ਚੰਡੀਗੜ੍ਹ, 9 ਅਪ੍ਰੈਲ , ( ਬਲਜੀਤ ਮਰਵਾਹਾ ) : ਸ਼੍ਰੋਮਣੀ ਅਕਾਲੀ ਦਲ ਨੇ ਕੋਵਿਡ-19 ਖ਼ਿਲਾਫ ਸਭ ਤੋਂ ਅੱਗੇ ਹੋ ਕੇ ਲੜ ਰਹੇ ਪੁਲਿਸ ਅਤੇ ਸਿਹਤ ਕਰਮੀਆਂ ਦੀਆਂਮਾਰਚ ਮਹੀਨੇ ਦੀਆਂ ਤਨਖਾਹਾਂ ਜਾਰੀ ਨਾ ਕਰਕੇ ਉਹਨਾਂ ਪ੍ਰਤੀ ਲਾਪਰਵਾਹੀ ਵਿਖਾਉਣ ਲਈ ਅੱਜ ਸੂਬਾ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਪਾਰਟੀ ਨੇ ਕਿਹਾ ਹੈਕਿ ਇਸ ਜਾਨਲੇਵਾ ਵਾਇਰਸ ਤੋਂ ਸਮਾਜ ਨੂੰ ਬਚਾਉਣ ਲਈ ਆਪਣੀਆਂ ਜਾਨਾਂ ਖਤਰੇ ਵਿਚ ਪਾਉਣ ਵਾਲੇ ਮੁਲਾਜ਼ਮਾਂ ਨੁੰ ਤਨਖਾਹਾਂ ਨਾ ਦੇਣਾ ਇੱਕ ਇੱਕ ਅਪਰਾਧਿਕਲਾਪਰਵਾਹੀ ਦੇ ਤੁੱਲ ਹੈ। ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਪੁਲਿਸ ਦੇ ਕਰਮਚਾਰੀਆਂ ਦੀ ਤਨਖਾਹ ਜਾਰੀ ਕਰਨ ਵਿਚ ਕੀਤੀ ਜਾ ਰਹੀਬੇਲੋੜੀ ਦੇਰੀ ਉੱਤੇ ਹੈਰਾਨੀ ਅਤੇ ਦੁੱਖ ਪ੍ਰਗਟ ਕੀਤਾ। ਉਹਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਹਨਾਂ ਔਖੇ ਸਮਿਆਂ ਵਿੱਚ ਸਾਡੀ ਰਾਖੀ ਕਰਨ ਵਾਲਿਆਂ ਨੂੰ ਸਮੇਂ ਸਿਰਅਤੇ ਸਨਮਾਨਪੂਰਬਕ ਢੰਗ ਨਾਲ ਤਨਖਾਹਾਂ ਵੀ ਨਹੀਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਥੋੜਾ ਸੋਚੋ ਕਿ ਸੂਬੇ ਵਿੱਚ ਕਰਫ਼ਿਊ ਲੱਗੇ ਹੋਣ ਕਰਕੇ ਜਦੋਂ ਚਾਰੇਦਹਿਸ਼ਤ, ਅਨਿਸ਼ਚਿਤਤਾ ਅਤੇ ਆਰਥਿਕ ਅਸੁਰੱਖਿਆ ਦਾ ਮਾਹੌਲ ਹੈ ਤਾਂ ਅਜਿਹੇ ਸਮੇਂ ਵਿਚ 80 ਹਜ਼ਾਰ ਪੁਲਿਸ ਮੁਲਾਜ਼ਮ ਆਪਣੀ ਮਾਰਚ ਮਹੀਨੇ ਦੀ ਤਨਖਾਹ ਦੀਉਡੀਕ ਕਰ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤੁਰੰਤ ਦਖ਼ਲ ਦੇਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿਸਾਡੀ æਪੁਲਿਸ ਫੋਰਸ ਨੂੰ ਜਲਦੀ ਤੋਂ ਜਲਦੀ ਤਨਖਾਹਾਂ ਮਿਲ ਜਾਣ।
ਚੰਡੀਗੜ, 9 ਅਪ੍ਰੈਲ , ( ਬਲਜੀਤ ਮਰਵਾਹਾ ) : ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਅੱਜ ਸੂਬੇ ਦੇ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਕੋਰੋਨਾਵਾਇਰਸ ਕਾਰਨ ਪੈਦਾਹੋਈ ਇਸ ਕੌਮੀ ਆਫ਼ਤ ਮੌਕੇ ਆਪਣੇ ਸਕੂਲ ਦੇ ਸਟਾਫ਼ ਨਾਲ ਖੜਨਾ ਚਾਹੀਦਾ ਹੈ ਅਤੇ ਸਾਰੇ ਸਟਾਫ਼ ਨੂੰ ਕਰਫ਼ਿਊ ਦੌਰਾਨ ਵੀ ਪੂਰੀ ਤਨਖ਼ਾਹ ਦੇਣੀ ਚਾਹੀਦੀ ਹੈ। ਉਨਾਂਹੁਕਮ ਦਿੱਤੇ ਕਿ ਸੂਬੇ ਦੇ ਸਾਰੇ ਸਕੂਲ ‘ਦ ਪੰਜਾਬ ਰੈਗੂਲੇਸ਼ਨ ਆਫ਼ ਫੀ ਆਫ਼ ਅਨਏਡਿਡ ਏਜੂਕੇਸ਼ਨਲ ਇੰਸਟੀਚਿਊਸ਼ਨਲ ਐਕਟ’ ਦੇ ਸੋਧਾਂ ਸਮੇਤ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਉਣ। ਸਿੱਖਿਆ ਮੰਤਰੀ ਨੇ ਇਹ ਵੀ ਹਦਾਇਤ ਕੀਤੀ ਕਿ ਕਰਫ਼ਿਊ ਦੌਰਾਨ ਪ੍ਰਾਈਵੇਟ ਸਕੂਲ ਆਨਲਾਈਨਕਲਾਸਾਂ ਲਈ ਕਿਸੇ ਤਰਾਂ ਦੀ ਕੋਈ ਫੀਸ ਵੀ ਨਹੀਂ ਮੰਗ ਸਕਣਗੇ। ਉਨਾਂ ਕਿਹਾ ਕਿ ਜੇਕਰ ਕਿਸੇ ਸਕੂਲ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕੀਤੀਤਾਂ ਉਸ ਵਿਰੁੱਧ ਸਖ਼ਤ ਅਨੁਸਾਸ਼ਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸਦੇ ਨਾਲ ਹੀ ਸਾਰੇ ਸਕੂਲ ਆਪਣੀ ਵਰਦੀ ਅਤੇ ਸਿਲੇਬਸ ਨਾਲ ਸਬੰਧਤ ਕਿਤਾਬਾਂ ਦੀ ਸੂਚੀ ਵੈਬਸਾਈਟ ‘ਤੇ ਅਪਲੋਡ ਕਰਨ ਦੇਨਾਲ-ਨਾਲ ਸਕੂਲ ਦੇ ਅਹਾਤੇ ਅੰਦਰ ਢੁੱਕਵੀਂਆਂ ਥਾਂਵਾਂ ‘ਤੇ ਲਗਾਉਣੀ ਯਕੀਨੀ ਬਣਾਉਣਗੇ। ਉਨਾਂ ਕਿਹਾ ਕਿ ਵਿਦਿਆਰਥੀਆਂ ਦੇ ਮਾਪੇ ਇਸ ਸੂਚੀ ਅਨੁਸਾਰਆਪਣੀ ਮਨਪਸੰਦ ਜਗਾ ਤੋਂ ਕਿਤਾਬਾਂ ਤੇ ਵਰਦੀਆਂ ਖਰੀਦ ਸਕਦੇ ਹਨ ਅਤੇ ਜੇਕਰ ਕੋਈ ਸਕੂਲ ਇਨਾਂ ਲਈ ਕੋਈ ਖ਼ਾਸ ਜਗਾ ਨਿਰਧਾਰਤ ਕਰਦਾ ਹੈ ਤਾਂ ਉਸਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨਾਂ ਕਿਹਾ ਕਿ ਜੇਕਰ ਕਿਸੇ ਸਕੂਲ ਦੇ ਮਾਰਕੇ ਦੀ ਵਰਦੀ ਮਾਪਿਆਂ ਨੂੰ ਨਹੀਂ ਮਿਲਦੀ ਤਾਂ ਸਕੂਲ ਸਿਰਫ਼ਮਾਰਕੇ ਵਾਲਾ ਬੈਜ਼ (ਬਿੱਲਾ) ਵੇਚ ਸਕਦੇ ਹਨ। ਉਨਾਂ ਕਿਹਾ ਕਿ ਕਿਸੇ ਖ਼ਾਸ ਦੁਕਾਨਦਾਰ ਰਾਹੀਂ ਕਿਤਾਬਾਂ ਤੇ ਵਰਦੀ ਦੀ ਘਰਾਂ ਤੱਕ ਪਹੁੰਚ ਵੀ ਪੰਜਾਬ ਸਰਕਾਰ ਦੇ ਇਸਐਕਟ ਦੀ ਉਲੰਘਣਾ ਮੰਨੀ ਜਾਵੇਗੀ। ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਪਹਿਲਾਂ ਹੀ ਸਕੂਲਾਂ ਨੂੰ ਕਰਫਿਊ ਦੌਰਾਨ ਦਾਖ਼ਲਾ ਜਾਂ ਕੋਈ ਹੋਰ ਫੀਸ ਮੰਗਣ ਤੋਂ ਮਨਾਹੀ ਦੇ ਹੁਕਮਜਾਰੀ ਕੀਤੇ ਜਾ ਚੁੱਕੇ ਹਨ ਅਤੇ ਇਸ ਸਮੇਂ ਦੌਰਾਨ ਕੋਈ ਵੀ ਸਕੂਲ ਵਾਹਨਾਂ ਦਾ ਕਿਰਾਇਆ ਜਾਂ ਕਿਤਾਬਾਂ ਦੇ ਪੈਸੇ ਵੀ ਨਹੀਂ ਵਸੂਲ ਸਕਦਾ। ਉਨਾਂ ਕਿਹਾ ਕਿ ਪੰਜਾਬਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ 48 ਸਕੂਲਾਂ ਨੂੰ ਹੁਣ ਤੱਕ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਸਾਰੇ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰਪ੍ਰਾਈਵੇਟ ਸਕੂਲਾਂ ‘ਤੇ ਨਿਗਰਾਨੀ ਰੱਖਣ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਸਕੂਲ ਵਿਰੁੱਧ ਬਿਨਾਂ ਕਿਸੇ ਦੇਰੀ ਤੋਂ ਕਾਰਵਾਈਕੀਤੀ ਜਾ ਸਕੇ।
ਚੰਡੀਗੜ•, 9 ਅਪ੍ਰੈਲ , ( ਬਲਜੀਤ ਮਰਵਾਹਾ ) : ਦੁਨੀਆਂ ਭਰ ਵਿੱਚ ਚਿੰਤਾ ਦਾ ਵਿਸ਼ਾ ਬਣੇ ਹੋਏ ਕੋਵਿਡ 19 ਨੂੰ ਮਾਤ ਪਾਉਣ ਲਈ ਪੰਜਾਬ ਸਰਕਾਰ ਨੇ ਕੋਰੋਨਾ ਦੇ ਸ਼ੱਕੀ ਮਰੀਜਾਂ ਦੇ ਟੈਸਟ ਕਰਨ ਲਈ 5 ਆਰ.ਟੀ.ਪੀ.ਸੀ.ਆਰ ਮਸ਼ੀਨਾਂ ਅਤੇ 4 ਆਰ.ਐਨ.ਏ. ਐਕਸਟਰੇਕਸਨ ਮਸ਼ੀਨਾਂ ਸਰਕਾਰੀ ਮੈਡੀਕਲ ਕਾਲਜ਼ ਪਟਿਆਲਾ ਅਤੇ ਅੰਮ੍ਰਿਤਸਰ ਦੇ ਵਾਇਰਲ ਰਿਸਰਚਡਾਇਗਨੋਸਟਿਕ ਲੈਬ ਵਿਖੇ ਸਥਾਪਤ ਕਰ ਦਿੱਤੀਆਂ ਗਈਆਂ ਹਨ। ਇਸ ਨਾਲ ਸਰਕਾਰੀ ਮੈਡੀਕਲ ਕਾਲਜ਼ ਪਟਿਆਲਾ ਅਤੇ ਅੰਮ੍ਰਿਤਸਰ ਵਿੱਚ ਹੁਣ ਰੋਜਾਨਾ 400-400 ਟੈਸਟ ਕੀਤੇ ਜਾ ਸਕਣਗੇ। ਉਕਤ ਜਾਣਕਾਰੀ ਅੱਜ ਇਥੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਨੇ ਦਿੱਤੀ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਰੋਨਾ ਵਾਇਰਸ ਦੇ ਟਾਕਰੇ ਲਈ ਜੰਗੀ ਪੱਧਰ ਤੇ ਤਿਆਰੀ ਕੀਤੀ ਗਈਆਂ ਹਨ ਜਿਸ ਤਹਿਤ ਸਰਕਾਰੀ ਮੈਡੀਕਲਕਾਲਜ਼ ਪਟਿਆਲਾ ਅਤੇ ਅੰਮ੍ਰਿਤਸਰ ਲਈ 5 ਆਰ.ਟੀ.ਪੀ.ਸੀ.ਆਰ ਮਸ਼ੀਨਾਂ ਦੀ ਖਰੀਦ ਤਕਰੀਬਨ 1.6 ਕਰੋੜ ਦੀ ਲਾਗਤ ਨਾਲ ਖ੍ਰੀਦੀਆਂ ਗਈਆਂ ਹਨ ਇਸਤਰ੍ਹਾਂ ਹੁਣ ਰਾਜ ਵਿੱਚ ਕੁਲ 8 ਆਰ.ਟੀ.ਪੀ.ਸੀ.ਆਰ ਮਸ਼ੀਨਾਂ ਹੋ ਗਈਆਂ ਹਨ। ਇਸ ਤੋਂ ਇਲਾਵਾ 4 ਆਰ.ਐਨ.ਏ. ਐਕਸਟਰੇਕਸਨ ਮਸ਼ੀਨਾਂ ਵੀ ਤਕਰੀਬਨ 1.26 ਕਰੋੜ ਦੀ ਲਾਗਤ ਨਾਲ ਖ੍ਰੀਦੀਆਂ ਗਈਆਂ ਹਨ ਅਤੇ ਇਹ ਮਸ਼ੀਨਾਂ ਪਟਿਆਲਾ ਅਤੇ ਅੰਮ੍ਰਿਤਸਰ ਵਿਖੇ ਸਥਾਪਤ ਕਰ ਦਿੱਤੀਆਂ ਗਈਆਂ ਹਨ ਜਿਸ ਸਦਕੇ ਹੁਣਪੰਜਾਬ ਰਾਜ ਵਿੱਚ ਕੁਲ 800 ਟੈਸਟ ਰੋਜਾਨਾ ਹੋਣਗੇ। ਤਿਵਾੜੀ ਨੇ ਦੱਸਿਆ ਕਿ ਹੁਣ ਤੱਕ ਅੰਮ੍ਰਿਤਸਰ ਅਤੇ ਪਟਿਆਲਾ ਦੀ ਲੈਬ ਵਿਚ ਹੁਣ ਤੱਕ ਕੁੱਲ 1958 ਟੈਸਟ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਮੈਡੀਕਲਕਾਲਜ਼ ਫਰੀਦਕੋਟ ਵਿਖੇ ਟੈਸਟ ਸੁਰੂ ਕਰਨ ਲਈ ਆਈ.ਸੀ.ਐਮ.ਆਰ ਤੋਂ ਪ੍ਰਵਾਨਗੀ ਦੀ ਮੰਗ ਕੀਤੀ ਗਈ ਹੈ ਜੇਕਰ ਇਹ ਪ੍ਰਵਾਨਗੀ ਮਿਲ ਜਾਂਦੀ ਹੈ ਤਾਂ ਇੱਥੇਰੋਜ਼ਾਨਾ 40 ਟੈਸਟ ਕਰਨ ਨਾਲ ਸ਼ੁਰੂਆਤ ਕੀਤੀ ਜਾਵੇਗੀ। ਪ੍ਰਮੁੱਖ ਸਕੱਤਰ ਨੇ ਆਸ ਪ੍ਰਗਟਾਈ ਕਿ ਇਸ ਸਹੂਲਤ ਨਾਲ ਅਸੀਂ ਕੋਰੋਨਾ ਤੇ ਪੀੜਤ ਮਰੀਜ਼ਾਂ ਦੀ ਜਲਦ ਪਹਿਚਾਣ ਕਰਨ ਵਿਚ ਕਾਮਯਾਬ ਹੋ ਸਕਾਂਗੇ ਅਤੇ ਲੋਕਾਂ ਨੂੰਸਹੀ ਇਲਾਜ਼ ਜਲਦ ਮੁਹੱਈਆ ਕਰਵਾਉਣ ਵਿਚ ਸਫਲ ਹੋ ਸਕਾਂਗੇ।
ਅੰਮ੍ਰਿਤਸਰ, 9 ਅਪ੍ਰੈਲ : 23 ਸਾਲਾ ਨੌਜਵਾਨ ਕੱਲ੍ਹ ਅੰਮ੍ਰਿਤਸਰ ਵਿੱਚ ਕੋਰੋਨਾ ਦਾ ਸ਼ਿਕਾਰ ਹੋ ਗਿਆ, ਅਤੇ ਦੱਸਿਆ ਜਾ ਰਿਹਾ ਹੈ ਕਿ ਇਹ ਅੰਮ੍ਰਿਤਸਰ ਦਾ ਸਭ ਤੋਂ ਛੋਟੀ ਉਮਰ ਦਾ ਵਿਅਕਤੀ ਹੈ, ਜੋ ਕਿ ਕੋਰੋਨਾ ਦਾ ਸ਼ਿਕਾਰ ਹੋਇਆ ਹੈ। ਇਹ ਨੌਜ਼ਵਾਨ ਇੰਗਲੈਂਡ ਤੋਂ ਆਇਆ ਸੀ ਅਤੇ ਹੈਰਾਨੀ ਦੀ ਗੱਲ ਇਹ ਹੈ ਕਿ ਜਦੋਂ ਉਸ ਨੂੰ ਘਰ ਵਿੱਚ ਲੌਕਡਾਊਨ ਕੀਤਾਗਿਆ ਸੀ ਤੱਦ ਉਹ ਘਰ ਤੋਂ ਭੱਜ ਗਿਆ। ਜਿਸਦੇ ਬਾਅਦ ਉਹਨਾਂ ਨੂੰ ਪੁਲਿਸ ਨੇ ਫੜ ਲਿਆ ਅਤੇ ਜਾਂਚ ਤੋਂ ਬਾਅਦ ਉਹ ਪੌਜ਼ਿਟਿਵ ਪਾਇਆ ਗਿਆ ਹੈ ਅਤੇ ਇਸਦੇਬਾਅਦ 12 ਪਰਿਵਾਰਿਕ ਮੈਂਬਰਾਂ ਨੂੰ ਵੀ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਹੈ। ਇਸ ਦੌਰਾਨ ਨੌਜ਼ਵਾਨ ਦੇ ਘਰ ਤੋਂ ਫਰਾਰ ਹੋਣ ਤੇ ਪੁਲਿਸ ਨੇ ਕੇਸ ਦਰਜ਼ ਕਰਲਿਆ ਹੈ।
ਲੁਧਿਆਣਾ, ਸੰਜੀਵ ਸੂਦ, 9 ਅਪ੍ਰੈਲ : ਕਰੋਨਾ ਵਾਇਰਸ ਕਰਕੇ ਜਿੱਥੇ ਪੂਰੇ ਦੇਸ਼ ਦੇ ਵਿੱਚ ਲੌਕਡਾਊਨ ਹੈ ਉੱਥੇ ਹੀ ਪੰਜਾਬ ਦੇ ਵਿੱਚ ਸਰਕਾਰ ਵੱਲੋਂ ਕਰਫ਼ਿਊ ਲਾਇਆ ਗਿਆ...
ਲੁਧਿਆਣਾ, ਸੰਜੀਵ ਸੂਦ, 9 ਅਪ੍ਰੈਲ : ਸਿਵਲ ਹਸਪਤਾਲ ਵਿੱਚ ਪੁਲਿਸ ਮੁਲਾਜ਼ਮ ਨੂੰ ਧੱਕਾ ਦੇ ਕੇ ਫ਼ਰਾਰ ਹੋਏ ਮੁਲਜ਼ਮ ਨੇ ਦਹਿਸ਼ਤ ਫੈਲਾ ਦਿੱਤੀ ਹੈ। ਉਸ ਦੇ ਸਾਥੀ...
ਚੰਡੀਗੜ, 8 ਅਪ੍ਰੈਲ : ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਆਪ ਤੇ ਸੀ.ਪੀ.ਆਈ. ਸਣੇ ਵੱਖ-ਵੱਖ ਪਾਰਟੀਆਂ ਦੇ ਸੀਨੀਅਰ ਆਗੂਆਂ ਨਾਲ ਗੱਲਬਾਤ ਕਰ ਕੇ ਮੌਜੂਦਾ ਸੰਕਟ ਕਾਰਨ ਪੈਦਾ ਹੋਈਆਂ ਸਥਿਤੀਆਂ ਦੇ ਹਰ ਪਹਿਲੂ ਉਤੇ ਵਿਚਾਰ ਕੀਤਾ ਅਤੇ ਹੌਲੀਹੌਲੀ ਆਮ ਵਰਗੀ ਸਥਿਤੀ ਯਕੀਨੀ ਬਣਾਉਣ ਲਈ ਕੀਤੇ ਜਾਣ ਵਾਲੇ ਉਪਾਵਾਂ ਲਈ ਸੁਝਾਅ ਵੀ ਮੰਗੇ। ਮੁੱਖ ਮੰਤਰੀ ਨੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿੱਚ ਕਾਂਗਰਸੀ ਵਿਧਾਇਕਾਂ ਨਾਲ ਵੀਡਿਓ ਕਾਨਫਰੰਸਿੰਗ ਤੋਂ ਬਾਅਦ ਲੜੀਵਾਰਾਂ ਫੋਨਕਾਲਾਂ ਰਾਹੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਕਾਸ਼ ਸਿੰਘ ਬਾਦਲ ਤੇ ਸੁਖਦੇਵ ਸਿੰਘ ਢੀਂਡਸਾ, ਵਿਰੋਧੀ ਧਿਰ ਦੇ ਨੇਤਾ ਅਤੇ ਆਪ ਆਗੂ ਹਰਪਾਲ ਸਿੰਘ ਚੀਮਾ ਅਤੇਸੀ.ਪੀ.ਆਈ. ਦੇ ਹਰਦੇਵ ਸਿੰਘ ਅਰਸ਼ੀ ਨਾਲ ਗੱਲਬਾਤ ਵੀ ਕੀਤੀ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਾਰੀਆਂ ਹੀ ਪਾਰਟੀਆਂ ਦੇ ਆਗੂਆਂ ਨੇ ਸੂਬਾ ਸਰਕਾਰ ਵੱਲੋਂ ਕੋਵਿਡ-19 ਖਿਲਾਫ ਕੀਤੇ ਜਾ ਰਹੇ ਸੰਘਰਸ਼ ਦਾ ਸਮਰਥਨਕਰਦਿਆਂ ਇਸ ਸਮੱਸਿਆ ਨਾਲ ਨਜਿੱਠਣ ਲਈ ਸਰਕਾਰ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨਾਲ ਮੁੱਖ ਤੌਰ ‘ਤੇ ਸਹਿਮਤੀ ਪ੍ਰਗਟਾਈ। ਸ਼੍ਰੋਮਣੀ ਅਕਾਲੀ ਦਲ ਦੇਆਗੂ ਸੂਬੇ ਵਿੱਚ ਸਰਕਾਰੀ ਮਸ਼ੀਨਰੀ ਰਾਹੀਂ ਹੋਰ ਖੁਰਾਕ ਪੈਕਟਾਂ ਨੂੰ ਵੰਡਣ ਦੇ ਹੱਕ ਵਿੱਚ ਸਨ। ਮੁੱਖ ਮੰਤਰੀ ਨੇ ਸਾਰੀਆਂ ਹੀ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰਆਪਣੀ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿਵਾਇਆ। ਪੰਜਾਬ ਕਾਂਗਰਸ ਨੇ ਸੂਬੇ ਅਤੇ ਲੋਕਾਂ ਦੇ ਹਿੱਤ ਵਿੱਚ ਮੁੱਖ ਮੰਤਰੀ ਨੂੰ ਕੋਈ ਵੀ ਫੈਸਲਾ ਜੋ ਉਹਨਾਂ ਨੂੰ ਉਚਿਤ ਲੱਗਦਾ ਹੋਵ, ਲੈਣ ਲਈ ਪੂਰੀ ਤਰ੍ਹਾਂ ਅਧਿਕਾਰਤ ਕੀਤਾ। ਮੁੱਖ ਮੰਤਰੀ ਨੇ ਕੋਵਿਡ-19 ਦੀ ਅੱਗੇ ਵਧਦੀ ਸਥਿਤੀ ‘ਤੇ ਚਿਤਾਵਨੀ ਦਿੰਦਿਆਂ ਦੱਸਿਆ ਕਿ ਵਿਸ਼ਵ ਪੱਧਰ ‘ਤੇ ਸੁਝਾਏ ਜਾ ਰਹੇ ਅੰਕੜੇ ਦੱਸ ਰਹੇ ਹਨ ਕਿ ਸਥਿਤੀਕੋਈ ਚੰਗੀ ਨਹੀਂ ਹੈ। ਉਹਨਾਂ ਕਿਹਾ ਕਿ ਜਲਦੀ ਲਾਗੂ ਕੀਤੇ ਲੌਕਡਾਊਨ/ਕਰਫਿਊ ਦੇ ਚੱਲਦਿਆਂ ਭਾਰਤ ਹਾਲੇ ਤੱਕ ਦੂਜੇ ਅਗਾਂਹਵਧੂ ਮੁਲਕਾਂ ਮੁਕਾਬਲੇ ਬਿਹਤਰਸਥਿਤੀ ਵਿੱਚ ਹੈ ਪਰ ਅਸੀਂ ਇਸ ਮੌਕੇ ਕੋਈ ਵੀ ਅਵਸੇਲਾਪਣ ਨਹੀਂ ਦਿਖਾ ਸਕਦੇ।
ਚੰਡੀਗੜ੍ਹ, 8 ਅਪ੍ਰੈਲ , ( ਬਲਜੀਤ ਮਰਵਾਹਾ ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ ਪ੍ਰਧਾਨ ਮੰਤਰੀਨਰਿੰਦਰ ਮੋਦੀ ਤੋਂ ਪ੍ਰੇਰਣਾ ਲੈਣ ਅਤੇ ਸੂਬੇ ਅੰਦਰ ਕੋਵਿਡ-19 ਬੀਮਾਰੀ ਦਾ ਟਾਕਰਾ ਕਿਵੇਂ ਕੀਤਾ ਜਾਵੇ, ਇਸ ਬਾਰੇ ਸਰਬਸੰਮਤੀ ਬਣਾਉਣ ਲਈ ਸਰਬ ਪਾਰਟੀਮੀਟਿੰਗ ਕਰਨ ਤੋਂ ਟਾਲਾ ਨਾ ਵੱਟਣ। ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬਹੁਤ ਅਫਸੋਸ ਦੀ ਗੱਲ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਅੰਦਰ ਕੋਵਿਡ-19 ਦੇਕੇਸਾਂ ਨਾਲ ਨਜਿੱਠਣ ਲਈ ਇੱਕ ਸਾਂਝੀ ਰਣਨੀਤੀ ਬਣਾਉਣ ਵਾਸਤੇ ਅਕਾਲੀ ਦਲ ਦੀ ਸਰਬ ਪਾਰਟੀ ਮੀਟਿੰਗ ਸੱਦਣ ਦੀ ਪੇਸ਼ਕਸ਼ ਨੂੰ ਰੱਦ ਕਰ ਦਿੱਤਾ ਹੈ। ਉਹਨਾਂਕਿਹਾ ਕਿ ਅਕਾਲੀ ਦਲ ਹਮੇਸ਼ਾਂ ਹੀ ਸੂਬਾ ਸਰਕਾਰ ਨੂੰ ਸਹਿਯੋਗ ਦੇਣ ਦੇ ਪੱਖ ਵਿਚ ਰਿਹਾ ਹੈ ਅਤੇ ਇਸ ਨੇ ਹਮੇਸ਼ਾਂ ਔਖ ਦੀ ਇਸ ਘੜੀ ਵਿਚ ਸਮਾਜ ਦੇ ਸਾਰੇਵਰਗਾਂ ਖਾਸ ਕਰਕੇ ਗਰੀਬ ਤਬਕਿਆਂ ਦੇ ਹਿੱਤ ਪੂਰਨ ਵਾਲੇ ਉਸਾਰੂ ਮਸ਼ਵਰੇ ਦਿੱਤੇ ਹਨ। ਉਹਨਾਂ ਕਿਹਾ ਕਿ ਚੰਗਾ ਹੋਣਾ ਸੀ ਕਿ ਜੇਕਰ ਮੁੱਖ ਮੰਤਰੀ ਨੇ ਇਸ ਸੰਬੰਧੀਸਾਰੀਆਂ ਪਾਰਟੀਆਂ ਦੀ ਰਾਇ ਲਈ ਹੁੰਦੀ ਅਤੇ ਮਹਾਂਮਾਰੀ ਖ਼ਿਲਾਫ ਇੱਕ ਅਜਿਹੀ ਰਣਨੀਤੀ ਤਿਆਰ ਕੀਤੀ ਹੁੰਦੀ, ਜਿਹੜੀ ਸਾਰਿਆਂ ਨੂੰ ਸਵੀਕਾਰ ਹੁੰਦੀ। ਡਾਕਟਰ ਚੀਮਾ ਨੇ ਕਿਹਾ ਕਿ ਅੱਜ ਸਰਬ ਪਾਰਟੀ ਮੀਟਿੰਗ ਦੀ ਲੋੜ ਇਸ ਲਈ ਵੀ ਵਧ ਗਈ ਹੈ, ਕਿਉਂਕਿ ਕੋਵਿਡ-19 ਦੇ ਟਾਕਰੇ ਲਈ ਜ਼ਮੀਨੀ ਪੱਧਰ ਉੱਤੇਲੋੜੀਂਦੀਆਂ ਮੁੱਢਲੀਆਂ ਸਹੂਲਤਾਂ ਮੌਜੂਦ ਨਹੀਂ ਹਨ। ਉਹਨਾਂ ਕਿਹਾ ਕਿ ਸਰਕਾਰ ਅਜੇ ਤੀਕ ਲੋੜੀਂਂਦੀਆਂ ਪੀਪੀਈ ਕਿਟਾਂ ਦਾ ਬੰਦੋਬਸਤ ਨਹੀਂ ਕਰ ਪਾਈ ਹੈ, ਜਿਸਕਰਕੇ ਸਿਹਤ ਵਰਕਰਾਂ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪ੍ਰਸਾਸ਼ਨ ਕੋਲ ਸਿਰਫ ਦੋ ਪੀਪੀਈ ਕਿਟਾਂ ਦਾ ਭੰਡਾਰ ਹੈ। ਇਸੇ ਤਰ੍ਹਾਂਸਰਕਾਰ ਨੂੰ ਆਪਣੀ ਟੈਸਟਿੰਗ ਦੀ ਸਮਰੱਥਾ ਵਧਾਉਣ ਦੀ ਲੋੜ ਹੈ ਜੋ ਕਿ ਮੌਜੂਦਾ ਸਮੇਂ 200 ਟੈਸਟ ਪ੍ਰਤੀ ਦਿਨ ਹੈ। ਇਸ ਤੋਂ ਇਲਾਵਾ ਸਰਕਾਰੀ ਹਸਪਤਾਲਾਂ ਵਿਚਵੈਂਟੀਲੇਟਰਾਂ ਦੀ ਗਿਣਤੀ ਵਧਾਉਣ ਦੀ ਵੀ ਜਰੂਰਤ ਹੈ।
ਕਪੂਰਥਲਾ, 8 ਅਪ੍ਰੈਲ : ਜ਼ਿਲੇ ਵਿਚ ਕਰਫ਼ਿਊ ਦੌਰਾਨ ਆਮ ਲੋਕਾਂ ਨੂੰ ਜ਼ਰੂਰੀ ਵਸਤਾਂ ਨਿਰਧਾਰਤ ਕੀਮਤ ’ਤੇ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਡੀ. ਐਫ. ਐਸ. ਸੀ ਸ. ਸਰਤਾਜ ਸਿੰਘ ਦੀ ਅਗਵਾਈ ਹੇਠ ਗਠਿਤ ਕੀਤੀਆਂ ਗਈਆਂ ਵਿਸ਼ੇਸ਼ ਟੀਮਾਂ ਵੱਲੋਂ ਦੁਕਾਨਾਂ ’ਤੇ ਛਾਪੇ ਮਾਰੇ ਜਾ ਰਹੇ ਹਨ। ਇਸੇ ਤਹਿਤ ਕਰ ਤੇ ਆਬਕਾਰੀ ਅਫ਼ਸਰਕਪੂਰਥਲਾ, ਇੰਸਪੈਕਟਰ ਲੀਗਲ ਮੈਟਰਲੋਜੀ ਕਪੂਰਥਲਾ, ਸਹਾਇਕ ਖੁਰਾਕ ਤੇ ਸਪਲਾਈ ਅਫ਼ਸਰ ਫਗਵਾੜਾ ਤੇ ਢਿਲਵਾਂ ਅਤੇ ਇੰਸਪੈਕਟਰ ਖੁਰਾਕ ਸਪਲਾਈਵਿਭਾਗ ਫਗਵਾੜਾ ’ਤੇ ਆਧਾਰਿਤ ਟੀਮਾਂ ਵੱਲੋਂ ਕਪੂਰਥਲਾ ਅਤੇ ਫਗਵਾੜਾ ਵਿਖੇ ਵੱਡੀ ਗਿਣਤੀ ਵਿਚ ਕਰਿਆਨੇ ਦੀਆਂ ਦੁਕਾਨਾਂ ਦਾ ਨਿਰੀਖਣ ਕੀਤਾ। ਇਸ ਦੌਰਾਨਫਗਵਾੜਾ ਵਿਖੇ ਇਕ ਦੁਕਾਨ ’ਤੇ ਬਿ੍ਰਜ ਮੋਹਨ ਤੇ ਦੀਪਕ ਕੁਮਾਰ ਨੂੰ ਮੌਕੇ ‘ਤੇ ਹੀ ਪੰਜ ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਗਿਆ ਜਦਕਿ ਕਪੂਰਥਲਾ ਦੇ ਪ੍ਰੇਮ ਜਨਰਲਸਟੋਰ ਤੇ ਵਿਪਨ ਕੁਮਾਰ ਜਨਰਲ ਸਟੋਰ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਟੀਮਾਂ ਨੇ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਨੂੰ ਜ਼ਰੂਰੀ ਵਸਤਾਂ ਦੀ ਸਪਲਾਈਨਿਰਧਾਰਤ ਕੀਮਤ ’ਤੇ ਕਰਨੀ ਯਕੀਨੀ ਬਣਾਉਣ। ਉਨਾਂ ਚਿਤਾਵਨੀ ਦਿੱਤੀ ਕਿ ਜੇਕਰ ਭਵਿੱਖ ਵਿਚ ਕਿਸੇ ਦੁਕਾਨਦਾਰ ਨੇ ਸਹੀ ਕੀਮਤ ਅਤੇ ਸਹੀ ਮਾਤਰਾ ਵਿਚਲੋਕਾਂ ਨੂੰ ਜ਼ਰੂਰੀ ਵਸਤਾਂ ਮੁਹੱਈਆ ਕਰਵਾਉਣ ਵਿਚ ਕੋਤਾਹੀ ਕੀਤੀ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਚੰਡੀਗੜ੍ਹ, 8 ਅਪ੍ਰੈਲ : ਪ੍ਰਧਾਨ ਮੰਤਰੀ ਮੋਦੀ ਵੱਲੋਂ ਕੋਰੋਨਾ ਵਾਇਰਸ ਨਾਲ ਨਜਿੱਠਣ ਦੇ ਦਿੱਤੇ ਗਏ ਆਦੇਸ਼ ਤੋਂ ਬਾਅਦ 14 ਅਪ੍ਰੈਲ ਤੱਕ ਦੇਸ਼ ਭਰ ਵਿਚ ਮੁਕੰਮਲ ਤਾਲਾਬੰਦੀ ਜਾਰੀ ਹੈ। ਦੂਜੇਪਾਸੇ, ਤਾਲਾਬੰਦੀ ਕਾਰਨ, ਭਾਰਤੀ ਰੇਲਵੇ ਨੇ ਆਪਣੀਆਂ ਸਾਰੀਆਂ ਮੇਲ, ਐਕਸਪ੍ਰੈਸ ਅਤੇ ਯਾਤਰੀ ਰੇਲ ਗੱਡੀਆਂ ਦਾ ਸੰਚਾਲਨ ਬੰਦ ਕਰ ਦਿੱਤਾ ਸੀ, 14 ਅਪ੍ਰੈਲ ਨੂੰਲੌਕਡਾਊਨ ਹਟਾਏ ਜਾਣ ਤੋਂ ਬਾਅਦ, ਇਨ੍ਹਾਂ ਰੇਲ ਗੱਡੀਆਂ ਨੂੰ 15 ਅਪ੍ਰੈਲ, ਬੁੱਧਵਾਰ ਤੋਂ ਮੁੜ ਚਾਲੂ ਕੀਤਾ ਜਾ ਸਕਦਾ ਹੈ। ਯਾਤਰੀ ਕਿਰਪਾ ਕਰਕੇ ਨੋਟ ਕਰੋ, 21 ਤੋਂ 14 ਅਪ੍ਰੈਲ ਤੱਕ ਦੀਆਂ ਬੁਕਿੰਗ ਟਿਕਟਾਂ ਵਿੱਚ ਪੂਰਾ ਪੈਸਾ ਵਾਪਸ ਮਿਲੇਗਾ। ਇਸ ਸਬੰਧ ਵਿਚ ਰੇਲਵੇ ਦਾ ਕਹਿਣਾ ਹੈ ਕਿ ਜੇਕਰ ਲੌਕਡਾਊਨ ਨੂੰ ਹਟਾ ਦਿੱਤਾ ਜਾਂਦਾ ਹੈ ਤਾਂ ਰੇਲਵੇ ਨੇ 15 ਅਪ੍ਰੈਲ ਤੋਂ ਰੇਲਵੇ ਸੇਵਾ ਮੁੜ ਬਹਾਲ ਕਰਨ ਦੀ ਤਿਆਰੀਕਰ ਲਈ ਹੈ। ਰੇਲਵੇ ਬੋਰਡ ਤੋਂ ਜਾਰੀ ਕੀਤੇ ਗਏ ਆਦੇਸ਼ ਤੋਂ ਬਾਅਦ ਪੂਰਬੀ ਰੇਲਵੇ ਨੇ ਤਾਲਾਬੰਦੀ ਹਟਾਏ ਜਾਣ ਤੋਂ ਬਾਅਦ ਸਭ ਤੋਂ ਮਹੱਤਵਪੂਰਨ ਰੇਲ ਗੱਡੀਆਂ ਦੀਤਿਆਰੀ ਕੀਤੀ ਗਈ ਹੈ।ਹਾਲਾਂਕਿ, ਸਿਰਫ 15 ਤੋਂ 21 ਅਪ੍ਰੈਲ ਤੱਕ ਰੇਲ ਨੂੰ ਚਲਾਉਣ ਲਈ ਸੂਚੀ ਤਿਆਰ ਕੀਤੀ ਗਈ ਹੈ ਲੇਕਿਨ ਅੰਤਮ ਫੈਸਲਾ ਸਰਕਾਰ ਦੇ ਤਾਲੇਨੂੰ ਹਟਾਉਣ ਤੋਂ ਬਾਅਦ ਹੀ ਲਿਆ ਜਾਵੇਗਾ। ਇਨ੍ਹਾਂ ਰੇਲ ਗੱਡੀਆਂ ਨੂੰ ਚਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ- – ਹਾਵੜਾ ਨਵੀਂ ਦਿੱਲੀ ਰਾਜਧਾਨੀ ਸੀਲਦਾਹ-ਨਵੀਂ ਦਿੱਲੀ ਰਾਜਧਾਨੀ – ਹਾਵੜਾ-ਮੁੰਬਈ ਮੇਲ – ਹਾਵੜਾ-ਕਾਲਕਾ ਮੇਲ – ਕੋਲਕਾਤਾ-ਜੰਮੂ ਤਵੀ ਐਕਸਪ੍ਰੈਸ – ਹਾਵੜਾ-ਦੇਹਰਾਦੂਨ ਐਕਸਪ੍ਰੈਸ – ਹਾਵੜਾ-ਰਾਂਚੀ ਸ਼ਤਾਬਦੀ ਐਕਸਪ੍ਰੈਸ – ਹਾਵੜਾ-ਨਵੀਂ ਦਿੱਲੀ ਪੂਰਵਾ ਐਕਸਪ੍ਰੈਸ – ਹਾਵੜਾ-ਜੋਧਪੁਰ ਐਕਸਪ੍ਰੈਸ – ਸੀਲਦਾਹ-ਨਵੀਂ ਦਿੱਲੀ ਦੁਰੰਤੋ ਐਕਸਪ੍ਰੈਸ – ਭਾਗਲਪੁਰ-ਰਾਂਚੀ ਵਾਨੰਚਲ ਐਕਸਪ੍ਰੈਸ