ਜਲੰਧਰ, ਪਰਮਜੀਤ ਰੰਗਪੁਰੀ, 2 ਜੂਨ : ਕੋਰੋਨਾ ਮਹਾਂਮਾਰੀ ਕਾਰਨ ਦੇਸ਼ ਭਰ ‘ਚ ਹਲਚਲ ਮੱਚੀ ਹੋਈ ਹੈ। ਜਲੰਧਰ ‘ਚ ਅੱਜ ਕੁੱਲ 10 ਮਾਮਲੇ ਕੋਰੋਨਾ ਪੌਜ਼ਿਟਿਵ ਪਾਏ ਗਏ...
ਚੰਡੀਗੜ੍ਹ, 2 ਜੂਨ : ਕੋਰੋਨਾ ਮਹਾਂਮਾਰੀ ਕਾਰਨ ਦੇਸ਼ ਭਰ ‘ਚ ਹਲਚਲ ਮੱਚੀ ਹੋਈ ਹੈ। ਅੱਜ ਚੰਡੀਗੜ੍ਹ ਵਿੱਚ ਕੋਰੋਨਾ ਮਹਾਂਮਾਰੀ ਕਾਰਨ ਪੰਜਵੀਂ ਮੌਤ ਹੋ ਗਈ ਹੈ। ਦਸ...
ਚੰਡੀਗੜ੍ਹ, 1 ਜੂਨ : ਲੋਕਾਂ ਨੂੰ ਸੂਬੇ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਲੰਬੇ ਸਮੇਂ ਤੋਂ ਹੋਏ ਭਾਰੀ ਮਾਲੀ ਨੁਕਸਾਨ ਦਾ ਸਾਹਮਣਾ ਕਰਨਾ ਪਹਿ ਰਿਹਾ। ਜਿਸਦੇ ਚਲਦਿਆਂ...
ਐਸ.ਏ.ਐੱਸ. ਨਗਰ, 1 ਜੂਨ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਤੇ ਗਤੀਸ਼ੀਲ ਅਗਵਾਈ ਸਦਕਾ, ਪੰਜਾਬ ਨੇ ਬੜੀ ਦਲੇਰੀ ਨਾਲ ਕੋਰੋਨਾ ਵਾਇਰਸ ਕਾਰਨ...
ਪਠਾਨਕੋਟ, ਮੁਕੇਸ਼ ਸੈਣੀ, 1 ਜੂਨ : ਕੋਰੋਨਾ ਮਹਾਂਮਾਰੀ ਦੇ ਕਾਰਨ ਦੇਸ਼ ਭਰ ‘ਚ ਲੌਕਡਾਊਨ ਲਗਾ ਹੋਇਆ ਹੈ। ਜਿਸਦੇ ਚਲਦਿਆਂ ਪਠਾਨਕੋਟ ਵਿੱਚ 6 ਕੋਰੋਨਾਮਰੀਜ਼ ਠੀਕ ਹੋਕੇ ਅੱਜ ਘਰ ਭੇਜੇ ਗਏ ਹਨ। ਦਸ ਦਈਏ ਕਿ ਪਠਾਨਕੋਟ’ ਚ ਦੋ ਹੋਰ ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ। ਕੁੱਲ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ 62 ਹੈ ਠੀਕ 36 ਐਕਟਿਵ 24 ਮੌਤ 02
ਚੰਡੀਗੜ੍ਹ, 1 ਜੂਨ : ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਸੰਗੀਤਕਾਰ ਸਾਜਿਦ ਵਾਜਿਦ ਵਿਚੋਂ ਵਾਜਿਦ ਦੀ ਮੁੰਬਈ ਦੇ ਕੋਕੀਲਾਬੇਨ ਹਸਪਤਾਲ ਵਿਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ...
ਫਤਹਿਗੜ੍ਹ ਸਾਹਿਬ, ਰਣਜੋਧ ਸਿੰਘ, 1 ਜੂਨ : ਫਤਹਿਗੜ੍ਹ ਸਾਹਿਬ ਵਿੱਚ ਸੋਮਵਾਰ ਨੂੰ ਖਮਾਣੋਂ ਦੇ ਪਿੰਡ ਪਨੈਚਾਂ ਦੇ ਇੱਕੋ ਪਰਿਵਾਰ ਦੇ 5 ਵਿਅਕਤੀਆਂ ਦੇ ਸੈਂਪਲਪੌਜ਼ਿਟਿਵ ਆਏ ਹਨ। ਜਿਨ੍ਹਾ ਵਿਚ 3 ਮਰਦ ਤੇ।ਦੋ ਔਰਤਾਂ ਸ਼ਾਮਲ ਹਨ। ਜਿਸ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾਕਟਰ ਐਨਕੇ ਅਗਰਵਾਲ ਨੇ ਦੱਸਿਆ ਕਿਉਕਤ ਪਰਿਵਾਰ ਦੇ 8 ਮੈਂਬਰ ਆਪਣੀ ਰਿਸ਼ਤੇਦਾਰੀ ਵਿਚ ਵਿਆਹ ਵਿੱਚ ਸ਼ਾਮਲ ਹੋਏ ਸਨ ਜੋ 28 ਮਈ ਨੂੰ ਵਾਪਸ ਪਨੈਚਾਂ ਵਾਪਸ ਆਏ ਸਨ, ਜਿੰਨ੍ਹਾ ਦੇ 30 ਮਈ ਨੂੰਸੈਪਲ ਲੈ ਕੇ ਜਾਂਚ ਲਈ ਭੇਜੇ ਸਨ ਜੋ ਪਾਜ਼ੇਟਿਵ ਪਾਏ ਗਏ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਗਿਆਨ ਸਾਗਰ ਹਸਪਤਾਲ ਬਨੂੜ ਵਿਖੇ ਰੈਫਰ ਕਰ ਦਿੱਤਾ ਹੈ ਅਤੇ ਪਿੰਡ ਨੂੰ ਸੀਲ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈਕਿ 30 ਮਈ ਨੂੰ ਮੰਡੀ ਗੋਬਿਂਦਗੜ ਦਾ ਦਿੱਲੀ ਤੋਂ ਆਏ ਇੱਕ ਨੌਜਵਾਨ ਦਾ ਟੈਸਟ ਵੀ ਪਾਜ਼ੇਟਿਵ ਪਾਇਆ ਗਿਆ ਸੀ ਜਿਸ ਨਾਲੁ ਹੁਣ ਜ਼ਿਲ੍ਹੇ ਵਿਚ ਕੋਰੋਨਾ ਪੀੜਤਾਂ ਦੀਗਿਣਤੀ 6 ਹੋ ਗਈ ਹੈ।
ਨਾਭਾ, 1 ਜੂਨ : ਨਾਭਾ ਦੀ ਸਬ ਤਹਿਸੀਲ ਭਾਦਸੋਂ ਦੀਆਂ ਦੋ ਔਰਤਾਂ ਦੀ ਕੋਰੋਨਾ ਪੌਜ਼ਿਟਿਵ ਪਾਈ ਗਈ ਹੈ। ਜਿਨ੍ਹਾਂ ਵਿੱਚ ਇਕ ਪਿੰਡ ਮਟੋਰੜੇ ਦੀ ਆਸ਼ਾ ਵਰਕਰ ਤੇਇਕ ਪਿੰਡ ਸਿੰਬੜੋ ਦੀ ਔਰਤ ਜੋਕਿ ਲੰਘੇ ਦਿਨ ਦਿੱਲੀ ਤੋਂ ਪਰਤੀ ਸੀ। ਇਸ ਉਪਰੰਤ ਹਰਕਤ ‘ਚ ਆਉਂਦਿਆਂ ਸਿਹਤ ਵਿਭਾਗ ਦੀਆਂ ਰੈਪਿਡ ਰਿਸਪਾਂਸ ਟੀਮਾਂ ਵੱਲੋਂਪੌਜ਼ਿਟਿਵ ਮਰੀਜ਼ਾਂ ਨੂੰ ਸਰਕਾਰੀ ਰਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ‘ਚ ਭਰਤੀ ਕਰਵਾ ਦਿੱਤਾ ਗਿਆ ਹੈ। ਇਸ ਦੇ ਨਾਲ ਵਿਭਾਗ ਵੱਲੋਂ ਜਿਨ੍ਹਾਂਵਿਅਕਤੀਆਂ ਦੇ ਪੀੜਤ ਮਰੀਜ਼ ਦੇ ਸੰਪਰਕ ‘ਚ ਆਏ ਸਨ, ਉਨ੍ਹਾਂ ਦੀ ਵੀ ਭਾਲ ਕੀਤੀ ਜਾ ਰਹੀ ਹੈ।
ਲੁਧਿਆਣਾ, 30 ਮਈ : ਪ੍ਰਵਾਸੀ ਲੋਕਾਂ ਨੂੰ ਉਨ੍ਹਾਂ ਦੇ ਸੂਬਿਆਂ ਵਿੱਚ ਛੱਡਣ ਲਈ ਜ਼ਿਲ੍ਹਾ ਲੁਧਿਆਣਾ ਤੋਂ 200ਵੀਂ ਰੇਲ ਅੱਜ ਸਥਾਨਕ ਰੇਲਵੇ ਸਟੇਸ਼ਨ ਤੋਂ ਰਵਾਨਾਹੋਈ। ਇਨ੍ਹਾਂ ਰੇਲਾਂ ਰਾਹੀਂ ਹੁਣ ਤੱਕ ਜ਼ਿਲ੍ਹਾ ਲੁਧਿਆਣਾ ਤੋਂ 3.20 ਲੱਖ ਤੋਂ ਵਧੇਰੇ ਪ੍ਰਵਾਸੀਆਂ ਨੂੰ ਉਨ੍ਹਾਂ ਦੇ ਸੂਬਿਆਂ ਲਈ ਭੇਜਿਆ ਜਾ ਚੁੱਕਾ ਹੈ। ਪ੍ਰਵਾਸੀਆਂ ਨੂੰ ਲਿਜਾਣਲਈ ਪਹਿਲੀ ਰੇਲ 5 ਮਈ, 2020 ਨੂੰ ਲੁਧਿਆਣਾ ਤੋਂ ਰਵਾਨਾ ਹੋਈ ਸੀ। ਅੱਜ ਦੇਰ ਰਾਤ ਮਧੇਪੁਰ ਲਈ 200ਵੀਂ ਰੇਲ ਰਵਾਨਾ ਹੋਈ, ਜਿਸ ਨੂੰ ਡਿਪਟੀ ਕਮਿਸ਼ਨਰਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਅਸ਼ਵਨੀ ਕਪੂਰ, ਐੱਸ. ਡੀ. ਐੱਮ. ਸ੍ਰੀ ਸਾਗਰ ਸੇਤੀਆ, ਐੱਸ. ਡੀ. ਐੱਮ. ਸ੍ਰ. ਅਮਰਜੀਤ ਸਿੰਘ ਬੈਂਸ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਦੱਸਣਯੋਗ ਹੈ ਕਿ ਮੌਜੂਦਾ ਸਮੇਂ ਹਰੇਕ ਰੇਲ ਵਿੱਚ 1600 ਯਾਤਰੀ ਭੇਜੇ ਜਾ ਰਹੇ ਹਨ। ਲੁਧਿਆਣਾ ਤੋਂ ਹੁਣ ਤੱਕ ਉੱਤਰ ਪ੍ਰਦੇਸ਼, ਬਿਹਾਰ, ਮੱਧ ਪ੍ਰਦੇਸ਼, ਮਨੀਪੁਰ, ਝਾਰਖੰਡ ਅਤੇ ਹੋਰ ਸੂਬਿਆਂ ਲਈ 203 ਰੇਲਾਂ ਰਵਾਨਾ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਰੀਬ 3.20 ਲੱਖ ਲੋਕਾਂ ਨੂੰ ਉਨ੍ਹਾਂ ਦੇ ਸੂਬਿਆਂ ਨੂੰ ਸੁਰੱਖਿਅਤ ਤਰੀਕੇ ਨਾਲ ਭੇਜਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵੀਪ੍ਰਵਾਸੀਆਂ ਨੇ ਆਪਣੇ ਰਾਜ ਜਾਣ ਲਈ ਅਪਲਾਈ ਕੀਤਾ ਸੀ, ਉਨ੍ਹਾਂ ਨੂੰ ਕਾਲ ਕਰਕੇ ਜਾਂ ਮੈਸੇਜ਼ ਭੇਜ ਉਨ੍ਹਾਂ ਦੇ ਗ੍ਰਹਿ ਰਾਜਾਂ ਨੂੰ ਜਾਣ ਦਾ ਇੱਕ ਵਾਰ ਮੌਕਾ ਦਿੱਤਾ ਜਾਚੁੱਕਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਜਾਣ ਦੇ ਇਛੁੱਕ ਲੋਕਾਂ ਨੂੰ ਇੱਕ ਦਿਨ ਮੈਨੂਅਲ ਰਜਿਸਟ੍ਰੇਸ਼ਨ ਦਾ ਵੀ ਮੌਕਾ ਦਿੱਤਾ ਗਿਆ ਸੀ। ਹੁਣ ਵੀ ਜੋ ਲੋਕਜਾਣ ਲਈ ਜ਼ਿਲ੍ਹਾ ਪ੍ਰਸਾਸ਼ਨ ਕੋਲ ਪਹੁੰਚ ਕਰਨਗੇ, ਉਨ੍ਹਾਂ ਨੂੰ ਵੀ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਲਈ ਢੁੱਕਵਾਂ ਪ੍ਰਬੰਧ ਕਰ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਤੋਂ 8 ਲੱਖ ਤੋਂ ਵਧੇਰੇ ਪ੍ਰਵਾਸੀ ਲੋਕਾਂ ਵੱਲੋਂ ਆਪਣੇ ਸੂਬੇ ਨੂੰ ਜਾਣ ਲਈਆਨਲਾਈਨ ਅਪਲਾਈ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਹੁਣ ਜਿਆਦਾਤਰ ਲੋਕ ਲੁਧਿਆਣਾ ਤੋਂ ਜਾਣਾ ਨਹੀਂ ਚਾਹੁੰਦੇ ਕਿਉਂਕਿ ਸ਼ਹਿਰ ਵਿੱਚਸਨਅਤਾਂ ਮੁੜ ਤੋਂ ਚੱਲ ਪਈਆਂ ਹਨ ਅਤੇ ਲੋਕਾਂ ਨੂੰ ਮੁੜ ਰੋਜ਼ਗਾਰ ਨਾਲ ਜੁੜਨ ਦਾ ਮੌਕਾ ਮਿਲ ਗਿਆ ਹੈ।
ਲੁਧਿਆਣਾ, 30 ਮਈ (000)-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ 19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਲੋਕਾਂ ਦੀ ਗਿਣਤੀ 149 ਹੋ ਗਈ ਹੈ। ਇਸੇ ਤਰ੍ਹਾਂ ਜ਼ਿਲ੍ਹਾ ਲੁਧਿਆਣਾ ਵਿੱਚ ਦੋ ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂਵਿੱਚੋਂ ਇੱਕ ਸਮਰਾਲਾ ਅਤੇ ਇੱਕ ਮਾਡਲ ਟਾੳੂਨ ਲੁਧਿਆਣਾ ਨਾਲ ਸੰਬੰਧਤ ਹੈ। ਇਸ ਤੋਂ ਇਲਾਵਾ ਇੱਕ ਛਾਉਣੀ ਮੁਹੱਲੇ ਦਾ 51 ਸਾਲਾ ਮਰੀਜ਼ ਕਿਸੇ ਹੋਰ ਬਿਮਾਰੀਕਾਰਨ ਡੀ. ਐੱਮ. ਸੀ. ਹਸਪਤਾਲ ਵਿਖੇ ਭਰਤੀ ਹੋਇਆ ਸੀ, ਜਿਸ ਦੀ ਇਲਾਜ਼ ਦੌਰਾਨ ਹੀ ਮੌਤ ਹੋ ਗਈ। ਇਸ ਮਰੀਜ਼ ਨੂੰ ਕੁਝ ਹੋਰ ਬਿਮਾਰੀਆਂ ਵੀ ਸਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 6914 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿੱਚੋਂ 6565 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ੍ਹਾਂ ਵਿੱਚੋਂ 6291 ਨਤੀਜੇ ਨੈਗੇਟਿਵ ਆਏ ਹਨ, ਜਦਕਿ 349 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ 185 ਮਾਮਲੇਪਾਜ਼ੀਟਿਵ ਪਾਏ ਗਏ ਹਨ, ਜਦਕਿ 89 ਮਰੀਜ਼ ਹੋਰ ਜ਼ਿਲ੍ਹਿਆਂ ਨਾਲ ਸੰਬੰਧਤ ਹਨ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ 8 ਮੌਤਾਂ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ ਅਤੇ 6 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ। ਹੁਣ ਤੱਕ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ 149 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 6747 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 1779 ਵਿਅਕਤੀ ਇਕਾਂਤਵਾਸ ਹਨ। ਅੱਜਵੀ 139 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵੱਲੋਂ ਕੋਸ਼ਿਸ਼ ਕੀਤੀਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ।ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 264 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਜਿਨ੍ਹਾਂ ਦੇ ਨਤੀਜੇਜਲਦ ਮਿਲਣ ਦੀ ਸੰਭਾਵਨਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ ’ਤੇ ਪਾਲਣਾ ਕਰਨ। ਜੇਕਰ ਉਹ ਘਰਾਂ ਦੇ ਅੰਦਰਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ। ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਮਾਸਕ ਨਾ ਪਹਿਨਣ ਵਾਲੇ ਵਿਅਕਤੀ ਨੂੰ ਹੁਣ 500 ਰੁਪਏ, ਜੇਕਰ ਕੋਈ ਬੱਸ ਮਾਲਕ, ਕਾਰ ਮਾਲਕ ਜਾਂ ਆਟੋ ਮਾਲਕ ਜਾਂ ਦੋਪਹੀਆ ਮਾਲਕ ਸਮਾਜਿਕ ਦੂਰੀ ਦੀ ਉਲੰਘਣਾ ਕਰਦਾ ਹੈ ਤਾਂ ਬੱਸ ਮਾਲਕ ਨੂੰ 3000 ਰੁਪਏ, ਕਾਰਮਾਲਕ ਨੂੰ 2000 ਰੁਪਏ, ਆਟੋ ਰਿਕਸ਼ਾ ਅਤੇ ਦੋਪਹੀਆ ਚਾਲਕ ਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ। ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਨੂੰ2000 ਰੁਪਏ ਅਤੇ ਜਨਤਕ ਥਾਵਾਂ ’ਤੇ ਥੁੱਕਣ ਵਾਲੇ ਲੋਕਾਂ ਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ।