ਚੰਡੀਗੜ੍ਹ/06 ਮਈ ( ਬਲਜੀਤ ਮਰਵਾਹਾ ) : ਕੋਵਿਡ ਰਾਹਤ ਉਪਰਾਲਿਆਂ ਤਹਿਤ ਪੰਜਾਬ ਦੇ 35 ਲੱਖ ਨੀਲਾ ਕਾਰਡ ਧਾਰਕਾਂ ਨੂੰ ਕੇਂਦਰੀ ਰਾਹਤ ਵੰਡਦਿਆਂ ਆਪਣੇ ਉੱਤੇ ਲਗਾਤਾਰ ਵਧ ਰਹੇ ਹਮਲਿਆਂ ਦੇ ਖ਼ਿਲਾਫ ਪੰਜਾਬ ਦੇ ਡਿਪੂ ਹੋਲਡਰ ਅੱਜ ਅਣਮਿਥੇ ਸਮੇਂ ਲਈ ਹੜਤਾਲ ਉੱਤੇ ਚਲੇ ਗਏ ਹਨ। ਇਸ ਦੇ ਨਾਲ ਹੀ ਉਹਨਾਂ ਨੇਸਰਕਾਰ ਕੋਲੋਂ ਸਾਰੇ ਡਿਪੂ ਹੋਲਡਰਾਂ ਲਈ 50 ਲੱਖ ਰੁਪਏ ਦਾ ਬੀਮਾ ਅਤੇ ਲੋੜੀਂਦੇ ਸੁਰੱਖਿਆ ਪ੍ਰਬੰਧਾਂ ਦੀ ਮੰਗ ਕੀਤੀ ਹੈ। ਪੰਜਾਬ ਸਟੇਟ ਡਿਪੂ ਹੋਲਡਰਜ਼ ਯੂਨੀਅਨ ਦੇ ਪ੍ਰਧਾਨ ਗੁਰਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਲੋਕਾਂ ਵਿਚ ਰਾਹਤ ਸਮੱਗਰੀ ਵੰਡਣ ਵੇਲੇ ਡਿਪੂ ਹੋਲਡਰਾਂ ਉੱਤੇ ਬੇਰਹਿਮੀ ਨਾਲ ਹਮਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਅਜਿਹੇ ਹਮਲਿਆਂ ਕਰਕੇ ਕਪੂਰਥਲਾ ਵਿਚ ਇੱਕ ਡਿਪੂ ਹੋਲਡਰ ਦੀ ਮੌਤ ਹੋ ਗਈ ਹੈ ਜਦਕਿ ਦੂਜਾ ਅੰਮ੍ਰਿਤਸਰ ਵਿਖੇ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਹੈ। ਉਹਨਾਂ ਕਿਹਾ ਕਿ ਆਪਣੇ ਸਿਰ ਉੱਤੇ ਲਗਾਤਾਰ ਮੰਡਰਾਉਂਦੇ ਖ਼ਤਰੇ ਵਾਲੇ ਮਾਹੌਲ ਵਿਚ ਉਹ ਕਿਵੇਂ ਕੰਮ ਕਰ ਸਕਦੇ ਹਨ? ਉਹਨਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਸਮੇਂ ਸਿਰ ਉਹਨਾਂ ਦੇ ਸੁਰੱਖਿਆ ਪ੍ਰਬੰਧਾਂ ਵੱਲ ਧਿਆਨ ਦਿੱਤਾ ਹੁੰਦਾ ਤਾਂ ਇੱਕ ਡਿਪੂ ਹੋਲਡਰ ਦੀ ਜਾਨ ਬਚ ਸਕਦੀ ਸੀ। ਸੂਬਾ ਸਰਕਾਰ ਨੂੰ ਡਿਪੂ ਹੋਲਡਰਾਂ ਲਈ ਸੁਰੱਖਿਆ ਪ੍ਰਬੰਧ ਕਰਨ ਦੀ ਅਪੀਲ ਕਰਦਿਆਂ ਸਿੱਧੂ ਨੇ ਕਿਹਾ ਕਿ ਅਸੀਂ ਸਰਕਾਰ ਨੂੰ ਹੱਥ ਜੋੜ ਕੇ ਬੇਨਤੀ ਕਰਦੇ ਹਾਂ ਕਿਅਸੀਂ ਇਸ ਸੰਕਟ ਦੀ ਘੜੀ ਵਿਚ ਮੁਫਤ ਕੰਮ ਕਰਨ ਲਈ ਤਿਆਰ ਹਾਂ ਅਤੇ ਸਾਨੂੰ ਲੋੜਵੰਦਾ ਨੂੰ ਰਾਸ਼ਨ ਵੰਡਣ ਲਈ ਕਿਸੇ ਕਮਿਸ਼ਨ ਦੀ ਵੀ ਲੋੜ ਨਹੀਂ ਹੈ। ਉਹਨਾਂ ਕਿਹਾ ਕਿ ਪਰ ਕਿਸੇ ਦੁਖਾਂਤ ਦੀ ਸੂਰਤ ਵਿਚ ਡਿਪੂ ਹੋਲਡਰਾਂ ਅਤੇ ਉਹਨਾਂ ਦੇ ਪਰਿਵਾਰ ਦੀ ਸਰੀਰਕ ਅਤੇ ਵਿੱਤੀ ਸੁਰੱਖਿਆ ਦਾ ਪ੍ਰਬੰਧ ਕੀਤਾ ਜਾਵੇ। ਉਹਨਾਂ ਕਿਹਾ ਕਿਇੱਕ ਪਾਸੇ ਤਾਂ ਸਰਕਾਰ ਕੋਰੋਨਾਵਾਇਰਸ ਬੀਮਾਰੀ ਤੋਂ ਬਚਣ ਲਈ ਸਾਰੇ ਨਾਗਰਿਕਾਂ ਨੂੰ ਘਰਾਂ ਅੰਦਰ ਰਹਿ ਕੇ ਸਮਾਜਿਕ ਦੂਰੀ ਦੀ ਪਾਲਣਾ ਕਰਨ ਦਾ ਮਸ਼ਵਰਾ ਦਿੰਦੀ ਹੈ ਅਤੇ ਦੂਜੇ ਪਾਸੇ 26 ਹਜ਼ਾਰ ਡਿਪੂ ਹੋਲਡਰਾਂ ਨੂੰ ਬਿਨਾਂ ਕੋਈ ਸੁਰੱਖਿਆ ਪ੍ਰਦਾਨ ਕੀਤੇ ਲੋਕਾਂ ਵਿਚ ਰਾਸ਼ਨ ਵੰਡਣ ਦੇ ਕੰਮ ਉੱਤੇ ਲਾ ਦਿੱਤਾ ਗਿਆ ਹੈ। ਡਿਪੂ ਹੋਲਡਰਾਂ ਲਈ 50 ਲੱਖ ਰੁਪਏ ਦਾ ਬੀਮਾ ਅਤੇ ਹੋਰ ਸੁਰੱਖਿਆ ਪ੍ਰਬੰਧਾਂ ਦੀ ਮੰਗ ਕਰਦਿਆਂ ਸਿੱਧੂ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਤੁਰੰਤ ਸਾਰੇ ਡਿਪੂ ਹੋਲਡਰਾਂ ਨੂੰ ਬੀਮਾ ਸੁਰੱਖਿਆ, ਮੈਡੀਕਲ ਸੁਰੱਖਿਆ ਅਤੇ ਪੀਪੀਈ ਕਿਟਾਂ ਪ੍ਰਦਾਨ ਕਰਨ ਚਾਹੀਦੀਆਂ ਹਨ, ਜੋ ਕਿ ਆਪਣੀਆਂ ਜ਼ਿੰਦਗੀਆਂ ਨੂੰ ਖਤਰੇ ਵਿਚ ਪਾ ਰਹੇ ਹਨ।ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਅਸੀਂ ਚਾਹੁੰਦੇ ਹਾਂ ਕਿ ਸਰਕਾਰ ਨੂੰ ਸਾਨੂੰ ਕਣਕ ਦੀ ਤੁਲਾਈ ਲਈ ਇੱਕ ਮਜ਼ਦੂਰ ਅਤੇ ਰਾਸ਼ਨ ਵਾਲੀ ਦੁਕਾਨ ਉੱਤੇ ਲੋਕਾਂ ਵਿੱਚ ਸਮਾਜਿਕ ਦੂਰੀ ਕਾਇਮ ਰੱਖਣ ਲਈ ਕੁੱਝ ਪੁਲਿਸ ਕਰਮਚਾਰੀਆਂ ਦੀਆਂ ਸੇਵਾਵਾਂ ਪ੍ਰਦਾਨ ਕਰੇ। ਅੱਜ ਤੋਂ ਹੀ ਸਾਰੇ ਡਿਪੂ ਹੋਲਡਰਾਂ ਦੇ ਅਣਮਿੱਥੇ ਸਮੇਂ ਲਈ ਹੜਤਾਲ ਉੱਤੇ ਜਾਣ ਦਾ ਐਲਾਨ ਕਰਦਿਆਂ ਸਿੱਧੂ ਨੇ ਕਿਹਾ ਕਿ ਅਸੀਂ ਸਾਡੀ ਸੁਰੱਖਿਆ ਸੰਬੰਧੀ ਮਸਲਿਆਂਦੇ ਹੱਲ ਲਈ 25 ਦਿਨਾਂ ਤੋਂ ਬੇਨਤੀਆਂ ਕਰਦੇ ਆ ਰਹੇ ਹਾਂ, ਪਰ ਕਿਸੇ ਨੇ ਵੀ ਸਾਡੀ ਫਰਿਆਦ ਨਹੀਂ ਸੁਣੀ। ਉਹਨਾਂ ਸਰਕਾਰ ਨੂੰ ਅਪੀਲ ਕੀਤੀ ਕਿ ਕੇਂਦਰੀ ਰਾਹਤ ਦੀਗਰੀਬਾਂ ਅਤੇ ਲੋੜਵੰਦਾਂ ਵਿਚ ਨਿਰਵਿਘਨ ਸਪਲਾਈ ਲਈ ਡਿਪੂ ਹੋਲਡਰਾਂ ਦੀ ਸੁਰੱਖਿਆ ਦੇ ਪ੍ਰਬੰਧ ਕੀਤੇ ਜਾਣ।
ਚੰਡੀਗੜ੍ਹ/06 ਮਈ(ਬਲਜੀਤ ਮਰਵਾਹਾ ): ਪਦਮ ਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਨਾਲ ਮੌਤ ਤੋਂ ਪਹਿਲਾਂ ਅਤੇ ਬਾਅਦ ਵਿਚ ਹੋਏ ਵਿਤਕਰੇ ਦੇ ਮਾਮਲੇ ਵਿਚਕੋਈ ਹੁੰਗਾਰਾ ਨਾ ਭਰਨ ਲਈ ਪੰਜਾਬ ਸਰਕਾਰ ਦੀ ਖਿਚਾਈ ਕਰਦਿਆ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਸੂਬਾ ਸਰਕਾਰ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹਤਿੰਨ ਦਿਨਾਂ ਦੇ ਅੰਦਰ ਆਪਣੀ ਕਾਰਵਾਈ ਰਿਪੋਰਟ ਕਮਿਸ਼ਨ ਨੂੰ ਸੌਂਪੇ। ਇਸ ਦਾ ਖੁਲਾਸਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਆਪਣੀ ਕਾਰਵਾਈ ਰਿਪੋਰਟ ਤੁਰੰਤ ਦੇਣ ਲਈ ਆਖਦਿਆਂ ਕੌੰਮੀ ਕਮਿਸ਼ਨ ਨੇ ਇਹ ਚਿਤਾਵਨੀ ਜਾਰੀ ਕੀਤੀ ਹੈ ਕਿ ਜੇਕਰ ਤਿੰਨ ਦਿਨਾਂ ਦੇ ਅੰਦਰ ਕਮਿਸ਼ਨ ਨੂੰ ਰਿਪੋਰਟ ਪ੍ਰਾਪਤ ਨਹੀਂ ਹੁੰਦੀ ਹੈ ਤਾਂ ਇਸ ਵੱਲੋਂ ਸਰਕਾਰ ਨੂੰ ਸੰਮਨ ਜਾਰੀ ਕੀਤੇ ਜਾਣਗੇ। ਇਸ ਤੋਂ ਪਹਿਲਾਂ ਇਸ ਮਾਮਲੇ ਬਾਰੇ ਅਕਾਲੀ ਆਗੂ ਵੱਲੋਂ ਕੌਮੀ ਕਮਿਸ਼ਨ ਦੇ ਚੇਅਰਮੈਨ ਪ੍ਰੋਫੈਸਰ ਰਾਮ ਸ਼ੰਕਰ ਕਥੇਰੀਆ ਨੂੰ ਦਿੱਤੀ ਸ਼ਿਕਾਇਤ ਤੋਂ ਬਾਅਦ ਕਮਿਸ਼ਨ ਨੇਸੂਬੇ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਨੋਟਿਸ ਜਾਰੀ ਕੀਤੇ ਸਨ। ਅਟਵਾਲ ਨੇ ਦੱਸਿਆ ਕਿ ਕੌਮੀ ਕਮਿਸ਼ਨ ਨੇ ਸਵਰਗੀ ਹਜ਼ੂਰੀ ਰਾਗੀ ਨਾਲ ਹੋਈ ਬਦਸਲੂਕੀ ਦੀਸਮੁੱਚੀ ਘਟਨਾ ਦੀ ਜਾਂਚ ਲਈ ਪੰਜਾਬ ਸਰਕਾਰ ਨੂੰ ਇੱਕ ਸਿਟ ਦਾ ਗਠਂਨ ਕਰਨ ਲਈ ਆਖਿਆ ਸੀ। ਹੋਰ ਜਾਣਕਾਰੀ ਦਿੰਦਿਆਂ ਅਟਵਾਲ ਨੇ ਦੱਸਿਆ ਕਿ ਇੱਕ ਚਿੱਠੀ ਰਾਹੀਂ ਉਹਨਾਂ ਇਹ ਗੱਲ ਕੌਮੀ ਕਮਿਸ਼ਨ ਦੇ ਧਿਆਨ ਵਿਚ ਲਿਆਂਦੀ ਸੀ ਕਿ ਹਜ਼ੂਰੀ ਰਾਗੀ ਭਾਈਨਿਰਮਲ ਸਿੰਘ ਖਾਲਸਾ ਨਾਲ ਨਾ ਸਿਰਫ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਕਰਦੇ ਸਮੇਂ ਵਿਤਕਰਾ ਕੀਤਾ ਗਿਆ ਸੀ, ਸਗੋਂ ਮੌਤ ਤੋਂ ਬਾਅਦ ਉਹਨਾਂਦਾ ਵੇਰਕਾ ਦੇ ਸਮਸ਼ਾਨਘਾਟ ਵਿਚ ਅੰਤਿਮ ਸਸਕਾਰ ਹੋਣ ਤੋਂ ਵੀ ਰੋਕ ਦਿੱਤਾ ਗਿਆ ਸੀ। ਉਹਨਾਂ ਨੇ ਕਮਿਸ਼ਨ ਨੂੰ ਰਾਗੀ ਦੀ ਆਪਣੇ ਪਰਿਵਾਰ ਨਾਲ ਟੈਲੀਫੋਨ ਉਤੇਹੋਈ ਆਖਰੀ ਗੱਲਬਾਤ ਬਾਰੇ ਵੀ ਦੱਸਿਆ ਸੀ ਕਿ ਜਿਸ ਵਿਚ ਕੀਰਤਨੀਏ ਨੇ ਖੁਲਾਸਾ ਕੀਤਾ ਸੀ ਕਿ ਚਾਰ ਘੰਟੇ ਤੋਂ ਉਸ ਦਾ ਕੋਈ ਇਲਾਜ ਨਹੀਂ ਕੀਤਾ ਗਿਆ ਅਤੇਉਸ ਦੇ ਬਚਣ ਦੀ ਕੋਈ ਉਮੀਦ ਨਹੀਂ। ਅਟਵਾਲ ਨੇ ਇਹ ਵੀ ਦੱਸਿਆ ਸੀ ਕਿ ਕਿਸ ਤਰ੍ਹਾਂ ਇੱਕ ਸਰਕਾਰੀ ਅਧਿਆਪਕ, ਜੋ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦਾ ਸਕੱਤਰਦੀ ਸੀ ਅਤੇ ਜਿਸ ਦੀ ਪਤਨੀ ਇੱਕ ਕੌਂਸਲਰ ਸੀ, ਨੇ ਭਾਈ ਨਿਰਮਲ ਸਿੰਘ ਦਾ ਅੰਤਿਮ ਸਸਕਾਰ ਰੋਕਣ ਲਈ ਵੇਰਕਾ ਦੇ ਸਮਸ਼ਾਨਘਾਟ ਨੂੰ ਤਾਲਾ ਲਗਾ ਦਿੱਤਾ ਸੀ। ਸਾਬਕਾ ਵਿਧਾਇਕ ਨੇ ਕਮਿਸ਼ਨ ਨੂੰ ਇਹ ਵੀ ਦੱਸਿਆ ਸੀ ਕਿ ਭਾਈ ਨਿਰਮਲ ਸਿੰਘ ਮਜ਼੍ਹਬੀ ਭਾਈਚਾਰੇ ਨਾਲ ਸੰਬੰਧ ਰੱਖਦੇ ਸਨ ਅਤੇ ਉਹਨਾਂ ਦੀ ਦੁਖਦਾਈ ਮੌਤ ਨੇਸਿੱਖ ਪੰਥ ਖਾਸ ਕਰਕੇ ਦਲਿਤ ਅਤੇ ਮਜ਼੍ਹਬੀ ਭਾਈਚਾਰੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਹਨਾਂ ਕਿਹਾ ਸੀ ਕਿ ਹਜ਼ੂਰੀ ਰਾਗੀ ਦੇ ਕੀਤੇ ਗਏ ਨਿਰਾਦਰ ਨੂੰ ਪੂਰੇ ਭਾਈਚਾਰੇਦੇ ਅਪਮਾਨ ਵਜੋਂ ਵੇਖਿਆ ਜਾ ਰਿਹਾ ਹੈ। ਇਹ ਟਿੱਪਣੀ ਕਰਦਿਆਂ ਕਿ ਪੰਜਾਬ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਸੀ ਕਿ ਰਾਗੀ ਦਾ ਇਸ ਢੰਗ ਨਾਲ ਨਿਰਾਦਰ ਨਾ ਕੀਤਾ ਜਾਂਦਾ, ਅਟਵਾਲ ਨੇਇਸ ਮਾਮਲੇ ਵਿਚ ਇਨਸਾਫ ਲਈ ਕੌਮੀ ਕਮਿਸ਼ਨ ਨੂੰ ਜਾਂਚ ਕਰਨ ਦੀ ਅਪੀਲ ਕੀਤੀ ਸੀ।
ਤਲਵੰਡੀ ਸਾਬੋ, 06 ਮਈ : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਆਏ ਦਿਨ ਵੱਧ ਰਿਹਾ ਹੈ। ਜਿਸਦੇ ਚਲਦਿਆਂ ਲੋਕ ਘਰਾਂ ਅੰਦਰ ਬੰਦ ਹਨ ਅਤੇ ਦੇਸ਼ ਨੂੰ ਲੌਕਡਾਊਨ ਲਗਾ ਦਿੱਤਾ ਗਿਆ ਹੈ। ਦਸ ਦਈਏ ਕਿ ਕੋਰੋਨਾ ਲੌਕਡਾਊਨ ਦੇ ਚਲਦਿਆਂ ਰਾਜਸਥਾਨ ਚੋਂ ਲਿਆ ਕੇ ਤਖਤ ਸ੍ਰੀ ਦਮਦਮਾ ਸਾਹਿਬ ਦੀ ਭਾਈ ਮਨੀ ਸਿੰਘ ਸਰਾਂ ਚ ਇਕਾਂਤਵਾਸ ਕੀਤੇ ਮਜ਼ਦੂਰਾਂ ਵਿੱਚੋ ਅੱਜ ਇੱਕ ਅੱਠ ਸਾਲਾਂ ਦੀ ਬੱਚੀ ਦੀ ਰਿਪੋਰਟ ਪਾਜ਼ਿਟਿਵ ਆਉਣ ਨਾਲ ਸ਼ਹਿਰ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ਹਾਲਾਂਕਿ ਪ੍ਰਸ਼ਾਸ਼ਨ ਨੇ ਲੋਕਾਂ ਨੂੰ ਨਾ ਘਬਰਾਉਣ ਦੀ ਸਲਾਹ ਦਿੱਤੀ ਹੈ।
ਪਟਿਆਲਾ, 06 ਮਈ: ਪਟਿਆਲਾ ਦੇ ਅਮਨ ਨਗਰ ਦੇ 45 ਸਾਲਾਂ ਵਿਅਕਤੀ ਦੀ ਮੌਤ ਹੋ ਗਈ। ਜਿਸਦੀ ਪੁਸ਼ਟੀ ਮਾਤਾ ਕੁਸ਼ਲਿਆ ਹਸਪਤਾਲ ਦੇ ਡਾਕਟਰਾਂ ਨੇ ਕੀਤੀ ਹੈ। ਮ੍ਰਿਤਕ...
ਜਲੰਧਰ, 6 ਮਈ : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਆਏ ਦਿਨ ਵੱਧ ਰਿਹਾ ਹੈ। ਜਿਸਦੇ ਚਲਦਿਆਂ ਲੋਕ ਘਰਾਂ ਅੰਦਰ ਬੰਦ ਹਨ ਅਤੇ ਦੇਸ਼ ਨੂੰ ਲੌਕਡਾਊਨ ਲਗਾ ਦਿੱਤਾ ਗਿਆ ਹੈ। ਦਸ ਦਈਏ ਕਿ ਜਲੰਧਰ ਵਿੱਚ ਅੱਜ ਸਿਰਫ ਇੱਕ ਮਾਮਲਾ ਕੋਰੋਨਾ ਪੌਜ਼ਿਟਿਵ ਸਾਹਮਣੇ ਆਇਆ ਹੈ, ਜੋ ਕਿ ਇੱਕ 56 ਸਾਲਾ ਵਿਅਕਤੀ ਹੈ ਅਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਵਿੱਚਕੰਮ ਕਰਦਾ ਹੈ ਅਤੇ ਅੱਜ ਇੱਕ ਕਾਜੀ ਮੁਹੱਲਾ ਦੇ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਜਿਸ ਨੂੰ ਚੰਡੀਗੜ੍ਹ ਦੇ PGI ਹਸਪਤਾਲ ਵਿੱਚ ਦਾਖਲਕਰਵਾਇਆ ਗਿਆ ਸੀ। ਹੁਣ ਜਲੰਧਰ ਵਿਚ ਕੋਰੋਨਾ ਤੋਂ ਮਰਨ ਵਾਲਿਆਂ ਦੀ ਗਿਣਤੀ 5 ਹੋ ਗਈ ਹੈ ਅਤੇ ਕੋਰੋਨਾ ਪਾਜ਼ੀਟਿਵ ਦੀ ਗਿਣਤੀ 137 ਹੋ ਗਈ ਹੈ। ਇਹਜਾਣਕਾਰੀ ਸਿਵਲ ਹਸਪਤਾਲ ਦੇ ਨੋਡਲ ਅਫ਼ਸਰ ਟੀਪੀ ਸਿੰਘ ਨੇ ਦਿੱਤੀ ਹੈ।
ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਠਾਨਕੋਟ ਦੇ ਮੈਡੀਕਲ ਕਾਲਜ ਦਾ ਦੌਰਾ ਕੀਤਾ ਅਤੇ ਕੋਵਿਡ 19 ਦੇ ਮੱਦੇਨਜ਼ਰ ਆਈਸੋਲੇਸ਼ਨ ਸੈਂਟਰ ਦੀਆਂ ਤਿਆਰੀਆਂ ਦਾ ਜਾਇਜ਼ਾ...
ਸਰਹਿੰਦ ਦੇ ਇਕ ਵਿਅਕਤੀ ਦਾ ਕੋਰੋਨਾ ਟੈਸਟ ਪਾਜ਼ੀਟਿਵ ਆਇਆ ਹੈ। ਜਿਸ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ ਕੀਤੀ ਗਈ ਹੈ। ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਉਣ ਕਾਰਨ ਸ਼ਹਿਰ...
ਸੰਗਰੂਰ, 06 ਮਈ(ਵਿਨੋਦ): ਸੰਗਰੂਰ ਜ਼ਿਲ੍ਹੇ ਵਿੱਚ ਦੇਰ ਰਾਤ 11 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਨ੍ਹਾਂ ਵਿੱਚ ਇੱਕ ਡਾਕਟਰ ਵੀ ਹੈ ਜੋ ਕਿ ਗੁਜਰਾਤ ਦੇ...
Corona Update, 06 ਮਈ: ਕੋਰੋਨਾ ਦਾ ਕਹਿਰ ਦੇਸ਼ ਵਿੱਚ ਦਿਨੋਂ ਦਿਨ ਵੱਧ ਰਿਹਾ ਹੈ। ਇਸਦੇ ਨਾਲ ਹੀ ਮੌਤ ਦਾ ਅੰਕੜਾ ਵੀ ਵੱਧ ਰਿਹਾ ਹੈ। ਹੁਣ ਤੱਕ...
ਅੰਮ੍ਰਿਤਸਰ, 06 ਮਈ( ਮਲਕੀਤ ਸਿੰਘ): ਗੁਰੂ ਨਗਰੀ ਅੰਮ੍ਰਿਤਸਰ ਕੋਰੋਨਾ ਦਾ ਗੜ੍ਹ ਬਣ ਰਹੀ ਹੈ। ਇਥੇ 24 ਸਾਲਾਂ ਲੜਕੀ ਦੀ ਹਸਪਤਾਲ ਵਿੱਚ ਮੌਤ ਹੋ ਗਈ। ਮ੍ਰਿਤਕ ਟੀਬੀ...