ਚੰਡੀਗੜ੍ਹ, 11 ਅਪ੍ਰੈਲ : ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਨਾਲ ਪੰਜਾਬ ਦੀ ਸਥਿਤੀ ਬਾਰੇ ਤਾਜ਼ਾ ਅਪਡੇਟ ਦਿੰਦਿਆਂ ਕਿਹਾ ਕਿ ਪੰਜਾਬ ਵਿਚ ਹੁਣ ਤਕ 151 ਪੌਜ਼ਿਟਿਵ ਮਾਮਲੇ...
ਚੰਡੀਗੜ੍ਹ, 11 ਅਪ੍ਰੈਲ : ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਨੇ ਵੀਡੀਓ ਕਾਨਫਰੰਸ ਰਾਹੀਂ ਇਕ ਮੀਟਿੰਗ ਕੀਤੀ, ਜਿਸ ਵਿੱਚ ਉਹਨਾਂ ਦੱਸਿਆ ਕਿ ਪੰਜਾਬ ਵਿੱਚ ਪਹਿਲਾਂ ਹੀ 1...
ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਅੰਦਰ ਡਰ ਦਾ ਮਾਹੌਲ ਹੈ। ਓਧਰ ਦਿੱਲੀ ਦੇ ਨਿਜ਼ਾਮੁਦੀਨ ਦੇ ਮਰਕਜ਼ ਵਿੱਚ ਹੋਏ ਇਕੱਠ...
ਕੋਰੋਨਾ ਵਾਇਰਸ ਦੇ ਕਾਰਨ ਪੀਐਮ ਵੱਲੋਂ ਦੇਸ਼ ਵਿੱਚ ਲਾਕਡਾਊਨ ਕੀਤਾ ਗਿਆ ਹੈ, ਜਿਸ ਕਾਰਨ ਸਾਰੇ ਕੰਮਕਾਰ ਠੱਪ ਪਏ ਹਨ। ਇਹ ਸਮਾਂ ਰੋਜ਼ ਦੀ ਕਮਾਈ ਕਰਕੇ ਰੋਟੀ...
ਅੰਮ੍ਰਿਤਸਰ, 11 ਅਪ੍ਰੈਲ: ਅੰਮ੍ਰਿਤਸਰ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਕਾਂਗਰਸ ਲੀਡਰ ਹਰਪਾਲ ਸਿੰਘ ਵੇਰਕਾ ਨੂੰ ਹੈੱਡਮਾਸਟਰ ਦੇ ਅਹੁਦੇ ਤੋਂ ਮੁਅੱਤਲ ਕੀਤਾ ਗਿਆ ਹੈ। ਹਰਪਾਲ ਸਿੰਘ ਵੇਰਕਾ ਪਿਛਲੇ...
ਚੰਡੀਗੜ, 10 ਅਪ੍ਰੈਲ: ਨੋਵਲ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਸ਼ੁਕਰਵਾਰ ਨੂੰ ਜਨਤਕ ਥਾਵਾਂ ‘ਤੇ ਲੋਕਾਂ ਨੂੰ ਮਾਸਕ ਪਹਿਨਣਾ ਲਾਜਮੀ ਕਰ ਦਿੱਤਾ ਹੈ।...
ਚੰਡੀਗੜ੍ਹ, 10 ਅਪ੍ਰੈਲ : ਪੰਜਾਬ ਪੁਲਿਸ ਨੇ ਸਿੱਖ ਫਾਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਨੂੰ ਕੋਵੀਡ -19 ਕਰਫ਼ਿਊ ਦੌਰਾਨ ਲੋਕਾਂ ਨੂੰ ਖ਼ਾਸ ਤੌਰ ਤੇ ਨੌਜਵਾਨਾਂ...
ਚੰਡੀਗੜ੍ਹ, 10 ਅਪ੍ਰੈਲ : ਮੁੱਖ ਮੰਤਰੀ ਨੇ ਇਕ ਵੀਡੀਓ ਕਾਨਫਰੰਸ ਦੌਰਾਨ ਕੋਰੋਨਾ ਸਬੰਧੀ ਇਕ ਆਂਕੜਾ ਦੱਸਿਆ,ਜਿਸ ਅਨੁਸਾਰ ਸਤੰਬਰ ਦੇ ਅੱਧ ਤੱਕ ਪੰਜਾਬ ਦੀ 57% ਜਨਸੰਖਿਆ ਕੋਰੋਨਾ...
ਚੰਡੀਗੜ, 10 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੌਕਡਾਊਨ ਦੇ ਸਮੇਂ ਦੌਰਾਨ ਉਦਯੋਗਿਕ ਕਿਰਤੀਆਂ ਨੂੰ ਤਨਖਾਹ ਜਾਂ ਉੱਕੀ-ਪੁੱਕੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ...
ਚੰਡੀਗੜ, 10 ਅਪ੍ਰੈਲ : ਪੰਜਾਬ ਮੰਤਰੀ ਮੰਡਲ ਦੀ ਸ਼ੁੱਕਰਵਾਰ ਨੂੰ ਹੋਈ ਮੀਟਿੰਗ ਵਿੱਚ ਕੋਵਿਡ-19 ਖ਼ਿਲਾਫ਼ ਜੰਗ ਵਿੱਚ ਸੂਬੇ ਦੇ ਪ੍ਰਾਈਵੇਟ ਹਸਪਤਾਲਾਂ ਨੂੰ ਸ਼ਾਮਲ ਕਰਨ ਬਾਰੇ ‘ਪੰਜਾਬਕਲੀਨਿਕਲ ਐਸਟੈਬਲਿਸ਼ਮੈਂਟ (ਰਜਿਸਟਰੇਸ਼ਨ ਐਂਡ ਰੈਗੂਲੇਸ਼ਨ) ਆਰਡੀਨੈਂਸ 2020’ ਨੂੰ ਮਨਜ਼ੂਰ ਕਰਨ ਦਾ ਫੈਸਲਾ ਲਿਆ ਗਿਆ। ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਵਿਡ-19 ਖ਼ਿਲਾਫ਼ਜੰਗ ਵਿੱਚ ਪ੍ਰਾਈਵੇਟ ਹਸਪਤਾਲਾਂ ਨੂੰ ਸ਼ਾਮਲ ਕਰਨ ਦੀ ਲੋੜ ਸੀ। ਮੰਤਰੀ ਮੰਡਲ ਨੇ ਕਾਨੂੰਨੀ ਪੱਖ ਵਿਚਾਰਨ ਮਗਰੋਂ ਇਸ ਬਿੱਲ ਦਾ ਖਰੜਾ ਮਨਜ਼ੂਰ ਕਰਨ ਲਈ ਮੁੱਖਮੰਤਰੀ ਨੂੰ ਅਧਿਕਾਰਤ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੰਬੀ ਖਿੱਚਦੀ ਲੱਗ ਰਹੀ ਇਸ ਜੰਗ ਵਿੱਚ ਸੂਬੇ ਦੇ ਵਡੇਰੇ ਹਿੱਤ ਵਿੱਚ ਸਾਰੇ ਸਰੋਤਾਂ ਨੂੰ ਲਾਉਣ ਦੀ ਬਹੁਤ ਜ਼ਿਆਦਾ ਲੋੜ ਸੀ।ਇਹ ਆਰਡੀਨੈਂਸ, ਮੈਡੀਕਲ ਅਦਾਰਿਆਂ ਨੂੰ ਰਜਿਸਟਰੇਸ਼ਨ ਤੇ ਰੈਗੂਲੇਸ਼ਨ ਮੁਹੱਈਆ ਕਰੇਗਾ ਤਾਂ ਕਿ ਆਮ ਵਿਅਕਤੀਆਂ ਨੂੰ ਢੁੱਕਵੀਆਂ ਸਿਹਤ ਸੇਵਾਵਾਂ ਯਕੀਨੀਬਣਾਉਣ ਲਈ ਪ੍ਰਾਈਵੇਟ ਹਸਪਤਾਲਾਂ ਦੀ ਕਾਰਜਪ੍ਰਣਾਲੀ ਨੂੰ ਪਾਰਦਰਸ਼ੀ ਬਣਾਉਣ ਦੇ ਨਾਲ-ਨਾਲ ਸਾਰੇ ਕਲੀਨਿਕਲ ਮਾਪਦੰਡ ਤੇ ਪ੍ਰੋਟੋਕੋਲਾਂ ਦੀ ਪਾਲਣਾ ਲਈਪਾਬੰਦ ਕੀਤਾ ਜਾਵੇ। ਪ੍ਰਸਤਾਵਿਤ ਕਾਨੂੰਨ ਮੁਤਾਬਕ ਇਸ ਆਰਡੀਨੈਂਸ ਜ਼ਰੀਏ ਮੈਡੀਕਲ ਅਦਾਰਿਆਂ ਦੀ ਰੋਜ਼ਾਨਾ ਦੀ ਕਾਰਜਪ੍ਰਣਾਲੀ ਵਿੱਚ ਕੋਈ ਨਾਜਾਇਜ਼ ਦਖ਼ਲ ਨਹੀਂ ਦਿੱਤਾ ਜਾਵੇਗਾ।ਇਹ ਕਾਨੂੰਨ ਸ਼ੁਰੂਆਤੀ ਤੌਰ ਉਤੇ ਹਰਿਆਣਾ ਵਾਂਗ 50 ਬਿਸਤਰਿਆਂ ਜਾਂ ਉਸ ਤੋਂ ਵੱਧ ਵਾਲੇ ਹਸਪਤਾਲਾਂ ਉਤੇ ਲਾਗੂ ਹੋਵੇਗਾ। ਇਹ ਵੀ ਪ੍ਰਸਤਾਵ ਕੀਤਾ ਗਿਆ ਕਿ’ਪੰਜਾਬ ਹੈਲਥ ਕੌਂਸਲ’ ਦੀ ਅਗਵਾਈ ਕਿਸੇ ਅਧਿਕਾਰੀ ਦੀ ਥਾਂ ਕੌਮੀ ਪੱਧਰ ਦੇ ਕਿਸੇ ਮਾਹਿਰ ਜਾਂ ਪੇਸ਼ੇਵਰ ਨੂੰ ਸੌਂਪੀ ਜਾ ਸਕਦੀ ਹੈ ਅਤੇ ਇਸ ਵਿੱਚ ਦੋ ਹੋਰ ਪੇਸ਼ੇਵਰਾਂਨੂੰ ਮੈਂਬਰਾਂ ਵਜੋਂ ਸ਼ਾਮਲ ਕੀਤਾ ਜਾ ਸਕਦਾ ਹੈ।