ਮੋਹਾਲੀ, ਆਸ਼ੂ ਅਨੇਜਾ, 8 ਅਪ੍ਰੈਲ : ਮੋਹਾਲੀ ਵਿਖੇ ਕੋਰੋਨਾ ਵਾਇਰਸ ਦੇ 4 ਨਵੇਂ ਮਾਮਲੇ ਆਏ ਸਾਹਮਣੇ । ਇਹ 4 ਕੇਸ ਡੇਰਾ ਬਸੀ ਦੇ ਜਵਾਹਰਪੁਰ ਪਿੰਡ ਤੋਂ ਸਾਹਮਣੇ ਆਏ ਹਨ। ਜਿਹੜਾ ਕਿ ਪਹਿਲਾਂਹੀ ਮੋਹਾਲੀ ਲਈ ਕੋਰੋਨਾ ਵਾਇਰਸ ਦਾ ਹੋਟਸਪਾਟ ਬਣਿਆ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਮੋਹਾਲੀ ਜਿਲ੍ਹੇ ‘ਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀਹੁਣ 30 ‘ਤੇ ਪਹੁੰਚੀ ਹੈ।
ਅੰਮ੍ਰਿਤਸਰ, 8 ਅਪ੍ਰੈਲ : ਮੁੱਖ ਮੰਤਰੀ ਪੰਜਾਬ ਵੱਲੋਂ ਕੋਵਿਡ 19 ਤੋਂ ਰਾਜ ਦੇ ਵਾਸੀਆਂ ਦਾ ਬਚਾਅ ਕਰਨ ਲਈ ਲਗਾਏ ਗਏ ਕਰਫਿਊ ਦੌਰਾਨ ਜਿਥੇ ਸੂਬੇ ਵਿਚ ਸਰਕਾਰ ਵੱਲੋਂ ਲੋੜਵੰਦਾਂ ਲਈਹਰ ਤਰਾਂ ਦੀ ਸੰਭਵ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ, ਉਥੇ ਸਮਾਜਸੇਵੀ ਸੰਸਥਾਵਾਂ ਵੀ ਆਪਣੇ ਫਰਜ਼ ਪਛਾਣਦੀਆਂ ਹੋਈਆਂ ਲੋੜਵੰਦਾਂ ਦੀ ਮਦਦ ਲਈ ਅੱਗੇਆਈਆਂ ਹਨ। ਪੰਜਾਬ ਪੁਲਿਸ ਜੋ ਕਿ ਕੇਵਲ ਅਮਨ-ਕਾਨੂੰਨ ਦੀ ਰਾਖੀ ਲਈ ਹੀ ਜਾਣੀ ਜਾਂਦੀ ਹੈ ਅਤੇ ਇਸ ਲਈ ਅਕਸਰ ਪੁਲਿਸ ਚਰਚਾ ਵਿਚ ਵੀ ਰਹਿੰਦੀ ਸੀ, ਨੇ ਇਨਾਂ ਦਿਨਾਂ ਦੌਰਾਨ ਲੋੜਵੰਦਾਂ ਦੀ ਮਦਦ ਕਰਕੇ ਇਕ ਨਵੀਂ ਸ਼ਾਖ ਬਣਾਈ ਹੈ। ਪੁਲਸ ਦੇ ਅਧਿਕਾਰੀ ਅਤੇ ਜਵਾਨ ਜ਼ਿਲ੍ਹੇ ਭਰ ਵਿਚ ਰੋਜ਼ਾਨਾ ਲੋੜਵੰਦ ਲੋਕਾਂ ਨੂੰ ਲੰਗਰ ਅਤੇ ਸੁੱਕਾ ਰਾਸ਼ਨ ਮੁਹੱਈਆ ਕਰਵਾ ਰਹੇ ਹਨ। ਇਸ ਕੰਮ ਵਿਚ ਉਹਆਪਣੀ ਜੇਬ ਵਿਚੋਂ ਵੀ ਪੈਸੇ ਖਰਚ ਰਹੇ ਹਨ ਅਤੇ ਆਪਸੀ ਸਬੰਧ ਵੀ ਇਸ ਕੰਮ ਲਈ ਵਰਤ ਰਹੇ ਹਨ। ਇਸ ਨਾਲ ਪੁਲਸ ਦਾ ਇਕ ਨਵਾਂ ਚਿਹਰਾ ਸਾਹਮਣੇਆਇਆ ਹੈ ਅਤੇ ਲੋਕ ਪੁਲਸ ਦੇ ਕੰਮ ਦੀ ਤਾਰੀਫ਼ ਕਰਨ ਲੱਗੇ ਹਨ। ਬੀਤੇ ਦਿਨ ਹੀ ਡੀ.ਜੀ.ਪੀ. ਦਿਨਕਰ ਗੁਪਤਾ ਨੇ ਕੋਟ ਖਾਲਸਾ ਦੇ ਇੰਸਪੈਕਟਰ ਐਸ.ਐਚ.ਓ. ਸੰਜੀਵ ਕੁਮਾਰ ਨੂੰ ਪੁਲਿਸ ਐਵਾਰਡ ਲਈ ਚੁਣਿਆ ਹੈ, ਜੋ ਸੇਵਾ ਦੀ ਭਾਵਨਾ ਨਾਲ ਗਰੀਬ ਅਤੇ ਭੁੱਖੇ ਲੋਕਾਂ ਨੂੰ ਭੋਜਨ ਛਕਾ ਰਹੇ ਹਨ। ਇਸੇ ਹੀ ਲੜੀ ਤਹਿਤਸ਼ਿਵਾਲਾ ਚੋਕੀ ਇੰਚਾਰਜ਼ ਸ਼੍ਰੀ ਪ੍ਰੋਸ਼ਤਮ ਕੁਮਾਰ ਵਲੋ ਸਲੱਮ ਬਸਤੀਆਂ ਵਿਚ ਜਾ ਕੇ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸ਼੍ਰੀ ਪ੍ਰੋਸ਼ਤਮ ਨੇ ਦੱਸਿਆ ਕਿ ਸਾਡੀਪੁਲਸ ਚੌਕੀ ਦੇ ਸਾਰੇ ਕਰਮਚਾਰੀ ਆਪਣੇ ਨਿਜੀ ਖ਼ਰਚਿਆਂ ਵਿਚ ਰੋਜ਼ਾਨਾ ਲੋੜਵੰਦਾਂ ਲਈ ਹਿੱਸਾ ਪਾ ਰਹੇ ਹਨ। ਇਸ ਤੋਂ ਇਲਾਵਾ ਨਿੱਜੀ ਸੰਸਥਾ ਐਡਵਾਂਸ ਇੰਡੀਆਪ੍ਰਜੈਕਟ ਲਿਮ: ਸੈਲੀਬਰੇਸ਼ਨ ਮਾਲ ਦੀ ਹੈਡ ਮੈਡਮ ਨਿਧੀ ਮਹਿਰਾ ਵੱਲਂੋ ਆਪਣੀ ਸੰਸਥਾ ਰਾਹੀ ਰੋਜ਼ਾਨਾ 100 ਰਾਸ਼ਨ ਦੇ ਪੈਕੇਟ ਵੀ ਦਿੱਤੇ ਜਾ ਰਹੇ ਹਨ, ਜੋ ਕਿਸੰਸਥਾ ਦੇ ਕਰਮਚਾਰੀਆਂ ਨਾਲ ਸਹਿਯੋਗ ਕਰਕੇ ਲੋੜਵੰਦਾਂ ਨੂੰ ਮੁਹੱਈਆ ਕਰਵਾਏ ਜਾ ਰਹੇ ਹਨ।
ਐਸ ਏ ਐਸ ਨਗਰ, 8 ਅਪ੍ਰੈਲ: ਪੰਜਾਬ ਸਰਕਾਰ ਕੋਰੋਨਾ ਵਾਇਰਸ ਬਿਮਾਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਲੋੜੀਂਦੇ ਕਦਮ ਚੁੱਕ ਰਹੀ ਹੈ। ਇਸ ਟੀਚੇ ਨੂੰ ਧਿਆਨ ਵਿਚ ਰੱਖਦੇ ਹੋਏ ਅੱਜਫੇਜ਼ – 7 ਵਿਖੇ ਸਵੱਛਤਾ ਮੁਹਿੰਮ ਚਲਾਈ ਗਈ।ਆਪਣੀ ਨਿੱਜੀ ਨਿਗਰਾਨੀ ਹੇਠ ਇਸ ਮੁਹਿੰਮ ਦੀ ਸ਼ੁਰੂਆਤ ਕਰਨ ਮੌਕੇ ਅੱਜ ਇਥੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਅਤੇ ਮੁਹਾਲੀ ਤੋਂ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕ ਰਿਹਾ ਹੈ ਅਤੇ ਸਮੇਂ ਦੀ ਲੋੜ ਰਫ਼ਤਾਰ ਨੂੰਜਾਰੀ ਰੱਖਣਾ ਹੈ। ਸੈਨੀਟਾਈਜੇਸ਼ਨ ਦੇ ਕੰਮ ਵਿਚ ਲੱਗੇ ਸਟਾਫ ਨੂੰ ਸਫਾਈ ਦੇ ਦੂਤ ਦੱਸਦਿਆਂ ਮੰਤਰੀ ਨੇ ਭਰੋਸਾ ਦਿੱਤਾ ਕਿ ਮਾਸਕ, ਦਸਤਾਨੇ ਅਤੇ ਸੈਨੇਟਾਈਜ਼ਰਾਂ ਨਾਲ ਸੰਬੰਧਤਸੁਰੱਖਿਆ ਉਪਕਰਣਾਂ ਸੰਬੰਧੀ ਉਨ੍ਹਾਂ ਦੀਆਂ ਜ਼ਰੂਰਤਾਂ ਦਾ ਵੀ ਧਿਆਨ ਰੱਖਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਰੋਗਾਣੂ-ਮੁਕਤ ਕਰਨ ਲਈ ਸੋਡੀਅਮ ਹਾਈਪੋਕਲੋਰਾਈਟ ਨਾਲ ਸਪਰੇਅ ਮਸ਼ੀਨਾਂ, ਫਾਇਰ ਟੈਂਡਰ, ਹੈਂਡ ਸਪਰੇਅ ਪੰਪ ਦੀ ਵਰਤੋਂ ਕੀਤੀ ਜਾਰਹੀ ਹੈ। ਪਿੰਡਾਂ ਤੋਂ ਇਲਾਵਾ ਝੁੱਗੀਆਂ ਦੇ ਖੇਤਰਾਂ ਨੂੰ ਪਹਿਲ ਦੇ ਅਧਾਰ ‘ਤੇ ਰੋਗਾਣੂ ਮੁਕਤ ਕੀਤਾ ਜਾ ਰਿਹਾ ਹੈ।
ਅੰਮ੍ਰਿਤਸਰ, 8 ਅਪ੍ਰੈਲ : ਅੰਮ੍ਰਿਤਸਰ ਸ਼ਹਿਰ ਵਿਚ ਕੋਰੋਨਾ ਵਾਇਰਸ ਕਾਰਨ ਹੋਈਆਂ ਦੋ ਮੌਤਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅੰਮ੍ਰਿਤਸਰ ਮਿਉਂਸੀਪਲ ਕਾਰਪੋਰੇਸ਼ਨ ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਸਮੁੱਚੇ...
ਪਟਿਆਲਾ, 8 ਅਪ੍ਰੈਲ : ਜ਼ਿਲ੍ਹਾ ਮੈਜਿਸਟਰੇਟ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਅੰਦਰ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਜ਼ਿਲ੍ਹੇ ਦੀਆਂ ਹੱਦਾਂ ਅੰਦਰ...
ਪਟਿਆਲਾ, 8 ਅਪ੍ਰੈਲ : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਅੰਦਰ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਜ਼ਿਲ੍ਹੇ ਦੀਆਂ ਹੱਦਾਂ...
ਚੰਡੀਗੜ੍ਹ , 8 ਅਪ੍ਰੈਲ : ਬੱਕਰਾ , ਮੁਰਗਾ , ਆਂਡੇ , ਮੱਛੀ ਆਦਿ ਖਾਣ ਨਾਲ ਕੋਰੋਨਾ ਵਾਇਰਸ ਨਹੀਂ ਫੈਲਦਾ।ਇਹਨਾਂ ਹੀ ਨਹੀਂ ਬਲਕਿ ਜਿਹੜੇ ਲੋਕ ਮਾਸਾਹਾਰੀ ਨਹੀਂ...
ਦਿੱਲੀ , 8 ਅਪ੍ਰੈਲ : ਸੰਤ ਨਿਰੰਕਾਰੀ ਮੰਡਲ ਦੇ ਜ਼ੋਨਲ ਇੰਚਾਰਜ ਹਰਭਜਨ ਸਿੰਘ ਨੇ ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੂੰ ਕੋਰੋਨਾ ਮਹਾਂਮਾਰੀ ਨੂੰ ਦੇਖਦਿਆਂ...
ਫ਼ਤਹਿਗੜ੍ਹ ਸਾਹਿਬ, 06 ਅਪ੍ਰੈਲ : ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਜਿਲ੍ਹੇ ਦੇ ਪਿੰਡਾਂ ਦੇ ਲੋਕਾਂ ਵੱਲੋਂ ਪਿੰਡਾਂ ਨੂੰ ਆਉਣ ਜਾਣ ਵਾਲੇ ਰਸਤਿਆਂ ਉਤੇ 24 ਘੰਟੇ ਪਹਿਰੇ ਦਿੱਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਗੱਲਬਾਤ ਕਰਦਿਆਂ ਦੱਸਿਆ ਕਿ ਪਿੰਡਾਂ ਨੂੰ ਆਉਣ ਜਾਣ ਵਾਲੇ ਰਸਤਿਆਂ ਉਤੇ ਪਹਿਰਾ ਦੇ ਰਹੇ ਪਿੰਡ ਵਾਸੀਆਂ ਵੱਲੋਂ ਇਹ ਗੱਲ ਯਕੀਨੀ ਬਣਾਈ ਜਾ ਰਹੀ ਹੈ ਕਿ ਪਿੰਡ ਵਿੱਚੋਂ ਕੋਈ ਵੀ ਵਿਅਕਤੀ ਬਿਨਾਂ ਕਿਸੇ ਅਤਿ ਜ਼ਰੂਰੀ ਕੰਮ ਤੋਂ ਬਾਹਰ ਨਾ ਜਾਵੇ ਅਤੇ ਨਾ ਹੀ ਬਾਹਰੋਂ ਕੋਈ ਪਿੰਡ ਵਿਚ ਆਵੇ ਤਾਂ ਜੋ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਮੈਜਿਸਟਰੇਟ -ਕਮ- ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਪੰਜਾਬ ਵਿਲੇਜ ਐਂਡ ਸਮਾਲ ਟਾਊਨ ਪੈਟਰੋਲ ਐਕਟ 1918 ਦੇ ਸੈਕਸ਼ਨ 3 (1) ਅਧੀਨ ਹੁਕਮ ਜਾਰੀ ਕੀਤੇ ਹੋਏ ਹਨ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹੇ ਦੇ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀਆਂ ਵੱਲੋਂ ਪਿੰਡਾਂ ਵਿੱਚ ਦਾਖਲ ਹੋਣ ਤੇ ਬਾਹਰ ਜਾਣ ਦੇ ਰਸਤਿਆਂ ਤੇ 24 ਘੰਟੇ ਪਹਿਰੇ ਲਗਾਏ ਜਾਣ ਅਤੇ ਕਿਸੇ ਵੀ ਵਿਅਕਤੀ ਨੂੰ ਬਿਨਾਂ ਕਿਸੇ ਖਾਸ ਮਕਸਦ ਦੇ ਪਿੰਡ ਵਿੱਚ ਦਾਖਲ ਨਾ ਹੋਣ ਦਿੱਤਾ ਜਾਵੇ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਪਿੰਡਾਂ ਦੇ 60 ਸਾਲ ਤੋਂ ਵੱਧ ਉਮਰ ਵਾਲੇ ਬਜ਼ੁਰਗਾਂ ਅਤੇ ਅੰਗਹੀਣ ਵਿਅਕਤੀਆਂ ਨੂੰ ਇਹ ਪਹਿਰਾ ਦੇਣ ਤੋਂਛੋਟ ਹੈ। ਹਰੇਕ ਪਿੰਡ ਦੀ ਪੰਚਾਇਤ ਨੂੰ ਇਸ ਐਕਟ ਅਧੀਨ ਧਾਰਾ 4(1) ਦੀ ਪੂਰੀ ਤਰਜਮਾਨੀ ਕਰਦਿਆਂ ਆਪਣੇ ਕਾਰਜ ਖੇਤਰ ਅੰਦਰ ਉਕਤ ਡਿਊਟੀ ਕਰਵਾਉਣਲਈ ਕਿਹਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸਾਸ਼ਨ ਆਮ ਲੋਕਾਂ ਦੀਆਂ ਹਰੇਕ ਤਰ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਕਿਸੇ ਤਰ੍ਹਾਂਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਫਤਹਿਗੜ੍ਹ ਸਾਹਿਬ, 06 ਅਪਰੈਲ ਸਿਵਲ ਸਰਜਨ ਡਾ ਐਨ. ਕੇ. ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 2 ਮਰੀਜ਼ਾਂ ਦੀ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਕੋਰੋਨਾਵਾਇਰਸ ਸਬੰਧੀ ਪੋਜ਼ਿਟਿਵ ਪਾਈਆਂ ਗਈਆਂ ਦੋਵੇਂ ਔਰਤਾਂ ਔਰੰਗਾਬਾਦ, ਮਹਾਰਾਸ਼ਟਰ ਤੋਂ ਨਿਜ਼ਾਮੂਦੀਨ ਹੁੰਦੀਆਂ ਹੋਈਆਂ ਜ਼ਿਲ੍ਹੇ ਦੇ ਪਿੰਡ ਮਨੈਲੀ ਪੁੱਜੀਆਂ ਸਨ।ਇਸ ਤੋਂ ਪਹਿਲਾਂ ਇਹ ਦੋਵੇਂ ਔਰਤਾਂ ਜ਼ਿਲ੍ਹੇ ਦੇ ਪਿੰਡ ਸਾਨੀਪੁਰ ਅਤੇ ਸੰਘੋਲ ਵਿਖੇ ਵੀ ਕੁਝ ਚਿਰ ਰਹੀਆਂ। ਬੀਤੇ ਦਿਨੀ ਇਨ੍ਹਾਂ ਨੂੰ ਕਮਿਊਨਿਟੀ ਹੈਲਥ ਸੈਂਟਰ ਖਮਾਣੋਂ ਵਿੱਖੇ ਆਈਸੋਲੇਸ਼ਨ ਵਾਰਡ ਵਿਚ ਰੱਖਿਆ ਗਿਆ ਸੀ ਤੇ ਇਨ੍ਹਾਂ ਦੀਆਂ ਰਿਪੋਰਟਾਂ ਪੋਜ਼ਿਟਿਵ ਆਉਣ ‘ਤੇ ਇਨ੍ਹਾਂ ਨੂੰ ਗਿਆਨ ਸਾਗਰ ਹਸਪਤਾਲ, ਬਨੂੜ ਦਾਖਲਕਰਵਾਇਆ ਗਿਆ ਹੈ। ਸਿਵਲ ਸਰਜਨ ਨੇ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪਿੰਡ ਸਾਨੀਪੁਰ, ਸੰਘੋਲ ਅਤੇ ਮਨੈਲੀ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਪਿੰਡਸਾਨੀਪੁਰ ਵਿਖੇ ਇਨ੍ਹਾਂ ਔਰਤਾਂ ਦੇ ਸੰਪਰਕ ਵਿੱਚ ਆਏ 35 ਵਿਅਕਤੀਆਂ ਨੂੰ ਟਰੇਸ ਕਰਕੇ ਇਕਾਂਤਵਾਸ ਕੀਤਾ ਗਿਆ ਹੈ ਅਤੇ 03 ਸੈਂਪਲ ਲਏ ਗਏ ਹਨ। ਸੰਘੋਲ ਵਿਖੇ ਇਨ੍ਹਾਂ ਦੇ ਸੰਪਰਕ ਵਿੱਚ ਆਏ 64 ਵਿਅਕਤੀਆਂ ਨੂੰ ਟਰੇਸ ਕਰਕੇ ਇਕਾਂਤਵਾਸ ਕੀਤਾ ਗਿਆ ਹੈ ਤੇ 09 ਸੈਂਪਲ ਲਏ ਗਏ ਹਨ। ਪਿੰਡ ਮਨੈਲੀ ਵਿਖੇਇਨ੍ਹਾਂ ਦੇ ਸੰਪਰਕ ‘ਚ ਆਏ 46 ਵਿਅਕਤੀਆਂ ਨੂੰ ਟਰੇਸ ਕਰਕੇ ਇਕਾਂਤਵਾਸ ਕੀਤਾ ਗਿਆ ਹੈ ਅਤੇ 05 ਸੈਂਪਲ ਲਏ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ ਅਤੇ ਉਪਰੋਕਤ ਪਿੰਡਾਂ ਸਮੇਤ ਜ਼ਿਲ੍ਹੇ ਦੇ ਸਾਰੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਸ਼ੇਸ਼ ਤੌਰ ‘ਤੇਸੈਨੀਟਾਈਜੇਸ਼ਨ ਵੀ ਕਰਵਾਈ ਜਾ ਰਹੀ ਹੈ।