ਚੰਡੀਗੜ, 9 ਜੂਨ : ਭਲਕ ਤੋਂ ਸ਼ੁਰੂ ਹੋ ਰਹੇ ਸਾਉਣੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕੋਵਿਡ ਸੁਰੱਖਿਆ ਉਪਾਵਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਟਿੳੂਬਵੈਲਾਂ ਲਈ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਅਤੇ ਝੋਨੇ ਦੀ ਸਫਲਤਾਪੂਰਵਕਲੁਆਈ ਲਈ ਲੋੜੀਂਦੇ ਪਾਣੀ ਦੀ ਸਪਲਾਈ ਦਾ ਭਰੋਸਾ ਦਿੱਤਾ ਗਿਆ ਹੈ। ਝੋਨੇ ਦੀ ਲਵਾਈ ਤੋਂ ਪਹਿਲਾਂ ਕਿਸਾਨਾਂ ਨੂੰ ਆਪਣੇ ਸੁਨੇਹੇ ਵਿੱਚ ਮੁੱਖ ਮੰਤਰੀ ਵੱਲੋਂ ਉਨਾਂ ਨੂੰ ਮਾਸਕ ਪਹਿਨਣ ਅਤੇ ਅਧਿਕਾਰੀਆਂ ਵੱਲੋਂ ਸਮੇਂ ਸਮੇਂ ਦਿੱਤੇ ਮਸ਼ਵਰਿਆਂਅਤੇ ਸਿਹਤ ਸੁਰੱਖਿਆ ਪੱਖੋਂ ਜ਼ਰੂਰੀ ਉਪਾਵਾਂ ਨੂੰ ਅਮਲ ਵਿੱਚ ਲਿਆਉਣ ਲਈ ਅਪੀਲ ਕੀਤੀ ਗਈ। ਉਨਾਂ ਚੇਤਾਵਨੀ ਦਿੱਤੀ ਕਿ ਜਦੋਂ ਵਿਸ਼ਵ ਅੰਦਰ ਖਾਸਕਰਭਾਰਤ ਵਿੱਚ ਕਰੋਨਾ ਦੇ ਕੇਸ ਲਗਾਤਾਰ ਵਧ ਰਹੇ ਹਨ ਤਾਂ ਪੰਜਾਬ ਇਕੱਲਿਆਂ ਬਚਿਆ ਨਹੀਂ ਰਹਿ ਸਕਦਾ। ਸਾਉਣੀ ਦੀ ਇਕ ਹੋਰ ਭਰਵੀਂ ਫਸਲ ਲਈ ਸੂਬੇ ਦੇ ਕਿਸਾਨਾਂ, ਜਿਨਾਂ ਵੱਲੋਂ ਕਈ ਔਕੜਾਂ ਦੇ ਬਾਵਜੂਦ ਹਾਲ ਹੀ ਵਿੱਚ ਹਾੜੀ ਦਾ ਸੀਜ਼ਨ ਸਫਲਤਾ ਨਾਲ ਨੇਪਰੇਚਾੜਿਆ ਗਿਆ ਹੈ, ‘ਤੇ ਪੂਰਨ ਭਰੋਸਾ ਪ੍ਰਗਟਾਉਦਿਆਂ ਮੁੱਖ ਮੰਤਰੀ ਨੇ ਸਮੁੱਚੇ ਕਿਸਾਨਾਂ ਨੂੰ ਸਵੈ-ਸੁਰੱਖਿਆ ਲਈ ਸਮਾਜਿਕ ਦੂਰੀ ਦੇ ਨਿਯਮਾਂ ਅਤੇ ਜ਼ਰੂਰੀਸਾਵਧਾਨੀਆਂ ਵਰਤਣ ਲਈ ਅਪੀਲ ਕੀਤੀ ਹੈ। ਕਰੋਨਾ ਸੰਕਟ ਦੇ ਦਰਮਿਆਨ ਪੰਜਾਬ ਵਿਚ ਸੂਬੇ ਭਰ ਦੀਆਂ 4000 ਮੰਡੀਆਂ ਵਿੱਚੋਂ ਕਰੋਨਾਂ ਦਾ ਇਕ ਵੀ ਕੇਸ ਰਿਪੋਰਟ ਹੋਣ ਤੋਂ ਬਿਨਾਂ 128 ਲੱਖ ਮੀਟਰਿਕ ਟਨਕਣਕ ਦੀ ਖਰੀਦ ਸਫਲਤਾਪੂਰਵਕ ਮੁਕੰਮਲ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲੂ 40 ਦਿਨਾਂ ਦੀ ਗੁੰਝਲਦਾਰ ਖ੍ਰੀਦ ਪ੍ਰਿਆ, ਜਿਸਨੂੰ ਕਿਸਾਨਾਂ ਵੱਲੋਂਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਦਿਆਂ ਨੇਪਰੇ ਚੜਾਇਆ ਗਿਆ, ਦੌਰਾਨ ਸਮਾਜਿਕ ਦੂਰੀ ਦੇ ਨਿਯਮਾਂ ਦੀ ਸਫਲਤਾ ਸਹਿਤ ਪਾਲਣਾ ਨੂੰ ਦਰਸਾਉਦਾ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੇ ਸ਼ੁਰੂਆਤੀ ਨਤੀਜਿਆਂ ਉਪਰ ਸੰਤੁਸ਼ਟੀ ਜ਼ਾਹਿਰ ਕੀਤੀ ਗਈ ਜਿਸ ਖਾਤਰ ਪੰਜਾਬ ਸਰਕਾਰ ਵੱਲੋਂ ਇਸਸੀਜ਼ਨ ਲਈ ਕਿਸਾਨਾਂ ਨੂੰ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨਾਂ ਕਿਹਾ ਕਿ ਇਸ ਤਰੀਕੇ ਝੋਨੇ ਨੂੰ ਪਾਣੀ ਦੀ ਘੱਟ ਜ਼ਰੂਰਤ ਪੈਣ ਕਾਰਨ ਨਤੀਜੇਉਤਸ਼ਾਹ ਭਰੇ ਹਨ। ਸੂਬਾ ਸਰਕਾਰ ਕਿਰਤੀਆਂ ਦੀ ਕਮੀ ਅਤੇ ਹੱਥਾਂ ਰਾਹੀਂ ਰਵਾਇਤੀ ਲੁਆਈ ਵਿੱਚ ਮਹਾਂਮਾਰੀ ਦੇ ਵੱਧ ਖਤਰਿਆ ਨੂੰ ਵੇਖਦਿਆਂ ਕਿਸਾਨਾਂ ਨੂੰ ਇਨਾਂਮਸ਼ੀਨਾਂ ਦੀ ਵਰਤੋਂ ਲਈ ਪ੍ਰੇਰਿਤ ਕਰ ਰਹੀ ਹੈ।
ਚੰਡੀਗੜ੍ਹ, 9 ਜੂਨ : ਚੰਡੀਗੜ੍ਹ ਪ੍ਰਸ਼ਾਸਨ ਵਲੋਂ ਲੇਬਰ ਵਿਭਾਗ ਦੀ ਨੋਟੀਫਿਕੇਸ਼ਨ ਵਿੱਚ 12/2/15 – ਐਚ – ਆਈ ਟੀ (2) / 2-98 -7847 ਨੰਬਰ ਮਿਤੀ09/06/09/5/2020 ਦੇ ਕੋਰੋਨਾ ਦੇ ਫੈਲਣ ਅਤੇ ਇਸ ਦੇ ਅਰਥਚਾਰੇ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਦੇ ਮੱਦੇਨਜ਼ਰ, ਲੋੜ ਹੈ ਨਿਯਮਾਂ ਦੇ ਉਦਾਰੀਕਰਨ ਨਾਲਆਰਥਿਕਤਾ ਨੂੰ ਉਤਸ਼ਾਹਤ ਕਰਨ ਗੱਲ ਹੈ। ਇਸ ਲਈ ਪ੍ਰਬੰਧਕ, ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ, ਪੰਜਾਬ ਸ਼ਾਪਸ ਐਂਡ ਵਪਾਰਕ ਸਥਾਪਨਾ ਐਕਟ, 1958 (1958 ਦਾ ਪੰਜਾਬ ਐਕਟ ਨੰ. 15) ਦੀ ਧਾਰਾ 28 ਦੁਆਰਾ ਦਿੱਤੇ ਅਧਿਕਾਰਾਂ ਦੀ ਵਰਤੋਂ ਕਰਦਿਆਂ, ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਅਨੁਸਾਰ ਲਾਗੂ ਪੰਜਾਬਪੁਨਰਗਠਨ ਐਕਟ, 1966, 1958 ਦੇ ਇਸ ਐਕਟ ਅਧੀਨ ਆਉਂਦੀਆਂ ਸਾਰੀਆਂ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਨੂੰ ਨੋਟੀਫਿਕੇਸ਼ਨ ਜਾਰੀ ਹੋਣ ਦੀ ਮਿਤੀ ਤੋਂਤਿੰਨ ਮਹੀਨਿਆਂ ਲਈ ਛੋਟ ਦੇਵੇਗਾ। ਹੇਠ ਲਿਖੀਆਂ ਸ਼ਰਤਾਂ ਦੇ ਅਧੀਨ ਦੁਕਾਨ ਅਤੇ ਵਪਾਰਕ ਅਦਾਰਿਆਂ ਦੇ ਮਾਲਕਾਂ ਨੂੰ ਹਫਤੇ ਦੇ ਸਾਰੇ ਦਿਨਾਂ ਵਿੱਚ ਆਪਣੇਦੁਕਾਨ ਖੋਲ੍ਹਣ ਦੀ ਆਗਿਆ ਦਿੱਤੀ ਜਾਵੇਗੀ – 1. ਇਹ ਯਕੀਨੀ ਬਣਾਇਆ ਜਾਣਾ ਲਾਜ਼ਮੀ ਹੈ ਕਿ ਰੁਜ਼ਗਾਰ ਨਾਲ ਸਬੰਧਤ ਐਕਟ / ਨਿਯਮਾਂ ਦੀਆਂ ਸਾਰੀਆਂ ਧਾਰਾਵਾਂ ਸ਼ਰਤਾਂ, ਬਾਕੀ ਅੰਤਰਾਲ, ਹਫਤਾਵਾਰੀ ਛੁਟੀ ਵਾਲੇ ਦਿਨ ਅਤੇ ਹੋਰ ਪਾਬੰਦੀਆਂ 1958 ਦੇ ਉਪਰੋਕਤ ਐਕਟ ਵਿੱਚ ਨਿਰਧਾਰਤ ਕੀਤੀਆਂ ਜਾਣੀਆਂ ਲਾਜ਼ਮੀ ਹਨ। 2.ਇਨ੍ਹਾਂ ਸਾਰੀਆਂ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਹਫਤੇ ਦੇ ਸਾਰੇ ਸੱਤ ਦਿਨਾਂ ਲਈ ਇਕੋ ਜਿਹੇ ਰਹਿਣਗੇ, ਜਿਵੇਂ ਕਿ ਸਮੇਂ ਸਮੇਂ ਤੇਚੰਡੀਗੜ੍ਹ ਪ੍ਰਸ਼ਾਸਨ ਦੁਆਰਾ ਸੂਚਿਤ ਕੀਤਾ ਜਾਂਦਾ ਹੈ। 3 ਲੱਗੇ ਕਰਮਚਾਰੀਆਂ ਦੀ ਘੁੰਮਾਈ ਜਾਣੀ ਚਾਹੀਦੀ ਹੈ, ਤਾਂ ਜੋ ਉਨ੍ਹਾਂ ਨੂੰ ਲਾਜ਼ਮੀ ਹਫਤਾਵਾਰੀ ਆਰਾਮ ਦਿੱਤਾ ਜਾਏ। 4. ਆਫ਼ਤ ਪ੍ਰਬੰਧਨ ਐਕਟ ਅਧੀਨ ਵੱਖਰੇ ਤੌਰ ‘ਤੇ ਚੁਣੇ ਗਏ ਬਾਜ਼ਾਰਾਂ ਵਿਚ odਕ – ਇਥੋਂ ਤੱਕ ਕਿ ਫਾਰਮੂਲੇ ਜਾਰੀ ਕੀਤੇ ਗਏ ਆਦੇਸ਼ ਜਾਰੀ ਰਹਿਣਗੇ।
ਚੰਡੀਗੜ, 8 ਜੂਨ : ਉਦਯੋਗ ਅਤੇ ਵਣਜ ਵਿਭਾਗ ਵੱਲੋਂ ਨਵੇਂ ਹੁਨਰ ਦੀ ਭਰਤੀ ਅਤੇ ਸੰਚਾਲਨ ਦੀ ਕੁਸ਼ਲਤਾ ਨੂੰ ਵਧਾਉਣ ਦੇ ਉਦੇਸ਼ ਨਾਲ ਬਾਇਲਰ ਆਪ੍ਰੇਸ਼ਨ ਇੰਜੀਨੀਅਰਸ ਪ੍ਰੀਖਿਆ...
ਚੰਡੀਗੜ੍ਹ, 8 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਥੇ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਵਿਖੇ ਹੋਈ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ,...
ਸ਼੍ਰੀ ਅਨੰਦਪੁਰ ਸਾਹਿਬ, ਲੋਵੇਸ਼ ਲਤਾਵਾ, 8 ਜੂਨ :ਕੋਰੋਨਾ ਮਹਾਂਮਾਰੀ ਕਾਰਨ ਦੇਸ਼ ਭਰ ‘ਚ ਲੌਕਡਾਊਨ ਲਗਾ ਦਿੱਤਾ ਗਿਆ ਸੀ ਜਿਸ ਕਾਰਨ ਸਾਰਾ ਕੁਝ ਬੰਦ ਵੀ ਹੋ ਗਿਆ...
ਅੰਮ੍ਰਿਤਸਰ, ਗੁਰਪ੍ਰੀਤ ਸਿੰਘ, 8 ਜੂਨ : ਪੰਜਾਬ ਸਰਕਾਰ ਵਲੋਂ ਦਿੱਤੀ ਗਈ ਛੋਟ ਅੰਮ੍ਰਿਤਸਰ ‘ਚ ਵੀ ਲਾਗੂ ਹੋਵੇਗੀ ਪਰ ਜ਼ਿਲੇ ਮਜਿਸਟ੍ਰੇਟ ਅਤੇ ਡਿਪਟੀ ਕਮਿਸ਼ਨਰ ਨੇ ਕੋਰੋਨਾ ਪਾਜ਼ੇਟਿਵ...
ਬਠਿੰਡਾ, ਰਾਕੇਸ਼ ਕੁਮਾਰ, 8 ਜੂਨ : ਅੱਜ ਬਠਿੰਡਾ ਵਿੱਚ ਆਂਗਣਵਾੜੀ ਵਰਕਰਾਂ ਦੀ ਤਰਫੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਦਸ ਦਈਏ ਕਿ ਪ੍ਰਦਰਸ਼ਨ ਦੌਰਾਨ...
ਜਲੰਧਰ, ਪਰਮਜੀਤ ਰੰਗਪੁਰੀ : ਕੋਰੋਨਾ ਦਾ ਕਹਿਰ ਆਏ ਦਿਨ ਵੱਧਦਾ ਜਾ ਰਿਹਾ ਹੈ। ਦਸ ਦਈਏ ਕਿ ਜਲੰਧਰ ਜ਼ਿਲ੍ਹੇ ਅੱਜ ਸਵੇਰੇ 14 ਹੋਰ ਕੇਸ ਕੋਰੋਨਾ ਪੌਜ਼ਿਟਿਵ ਪਾਏ...
ਦਿੱਲੀ, 8 ਜੂਨ : ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਖ਼ਰਾਬ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕੱਲ੍ਹ ਤੋਂ ਹੀ ਉਹਨਾਂ ਨੂੰ ਹਲਕਾ...
ਪਠਾਨਕੋਟ, ਮੁਕੇਸ਼ ਸੈਣੀ, 8 ਜੂਨ : ਪੰਜਾਬ ‘ਚ ਕੋਵਿਡ-19 ਦੇ ਕੇਸ ਦਿਨੋ – ਦਿਨ ਵੱਧਦੇ ਜਾ ਰਹੇ ਹਨ। ਜਿਸਦੇ ਚਲਦੇ ਅੱਜ ਪਠਾਨਕੋਟ ‘ਚ 3 ਹੋਰ ਕੇਸ...