ਹੁਸ਼ਿਆਰਪੁਰ, 8 ਮਈ : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਆਏ ਦਿਨ ਵੱਧ ਰਿਹਾ ਹੈ। ਜਿਸਦੇ ਚਲਦਿਆਂ ਲੋਕ ਘਰਾਂ ਅੰਦਰ ਬੰਦ ਹਨ ਅਤੇ ਦੇਸ਼ ਨੂੰ ਲੌਕਡਾਊਨ ਲਗਾ ਦਿੱਤਾ ਗਿਆ ਹੈ। ਦਸ ਦਈਏ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਵਿੱਚ ਇਕ ਹੈਰਾਨ ਕਰਨ ਵਾਲੀ ਘਟਨਾ ਵਾਪਰੀ ਜਦੋ ਜ਼ਿਲੇ ਦੇ ਬਲਾਕ ਟਾਂਡਾ ਉੜਮੁੜ ਅਧੀਨ ਪੈਂਦੇ ਪਿੰਡ ਪ੍ਰੇਮ ਪੁਰ ਦਾ ਜੰਮਪਲ ਗੁਰਜਸਪਰੀਤ ਸਿੰਘ ਅਮਰੀਕਾ ਦੇ ਨਿਊਯਾਰਕ ਵਿੱਚ ਕੋਰੋਨਾ ਵਾਇਰਸ ਕਾਰਨ ਮੌਤ ਦੀ ਭੇਟ ਚੜ ਗਿਆ। ਇਸ ਦੁਖਦਾਈ ਮੌਤ ਨੂੰ ਰੱਬ ਦਾ ਭਾਣਾ ਹੀ ਕਹਿ ਸਕਦੇ ਹਾਂ ਕਿਉਂਕਿ ਦਿਨ ਵੇਲੇ ਗੁਰਜਸਪਰੀਤ ਦੇ ਪਿਤਾ ਡਾਕਟਰ ਚਰਨ ਸਿੰਘ ਦਾ ਸੰਸਕਾਰ ਹੋਇਆ ਜਿਹਨਾਂ ਦੀ ਬੀਤੇ ਦਿਨੀਂ ਕੋਰੋਨਾ ਰਿਪੋਰਟ ਪੌਜ਼ਿਟਿਵ ਆਉਣ ਤੋਂ ਬਾਅਦ ਮੌਤ ਹੋ ਗਈ ਸੀ ਅਤੇ ਓਸੇ ਹੀ ਸ਼ਾਮ ਪੁੱਤਰ ਗੁਰਜਸਪਰੀਤ ਸਿੰਘ ਵੀ ਅਪਣੀ ਪਤਨੀ ਅਤੇ ਦੋ ਬੇਟੀਆਂ ਨੂੰ ਕੋਰੋਨਾ ਕਾਰਨ ਹੋਈ ਮੌਤ ਨਾਲ ਇਸ ਸੰਸਾਰ ਨੂੰ ਅਲਵਿਦਾ ਕਰ ਗਿਆ।
ਬਠਿੰਡਾ, 8 ਮਈ : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਆਏ ਦਿਨ ਵੱਧ ਰਿਹਾ ਹੈ। ਜਿਸਦੇ ਚਲਦਿਆਂ ਲੋਕ ਘਰਾਂ ਅੰਦਰ ਬੰਦ ਹਨ ਅਤੇ ਦੇਸ਼ ਨੂੰ ਲੌਕਡਾਊਨ ਲਗਾ ਦਿੱਤਾ ਗਿਆ ਹੈ। ਦਸ ਦਈਏ ਕਿ ਬਠਿੰਡਾ ਜ਼ਿਲ੍ਹੇ ਵਿੱਚ 2 ਕੇਸ ਕੋਰੋਨਾ ਪੌਜ਼ਿਟਿਵ ਸਾਹਮਣੇ ਆਏ ਹਨ। ਦਸਣਯੋਗ ਗੱਲ ਇਹ ਹੈ ਕਿ 1 ਜੈਸਲਮੇਰ ਤੋਂ ਪਰਤਿਆ ਸੀ ਜਿਸਨੂੰ ਪਹਿਲਾਂ ਇਕਾਂਤਵਾਸ ਵਿੱਚ ਰੱਖਿਆ ਗਿਆ ਸੀ ਅਤੇ ਦੂਸਰਾ ਉਧਮ ਸਿੰਘ ਨਗਰ ਬਠਿੰਡਾ ਦਾ ਹੈ। ਜਿਸ ਕਾਰਨ ਪ੍ਰਸ਼ਾਸ਼ਨ ਵਲੋਂ ਉਸ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ।ਬਠਿੰਡਾ ਵਿੱਚ ਕੋਰੋਨਾ ਵਾਇਰਸ ਦੀ ਗਿਣਤੀ ਕੁੱਲ 41 ਹੋ ਗਈ ਹੈ।
ਅੰਮ੍ਰਿਤਸਰ, 8 ਮਈ : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਆਏ ਦਿਨ ਵੱਧ ਰਿਹਾ ਹੈ। ਜਿਸਦੇ ਚਲਦਿਆਂ ਲੋਕ ਘਰਾਂ ਅੰਦਰ ਬੰਦ ਹਨ ਅਤੇ ਦੇਸ਼ ਨੂੰ ਲੌਕਡਾਊਨ ਲਗਾ ਦਿੱਤਾ ਗਿਆ ਹੈ। ਦਸ ਦਈਏ ਕਿ ਅੰਮ੍ਰਿਤਸਰ ਦੇ ਵਿੱਚ ਅੱਜ ਕੋਰੋਨਾ ਵਾਇਰਸ ਦੇ ਪੌਜ਼ਿਟਿਵ 8 ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚੋਂ 6 ਹਜ਼ੂਰ ਸਾਹਿਬ ਦੇ ਸ਼ਰਧਾਲੂ ਹਨ ਅਤੇ 2 ਉਨ੍ਹਾਂ ਦੇ ਸੰਪਰਕ ਵਿੱਚ ਆਏ ਹਨ। ਅੰਮ੍ਰਿਤਸਰ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਕੁੱਲ 274 ਹੋ ਗਈ ਹੈ।
ਚੰਡੀਗੜ, 7 ਮਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਪਾਸੋਂ ਲੌਕਡਾਊਨ 3.0 ਤੋਂ ਬਾਹਰ ਨਿਕਲਣ ਦੀ ਰਣਨੀਤੀ ਅਤੇ ਮੁਲਕ ਦੇ...
ਜਲੰਧਰ, ਪਰਮਜੀਤ, 7 ਮਈ : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਆਏ ਦਿਨ ਵੱਧ ਰਿਹਾ ਹੈ। ਜਿਸਦੇ ਚਲਦਿਆਂ ਲੋਕ ਘਰਾਂ ਅੰਦਰ ਬੰਦ ਹਨ ਅਤੇ ਦੇਸ਼ ਨੂੰਲੌਕਡਾਊਨ ਲਗਾ ਦਿੱਤਾ ਗਿਆ ਹੈ। ਦਸ ਦਈਏ ਕਿ ਪੰਜਾਬ ਦੇ ਜਲੰਧਰ ਤੋਂ ਵੱਡੀ ਖ਼ਬਰ ਮਿਲੀ ਹੈ। ਵੀਰਵਾਰ ਨੂੰ ਸ਼ਹਿਰ ਵਿਚ ਕੋਰੋਨਾ ਵਾਇਰਸ ਦੇ ਪੌਜ਼ਿਟਿਵ 11 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚ 4 ਕਾਜੀ ਮੁਹੱਲਾ, 4 ਰਸਤਾ ਮੁਹੱਲਾ ਅਤੇ 3 ਕਿਲ੍ਹੇ ਮਹਿਲ੍ਹਾ ਦੇ ਸ਼ਾਮਿਲ ਹਨ। ਇਹ ਸਾਰੇ ਕਾਜੀ ਮੁਹੱਲਾ ਦੇ ਨਰੇਸ਼ ਚਾਵਲਾ ਦੇ ਸੰਪਰਕ ਵਿੱਚ ਸਨ ਜਿਸਦੀ ਕੱਲ੍ਹ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ। ਇਨ੍ਹਾਂ 11 ਮਾਮਲਿਆਂ ਤੋਂ ਬਾਅਦ ਸ਼ਹਿਰ ਵਿਚ ਕੋਰੋਨਾ ਦੀ ਗਿਣਤੀ ਕੁੱਲ 148 ਹੋ ਗਈ ਹੈ।
ਚੰਡੀਗੜ੍ਹ, 7 ਮਈ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵਿੱਚ ਪਾਵਰ ਕਾਰਪੋਰੇਸ਼ਨ ਲਿਮਟਡ (ਪੀਐਸਪੀਸੀਐਲ) ਨੂੰ ਹੁਕਮ ਦਿੱਤਾ ਕਿ ਉਹ ਸਾਰੇ 515 ਨਕਦ ਕੁਲੈਕਸ਼ਨ ਸੈਂਟਰ 8 ਮਈ ਤੋਂ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਪੰਜਾਬ ‘ਚ ਖੁੱਲਣਗੇ। ਇਸਦੇ ਨਾਲ ਖਪਤਕਾਰਾਂ ਨੂੰ ਆਪਣੇ ਬਿੱਲ ਜਮ੍ਹਾਂ ਕਰਵਾਉਣ ਲਈਸਖਤੀ ਨਾਲ ਪਾਲਣ ਕਰਨ ਦਾ ਆਦੇਸ਼ ਵੀ ਦਿੱਤਾ ਹੈ। ਸਰਕਾਰ ਵੱਲੋਂ ਗਠਿਤ ਕੀਤੀ ਗਈ ਟਾਸਕ ਫੋਰਸ ਦੀਆਂ ਸਿਫਾਰਸ਼ਾਂ ਦੇ ਅਧਾਰ ਤੇ ਪੀਐਸਪੀਸੀਐਲ ਦੁਆਰਾ ਕੰਮ ਮੁੜ ਤੋਂ ਸ਼ੁਰੂ ਕਰਨ ਦੀ ਵਿਸਥਾਰਤ ਰਣਨੀਤੀ ਨੂੰ ਪ੍ਰਵਾਨਗੀ ਦਿੱਤੀ ਹੈ। ਦਸ ਦਈਏ ਕਿ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ, ਜੋ ਕਿ ਪਾਵਰ ਪੋਰਟਫੋਲੀਓ ਦੀ ਸੰਭਾਲ ਕਰ ਰਹੇ ਹਨ, ਉਹਨਾਂ ਕਿਹਾ ਕਿ ਮੀਟਰ ਰੀਡਰ ਆਪ੍ਰੇਸ਼ਨਾਂ ਨੂੰ ਮੁੜ ਸ਼ੁਰੂ ਕਰਨ ਦੀ ਆਗਿਆ ਦਿੱਤੀ ਗਈ ਹੈ ਤਾਂ ਜੋ ਸਹੀ ਬਿਲਿੰਗ ਨੂੰ ਯਕੀਨੀ ਬਣਾਇਆ ਜਾ ਸਕੇ। ਮੁੱਖਮੰਤਰੀ ਨੇ ਇਹ ਵੀ ਕਿਹਾ ਕਿ ਜਦੋ ਮੀਟਰ ਚੈੱਕ ਕਰਨਜਾਣਾ ਹੈ ਤਾਂ ਮਾਸਕ ਪਹਿਨਣਾ ਅਤੇ ਸਮਾਜਕ ਦੂਰੀ ਬਣਾਈ ਰੱਖਣੀ ਬਹੁਤ ਜ਼ਰੂਰੀ ਹੈ।
ਪੰਜਾਬ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਵਿੱਚ ਆਏ ਦਿਨ ਵਾਧਾ ਹੋ ਰਿਹਾ ਹੈ। ਗੁਰਦਾਸਪੁਰ ‘ਚ ਅੱਜ 4 ਹੋਰ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਸ ਨਾਲ...
ਸੰਗਰੂਰ, 7 ਮਈ : ਦੇਸ਼ ਭਰ ਵਿੱਚ ਕੋਰੋਨਾ ਦਾ ਕਹਿਰ ਵੱਧਦਾ ਜਾ ਰਿਹਾ ਜਿਸਦੇ ਚਲਦਿਆਂ ਇਕ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਲੋਕ ਘਰਾਂ ਅੰਦਰ ਬੰਦ ਹਨ। ਦਸ ਦਈਏ ਕਿ ਜਿੱਥੇ ਕੋਰੋਨਾ ਕਾਰਨ ਲੋਕਾਂ ਦੀ ਤੰਗੀ ਨੂੰ ਦੇਖਦਿਆਂ ਇਸ ਲੌਕਡਾਊਨ ‘ਚ ਢਿੱਲ ਦਿੱਤੀ ਗਈ ਹੈ ਉੱਥੇ ਹੀ ਪੰਜਾਬ ‘ਚ ਸ਼ਰਾਬ ਦੇ ਠੇਕੇ ਖੋਲਣ ‘ਤੇ ਵਾਦ ਵਿਵਾਦ ਹੁੰਦਾ ਆਇਆ, ਜਿਸਤੋ ਬਾਅਦ ਅੱਜ ਪੰਜਾਬ ‘ਚ ਸ਼ਰਾਬ ਦੇ ਠੇਕੇ ਖੋਲਣ ਵਿੱਚ ਵੀ ਢਿੱਲ ਦਿੱਤੀ ਗਈ ਹੈ। ਠੇਕਾ ਖੋਲ੍ਹਣ ਦਾ ਸਮਾਂ ਸਵੇਰ ਦੇ 7 ਵਜੇ ਤੋਂ ਦੁਪਹਿਰ ਦੇ 3 ਵਜੇ ਤੱਕ ਕਰ ਦਿੱਤਾ ਗਿਆ ਹੈ। ਜਾਣਕਾਰੀ ਦੇ ਅਨੁਸਾਰ ਠੇਕੇਦਾਰਾਂ ਨੇ ਸ਼ਰਾਬ ਦੇ ਠੇਕੇ ਨਹੀਂ ਖੋਲ੍ਹੇ ਅਤੇ ਵਲੋਂ ਸਰਕਾਰ ਨੂੰ ਅਪੀਲ ਕੀਤੀ ਕਿ ਪਿਛਲੇ ਦਿਨਾਂ ਦੇ ਹੋਏ ਨੁਕਸਾਨ ਦੀ ਫੀਸ ਮੁਆਫ ਕਰਨਅਤੇ ਕਿਹਾ ਕਿ ਸ਼ਰਾਬ ਦੀ ਹੋਮ ਡਲਿਵਰੀ ਨਹੀਂ ਕੀਤੀ ਜਾ ਸਕਦੀ।
ਪਟਿਆਲਾ, ਅਮਰਜੀਤ ਸਿੰਘ, 7 ਮਈ : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਆਏ ਦਿਨ ਵੱਧ ਰਿਹਾ ਹੈ। ਜਿਸਦੇ ਚਲਦਿਆਂ ਲੋਕ ਘਰਾਂ ਅੰਦਰ ਬੰਦ ਹਨ ਅਤੇ ਦੇਸ਼ ਨੂੰ ਲੌਕਡਾਊਨ ਲਗਾ ਦਿੱਤਾ ਗਿਆ ਹੈ। ਦਸ ਦਈਏ ਕਿ ਅੱਜ ਜ਼ਿਲ੍ਹਾ ਪਟਿਆਲਾ ਦੇ ਵਿੱਚ SBI ਦੀ ਬੈਂਕ ਬ੍ਰਾਂਚ ਦੀ ਇਕ ਮਹਿਲਾ ਮੁਲਾਜ਼ਮ ਨੂੰ ਕੋਰੋਨਾ ਪੌਜ਼ਿਟਿਵ ਪਾਇਆ ਗਿਆ ਹੈ। ਜਿਸਤੋ ਬਾਅਦ ਬੈਂਕਾਂ ‘ਚ ਪ੍ਰਸ਼ਾਸ਼ਨ ਵਲੋਂ ਸਖ਼ਤਾਈ ਕੀਤੀ ਗਈ ਹੈ ਅਤੇ ਹਰ ਇਕ ਬੈਂਕ ਕਰਮਚਾਰੀ ਦਾ ਕੋਰੋਨਾ ਟੈਸਟ ਕੀਤਾ ਜਾ ਰਿਹਾ। ਇਸਦੇ ਨਾਲ ਪਟਿਆਲਾ ਦੇ SBI ਬ੍ਰਾਂਚ ਦੇ ਸਾਰੇ ਮੁਲਾਜ਼ਮਾਂ ਦੇ ਸੈਂਪਲ ਲੈ ਕੇ ਘਰਾਂ ਵਿਚ ਇਕਾਂਤਵਾਸ ਕੀਤੇ ਜਾ ਰਹੇ ਹਨ।
ਚੰਡੀਗੜ੍ਹ, 6 ਮਈ : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਆਏ ਦਿਨ ਵੱਧ ਰਿਹਾ ਹੈ। ਜਿਸਦੇ ਚਲਦਿਆਂ ਲੋਕ ਘਰਾਂ ਅੰਦਰ ਬੰਦ ਹਨ ਅਤੇ ਦੇਸ਼ ਨੂੰ ਲੌਕਡਾਊਨ ਲਗਾ ਦਿੱਤਾ ਗਿਆ ਹੈ। ਦਸ ਦਈਏ ਕਿ ਕੁਝ ਦਿਨ ਪਹਿਲਾ ਪੰਜਾਬ ਦੇ ਮੁੱਖਮੰਤਰੀ ਵਲੋਂ 17 ਮਈ ਤੱਕ ਪੰਜਾਬ ‘ਚ ਲੌਕਡਾਊਨ ਲਗੇ ਰਹਿਣ ਦਾ ਆਦੇਸ਼ ਦਿੱਤਾ ਗਿਆ ਸੀ। ਮੁਹਾਲੀ ਦੇ ਡੀਸੀ ਗਿਰੀਸ਼ ਦਿਆਲਨ ਨੇ ਹੁਕਮ ਜਾਰੀ ਕੀਤੇ ਹਨ। ਪੰਜਾਬ ਦੇ ਹਾਲਾਤਾਂ ਨੂੰ ਵੇਖਦਿਆਂ ਕਰਫ਼ਿਊ ਦੇ ਵਿੱਚ ਢਿੱਲ ਦਿਤੀ ਗਈ ਸੀ ਜੋ ਕਿ ਸਵੇਰ ਦੇ 9 ਵਜੇ ਤੋਂ 1 ਵਜੇ ਤੱਕ ਦੁਖਾਨਾਂ ਖੁਲਣ ਦਾ ਸਮਾਂ ਦਿੱਤਾ ਗਿਆ। ਦੁਕਾਨਾਂ ਖੋਲ੍ਹਣ ਵਿੱਚ ਵੀ ਤਬਦੀਲੀਆਂ ਕੀਤੀਆਂ ਗਈਆਂ ਹਨ, ਹੁਣ ਦੁਕਾਨਾਂ ਸਵੇਰੇ 7 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੀਆਂ। ਇਸਦੇ ਨਾਲ ਹੀ ਸ਼ਰਾਬ ਦੇ ਠੇਕੇ ਵੀ ਸਵੇਰੇ 7 ਵਜੇ ਤੋਂ ਦੁਪਹਿਰ 3 ਵਜੇ ਤਕ ਖੁੱਲ੍ਹਣਗੇ।