ਚੰਡੀਗੜ੍ਹ, 10 ਅਪ੍ਰੈਲ : ਮੁੱਖ ਮੰਤਰੀ ਦਫ਼ਤਰ ਵਲੋਂ ਵੀਡੀਓ ਕਾਨਫਰੰਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਤੇ ਅੰਕਡ਼ਿਆਂ ਉਤੇ ਸਫ਼ਾਈ ਅਤੇ ਸਪਸ਼ਟੀਕਰਨ ਦਿੱਤਾ ਗਿਆ। ਮੁੱਖ ਮੰਤਰੀ ਦੇ...
ਮੋਹਾਲੀ, 10 ਅਪ੍ਰੈਲ : ਕੋਵਿਡ19 ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ, ਮੋਹਾਲੀ ਵਿੱਚ ਆਏ ਦਿਨ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਪਿਛਲੇ ਦਿਨੀਂ ਮੋਹਾਲੀ ਦੇ ਡੇਰਾ ਬੱਸੀ ਵਿੱਖੇ ਜਵਾਹਰਪੁਰ ਪਿੰਡ ਦਾ ਸਿਰਫ ਇੱਕ ਵਿਅਕਤੀ ਹੀ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਸੀ, ਜਿਸ ਤੋਂ ਬਾਅਦ ਪੂਰਾ ਪਿੰਡ ਸੀਲ ਕਰ ਦਿੱਤਾ ਗਿਆ। ਪਰ ਹੁਣ ਇਹ ਗਿਣਤੀ ਵੱਧ ਕੇ 32 ਹੋ ਗਈ ਹੈ। ਦੱਸ ਦਈਏ ਕਿ ਜਵਾਹਰਪੁਰ ਤੋਂ 10 ਮਾਮਲੇ ਹੋਰ ਸਾਹਮਣੇ ਆਏਹਨ।
ਚੰਡੀਗੜ੍ਹ, 10 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦੁਪਹਿਰ 1 ਵਜੇ ਆਨਲਾਈਨ ਹੋ ਕੇ ਵੱਖ-ਵੱਖ ਲੋਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇਸੰਕੇਤ ਦਿੱਤੇ ਕਿ ਪੰਜਾਬ ‘ਚ ਫਿਲਹਾਲ ਕਰਫ਼ਿਊ ਨੂੰ ਨਹੀਂ ਖੋਲ੍ਹਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਕੋਰੋਨਾ ਦੀ ਸਟੇਜ਼-2 ‘ਚ ਪਹੁੰਚ ਗਿਆ ਹੈ। ਜੇ ਕਰਫ਼ਿਊ ਖੋਲ੍ਹਦਿੱਤਾ ਗਿਆ ਤਾਂ ਵਾਇਰਸ ਹੋਰ ਫੈਲ ਜਾਵੇਗਾ। ਜਿਸ ਕਾਰਨ ਕੈਬਿਨੇਟ ਬੈਠਕ ਦੀ ਮੀਟਿੰਗ ਤੋਂ ਬਾਅਦ ਮੁੱਖਮੰਤਰੀ ਨੇ ਇਸ ਕਰਫ਼ਿਊ ਨੂੰ 1 ਮਈ ਤੱਕ extend ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ‘ਚ ਤਬਲੀਗੀ ਜ਼ਮਾਤ ਨਾਲ ਜੁੜੇ ਕੁਲ 651 ਵਿਅਕਤੀ ਨਜ਼ਾਮੂਦੀਨ ਤੋਂ ਆਏ ਹਨ, ਜਿਨ੍ਹਾਂ ਵਿੱਚੋਂ ਹੁਣ ਤਕ 27 ਮਾਮਲੇਪਾਜ਼ੀਟਿਵ ਪਾਏ ਗਏ ਹਨ ਅਤੇ 15 ਅਜੇ ਤਕ ਲਾਪਤਾ ਹਨ। ਕੈਪਟਨ ਮੁਤਾਬਕ ਪੰਜਾਬ ਸਰਕਾਰ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸਖ਼ਤ ਕਦਮ ਚੁੱਕ ਰਹੀਹੈ, ਜਿਸ ਦੇ ਚੱਲਦੇ ਪੰਜਾਬ ਵਿਚ ਹੁਣ ਤਕ 2737 ਟੈਸਟ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 132 ਮਾਮਲੇ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਜਦਕਿ ਪੰਜਾਬ ‘ਚ ਹੁਣਤਕ 11 ਮੌਤਾਂ ਹੋ ਚੁੱਕੀਆਂ ਹਨ।
ਬਠਿੰਡਾ, 10 ਅਪ੍ਰੈਲ : ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਲਗਾਤਾਰ ਗਰੀਬ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਸਪਲਾਈ ਕਰਨ ਦਾ ਦਾਅਵਾ ਕਰ ਰਹੇ ਹਨ, ਪਰ ਬਠਿੰਡਾ ਦੇ ਭੁੱਲਰੀਆ ਮੁਹੱਲੇ...
10 ਅਪ੍ਰੈਲ : ਦੁਨੀਆਂ ਭਰ ਵਿੱਚ ਫੈਲੀ ਮਹਾਂਮਾਰੀ ਕਾਰਨ ਦੇਸ਼ ਦਾ ਆਰਥਿਕ ਢਾਂਚਾ ਪੂਰੀ ਤਰ੍ਹਾਂ ਹਿੱਲ ਗਿਆ ਹੈ, ਕਈ ਲੋਕ ਰੋਟੀ ਲਈ ਵੀ ਮੋਹਤਾਜ ਹੋ ਗਏ...
ਚੰਡੀਗੜ੍ਹ, 10 ਅਪ੍ਰੈਲ : ਹੁਣ ਕੋਰੋਨਾ ਪੀੜਿਤਾਂ ਦੇ ਖ਼ੂਨ ਚੋਂ antibodies ਰਾਹੀਂ ਇਲਾਜ਼ ਦਾ ਪ੍ਰੋਟੋਕੋਲ ICMR ਵਲੋਂ ਤਿਆਰ ਕੋਰੋਨਾ ਨਾਲ ਜ਼ਿਆਦਾ ਬਿਮਾਰ ਅਤੇ ਗੰਭੀਰ ਲੋਕਾਂ ਨੂੰ ਹੁਣ Covid 19 ਵਾਇਰਸ ਤੋਂ ਠੀਕ ਹੋ ਚੁੱਕੇ ਲੋਕਾਂ ਦੇ ਖ਼ੂਨ ਵਿੱਚੋ plasma ਰਾਹੀਂ ਬਚਾਏ ਜਾਣ ਦਾ ਪ੍ਰੋਟੋਕੋਲ ਤਿਆਰ ਹੋਕੇ ਮੁਕੱਮਲ phase ਵਿੱਚ ਪਹੁੰਚ ਚੁੱਕਾ ਹੈ। ਇਹ ਪ੍ਰੋਟੋਕੋਲ ਭਾਰਤ ਵਲੋਂ ਤਿਆਰ ਹੋ ਰਿਹਾ ਹੈ। ICMR ( ਇੰਡੀਅਨ ਕੌਂਸਿਲ ਫਾਰ ਮੈਡੀਕਲ ਰਿਸਰਚ) ਨੇ ਜਾਣਕਰੀ ਦਿੱਤੀ ਹੈ ਕਿ ਭਾਰਤ ਹੁਣ Convalescent Plasma Therapy ਰਾਹੀਂ ਕੋਰੋਨਾ ਦੇ ਸੀਰਿਯਸ ਮਰੀਜ਼ਾਂ ਦੇ ਇਲਾਜ਼ ਲਈ covid 19 ਦੇ ਮਰੀਜ਼ਾਂ ਦੇ ਖ਼ੂਨ ਵਿੱਚੋ antibodies ਰਾਹੀਂ ਇਲਾਜ਼ ਦਾ protocol ਤਿਆਰ ਕਰਨ ਦੀ ਫਾਈਨਲ stage ਤੇ ਹੈ। ਇਸ therapy ਦਾ ਮੋਟਾ ਫ਼ਲਸਫ਼ਾ ਇਹ ਹੈ ਕਿ ਕੋਰੋਨਾ ਨਾਲ ਲੜਨ ਲਈ ਕੋਰੋਨਾ ਤੋਂ ਉੱਭਰ ਚੁੱਕੇ ਲੋਕਾਂ ਦੇ ਖ਼ੂਨ ‘ਚ ਮੌਜੂਦ antibodies ਨਵੇਂ ਸ਼ਰੀਰ ਚ ਮੌਜੂਦ ਕੋਰੋਨਾਵਾਇਰਸ ਦਾ ਮੁਕਾਬਲਾ ਕਰ ਸਕਣਗੀਆਂ। ਇਸਦਾ ਮਤਲਬ ਇਹ ਹੈ ਕਿ ਹੁਣ ਕੋਰੋਨਾ ਸ਼ਿਕਾਰ ਮਰੀਜ਼ ਹੀ ਬਚਾਉਣਗੇ ਗੰਭੀਰ ਕੋਰੋਨਾ ਪੀੜਤਾਂ ਦੀ ਜਾਨ।
ਚੰਡੀਗੜ੍ਹ/ਨਵੀਂ ਦਿੱਲੀ, 10 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਤਾਲਾਬੰਦੀ ਕਰਨ ਬਾਰੇ ਗੰਭੀਰਤਾ ਨਾਲ ਵਿਚਾਰ...
ਚੰਡੀਗੜ੍ਹ, 9 ਅਪ੍ਰੈਲ: ਪੰਜਾਬ ਵਿੱਚ ਮਾਸਕ ਪਾਉਣਾ ਹੁਣ ਲਾਜ਼ਮੀ ਹੈ। ਮੁੱਖਮੰਤਰੀ ਨੇ ਸਿਹਤ ਸਕੱਤਰ ਨੂੰ ਪੰਜਾਬ ਦੇ ਸਾਰੇ ਜਨਤਕ ਸਥਾਨਾਂ ‘ਤੇ ਲੋਕਾਂ ਨੂੰ ਮਾਸਕ ਪਹਿਨਣ ਨੂੰ ਲਾਜ਼ਮੀ ਬਣਾਉਣ ਦੀ ਐਡਵਾਇਜ਼ਰੀ ਜਾਰੀ ਕਰਨ ਲਈ ਕਿਹਾ ਹੈ। ਜੇਕਰ ਸਾਧਾਰਨ ਕੱਪੜੇ ਦਾ ਮਾਸਕ ਵੀ ਵਰਤ ਦੇ ਹੋ ਤਾਂ ਤੁਹਾਨੂੰ ਅਪੀਲ ਹੈ ਕਿ ਕੱਪੜੇ ਦੇ ਮਾਸਕ ਨੂੰ ਰੋਜ਼ ਸਾਬਣ ਜਾਂ ਡਿਟਰਜੈਂਟ ਨਾਲ ਧੋਵੋ ਤੇ ਜਦੋਂ ਵੀ ਘਰੋਂ ਬਾਹਰ ਜਾਓ ਤਾਂ ਮਾਸਕ ਪਾ ਕੇ ਜਾਓ। ਸਾਰੇ ਰੱਲ ਕੇ ਆਪਣੀ ਸੁਰੱਖਿਆ ਤੇ ਸਾਫ਼-ਸਫ਼ਾਈ ਨੂੰ ਯਕੀਨੀ ਬਣਾਈਏਤੇ ਕੋਵਿਡ-19 ਤੋਂ ਆਪਣਾ ਤੇ ਆਪਣੇ ਲੋਕਾਂ ਦਾ ਬਚਾਅ ਕਰੀਏ।
ਚੰਡੀਗੜ੍ਹ, 9 ਅਪ੍ਰੈਲ : ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ 3000 ਤੋਂ ਉੱਪਰ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ, ਜਿਸ ਵਿੱਚੋਂ 130 ਟੈਸਟਾਂ ਦੀ ਰਿਪੋਰਟ ਪਾਜ਼ੀਟਿਵ...
ਫ਼ਤਹਿਗੜ੍ਹ ਸਾਹਿਬ, 9ਅਪ੍ਰੈਲ : ਕੋਰੋਨਾ ਵਾਇਰਸ ਤੋਂ ਬਚਾਅ ਲਈ ਜਿੱਥੇ ਪੰਜਾਬ ਸਰਕਾਰ ਦਿਨ ਰਾਤ ਕੰਮ ਕਰ ਰਹੀ ਹੈ, ਉਥੇ ਵੱਖ ਵੱਖ ਸੰਸਥਾਵਾਂ ਇਸ ਜੰਗ ਵਿੱਚਵੱਧ ਚੜ੍ਹ ਕੇ ਯੋਗਦਾਨ ਪਾ ਰਹੀਆਂ ਹਨ। ਸਾਰੀ ਦੁਨੀਆਂ ਵਿੱਚ ਇਸ ਬਿਮਾਰੀ ਦੇ ਖਾਤਮੇ ਤੇ ਲੋਕਾਂ ਦੀ ਮਦਦ ਵਿੱਚ ਅਹਿਮ ਰੋਲ ਨਿਭਾਅ ਰਹੀ ਕੌਮਾਂਤਰੀ ਸੰਸਥਾਖ਼ਾਲਸਾ ਏਡ ਨੇ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਨੂੰ 90 ਪੀ.ਪੀ.ਈ. (ਪਰਸਨਲ ਪ੍ਰੋਟੈਕਟਿਵ ਇਕਿਉਪਮੈਂਟ) ਕਿੱਟਾਂ ਭੇਜੀਆਂ ਹਨ, ਜੋ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੂੰ ਦਿੱਤੀਆਂ। ਇਸ ਉਪਰਾਲੇ ਲਈ ਖ਼ਾਲਸਾ ਏਡ ਦਾ ਧੰਨਵਾਦ ਕਰਦਿਆਂ ਵਿਧਾਇਕ ਸ. ਨਾਗਰਾ ਨੇ ਕਿਹਾ ਕਿ ਖਾਲਸਾ ਏਡ ਪੂਰੀ ਦੁਨੀਆਂ ਵਿੱਚ ਲੋੜਵੰਦਾਂ ਦੀ ਮਦਦ ਕਰਦੀ ਹੈ।ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਉਤੇ ਚੱਲਦਿਆਂ ਖਾਲਸਾ ਏਡ ਦੇ ਮੈਂਬਰ ਜਿਥੇ ਵੀ ਕਿਤੇ ਕੋਈ ਭੀੜ ਪੈਂਦੀ ਹੈ, ਉਥੇ ਪੁੱਜ ਕੇ ਲੋਕਾਂ ਦੀ ਬਾਂਹ ਫੜਦੇ ਹਨ।ਉਨ੍ਹਾਂਕਿਹਾ ਕਿ ਖ਼ਾਲਸਾ ਏਡ ਵੱਲੋਂ ਕੀਤੇ ਜਾ ਰਹੇ ਉਪਰਾਲੇ ਕੋਰੋਨਾ ਖ਼ਿਲਾਫ਼ ਜੰਗ ਵਿੱਚ ਸਹਾਈ ਸਿੱਧ ਹੋਣਗੇ। ਸ. ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਤੇ ਇਸ ਦੇ ਖ਼ਾਤਮੇ ਲਈ ਦਿਨ ਰਾਤ ਕੰਮ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਸਾਰੀਆਂਲੋੜੀਂਦੀਆਂ ਚੀਜ਼ਾਂ ਲੋਕਾਂ ਦੇ ਘਰਾਂ ਤੱਕ ਪੁੱਜਦੀਆਂ ਕੀਤੀਆਂ ਜਾ ਰਹੀਆਂ ਹਨ। ਲੋੜਵੰਦਾਂ ਤੱਕ ਤਿਆਰ ਖਾਣਾ ਨਿਰੰਤਰ ਪੁੱਜਦਾ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿਲੋਕਾਂ ਵੱਲੋਂ ਸਰਕਾਰ ਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ, ਜੋ ਕਿ ਸ਼ਲਾਘਾਯੋਗ ਹੈ।ਹਲਕਾ ਵਿਧਾਇਕ ਨੇ ਇਸ ਔਖੀ ਘੜੀ ਵਿੱਚ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂਮਿਲ ਰਹੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਤੇ ਭਰੋਸਾ ਦਿਵਾਇਆ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।