Connect with us

Punjab

CM ਮਾਨ ਦੇ ਕੈਂਪ ਦਫ਼ਤਰ ਸਮੇਤ 8 ਥਾਵਾਂ ’ਤੇ CBI ਰੇਡ

Published

on

ਮੁੱਖ ਮੰਤਰੀ ਭਗਵੰਤ ਮਾਨ ਦੇ ਚੰਡੀਗੜ੍ਹ ਸਥਿਤ ਕੈਂਪ ਦਫ਼ਤਰ ਸਮੇਤ ਪੰਜਾਬ ਅਤੇ ਚੰਡੀਗੜ੍ਹ ਦੀਆਂ 8 ਥਾਵਾਂ ’ਤੇ CBI ਨੇ ਛਾਪੇਮਾਰੀ ਕੀਤੀ ਹੈ। ਇਹ ਕਾਰਵਾਈ CM ਦੇ OSD ਰਾਜਬੀਰ ਸਿੰਘ ਘੁੰਮਣ ਅਤੇ ਹੋਰ ਲੋਕਾਂ ਖ਼ਿਲਾਫ਼ ਦਰਜ ਕੀਤੇ ਗਏ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਦੇ ਤਹਿਤ ਕੀਤੀ ਗਈ ਹੈ। CBI ਮੁਤਾਬਕ ਛਾਪੇਮਾਰੀ ਦੌਰਾਨ ਲੈਪਟਾਪ, ਮੋਬਾਈਲ ਫੋਨ ਅਤੇ ਕਈ ਦਸਤਾਵੇਜ਼ ਜ਼ਬਤ ਕੀਤੇ ਗਏ ਹਨ।

ਚੰਡੀਗੜ੍ਹ ਦੇ ਸੈਕਟਰ-2 ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੇ ਕੈਂਪ ਦਫ਼ਤਰ ਵਿੱਚ CBI ਦੀ ਟੀਮ ਨੇ ਤਲਾਸ਼ੀ ਲਈ। ਕੈਂਪ ਦਫ਼ਤਰ ਵਿੱਚ ਇਹ ਕਾਰਵਾਈ ਸ਼ਾਮ ਕਰੀਬ 6 ਵਜੇ ਸ਼ੁਰੂ ਹੋਈ ਅਤੇ ਕਈ ਘੰਟਿਆਂ ਤੱਕ ਚੱਲੀ।

ਇਸ ਦੇ ਨਾਲ ਹੀ CBI ਨੇ ਚੰਡੀਗੜ੍ਹ, ਮੋਹਾਲੀ, ਗੁਰਦਾਸਪੁਰ, ਲੁਧਿਆਣਾ, ਪਟਿਆਲਾ, ਸੰਗਰੂਰ ਅਤੇ ਜਲੰਧਰ ਵਿੱਚ ਵੀ ਛਾਪੇਮਾਰੀ ਕੀਤੀ। ਕੁੱਲ 8 ਟਿਕਾਣਿਆਂ ’ਤੇ ਇਕੱਠੇ ਸਰਚ ਆਪਰੇਸ਼ਨ ਚਲਾਇਆ ਗਿਆ।

ਇਹ ਮਾਮਲਾ ਮੁੱਖ ਮੰਤਰੀ ਦੇ OSD ਰਾਜਬੀਰ ਸਿੰਘ ਘੁੰਮਣ ਅਤੇ ਹੋਰ ਪੰਜ ਵਿਅਕਤੀਆਂ ਖ਼ਿਲਾਫ਼ ਦਰਜ CBI ਕੇਸ ਨਾਲ ਜੁੜਿਆ ਹੈ। CBI ਨੇ ਰਾਜਬੀਰ ਘੁੰਮਣ ਤੋਂ ਇਲਾਵਾ ਨਿਤਿਨ ਗੋਹਲ, ਜਿਤਿਨ ਗੋਹਲ ਉਰਫ਼ ਰਾਜਾ, ਰੋਮੀ ਰਾਜਾ ਮਹਾਜਨ, ਬੀਰ ਦਵਿੰਦਰ ਅਤੇ ਆਰ.ਐੱਸ. ਨਾਗਰਾ ਨੂੰ FIR ਵਿੱਚ ਨਾਮਜ਼ਦ ਕੀਤਾ ਹੈ।