Corona Virus
CBSE ਅਤੇ ICSE ਬੋਰਡ ਨੇ ਰੱਦ ਕੀਤੀ 10 ਅਤੇ 12ਵੀਂ ਦੀ ਪ੍ਰੀਖਿਆ

ਚੰਡੀਗੜ੍ਹ, 25 ਜੂਨ : ਸੀ ਬੀ ਐਸ ਈ ਨੇ ਦਸਵੀਂ ਅਤੇ ਬਾਰਵੀਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਹੈ। ਦੱਸ ਦਈਏ ਕਿ ਜਨਰਲ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਕੋਵਿਡ -19 ਦੇ ਕਾਰਨ 1 ਤੋਂ 15 15 ਜੁਲਾਈ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਕੈਂਸਲ ਕਰ ਦਿੱਤਾ ਗਿਆ ਹੈ। ਜਾਣਕਾਰੀ ਦੇ ਅਨੁਸਾਰ ਐਸ ਸੀ ਨੇ ਪਿਛਲੇ ਹਫਤੇ ਸੀਬੀਐਸਈ ਨੂੰ ਕਿਹਾ ਸੀ ਕਿ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ 10 ਵੀਂ ਅਤੇ 12 ਵੀਂ ਦੀ ਬੋਰਡ ਪ੍ਰੀਖਿਆਵਾਂ ਨੂੰ ਰੱਦ ਕਰਨ ਬਾਰੇ ਕਿਹਾ ਸੀ, ਜਿਸਦੇ ਚਲਦਿਆ ਅਦਾਲਤ ਨੇ ਕੋਵਿਡ-19 ਮਹਾਂਮਾਰੀ ਦਾ ਹਵਾਲਾ ਦਿੰਦੇ ਹੋਏ ਬੋਰਡ ਦੀਆਂ ਬਾਕੀ ਪ੍ਰੀਖਿਆਵਾਂ ਰੱਦ ਕਰਨ ਦਾ ਫੈਸਲਾ ਲਿਆ ਹੈ।
ਇਸਦੇ ਦੂਸਰੇ ਹੀ ਪਾਸੇ ਆਈ ਸੀ ਐਸ ਈ ਬੋਰਡ ਨੇ ਵੀ 10 ਵੀਂ ਅਤੇ 12 ਵੀਂ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ। ਆਈ ਸੀ ਐਸ ਈ ਨੇ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਇਮਤਿਹਾਨ ਲਿਖਣ ਦੀ ਆਗਿਆ ਨਹੀਂ ਦੇਣਗੇ।