ਚੰਡੀਗੜ,2 ਅਪ੍ਰੈਲ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਸੂਬੇ ਦੇ ਸਾਰੇ ਪਿੰਡਾਂ ਨੂੰ ਕਰੋਨਾ ਵਾਇਰਸ ਤੋਂ ਮੁਕਤ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਹੁਣ...
ਹੁਸ਼ਿਆਰਪੁਰ, 2 ਅਪ੍ਰੈਲ : ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਇਕ ਹੋਰ ਪੋਜ਼ੀਟਿਵ ਮਰੀਜ਼ ਸਾਹਮਣੇ ਆਇਆ ਹੈ, ਜੋ ਪਿੰਡ ਪੈਂਸਰਾਂ ਬਲਾਕ ਪੋਸੀ ਦਾ ਵਸਨੀਕ ਹੈ। ਉਨਾਂਦੱਸਿਆ ਕਿ 58 ਸਾਲਾ ਹਰਜਿੰਦਰ ਸਿੰਘ ਨੂੰ 29 ਮਾਰਚ ਨੂੰ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ ਅਤੇ 1 ਅਪ੍ਰੈਲ ਨੂੰ ਇਸ ਦੀ ਹਾਲਤ ਠੀਕ ਨਾਹੋਣ ਕਰਕੇ ਮੈਡੀਕਲ ਕਾਲਜ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਸੀ। ਉਨਾਂ ਦੱਸਿਆ ਕਿ ਅੱਜ ਇਸ ਦੇ ਸੈਂਪਲ ਦੀ ਰਿਪੋਰਟ ਪੋਜ਼ੀਟਿਵ ਆਈ ਹੈ, ਜਿਸ ਦੌਰਾਨਪਿੰਡ ਪੈਂਸਰਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਵਿਅਕਤੀ ਦੇ ਸੰਪਰਕ ਵਿੱਚ ਆਏ ਲੋਕਾਂ ਦੇ ਸੈਂਪਲ ਲਏ ਜਾ ਰਹੇ ਹਨ ਅਤੇ ਪਿੰਡ ਵਿੱਚੋਂ 41 ਸੈਂਪਲ ਲਏ ਜਾ ਚੁੱਕੇ ਹਨ। ਉਨਾਂ ਦੱਸਿਆ ਕਿ ਉਕਤ ਵਿਅਕਤੀ 13 ਮਾਰਚ ਨੂੰ ਆਪਣੀ ਭੈਣ, ਜੀਜਾ ਅਤੇ ਦੋ ਭਾਣਜੀਆਂ ਨੂੰ ਦਿੱਲੀ ਏਅਰਪੋਰਟ ਤੋਂ ਲੈ ਕੇ ਆਇਆਸੀ, ਜੋ ਇੰਗਲੈਂਡ ਤੋਂ ਪਰਤੇ ਸਨ। ਉਨਾਂ ਦੱਸਿਆ ਕਿ ਇਸ ਦੇ ਉਕਤ ਰਿਸ਼ਤੇਦਾਰ ਬਿਲਕੁੱਲ ਠੀਕ ਹਨ ਅਤੇ ਉਨਾਂ ਅੰਦਰ ਇਸ ਬੀਮਾਰੀ ਦੇ ਕੋਈ ਲੱਛਣ ਨਹੀਂ ਹਨ, ਪਰ ਅਹਿਤਿਆਤ ਵਜੋਂ ਉਨਾਂ ਦੇ ਸੈਂਪਲ ਲਏ ਗਏ ਹਨ। ਉਨਾਂ ਅਪੀਲ ਕਰਦਿਆਂ ਕਿਹਾ ਕਿ ਜ਼ਿਲਾ ਵਾਸੀ ਘਰ ਵਿੱਚ ਹੀ ਰਹਿਣ, ਤਾਂ ਜੋ ਕੋਰੋਨਾ ਵਾਇਰਸ ਦੀ ਲਾਗਤੋਂ ਸਮਾਜ ਅਤੇ ਦੇਸ਼ ਨੂੰ ਬਚਾਇਆ ਜਾ ਸਕੇ। ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੋਵਿਡ-19 ਸਬੰਧੀ ਹੁਣ ਤੱਕ 213 ਸੈਂਪਲ ਲਏ ਗਏ ਹਨ, ਜਿਨਾਂ ਵਿਚੋਂ 163 ਸੈਂਪਲਾਂ ਦੀ ਰਿਪੋਰਟਨੈਗੇਟਿਵ ਆਈ ਹੈ ਅਤੇ 44 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਨਾਂ ਕਿਹਾ ਕਿ ਪਿੰਡ ਪੈਂਸਰਾਂ ਦੇ ਉਕਤ ਵਿਅਕਤੀ ਤੋਂ ਇਲਾਵਾ 5 ਵਿਅਕਤੀਆਂ ਦੇਸੈਂਪਲ ਹੀ ਪੋਜ਼ੀਟਿਵ ਆਏ ਹਨ ਅਤੇ ਪਿੰਡ ਮੋਰਾਂਵਾਲੀ ਦੇ ਇਸ ਪਰਿਵਾਰ ਦੇ ਇਕ ਪੋਜ਼ੀਟਿਵ ਮੈਂਬਰ ਸ੍ਰੀ ਹਰਭਜਨ ਸਿੰਘ ਜਿਸ ਨੂੰ ਮੈਡੀਕਲ ਕਾਲਜ ਅੰਮ੍ਰਿਤਸਰਰੈਫਰ ਕੀਤਾ ਸੀ, ਦੀ ਪਿਛਲੇ ਦਿਨੀਂ ਮੌਤ ਹੋ ਗਈ ਹੈ।
ਕੋਰੋਨਾ ਵਾਇਰਸ ਤੋਂ ਬਚਣ ਲਈ ਬਹੁਤ ਸੰਸਥਾਵਾਂ ਸਹਿਯੋਗ ਦੇ ਰਹੀਆਂ ਹਨ, ਇਸ ਦੇ ਤਹਿਤ ਜ਼ਿਲਾ ਹੋਸ਼ਿਆਰਪੂਰ ਦੇ ਟਾਂਡਾ ਵਿਖੇ ਪਿੰਡ ਝਾਂਸ ਦੇ ਰਾਧਾ ਸੁਆਮੀ ਸਤਿਸੰਗ ਘਰ...
ਪਦਮਸ਼੍ਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦੀ ਕੋਰੋਨਾ ਵਾਇਰਸ ਕਰਨ ਹੋਈ ਮੌਤ ਤੋਂ ਬਾਅਦ ਉਨ੍ਹਾਂ ਦੇ ਅੰਤਿਮ ਸਸਕਾਰ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਜੋ...
ਆਏ ਦਿਨ ਪੰਜਾਬ ਵਿੱਚ ਵੀ ਕੋਰੋਨਾ ਦੇ ਕੇਸ ਵੱਧ ਰਹੇ ਨੇ। ਗੜ੍ਹਸ਼ੰਕਰ ਦੇ ਪਿੰਡ ਪੈਂਸਰਾ ‘ਚੋਂ ਇਕ ਮਰੀਜ਼ ਕੋਰੋਨਾ ਵਾਇਰਸ ਦਾ ਪਾਜ਼ੀਟਿਵ ਪਾਇਆ ਗਿਆ ਹੈ। ਮਰੀਜ਼...
ਪਟਿਆਲਾ, 31 ਮਾਰਚ: ਪਟਿਆਲਾ ਪੁਲਿਸ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਕੋਰੋਨਾਵਾਇਰਸ ਬਾਰੇ ਨੋਡਲ ਅਫ਼ਸਰ ਡਾ. ਸਚਿਨ ਕੌਸ਼ਲ ਦੀ ਸ਼ਿਕਾਇਤ ‘ਤੇ ਮਨਦੀਪ ਸਿੰਘ ਪੁੱਤਰ ਲਕਸ਼ਣ ਸਿੰਘ ਵਾਸੀ...
ਟੈਸਟ positive ਆਉਣ ਤੋਂ ਬਾਅਦ ਸਨ ਵੈਂਟੀਲੇਟਰ ‘ਤੇ, ਪੰਥਕ ਹਲਕਿਆਂ ਚ ਸੋਗ ਦੀ ਲਹਿਰ ਸ਼੍ਰੀ ਦਰਬਾਰ ਸਾਹਿਬ ਦੇ ਸਾਬਕਾ ਹੁਜ਼ੂਰੀ ਰਾਗੀ ਗਿਆਨੀ ਨਿਰਮਲ ਸਿੰਘ ਖਾਲਸਾ ਜੀ...
ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨਿਰਮਲ ਸਿੰਘ ਖਾਲਸਾ ਦਾ ਕੋਰੋਨਾ ਪੋਜ਼ੀਟਿਵ ਪਾਇਆ ਗਿਆ ਹੈ। ਦੱਸ ਦਈਏ ਕਿ ਨਿਰਮਲ ਸਿੰਘ ਇੰਗਲੈਂਡ ਤੋਂ ਵਾਪਿਸ ਆਏ ਸਨ, ਜਿਸ ਦੇ ਮੱਦੇ ਨਜ਼ਰ ਪ੍ਰਸ਼ਾਸਨ ਵਲੋਂ ਸਾਰਾ ਇਲਾਕਾ ਤੇਜ਼ ਨਗਰ ਅਤੇ ਸ਼ਹੀਦ ਊਧਮ ਸਿੰਘ ਨਗਰ ਸੀਲ ਕਰ ਦਿੱਤਾ ਗਿਆ ਹੈ ਅਤੇ ਪੂਰੇ ਅਮ੍ਰਿਤਰ ਸ਼ਹਿਰ ਨੂੰ ਸੈਨਿਟਾਇਜ਼ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਇਲਾਕਾ ਨਿਵਾਸੀਆਂ ਨੂੰ ਆਪਣੇ ਘਰਾਂ ਵਿੱਚ ਰਹਿਣ ਲਈ ਕਿਹਾ ਗਿਆ ਹੈ। ਮੰਨਿਆ ਇਹ ਵੀ ਜਾ ਰਿਹਾ ਹੈ ਕਿ ਖਾਲਸਾ ਹੋਰਾਂ ਵਲੋਂ ਚੰਡੀਗੜ੍ਹ ਵੀ ਸਮਾਗਮ ਕੀਤੇ ਗਏ ਜਿਸ ਬਾਰੇ...
ਪਠਾਨਕੋਟ, 1 ਅਪ੍ਰੈਲ 2020:—ਪੰਜਾਬ ਸਰਕਾਰ ਦੇ ਆਦੇਸਾਂ ਅਨੁਸਾਰ ਚਲ ਰਹੇ ਕਰਫਿਓ ਦੋਰਾਨ ਭਾਰੀ ਸੰਖਿਆਂ ਵਿੱਚ ਪ੍ਰਵਾਸੀ ਮਜਦੂਰ ਜੰਮੂ ਕਸਮੀਰ ਨੂੰ ਜਾਣਲਈ ਪਠਾਨਕੋਟ ਵਿਖੇ ਪਹੁੰਚ ਰਹੇ ਹਨ, ਪਰ ਜੰਮੂ ਕਸਮੀਰ ਦੀ ਸਰਹੱਦ ਕਰਫਿਓ ਦੇ ਚਲਦਿਆਂ ਪੂਰੀ ਤਰ੍ਹਾਂ ਸੀਲ ਕਰ ਦਿੱਤੀ ਗਈ ਹੈ ਜਿਸ ਕਾਰਨ ਪਠਾਨਕੋਟਵਿਖੇ ਇਸ ਸਮੇਂ ਪ੍ਰਵਾਸੀ ਮਜਦੂਰਾਂ ਦੀ ਸੰਖਿਆ ਕਰੀਬ ਇੱਕ ਹਜਾਰ ਤੋਂ ਜਿਆਦਾ ਹੈ, ਜਿਹਨਾਂ ਪ੍ਰਸਾਸਨ ਵੱਲੋਂ ਜ਼ਿਲ੍ਹਾ ਪਠਾਨਕੋਟ ਵਿੱਚ ਕਰੀਬ 7 ਸਥਾਨਾਂ ਤੇ ਇਹਨਾਂਪ੍ਰਵਾਸੀ ਮਜਦੂਰਾਂ ਦੇ ਠਹਿਰਾਵ ਦੀ ਵਿਵਸਥਾ ਕੀਤੀ ਗਈ ਹੈ ਅਤੇ ਹੋਰ ਤਿੰਨ ਸਥਾਨਾਂ ਨੂੰ ਅਡਵਾਂਸ ਵਿੱਚ ਤਿਆਰ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਕਰੋਨਾਂਵਾਈਰਸ ਦੇ ਚਲਦਿਆਂ ਜਿੱਥੇ ਪ੍ਰਵਾਸੀ ਮਜਦੂਰ ਦੇ ਠਹਿਰਣ ਦਾ ਪ੍ਰਬੰਧ ਕੀਤਾ ਗਿਆ ਹੈ ਉੱਥੇ ਸੋਸਲ ਡਿਸਟੈਂਸ ਦਾ ਵਿਸ਼ੇਸ ਧਿਆਨ ਰੱਖਿਆ ਜਾ ਰਿਹਾ ਹੈ। ਕਰੀਬ400 ਵਿਅਕਤੀ ਦੇ ਠਹਿਰਾਅ ਵਾਲੇ ਸਥਾਨ ਤੇ ਕਰੀਬ 200 ਵਿਅਕਤੀ ਹੀ ਠਹਿਰਾਏ ਗਏ ਹਨ ਤਾਂ ਜੋ ਜਿਆਦਾ ਮਿਲ ਵਰਤਨ ਇਹਨਾਂ ਵਿੱਚ ਨਾ ਹੋਵੇ ਅਤੇ ਇੱਕਦੂਜੇ ਤੋਂ ਨਿਰਧਾਰਤ ਦੂਰੀ ਬਣੀ ਰਹੇ। ਜਿਕਰਯੋਗ ਹੈ ਕਿ ਕੂਝ ਸਥਾਨਾਂ ਤੇ ਕੂਝ ਪ੍ਰਵਾਸੀ ਮਹਿਲਾਵਾਂ ਅਤੇ ਬੱਚੇ ਵੀ ਸਾਮਲ ਹਨ। ਇਹਨਾਂ ਪ੍ਰਵਾਸੀ ਮਜਦੂਰਾਂ ਨੂੰ ਜਿੱਥੇਤਿੰਨੋਂ ਸਮੇਂ ਭੋਜਨ ਉਪਲਬੱਦ ਕਰਵਾਇਆ ਜਾ ਰਿਹਾ ਹੈ ਉੱਥੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸਾਂ ਅਨੁਸਾਰ ਇਹਨਾਂ ਪ੍ਰਵਾਸੀ ਮਜਦੂਰਾਂ ਦੇ ਰਹਿਣ, ਖਾਣਾ, ਸਿਹਤ ਸੇਵਾਵਾਂ ਆਦਿ ਦੀ ਵਿਵਸਥਾ ਪ੍ਰਸਾਸਨ ਵੱਲੋਂ ਪਹਿਲਾ ਹੀ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸਨ ਵੱਲੋਂ ਜ਼ਿਲ੍ਹੇ ਵਿੱਚ ਕਰੀਬ 8-9 ਸਥਾਨਾਂ ਤੇਵਿਵਸਥਾ ਕੀਤੀ ਗਈ ਹੈ। ਇਸ ਦੇ ਨਾਲ ਹੋਰ ਵੀ ਜਿਲਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਜਿੱਥੇ ਵੀ ਪ੍ਰਵਾਸੀ ਮਜਦੂਰ ਹਨ ਉੱਥੇ ਹੀ ਇਹਨਾਂ ਨੂੰ ਰੋਕਿਆ ਜਾਵੇ, ਕਿਉਕਿ ਜ਼ਿਲ੍ਹਾ ਪਠਾਨਕੋਟ ਵਿੱਚ ਨਿਰਧਾਰਤ ਸਮਰੱਥਾ ਹੈ ਅਗਰ ਇਸੇ ਹੀ ਤਰਾਂ ਇਹਨਾਂ ਦੀ ਸੰਖਿਆ ਵਿੱਚ ਵਾਧਾ ਹੁੰਦਾ ਰਿਹਾ ਤਾਂ ਸਥਿਤੀ ਗੰਭੀਰ ਬਣ ਸਕਦੀ ਹੈ।ਉਹਨਾਂ ਦੱਸਿਆ ਕਿ ਪ੍ਰਵਾਸੀ ਮਜਦੂਰਾਂ ਨੂੰ ਰੱਖਣ ਲਈ ਸਿਹਤ ਵਿਭਾਗ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਹੀ ਇਹਨਾਂ ਪ੍ਰਵਾਸੀ ਮਜਦੂਰਾਂ ਨੂੰਕੋਰਿਨਟਾਈਨ ਕਰ ਕੇ ਸਾਭ ਸੰਭਾਲ ਕੀਤੀ ਜਾ ਰਹੀ ਹੈ।
ਚੰਡੀਗੜ੍ਹ , 01 ਅਪ੍ਰੈਲ , ( ਬਲਜੀਤ ਮਰਵਾਹਾ ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਰਾਹਤ ਸਮੱਗਰੀ ਉੱਤੇ ਮੁੱਖਮੰਤਰੀ ਦੀਆਂ ਫੋਟੋਆਂ ਛਾਪਣ ‘ਚ ਸਮਾਂ ਬਰਬਾਦ ਨਾ ਕਰੇ ਅਤੇ ਇਸ ਸਮੱਗਰੀ ਨੂੰ ਜਲਦੀ ਤੋਂ ਜਲਦੀ ਗਰੀਬਾਂ ਅਤੇ ਲੋੜਵੰਦਾਂ ਤਕ ਪੁੱਜਦੀ ਕਰੇ। ਪਾਰਟੀ ਨੇ ਕਿਹਾਕਿ ਅਜਿਹੇ ਔਖੇ ਸਮਿਆਂ ਵਿਚ ਸਿਆਸਤ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਆਟਾ ਅਤੇ ਸੈਨੇਟਾਈਜ਼ਰਾਂ ਨੂੰ ਲੋੜਵੰਦਾਂ ਤਕ ਪਹੁੰਚਾਉਣ ਤੋਂ ਪਹਿਲਾਂ ਉਹਨਾਂ ਉੱਤੇ ਮੁੱਖ ਮੰਤਰੀ ਦੀ ਫੋਟੋਂਛਾਪਣ ਲਈ ਸਮਾਂ ਬਰਬਾਦ ਕਰਨ ਦੀ ਕੋਈ ਲੋੜ ਨਹੀਂ ਸੀ। ਉਹਨਾਂ ਕਿਹਾ ਕਿ ਵੱਖ ਵੱਖ ਚੀਜ਼ਾਂ ਉੱਤੇ ਮੁੱਖ ਮੰਤਰੀ ਦੀ ਫੋਟੋ ਚਿਪਕਾਉਣ ਲਈ ਬਹੁਤ ਸਾਰੇ ਮੌਕੇ ਆਉਣਗੇ । ਪਰ ਅੱਜ ਸੰਕਟ ਦੀ ਸਥਿਤੀ ਵਿਚ ਇਸ ਕਿਸਮ ਦੇ ਬੇਲੋੜੇ ਕੰੰਮਾਂ ਤੋਂ ਬਚਣਾ ਚਾਹੀਦਾ ਹੈ। ਡਾਕਟਰ ਚੀਮਾ ਨੇ ਕਿਹਾ ਕਿ ਰਾਹਤ ਸਮੱਗਰੀ ਦੀ ਵੰਡ ਸੰਬੰਧੀ ਕੀਤੇ ਜਾ ਰਹੇ ਸਿਆਸੀ ਵਿਤਕਰੇ ਦੇ ਅਨੇਕਾਂ ਮਾਮਲੇ ਸਾਹਮਣੇ ਆਉਣ ਦੇ ਬਾਵਜੂਦ ਅਕਾਲੀ ਦਲ ਨੇਪੰਜਾਬ ਸਰਕਾਰ ਨਾਲ ਬਹੁਤ ਸਹਿਯੋਗ ਕੀਤਾ ਹੈ ਅਤੇ ਕਿਸੇ ਵੀ ਕਿਸਮ ਦੀ ਸਿਆਸੀ ਬਿਆਨਬਾਜ਼ੀ ਕਰਨ ਤੋਂ ਪਰਹੇਜ਼ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬਸਰਕਾਰ ਦੀ ਵੀ ਇਹ ਜ਼ਿੰਮੇਵਾਰੀ ਬਣਦੀ ਸੀ ਕਿ ਉਹ ਰਾਹਤ ਸਮੱਗਰੀ ਦਾ ਸਿਆਸੀਕਰਨ ਕਰਨ ਦੀ ਬਜਾਇ ਇਸ ਨੂੰ ਲੋੜਵੰਦਾਂ ‘ਚ ਵੰਡਣ ਦੇ ਕੰਮ ਵਿਚ ਤੇਜ਼ੀਲਿਆਉਂਦੀ। ਉਹਨਾਂ ਕਿਹਾ ਕਿ ਲੋਕ ਕਿੰਨੇ ਦਿਨ ਦੇ ਸ਼ਿਕਾਇਤਾਂ ਕਰ ਰਹੇ ਹਨ ਕਿ ਜੋ ਰਾਸ਼ਨ ਉਹਨਾਂ ਨੂੰ ਦੇਣ ਦਾ ਵਾਅਦਾ ਕੀਤਾ ਸੀ, ਉਹ ਉਹਨਾਂ ਤਕ ਨਹੀਂਪਹੁੰਚਿਆ ਹੈ। ਹੁਣ ਸਪੱਸ਼ਟ ਹੋ ਗਿਆ ਹੈ ਕਿ ਇਹ ਰਾਸ਼ਨ ਇਸ ਲਈ ਲੇਟ ਹੋ ਗਿਆ ਕਿਉਂਕਿ ਤਾਂ ਵੰਡਣ ਤੋਂ ਪਹਿਲਾਂ ਸਾਰੇ ਆਟੇ ਦੇ ਥੈਲਿਆਂ ਅਤੇ ਸੈਨੇਟਾਈਜ਼ਰਾਂਉੱਤੇ ਮੁੱਖ ਮੰਤਰੀ ਦੀ ਫੋਟੋ ਚਿਪਕਾਈ ਜਾ ਸਕੇ। ਇਹ ਬਹੁਤ ਹੀ ਅਫਸੋਸਨਾਕ ਹਰਕਤ ਹੈ।