ਕੋਰੋਨਾ ਮਹਾਂਮਾਰੀ ਨੇ ਦੁਨੀਆਂ ਭਰ ਵਿੱਚ ਖੌਫ ਵਰਗਾ ਮਾਹੌਲ ਪੈਦਾ ਕਰ ਦਿੱਤਾ ਹੈ। ਲੋਕ ਆਪਣੇ ਘਰਾਂ ਵਿੱਚ ਬੰਦ ਹਨ ਅਤੇ ਦੇਸ਼ ਲਾਕਡਾਊਨ ਕਰ ਦਿੱਤੇ ਗਏ ਹਨ...
ਚੰਡੀਗੜ੍ਹ, 17 ਅਪ੍ਰੈਲ- ਪੰਜਾਬ ਸਰਕਾਰ ਨੇ ਤਾਲਾਬੰਦੀ ਦੌਰਾਨ ਜਨਤਕ ਮਹੱਤਵ ਦੇ ਵੱਖ-ਵੱਖ ਮੈਡੀਕਲ ਅਤੇ ਜ਼ਰੂਰੀ ਸੇਵਾਵਾਂ ਦੇ ਮੁੱਦਿਆਂ ਨੂੰ ਸਮੇਂ ਸਿਰ ਅਤੇ ਜਲਦੀ ਹੱਲ ਕਰਨ ਲਈ...
ਚੰੰਡੀਗੜ੍ਹ, 17 ਅਪ੍ਰੈਲ: ਕੋਵਿਡ-19 ਦੀ ਮਹਾਮਾਰੀ ਦੇ ਮੱਦੇਨਜ਼ਰ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਪੰਜਾਬ ਮੰਡੀ ਬੋਰਡ ਵੱਲੋਂ ਆੜਤੀਆਂ ਰਾਹੀਂ ਕਿਸਾਨਾਂ ਨੂੰ ਮੰਡੀਆਂ ਵਿੱਚ...
ਚੰਡੀਗੜ੍ਹ, 17ਅਪ੍ਰੈਲ, ਬਲਜੀਤ ਮਰਵਾਹਾ : ਜਦ ਤੋਂ ਕੋਰੋਨਾ ਵਾਇਰਸ ਫੈਲਿਆ ਹੈ ਉਸ ਵੇਲੇ ਤੋਂ ਮੁਹਾਲੀ ਜ਼ਿਲ੍ਹੇ ਅਧੀਨ ਆਉਂਦੇ ਨੇ ਪਿੰਡ ਮੋਹਾਲੀ ਵਿੱਚ ਕੋਈ ਵੀ ਸਰਕਾਰੀ ਤੌਰ...
ਚੰਡੀਗੜ੍ਹ,17 ਅਪ੍ਰੈਲ : ਕਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਲਾਗੂ ਲਾਕਡਾਊਨ ਦੋਰਾਨ ਦੇਸ਼ ਵਾਸੀਆਂ ਨੂੰ ਕਣਕ ਅਤੇ ਚੌਲ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਮਕਸਦ...
ਨਵਾਂਸ਼ਹਿਰ, 17 ਅਪਰੈਲ- ਪੰਜਾਬ ਹੋਮ ਗਾਰਡਜ਼ ਦੇ ਕਮਾਂਡੈਂਟ ਜਰਨਲ ਅਤੇ ਡਾਇਰੈਕਟਰ ਸਿਵਲ ਡਿਫ਼ੈਂਸ ਪੰਜਾਬ ਕੁਲਤਾਰਨ ਸਿੰਘ ਘੁੰਮਣ ਵੱਲੋਂ ਅੱਜ ਜ਼ਿਲ੍ਹੇ ਦਾ ਦੌਰਾ ਕਰਕੇ ਕੋਵਿਡ-19 ਡਿਊਟੀ ’ਤੇ...
ਚੰਡੀਗੜ੍ਹ,17 ਅਪ੍ਰੈਲ: COVID-19 ਦੇ ਇਲਾਜ ਵਿੱਚ, ਪੰਜਾਬ ਸਰਕਾਰ ਐਸਪੀਐਸ ਹਸਪਤਾਲ ਲੁਧਿਆਣਾ ਦੀ ਮੈਡੀਕਲ ਟੀਮ ਦਾ ਸਮਰਥਨ ਕਰ ਰਹੀ ਹੈ ਜਿਸਨੇ ਕੁਝ ਦਿਨ ਪਹਿਲਾਂ ਕੋਰੋਨਾਵਾਇਰਸ ਲਈ ਪਾਜੇਟਿਵ...
ਚੰਡੀਗੜ, 17 ਅਪ੍ਰੈਲ : ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਵੱਲੋਂ ਕੱਲ ਕੀਤੀ ਗਈ ਅਪੀਲ ਦੇ ਮੱਦੇਨਜ਼ਰ ਆਈ.ਏ.ਐਸ. ਅਫਸਰਜ਼ ਐਸੋਸੀਏਸ਼ਨ ਦੀ ਕਾਰਜਕਾਰੀ ਕਮੇਟੀ ਅਤੇਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਆਪਣੇ ਕਾਡਰ ਦੇ ਸਾਰੇ ਅਧਿਕਾਰੀਆਂ ਨੂੰ ਅਗਲੇ ਤਿੰਨ ਮਹੀਨਿਆਂ ਲਈ ਆਪਣੀ ਤਨਖਾਹ ਦਾ 30 ਫੀਸਦੀ ਹਿੱਸਾ ਸਵੈਇੱਛਤ ਤੌਰ ‘ਤੇ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਨੂੰ ਦੇਣ ਦੀ ਅਪੀਲ ਕੀਤੀ। ਮੁੱਖ ਸਕੱਤਰ ਨੇ ਵੀਰਵਾਰ ਨੂੰ ਸਮੂਹ ਏ ਅਤੇ ਬੀ ਅਧਿਕਾਰੀਆਂ ਨੂੰ ਮੌਜੂਦਾ ਸੰਕਟ ਦੇ ਮੱਦੇਨਜ਼ਰ ਅਗਲੇ 3 ਮਹੀਨਿਆਂ ਲਈ ਆਪਣੀ ਤਨਖਾਹ ਦਾ 30 ਫੀਸਦੀ ਹਿੱਸਾ ਫੰਡ ਵਜੋਂ ਦੇਣ ਦੀ ਅਪੀਲ ਕੀਤੀ ਸੀ। ਇੱਕ ਮੀਟਿੰਗ ਵਿੱਚ, ਸੀਨੀਅਰ ਆਈ.ਪੀ.ਐਸ. ਅਧਿਕਾਰੀਆਂ ਨੇ ਸੂਬੇ ਦੇ ਵੱਖ-ਵੱਖ ਜ਼ਿਲਿਆਂ ਵਿੱਚ ਕੰਮ ਕਰ ਰਹੇ ਵੱਖ-ਵੱਖ ਰੈਂਕਾਂ ਦੇ ਪੁਲਿਸ ਅਧਿਕਾਰੀਆਂ ਵੱਲੋਂਆਪਣੀ ਜਾਨ ਨੂੰ ਖਤਰੇ ਵਿੱਚ ਪਾ ਕੇ ਕੋਰੋਨਵਾਇਰਸ ਤੋਂ ਇਲਾਵਾ ਅਪਰਾਧਿਕ ਅਤੇ ਸਮਾਜ ਵਿਰੋਧੀ ਅਨਸਰਾਂ ਨਾਲ ਨਜਿੱਠਣ ਲਈ ਕੀਤੀ ਜਾ ਰਹੀ ਸਖਤ ਮਿਹਨਤਦੀ ਵੀ ਸ਼ਲਾਘਾ ਕੀਤੀ। ਉਹਨਾਂ ਕੋਵਿਡ -19 ਵਿਰੁੱਧ ਚੁਣੌਤੀ ਭਰੀ ਲੜਾਈ ਦੌਰਾਨ ਮੂਹਰਲੀ ਕਤਾਰ ਵਿਚ ਜੰਗ ਲੜਨ ਵਾਲੇ ਪੁਲਿਸ ਫੋਰਸ ਖ਼ਾਸਕਰ ਫੀਲਡ ਅਫਸਰਾਂ ਦੀ ਵਚਨਬੱਧਤਾ ਦੀ ਵੀ ਸ਼ਲਾਘਾ ਕੀਤੀ। ਡੀ.ਜੀ.ਪੀ. ਦਿਨਕਰ ਗੁਪਤਾ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਗਰੀਬ ਲੋਕਾਂ ਦੀ ਤੁਰੰਤ ਸਹਾਇਤਾ ਕਰਨ ਦੀ ਲੋੜ ਨੂੰ ਵੇਖਦਿਆਂ ਅਧਿਕਾਰੀਆਂ ਨੇ ਫੈਸਲਾ ਲਿਆ ਕਿ ਸਾਰੇ ਅਧਿਕਾਰੀਆਂ ਨੂੰ ਉਹਨਾਂ ਦੀ ਅਗਲੇ ਤਿੰਨ ਮਹੀਨਿਆਂ ਲਈ ਆਪਣੀ ਤਨਖਾਹ ਦਾ 30 ਫੀਸਦੀ ਹਿੱਸਾ ਪੰਜਾਬ ਦੇ ਮੁੱਖ ਮੰਤਰੀ ਰਾਹਤ ਫੰਡ-ਕੋਵਿਡ 19 ਨੂੰ ਦੇਣ ਦੀ ਅਪੀਲ ਕੀਤੀ ਜਾਵੇ। ਆਈ.ਏ.ਐਸ. ਅਧਿਕਾਰੀਆਂ ਦੀ ਕਾਰਜਕਾਰੀ ਕਮੇਟੀ ਨੇ ਇਕ ਵੱਖਰੀ ਮੀਟਿੰਗ ਵਿਚ ਅਜਿਹੀਆਂ ਭਾਵਨਾਵਾਂ ਜ਼ਾਹਰ ਕਰਦਿਆਂ ਉਮੀਦ ਪ੍ਰਗਟਾਈ ਕਿ ਸਾਰੇਆਈ.ਏ.ਐਸ. ਅਧਿਕਾਰੀ ਸੂਬਾ ਸਰਕਾਰ ਦੇ ਹੋਰ ਅਧਿਕਾਰੀਆਂ ਸਾਹਮਣੇ ਹਿੱਸਾ ਪਾਉਣ ਲਈ ਇਕ ਵੱਡੀ ਮਿਸਾਲ ਕਾਇਮ ਕਰਨਗੇ। ਵਧੀਕ ਮੁੱਖ ਸਕੱਤਰਸ੍ਰੀਮਤੀ ਵਿਨੀ ਮਹਾਜਨ ਨੇ ਕਿਹਾ ਕਿ ਅਧਿਕਾਰੀ ਇਸ ਵਿਚਾਰ ਵਿਚ ਇਕਮਤ ਹਨ ਕਿ ਸੰਕਟ ਦੀ ਇਸ ਘੜੀ ਵਿਚ ਲੋੜਵੰਦਾਂ ਨੂੰ ਹਰ ਸੰਭਵ ਸਹਾਇਤਾ ਦੇਣਾ ਜ਼ਰੂਰੀ ਹੈ।
ਚੰਡੀਗੜ੍ਹ:- ਕੋਰੋਨਾਵਾਇਰਸ ਦੇ ਚਲਦੇ ਵੱਡੀ ਲਾਪਰਵਾਹੀ , ਪੰਜਾਬ ਸਰਕਾਰ ਨੇ ‘ਯੂਨੀਵਰਸਿਟੀ’ ਨੂੰ ਜਾਰੀ ਕੀਤਾ ਨੋਟਿਸ: ਜਿੱਥੇ ਪੰਜਾਬ ਸਰਕਾਰ ਕੋਰੋਨਾ ਵਾਇਰਸ ਦੇ ਚਲਦੇ ਸਖ਼ਤੀ ਵਰਤ ਰਹੀ ਹੈ...
ਚੰਡੀਗੜ੍ਹ, 17 ਅਪ੍ਰੈਲ : ਕਣਕ ਦੀ ਖਰੀਦ ਨੂੰ ਲੈ ਕੇ ਪ੍ਰਬੰਧ ਮੁਕੰਮਲ ਹੋਣ ਦੇ ਦਾਅਵੇ ਸਰਕਾਰ ਅਤੇ ਮੰਡੀ ਬੋਰਡ ਪ੍ਰਬੰਧਕਾਂ ਵੱਲੋਂ ਕੀਤੇ ਜਾ ਰਹੇ ਹਨ। ਇਸ...