Connect with us

Punjab

ਪੰਜਾਬ ‘ਚ CBI ਦਾ ਛਾਪਾ, ਟਰੈਵਲ ਏਜੰਟ ਦੇ ਦਫ਼ਤਰ ਤੇ ਘਰ ‘ਤੇ ਕੀਤੀ ਛਾਪੇਮਾਰੀ

Published

on

ਮਾਛੀਵਾੜਾ 28 ਜੂਨ 20223 : ਸੀਬੀਆਈ ਨੇ ਅੱਜ ਮਾਛੀਵਾੜਾ ਵਿੱਚ ਇੱਕ ਟਰੈਵਲ ਏਜੰਟ ਦੇ ਦਫ਼ਤਰ ਅਤੇ ਘਰ ਵਿੱਚ ਛਾਪਾ ਮਾਰਿਆ। ਦੱਸਿਆ ਜਾ ਰਿਹਾ ਹੈ ਕਿ ਟੀਮ ਵੱਲੋਂ ਪਿਛਲੇ ਕਈ ਘੰਟਿਆਂ ਤੋਂ ਕਿਸੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਕੀਤੀ ਜਾ ਰਹੀ ਸੀ ਅਤੇ ਪਿਛਲੇ ਕਈ ਘੰਟਿਆਂ ਤੋਂ ਟੀਮ ਇੱਕ ਮਾਮਲੇ ਦੀ ਜਾਂਚ ਵਿੱਚ ਲੱਗੀ ਹੋਈ ਹੈ।

ਜਾਣਕਾਰੀ ਅਨੁਸਾਰ ਸੀ.ਬੀ.ਆਈ ਟੀਮ ਦੇ ਅਧਿਕਾਰੀਆਂ ਨੇ ਮਾਛੀਵਾੜਾ ਪੁਲੀਸ ਨਾਲ ਮਿਲ ਕੇ ਪਿੰਡ ਝੌਦੀ ਵਿਖੇ ਟਰੈਵਲ ਏਜੰਟ ਬਲਵਿੰਦਰ ਸਿੰਘ ਦੇ ਘਰ ਅਤੇ ਸਥਾਨਕ ਸਮਰਾਲਾ ਰੋਡ ਸਥਿਤ ਦਫ਼ਤਰ ’ਤੇ ਛਾਪੇਮਾਰੀ ਕੀਤੀ। ਟੀਮ ਦੇ ਅਧਿਕਾਰੀਆਂ ਨੇ ਸਿਰਫ ਇਹ ਦੱਸਿਆ ਕਿ ਉਹ ਦਿੱਲੀ ਤੋਂ ਆਏ ਹਨ ਅਤੇ ਕਿਸੇ ਮਾਮਲੇ ਦੀ ਜਾਂਚ ਕਰ ਰਹੇ ਹਨ।

ਟੀਮ ਟਰੈਵਲ ਏਜੰਟ ਬਲਵਿੰਦਰ ਸਿੰਘ ਨੂੰ ਨਹੀਂ ਲੱਭ ਸਕੀ ਅਤੇ ਪਤਾ ਲੱਗਾ ਹੈ ਕਿ ਉਹ ਇਸ ਸਮੇਂ ਵਿਦੇਸ਼ ਵਿੱਚ ਹੈ। ਨੌਜਵਾਨਾਂ ਨੂੰ ਵਿਦੇਸ਼ਾਂ ਖਾਸ ਕਰ ਕੇ ਅਮਰੀਕਾ ਭੇਜਣ ਵਾਲੇ ਟਰੈਵਲ ਏਜੰਟਾਂ ਦੀ ਕਾਫੀ ਚਰਚਾ ਹੈ, ਜੋ ਲੰਬੇ ਸਮੇਂ ਤੋਂ ਅਜਿਹਾ ਕਰ ਰਹੇ ਹਨ। ਇਸ ਵੇਲੇ ਸੀ.ਬੀ.ਆਈ ਟਰੈਵਲ ਏਜੰਟ ਦੇ ਰਿਸ਼ਤੇਦਾਰਾਂ ਤੋਂ ਪੁੱਛਗਿੱਛ ਕਰਕੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ।