ਚੰਡੀਗੜ੍ਹ, 10ਮਈ (ਬਲਜੀਤ ਮਰਵਾਹਾ ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਉਹ ਸੂਬੇ ਦੇ ਡਿਪੂ ਹੋਲਡਰਾਂ ਦੀਆਂ ਜਾਇਜ਼ ਸ਼ਿਕਾਇਤਾਂ ਦੂਰ ਕਰਨ ‘ਚ ਨਾਕਾਮ ਰਹਿਣ ਵਾਲੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਤੁਰੰਤ ਬਰਖਾਸਤ ਕਰਨ , ਕਿਉਂਕਿ ਮੰਤਰੀ ਦੀ ਇਸ ਲਾਪਰਵਾਹੀ ਕਰਕੇ ਕੇਂਦਰ ਸਰਕਾਰ ਵੱਲੋਂ ਸੂਬੇ ਦੇ 1.4 ਕਰੋੜ ਲੋਕਾਂ ਲਈ ਭੇਜਿਆ ਰਾਸ਼ਨ ਵੰਡਿਆ ਨਹੀਂ ਜਾ ਸਕਿਆ ਹੈ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਖੁਰਾਕ ਅਤੇ ਸਪਲਾਈ ਮੰਤਰੀ ਵੱਲੋਂ ਵਿਖਾਈ ਅਪਰਾਧਿਕ ਲਾਪਰਵਾਹੀ ਨਾਲ ਨਾ ਸਿਰਫ ਦੋ ਡਿਪੂ ਹੋਲਡਰਾਂ ਦੀ ਮੌਤ ਹੋ ਚੁੱਕੀ ਹੈ ਸਗੋਂ ਰਾਸ਼ਨ ਨਾ ਮਿਲਣ ਕਰਕੇ ਗਰੀਬਾਂ ਅਤੇ ਲੋੜਵੰਦਾਂ ਦੀ ਵੀ ਮੰਦੀ ਹਾਲਤ ਹੈ।ਉਹਨਾਂ ਕਿਹਾ ਕਿ ਡਿਪੂ ਤੋਂ ਰਾਸ਼ਨ ਨਾ ਮਿਲਣ ਕਰਕੇ ਲੁਧਿਆਣਾ ਵਿਚ ਇੱਕ ਵਿਅਕਤੀ ਨਿਰਾਸ਼ ਹੋ ਕੇ ਆਤਮ ਹੱਤਿਆ ਕਰ ਚੁੱਕਿਆ ਹੈ ਅਤੇ ਇੱਕ ਔਰਤ ਆਪਣਾ ਮਾਨਸਿਕ ਸਤੁੰਲਨ ਗੁਆ ਬੈਠੀ ਹੈ। ਬਰਾੜ ਨੇ ਕਿਹਾ ਕਿ ਡਿਪੂ ਹੋਲਡਰ ਇਹ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਆਪਣਾ ਕਮਿਸ਼ਨ ਤਿਆਗ ਕੇ ਵੀ ਕੇਂਦਰ ਵੱਲੋਂ ਭੇਜਿਆ ਰਾਸ਼ਨ, ਜਿਸ ਵਿਚ ਕਣਕ ਅਤੇ ਦਾਲਾਂ ਸ਼ਾਮਿਲ ਹਨ, ਗਰੀਬਾਂ ਨੂੰ ਵੰਡਣ ਲਈ ਤਿਆਰ ਹਨ। ਉਹਨਾਂ ਕਿਹਾ ਕਿ ਡਿਪੂ ਹੋਲਡਰਾਂ ਨੇ ਸਰਕਾਰ ਕੋਲ ਇਹ ਬੇਨਤੀ ਕੀਤੀ ਹੈ ਕਿ ਉਹਨਾਂ ਲਈ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਜਾਣ ਅਤੇ ਜੇਕਰ ਰਾਸ਼ਨ ਵੰਡਦਿਆਂ ਕੋਵਿਡ-19 ਨਾਲ ਉਹਨਾਂ ਦੀ ਮੌਤ ਹੋ ਜਾਂਦੀ ਹੈ ਤਾਂ ਉਹਨਾਂ ਦੇ ਪਰਿਵਾਰ ਨੂੰ 50 ਲੱਖ ਰੁਪਏ ਬੀਮੇ ਦੀ ਰਾਸ਼ੀ ਵਜੋਂ ਦਿੱਤੇ ਜਾਣ। ਇਸ ਤੋਂ ਇਲਾਵਾ ਉਹਨਾਂ ਨੇ ਸਾਰੇ ਡਿਪੂਆਂ ਉੱਤੇ ਦਸਤਾਨੇ ਅਤੇ ਸੈਨੇਟਾਈਜ਼ਰ ਮੁਹੱਈਆ ਕਰਵਾਉਣ ਦੀ ਵੀ ਬੇਨਤੀ ਕੀਤੀ ਹੈ। ਅਕਾਲੀ ਆਗੂ ਨੇ ਕਿਹਾ ਕਿ ਇਹਨਾਂ ਮਸਲਿਆਂ ਨੂੰ ਹੱਲ ਕਰਨਾ ਤਾਂ ਦੂਰ, ਭਾਰਤ ਭੂਸ਼ਨ ਆਸ਼ੂ ਨੇ ਡਿਪੂਆਂ ਹੋਲਡਰਾਂ ਨਾਲ ਮਿਲ ਕੇ ਉਹਨਾਂ ਦੀਆਂ ਸ਼ਿਕਾਇਤਾ ਸੁਣਨਾ ਵੀ ਮੁਨਾਸਿਬ ਨਹੀਂ ਸਮਝਿਆ ਹੈ। ਉਹਨਾਂ ਕਿਹਾ ਕਿ ਜਦੋਂ ਸੂਬਾ ਇੱਕ ਮਹਾਂਮਾਰੀ ਨਾਲ ਲੜ ਰਿਹਾ ਹੈ ਅਤੇ ਲੋਕਾਂ ਤਕ ਰਾਸ਼ਨ ਜਲਦੀ ਤੋਂ ਜਲਦੀ ਪਹੁੰਚਾਉਣ ਦੀ ਲੋੜ ਹੈ ਤਾਂ ਇੱਕ ਮੰਤਰੀ ਵੱਲੋਂ ਇਸ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਹਨਾਂ ਕਿਹਾ ਕਿ ਸ੍ਰੀ ਆਸ਼ੂ ਨੂੰ ਤੁਰੰਤ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ ਅਤੇ ਸਰਕਾਰ ਵੱਲੋਂ ਡਿਪੂ ਹੋਲਡਰਾਂ ਰਾਹੀਂ ਤੁਰੰਤ ਰਾਸ਼ਨ ਦੀ ਵੰਡ ਸ਼ੁਰੂ ਕਰਵਾਉਣੀ ਚਾਹੀਦੀ ਹੈ। ਬਰਾੜ ਨੇ ਇਹ ਵੀ ਦੱਸਿਆ ਕਿ ਗਲਤ ਬਣਾਏ ਗਏ ਕਾਰਡਾਂ ਨੂੰ ਲੈ ਕੇ ਲੋਕਾਂ ਅੰਦਰ ਬਹੁਤ ਜ਼ਿਆਦਾ ਗੁੱਸਾ ਹੈ, ਜੋ ਕਿ ਕਾਂਗਰਸੀ ਆਗੂਆਂ ਦੇ ਇਸ਼ਾਰੇ ਉੱਤੇ ਬਣਾਏ ਗਏ ਹਨ। ਉਹਨਾਂ ਕਿਹਾ ਕਿ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕੇਂਦਰੀ ਰਾਹਤ ਸਿਰਫ ਅਸਲੀ ਲੋੜਵੰਦਾਂ ਨੂੰ ਹੀ ਮਿਲੇ।
ਚੰਡੀਗੜ, 10 ਮਈ : ਕੋਵਿਡ 19 ਦੌਰਾਨ, ਮਾਂ ਦਿਵਸ ਬਹੁਤ ਵਿਸ਼ੇਸ਼ ਹੈ ਕਿਉਂ ਜੋ ਇਸ ਮੌਕੇ 35 ਸਾਲਾ ਔਰਤ ਮੋਨਿਕਾ ਦੀ ਇਕ ਵਿਲੱਖਣ ਕਹਾਣੀ ਸਾਹਮਣੇ ਆਈ ਹੈ। 10 ਸਾਲਾਂ ਦੇ ਦੋ ਪੁੱਤਰਾਂ ਅਤੇ 2 ਸਾਲਾਂ ਦੀ ਇੱਕ ਧੀ ਦੀ ਮਾਂ, ਮੋਨਿਕਾ ਰਾਜਪੁਰਾ ਦੀ ਰਹਿਣ ਵਾਲੀ ਹੈ। ਜਿਸਦੀ ਦੋ ਸਾਲਾ ਧੀ ‘ਨਿਤਾਰਾ’ ਦੋ ਹਫ਼ਤੇ ਪਹਿਲਾਂ ਕੋਰੋਨਾ ਪਾਜ਼ੀਟਿਵ ਪਾਈ ਗਈ ਸੀ। ਉਹਨਾਂ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਇਕਾਂਤਵਾਸ ‘ਚ ਦਾਖਲ ਕਰਵਾਇਆ ਗਿਆ ਸੀ। ਮੋਨਿਕਾ, ਪੀਪੀਈ ਦੀਆਂ ਪੂਰੀਆਂ ਕਿੱਟਾਂ ਪਹਿਨ ਕੇ ਆਪਣੀ ਨੰਨੀ ਧੀ ਦੀ ਦਿਨ ਰਾਤ ਦੇਖਭਾਲ ਕਰ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਇੱਕ ਡਾਕਟਰ ਹੀ ਭਲੀਭਾਂਤ ਦੱਸ ਸਕਦਾ ਹੈ ਕਿ ਕੁਝ ਘੰਟਿਆਂ ਲਈ ਵੀ ਇਸ ਕਿਸਮ ਦੇ ਰੱਖਿਆ ਸਮਾਨ ਨਾਲ ਕੰਮ ਕਰਨਾ ਕਿੰਨਾ ਔਖਾ ਹੈ। ਪਰ ਇਸ ਬਹਾਦਰ ਮਾਂ ਨੇ 2 ਹਫਤਿਆਂ ਤੋਂ ਵੱਧ ਸਮੇਂ ਲਈ ਆਪਣੀ ਧੀ 24 ਘੰਟੇ ਇਹ ਰੱਖਿਆਤਮਕ ਪੌਸ਼ਾਕਪਹਿਨ ਕੇ ਦੇਖਭਾਲ ਕੀਤੀ ਹੈ। ਇਸ ਕਿੱਟ ਨੂੰ 24 ਘੰਟਿਆਂ ਵਿੱਚ ਇੱਕ ਵਾਰ ਬਦਲਣ ਦਾ ਮੌਕਾ ਮਿਲਦਾ ਹੈ। ਉਸਨੇ ਟੈਲੀਫੋਨਿਕ ਤੇ ਗਲਬਾਤ ਕਰਦਿਆਂ ਇਹ ਸਵੀਕਾਰਿਆ ਹੈ ਕਿ ਉਸਨੂੰ ਪਸੀਨਾ ਆਉਣਾ, ਅੱਖਾਂ ਦੇ ਸੁਰੱਖਿਆ ਉਪਕਰਣ ਦਾ ਧੁੰਦਲਾ ਹੋਣਾ, ਚਿਹਰੇ ਦੇ ਮਾਸਕ ਦੇ ਦੁਆਲੇ ਤਣੀਆਂ ਦੀ ਖਿੱਚ ਜਾਂ ਦਬਾਅ ਆਦਿ ਕੁਝ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਪੰਜਾਬ ਸਰਕਾਰ ਇਸ ਬਹਾਦਰ ਤੇ ਵੱਡੇ ਜੇਰੇ ਵਾਲੀ ਮਾਂ ਨੂੰ ਮਾਂ ਦਿਵਸ ‘ਤੇ ਨਮਸਕਾਰ ਕਰਦੀ ਹੈ।
ਗੁਰਦਾਸਪੁਰ, 10 ਮਈ( ਗੁਰਪ੍ਰੀਤ ਸਿੰਘ): ਵੱਖ ਵੱਖ ਸੂਬਿਆਂ ਤੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਕੰਮ ਕਰਨ ਆਏ ਪਰਵਾਸੀ ਮਜਦੂਰ ਜੋ ਲਾਕਡਾਉਨ ਦੌਰਾਨ ਜਿਲ੍ਹੇ ਵਿੱਚ ਫਸੇ ਹੋਏ ਸਨ ਅੱਜ...
ਪਠਾਨਕੋਟ ਵਾਸੀਆਂ ਲਈ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਪਿਛਲੇ ਦਿਨੀਂ ਨਿੱਜੀ ਹਸਪਤਾਲ ਦੀ ਇਕ ਨਰਸ ਕੋਰੋਨਾ ਵਾਇਰਸ ਦਾ ਸ਼ਿਕਾਰ ਹੋ ਗਈ ਸੀ, ਜਿਸਦੀ ਇਲਾਜ ਤੋਂ...
ਮੋਹਾਲੀ, 10 ਮਈ 2020 (ਆਸ਼ੂ ਅਨੇਜਾ): ਮੋਹਾਲੀ ਦੇ ਪਿੰਡ ਮਦਨਪੁਰੀ ਵਿਚ ਅੱਜ ਇਕ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਕੁਝ ਲੋਕ ਪ੍ਰਵਾਸੀ ਮਜ਼ਦੂਰਾਂ ਨੂੰ ਬਿਹਾਰ ਅਤੇ...
ਚੰਡੀਗੜ੍ਹ, 10 ਮਈ 2020: ਕੋਰੋਨਾ ਵਾਇਰਸ ਕਾਰਨ ਕਈ ਲੋਕ ਆਪਣੀ ਜਾਨ ਗਵਾ ਚੁੱਕੇ ਹਨ। ਇਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਰਕਾਰਾਂ ਵੱਲੋਂ ਕਈ ਕੋਸ਼ਿਸ਼ਾਂ ਕੀਤੀਆਂ...
Corona Update, 10 ਮਈ 2020: ਕੋਰੋਨਾ ਦਾ ਕਹਿਰ ਦੇਸ਼ ਵਿੱਚ ਦਿਨੋਂ ਦਿਨ ਵੱਧ ਰਿਹਾ ਹੈ। ਇਸਦੇ ਨਾਲ ਹੀ ਮੌਤ ਦਾ ਅੰਕੜਾ ਵੀ ਵੱਧ ਰਿਹਾ ਹੈ। ਬੀਤੇ...
10 ਮਈ 2020: ਲੌਕਡਾਊਨ ਕਾਰਨ ਗੁਰਦੁਆਰਾ ਮਜਨੁ ਕਾ ਟਿੱਲਾ ਸਾਹਿਬ, ਨਵੀਂ ਦਿੱਲੀ ਵਿੱਚ ਫ਼ਸੇ 325 ਸ਼ਰਧਾਲੂਆਂ ਨੂੰ ਅੱਜ ਬੱਸਾਂ ਰਾਹੀਂ ਪੰਜਾਬ ਲਿਆਂਦਾ ਜਾ ਰਿਹਾ ਹੈ। ਇਹ...
10 ਮਈ 2020: ਸੂਬੇ ਵਿੱਚ ਕੋਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਜਿਸ ਦੇ ਮੱਦੇਨਜ਼ਰ ਪੰਜਾਬ ਕੈਬਨਿਟ ਤੋਂ ਪਹਿਲਾਂ ਸ਼ਨੀਵਾਰ ਨੂੰ ਮੰਤਰੀ ਮੰਡਲ ਦੀ ਇੱਕ...
ਪੰਜਾਬ ਵਿੱਚ ਆਏ ਦਿਨ ਕੋਰੋਨਾ ਦੇ ਨਵੇਂ ਕੇਸ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ। ਜਿੱਥੇ ਅੱਜ ਕੋਰੋਨਾ ਦੇ 7 ਨਵੇਂ ਕੇਸ...