punjab
175ਵਾਂ ਸਥਾਪਨਾ ਦਿਵਸ ਮਨਾਉਂਦੇ ਹੋਏ ਕੈਪਟਨ ਨੇ 2 ਸਿੱਖ ਰੈਜ਼ੀਮੈਂਟ ਦੇ ਜਵਾਨਾਂ ਨਾਲ ਪਾਇਆ ਭੰਗੜਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਦੇਰ ਸ਼ਾਮ 2 ਸਿੱਖ ਰੈਜ਼ੀਮੈਂਟ ਦੇ ਜਵਾਨਾਂ ਨਾਲ 175ਵਾਂ ਸਥਾਪਨਾ ਦਿਵਸ ਮਨਾਇਆ ਗਿਆ ਹੈ। ਇਸ ਮੌਕੇ ਮੁੱਖ ਮੰਤਰੀ ਜਵਾਨਾਂ ਨਾਲ ਭੰਗੜਾ ਪਾਉਂਦੇ ਹੋਏ ਵਿਖਾਏ ਦੇ ਰਹੇ ਸਨ। ਭਾਰਤੀ ਫ਼ੌਜ ਦੇ ਜਵਾਨਾਂ ਨੇ ਇਸ ਮੌਕੇ ਦੇਸ਼ ਭਗਤੀ ਦੇ ਨਾਅਰੇ ਲਗਾਏ ਤੇ ਮੁੱਖ ਮੰਤਰੀ ਦਾ ਧੰਨਵਾਦ ਪ੍ਰਗਟਾਇਆ। ਮੁੱਖ ਮੰਤਰੀ ਇਸ ਮੌਕੇ ’ਤੇ ਕਾਫ਼ੀ ਖ਼ੁਸ਼ ਵਿਖਾਈ ਦੇ ਰਹੇ ਸਨ। ਉਨ੍ਹਾਂ ਨੇ ਜਵਾਨਾਂ ਨਾਲ ਹੱਥ ਮਿਲਾਉਂਦੇ ਹੋਏ ਉਨ੍ਹਾਂ ਨੂੰ ਸਥਾਪਨਾ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੂਜੀ ਸਿੱਖ ਰੈਜ਼ੀਮੈਂਟ, ਮੇਰੀ ਪਲਟਨ ਦੇ ਜਵਾਨਾਂ ਦੇ ਨਾਲ 175ਵੇਂ ਸਥਾਪਨਾ ਦਿਵਸ ਮੌਕੇ। ਜੈ ਹਿੰਦ। ਇਸ ਮੌਕੇ ਜਵਾਨਾਂ ਨੂੰ ਉਨ੍ਹਾਂ ਕਿਹਾ ਕਿ 2 ਸਿੱਖ ਰੈਜੀਮੈਂਟ ’ਤੇ ਸਮੁੱਚੇ ਦੇਸ਼ ਨੂੰ ਮਾਣ ਹੈ। ਕੈਪਟਨ ਅਮਰਿੰਦਰ ਸਿੰਘ ਖ਼ੁਦ 2 ਸਿੱਖ ਰੈਜੀਮੈਂਟ ’ਚ ਕੰਮ ਕਰ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਨ ’ਚ 2 ਸਿੱਖ ਰੈਜੀਮੈਂਟ ਦਾ ਅਹਿਮ ਯੋਗਦਾਨ ਰਿਹਾ ਹੈ। ਪਾਕਿਸਤਾਨ ਨਾਲ ਜੰਗ ’ਚ ਵੀ 2 ਸਿੱਖਾਂ ਨੇ ਅਹਿਮ ਯੋਗਦਾਨ ਪਾਇਆ ਸੀ। ਕੈਪਟਨ ਅਮਰਿੰਦਰ ਸਿੰਘ ਜਵਾਨਾਂ ਦੇ ਨਾਲ ਹਰ ਸਾਲ ਸਥਾਪਨਾ ਦਿਵਸ ਮੌਕੇ ਇਕ ਹੁੰਦੇ ਹਨ।