜਿਸ ਤਰ੍ਹਾਂ ਦੀ ਭਾਵਨਾ ਲੋਕਾਂ ਅੰਦਰ ਭਾਰਤ ਦੇ ਆਜ਼ਾਦੀ ਅੰਦੋਲਨਦੌਰਾਨ ਵਿਖਾਈ ਦਿੱਤੀ ਸੀ, ਕਿਉੰਕਿ ਇਹ ਵੀ ਹਰ ਨਾਗਰਿਕ ਵਾਸਤੇ ਆਜ਼ਾਦੀ ਅੰਦੋਲਨ ਵਰਗੀ ਹੀ ਇੱਕ ਗੰਭੀਰ ਚੁਣੌਤੀ ਹੈ। ਬਾਦਲ ਨੇ ਉਹਨਾਂ ਲੋਕਾਂ ਦੁਆਰਾ ਵਿਖਾਈ ਰਾਸ਼ਟਰੀ ਜ਼ਿੰਮੇਵਾਰੀ ਦੀ ਭਾਵਨਾ ਦੀ ਸ਼ਲਾਘਾ ਕੀਤੀ, ਜਿਹਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਖੀ ਗਈ ਹਰਗੱਲ ਦੀ ਪੂਰੀ ਤਨਦੇਹੀ ਨਾਲ ਪਾਲਣਾ ਕੀਤੀ ਹੈ। ਉਹਨਾਂ ਕਿਹਾ ਕਿ ਲੋਕਾਂ ਨੇ ਆਪਣੀ ਜ਼ਿੰਮੇਵਾਰੀ ਨਿਭਾਈ ਹੈ। ਹੁਣ ਸਰਕਾਰਾਂ ਦੀ ਵਾਰੀ ਹੈ ਕਿ ਉਹ ਲੋਕਾਂ ਦੀਆਂਤਕਲੀਫਾਂ ਵੱਲ ਪੂਰੀ ਤਰ੍ਹਾਂ ਧਿਆਨ ਦੇਣ। ਸਾਬਕਾ ਮੁੱਖ ਮੰਤਰੀ ਨੇ ਆਸ ਪ੍ਰਗਟ ਕੀਤੀ ਕਿ ਇਸ ਮਹਾਂਮਾਰੀ ਉੱਤੇ ਧਿਆਨ ਕੇਂਦਰਿਤ ਹੋਣ ਦੇ ਬਾਵਜੂਦ ਪੁਰਾਣੇ ਰੋਗਾਂ ਤੋਂ ਪੀੜਤ ਆਮ ਲੋਕਾਂ ਲਈ ਸਿਹਤਸਹੂਲਤਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਭੁੱਖਮਰੀ ਤੇ ਗਰੀਬੀ, ਬੇਰੁਜ਼ਗਾਰੀ ਅਤੇ ਆਰਥਿਕ ਮੰਦੀ ਨੂੰ ਇਸ ਮਹਾਂਮਾਰੀ ਦੇ ਤਿੰਨ ਮੌਜੂਦਾ, ਦਰਮਿਆਨੇ ਅਤੇ ਦੂਰਗਾਮੀ ਬੁਰੇ ਪ੍ਰਭਾਵ ਕਰਾਰ ਦਿੰਦਿਆਂ ਬਾਦਲਨੇ ਇਹਨਾਂ ਤਿੰਨਾਂ ਦਾ ਮੁਕਾਬਲਾ ਕਰਨ ਲਈ ਇੱਕ ਠੋਸ ਰਣਨੀਤੀ ਘੜਣ ਦਾ ਸੱਦਾ ਦਿੱਤਾ। ਸਾਬਕਾ ਮੁੱਖ ਮੰਤਰੀ ਨੇ ਅੱਜ ਐਲਾਨੀਆਂ ਪਾਬੰਦੀਆਂ ‘ਚ ਛੋਟ ਦੀਆਂ ਸ਼ਰਤਾਂ ਦਾ ਸਵਾਗਤ ਕੀਤਾ, ਪਰ ਨਾਲ ਲੋਕਾਂ ਖਾਸ ਕਰਕੇ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਹੋਰਖੇਤਰਾਂ ਵਿਚ ਕੰਮ ਕਰਨ ਵਾਲੇ ਕਾਮਿਆਂ ਨੂੰ ਬਹੁਤ ਹੀ ਚੌਕਸ ਰਹਿਣ ਅਤੇ ਸਰਕਾਰ ਦੁਆਰਾ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਅਤੇ ਸਤਿਕਾਰ ਕਰਨ ਦੀ ਅਪੀਲਕੀਤੀ। ਉਹਨਾਂ ਕਿਹਾ ਕਿ ਤੁਹਾਡੀਆਂ ਅਤੇ ਤੁਹਾਡੇ ਪਰਿਵਾਰਾਂ ਦੀ ਜ਼ਿੰਦਗੀਆਂ ਦਾਅ ਉੱਤੇ ਲੱਗੀਆਂ ਹਨ। ਬਾਦਲ ਨੇ ਕਿਹਾ ਕਿ ਉਹ ਮਹਾਂਮਾਰੀ ਖ਼ਿਲਾਫ ਲੜਾਈ ਲੜਣ ਵਾਲੇ ਉਹਨਾਂ ਯੋਧਿਆਂ ਖਾਸ ਕਰਕੇ ਡਾਕਟਰਾਂ, ਨਰਸਾਂ, ਸਿਹਤ ਕਾਮਿਆਂ, ਪੁਲਿਸ ਅਤੇ ਸਿਵਲਪ੍ਰਸਾਸ਼ਨ ਨੂੰ ਸਲਾਮ ਕਰਦੇ ਹਨ, ਜਿਹੜੇ ਜੰਗ ਦੇ ਮੈਦਾਨ ਵਿਚ ਖੜ੍ਹੇ ਹੋ ਕੇ ਆਪਣੀਆਂ ਜ਼ਿੰਦਗੀਆਂ ਖਤਰੇ ਵਿਚ ਪਾ ਰਹੇ ਹਨ ਜਦਕਿ ਅਸੀਂ ਆਪਣੇ ਘਰਾਂ ਅੰਦਰ ਬੈਠੇਹਾਂ। ਉਹਨਾਂ ਕਿਹਾ ਕਿ ਉਹ ਬਹੁਤ ਵੱਡੇ ਸਤਿਕਾਰ ਅਤੇ ਸ਼ੁਕਰਾਨੇ ਦੇ ਹੱਕਦਾਰ ਹਨ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਕੋਲ ਸਖ਼ਤ ਤਾਲਾਬੰਦੀ ਤੋਂ ਇਲਾਵਾ ਹੋਰ ਕੋਈ ਵਿਕਲਪ ਨਹੀਂ ਸੀ ਬਚਿਆ। ਉਹਨਾਂ ਕਿਹਾ ਕਿ ਪਰੰਤੂ ਗਰੀਬਾਂ ਲਈਬਿਨਾਂ ਆਮਦਨ ਤੋਂ 6 ਹਫ਼ਤੇ ਗੁਜ਼ਾਰਾ ਕਰਨਾ ਬਹੁਤ ਔਖਾ ਹੈ, æਖਾਸ ਕਰਕੇ ਉਹਨਾਂ ਹਾਲਾਤਾਂ ਵਿਚ ਜਦੋਂ ਉਹਨਾਂ ਨੂੰ ਘਰ ਬੈਠਿਆਂ ਰਾਸ਼ਨ ਦੀ ਸਪਲਾਈ ਨਾਮਿਲਦੀ ਹੋਵੇ। ਉਹਨਾਂ ਕਿਹਾ ਕਿ ਆਮ ਹਾਲਾਤਾਂ ਵਿਚ ਵੀ ਗਰੀਬਾਂ ਨੂੰ ਕਿੰਨੀਆਂ ਤਕਲੀਫਾਂ ਝੱਲਣੀਆਂ ਪੈਂਦੀਆਂ ਹਨ, ਸਾਡੇ ਵਿਚੋਂ ਬਹੁਤਿਆਂ ਨੂੰ ਇਸ ਦਾ ਇਲਮਨਹੀਂ ਹੈ। ਪਰੰਤੂ ਹੁਣ ਤਾਂ ਉਹਨਾਂ ਦੀ ਹਾਲਤ ਬਹੁਤ ਹੀ ਮਾੜੀ ਹੈ, ਜਿਸ ਵੱਲ ਰਾਸ਼ਟਰ ਨੂੰ ਤੁਰੰਤ ਧਿਆਨ ਦੇਣ ਦੀ ਲੋੜ ਹੈ। ਬਾਕੀ ਸਾਰੀਆਂ ਚੀਜ਼ਾਂ ਇੰਤਜ਼ਾਰ ਕਰਸਕਦੀਆਂ ਹਨ।
ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ : ਕਣਕ ਦੀ ਵਾਢੀ ਸ਼ੁਰੂ ਹੋਣ ਤੋਂ ਬਾਅਦ ਕਿਸਾਨਾਂ ਵੱਲੋਂ ਆਪਣੀ ਫ਼ਸਲ ਮੰਡੀਆਂ ਵਿੱਚ ਲੈ ਕੇ ਜਾ ਰਹੇ ਹਨ। ਮੰਡੀਆਂ ਦੇ...
ਤਰਨਤਾਰਨ, 15 ਅਪ੍ਰੈਲ : ਕੋਰੋਨਾ ਦੇ ਚੱਲਦੇ ਜਿੱਥੇ ਪੰਜਾਬ ਪੁਲਿਸ ਆਪਣੀ ਡਿਊਟੀ ਨਿਭਾਅ ਰਹੀ ਹੈ। ਉਥੇ ਹੀ ਕੋਰੋਨਾ ਦੇ ਖ਼ਿਲਾਫ਼ ਪੁਲਿਸ ਕਰਮਚਾਰੀਆਂ ਦੇ ਪਰਿਵਾਰਿਕ ਮੈਂਬਰ ਵੀ...
ਮੋਹਾਲੀ , 15 ਅਪ੍ਰੈਲ , ( ਬਲਜੀਤ ਮਰਵਾਹਾ ): ਜਦੋ ਤੋਂ ਕੋਰੋਨਾ ਦੇ ਕਹਿਰ ਕਰਕੇ ਕਰਫਿਊ ਲੱਗਿਆ ਹੈ ਤਾ ਹਰ ਕੰਮ ਦੇ ਨਾਲ ਸਮਾਜਿਕ ਕਾਰ ਵਿਹਾਰ...