ਅੰਮ੍ਰਿਤਸਰ, 07 ਅਪ੍ਰੈਲ: ਨਗਰ ਨਿਗਮ ਦੇ ਸਾਬਕਾ ਵਧੀਕ ਕਮਿਸ਼ਨਰ (ਟੈਕਨੀਕਲ) ਜਸਵਿੰਦਰ ਸਿੰਘ, ਜੋ ਕਿ ਬੀਤੇ ਦਿਨੀਂ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਵਿਚ ਕੋਵਿਡ 19 ਦੀ ਬਿਮਾਰੀ...
ਡੀਜੀਪੀ ਦਿਨਕਰ ਗੁਪਤਾ ਨੇ ਫੇਸਬੁੱਕ ‘ਤੇ ਲਾਈਵ ਆ ਕੇ ਕਰਫ਼ਿਊ ਸਬੰਧੀ ਲੋਕਾਂ ਨਾਲ ਫੀਡਬੈਕ ਸਾਂਝੀ ਕੀਤੀ। ਤਕਰੀਬਨ ਇੱਕ ਘੰਟਾਂ ਉਹਨਾਂ ਨੇ ਲੋਕਾਂ ਨਾਲ ਗੱਲ ਬਾਤ ਕੀਤੀ...
ਜਲਾਲਾਬਾਦ/ਫ਼ਾਜ਼ਿਲਕਾ, 7 ਅਪ੍ਰੈਲ: ਕੋਰੋਨਾ ਵਾਇਰਸ ਦੇ ਕਾਰਣ ਜਾਰੀ ਕਰਫ਼ਿਊ ’ਚ ਹਲਕਾ ਵਿਧਾਇਕ ਰਮਿੰਦਰ ਆਵਲਾ ਲੋੜਵੰਦ ਲੋਕਾਂ ਲਈ ਮਸੀਹਾ ਦੇ ਰੂਪ ਵਿੱਚ ਵਿਚਰ ਰਹੇ ਹਨ। ਬੀਤੇ ਦਿਨਾਂ...
ਨਵਾਂ ਸ਼ਹਿਰ, 7 ਅਪ੍ਰੈਲ: ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਕੋਰੋਨਾ ਵਾਇਰਸ ਤੋਂ ਮੁਕਤ ਹੋਏ ਪਠਲਾਵਾ ਦੇ ਨੌਜਵਾਨ ਫ਼ਤਹਿ ਸਿੰਘ (35) ਨੇ ਪੰਜਾਬ ਦੇ ਲੋਕਾਂ ਨੂੰ...
ਨਵਾਂਸ਼ਹਿਰ, 7 ਅਪ੍ਰੈਲ: ਜ਼ਿਲ੍ਹਾ ਪੁਲਿਸ ਦੀ ਐਸਬੀਐਸ ਨਗਰ ਪੁਲਿਸ ਹੈਲਪਿੰਗ ਹੈਂਡ ਸੰਸਥਾ ਵੱਲੋਂ ਐਸਐਸਪੀ ਅਲਕਾ ਮੀਨਾ ਦੀ ਅਗਵਾਈ ’ਚ ਸਫ਼ਾਈ ਕਰਮਚਾਰੀਆਂ ਦਾ ਨਿਵੇਕਲੇ ਢੰਗ ਨਾਲ ਸਨਮਾਨ...
ਫ਼ਤਹਿਗੜ੍ਹ ਸਾਹਿਬ, 06 ਅਪ੍ਰੈਲ : ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਜਿਲ੍ਹੇ ਦੇ ਪਿੰਡਾਂ ਦੇ ਲੋਕਾਂ ਵੱਲੋਂ ਪਿੰਡਾਂ ਨੂੰ ਆਉਣ ਜਾਣ ਵਾਲੇ ਰਸਤਿਆਂ ਉਤੇ 24 ਘੰਟੇ ਪਹਿਰੇ ਦਿੱਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਗੱਲਬਾਤ ਕਰਦਿਆਂ ਦੱਸਿਆ ਕਿ ਪਿੰਡਾਂ ਨੂੰ ਆਉਣ ਜਾਣ ਵਾਲੇ ਰਸਤਿਆਂ ਉਤੇ ਪਹਿਰਾ ਦੇ ਰਹੇ ਪਿੰਡ ਵਾਸੀਆਂ ਵੱਲੋਂ ਇਹ ਗੱਲ ਯਕੀਨੀ ਬਣਾਈ ਜਾ ਰਹੀ ਹੈ ਕਿ ਪਿੰਡ ਵਿੱਚੋਂ ਕੋਈ ਵੀ ਵਿਅਕਤੀ ਬਿਨਾਂ ਕਿਸੇ ਅਤਿ ਜ਼ਰੂਰੀ ਕੰਮ ਤੋਂ ਬਾਹਰ ਨਾ ਜਾਵੇ ਅਤੇ ਨਾ ਹੀ ਬਾਹਰੋਂ ਕੋਈ ਪਿੰਡ ਵਿਚ ਆਵੇ ਤਾਂ ਜੋ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਮੈਜਿਸਟਰੇਟ -ਕਮ- ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਪੰਜਾਬ ਵਿਲੇਜ ਐਂਡ ਸਮਾਲ ਟਾਊਨ ਪੈਟਰੋਲ ਐਕਟ 1918 ਦੇ ਸੈਕਸ਼ਨ 3 (1) ਅਧੀਨ ਹੁਕਮ ਜਾਰੀ ਕੀਤੇ ਹੋਏ ਹਨ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹੇ ਦੇ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀਆਂ ਵੱਲੋਂ ਪਿੰਡਾਂ ਵਿੱਚ ਦਾਖਲ ਹੋਣ ਤੇ ਬਾਹਰ ਜਾਣ ਦੇ ਰਸਤਿਆਂ ਤੇ 24 ਘੰਟੇ ਪਹਿਰੇ ਲਗਾਏ ਜਾਣ ਅਤੇ ਕਿਸੇ ਵੀ ਵਿਅਕਤੀ ਨੂੰ ਬਿਨਾਂ ਕਿਸੇ ਖਾਸ ਮਕਸਦ ਦੇ ਪਿੰਡ ਵਿੱਚ ਦਾਖਲ ਨਾ ਹੋਣ ਦਿੱਤਾ ਜਾਵੇ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਪਿੰਡਾਂ ਦੇ 60 ਸਾਲ ਤੋਂ ਵੱਧ ਉਮਰ ਵਾਲੇ ਬਜ਼ੁਰਗਾਂ ਅਤੇ ਅੰਗਹੀਣ ਵਿਅਕਤੀਆਂ ਨੂੰ ਇਹ ਪਹਿਰਾ ਦੇਣ ਤੋਂਛੋਟ ਹੈ। ਹਰੇਕ ਪਿੰਡ ਦੀ ਪੰਚਾਇਤ ਨੂੰ ਇਸ ਐਕਟ ਅਧੀਨ ਧਾਰਾ 4(1) ਦੀ ਪੂਰੀ ਤਰਜਮਾਨੀ ਕਰਦਿਆਂ ਆਪਣੇ ਕਾਰਜ ਖੇਤਰ ਅੰਦਰ ਉਕਤ ਡਿਊਟੀ ਕਰਵਾਉਣਲਈ ਕਿਹਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸਾਸ਼ਨ ਆਮ ਲੋਕਾਂ ਦੀਆਂ ਹਰੇਕ ਤਰ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਕਿਸੇ ਤਰ੍ਹਾਂਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਫਤਹਿਗੜ੍ਹ ਸਾਹਿਬ, 06 ਅਪਰੈਲ ਸਿਵਲ ਸਰਜਨ ਡਾ ਐਨ. ਕੇ. ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 2 ਮਰੀਜ਼ਾਂ ਦੀ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਕੋਰੋਨਾਵਾਇਰਸ ਸਬੰਧੀ ਪੋਜ਼ਿਟਿਵ ਪਾਈਆਂ ਗਈਆਂ ਦੋਵੇਂ ਔਰਤਾਂ ਔਰੰਗਾਬਾਦ, ਮਹਾਰਾਸ਼ਟਰ ਤੋਂ ਨਿਜ਼ਾਮੂਦੀਨ ਹੁੰਦੀਆਂ ਹੋਈਆਂ ਜ਼ਿਲ੍ਹੇ ਦੇ ਪਿੰਡ ਮਨੈਲੀ ਪੁੱਜੀਆਂ ਸਨ।ਇਸ ਤੋਂ ਪਹਿਲਾਂ ਇਹ ਦੋਵੇਂ ਔਰਤਾਂ ਜ਼ਿਲ੍ਹੇ ਦੇ ਪਿੰਡ ਸਾਨੀਪੁਰ ਅਤੇ ਸੰਘੋਲ ਵਿਖੇ ਵੀ ਕੁਝ ਚਿਰ ਰਹੀਆਂ। ਬੀਤੇ ਦਿਨੀ ਇਨ੍ਹਾਂ ਨੂੰ ਕਮਿਊਨਿਟੀ ਹੈਲਥ ਸੈਂਟਰ ਖਮਾਣੋਂ ਵਿੱਖੇ ਆਈਸੋਲੇਸ਼ਨ ਵਾਰਡ ਵਿਚ ਰੱਖਿਆ ਗਿਆ ਸੀ ਤੇ ਇਨ੍ਹਾਂ ਦੀਆਂ ਰਿਪੋਰਟਾਂ ਪੋਜ਼ਿਟਿਵ ਆਉਣ ‘ਤੇ ਇਨ੍ਹਾਂ ਨੂੰ ਗਿਆਨ ਸਾਗਰ ਹਸਪਤਾਲ, ਬਨੂੜ ਦਾਖਲਕਰਵਾਇਆ ਗਿਆ ਹੈ। ਸਿਵਲ ਸਰਜਨ ਨੇ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪਿੰਡ ਸਾਨੀਪੁਰ, ਸੰਘੋਲ ਅਤੇ ਮਨੈਲੀ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਪਿੰਡਸਾਨੀਪੁਰ ਵਿਖੇ ਇਨ੍ਹਾਂ ਔਰਤਾਂ ਦੇ ਸੰਪਰਕ ਵਿੱਚ ਆਏ 35 ਵਿਅਕਤੀਆਂ ਨੂੰ ਟਰੇਸ ਕਰਕੇ ਇਕਾਂਤਵਾਸ ਕੀਤਾ ਗਿਆ ਹੈ ਅਤੇ 03 ਸੈਂਪਲ ਲਏ ਗਏ ਹਨ। ਸੰਘੋਲ ਵਿਖੇ ਇਨ੍ਹਾਂ ਦੇ ਸੰਪਰਕ ਵਿੱਚ ਆਏ 64 ਵਿਅਕਤੀਆਂ ਨੂੰ ਟਰੇਸ ਕਰਕੇ ਇਕਾਂਤਵਾਸ ਕੀਤਾ ਗਿਆ ਹੈ ਤੇ 09 ਸੈਂਪਲ ਲਏ ਗਏ ਹਨ। ਪਿੰਡ ਮਨੈਲੀ ਵਿਖੇਇਨ੍ਹਾਂ ਦੇ ਸੰਪਰਕ ‘ਚ ਆਏ 46 ਵਿਅਕਤੀਆਂ ਨੂੰ ਟਰੇਸ ਕਰਕੇ ਇਕਾਂਤਵਾਸ ਕੀਤਾ ਗਿਆ ਹੈ ਅਤੇ 05 ਸੈਂਪਲ ਲਏ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ ਅਤੇ ਉਪਰੋਕਤ ਪਿੰਡਾਂ ਸਮੇਤ ਜ਼ਿਲ੍ਹੇ ਦੇ ਸਾਰੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਸ਼ੇਸ਼ ਤੌਰ ‘ਤੇਸੈਨੀਟਾਈਜੇਸ਼ਨ ਵੀ ਕਰਵਾਈ ਜਾ ਰਹੀ ਹੈ।
ਐਸ ਏ ਐਸ ਨਗਰ, ਬਲਜੀਤ ਮਰਵਾਹਾ, 6 ਅਪ੍ਰੈਲ : ਕੋਰੋਨਾ ਵਾਇਰਸ ਕਾਰਨ ਲਗਾਏ ਗਏ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਦਮ ਚੁੱਕਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ...
ਮੋਹਾਲੀ, ਆਸ਼ੂ ਅਨੇਜਾ, 6 ਅਪ੍ਰੈਲ : ਮੋਹਾਲੀ ਦੀ 81 ਸਾਲਾਂ ਕੁਲਵੰਤ ਕੌਰ ਨੇ ਕੋਰੋਨਾ ਨੂੰ ਹਰਾ ਜਿੱਤੀ ਜਿੰਦਗੀ ਦੀ ਜੰਗ ਕੁਲਵੰਤ ਕੌਰ ਨੂੰ ਉਸ ਦੀ ਕਿਰਾਏਦਾਰ...
ਤਰਨ ਤਾਰਨ, ਮਨਦੀਪ ਸਿੰਘ ਰਾਜਨ, 6 ਅਪ੍ਰੈਲ : ਕਰੋਨਾ ਵਾਇਰਾਸ ਕਾਰਨ ਪੰਜਾਬ ਭਰ ਵਿੱਚ ਲਗਾਏ ਗਏ ਕਰਫਿਊ ਦੇ ਚਲਦਿਆਂ ਪੰਜਾਬ ਸਰਕਾਰ ਵਲੋਂ ਜਿੱਥੇ ਇਕ ਪਾਸੇ ਦਾਅਵੇ...