Connect with us

Punjab

ਸੰਗਰੂਰ ਜ਼ਿਮਨੀ ਚੋਣ ਨੂੰ ਲੈਕੇ ਬਟਾਲਾ ਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੇ ਜਸ਼ਨ

Published

on

ਅੱਜ ਜੋ ਸੰਗਰੂਰ ਜ਼ਿਮਨੀ ਚੋਣ ਦੇ ਨਤੀਜੇ ਸਾਮਣੇ ਆਏ ਤਾ ਅਕਾਲੀ ਦਲ ਅੰਮ੍ਰਿਤਸਰ ਵਲੋਂ ਵੱਖ ਵੱਖ ਥਾਵਾਂ ਤੇ ਜਸ਼ਨ ਮਨਾਏ ਜਾ ਰਹੇ ਹਨ ਇਸੇ ਦੇ ਚਲਦੇ ਜਿਲਾ ਗੁਰਦਾਸਪੁਰ ਦੇ ਬਟਾਲਾ ਚ ਵੀ ਸਿਮਰਨਜੀਤ ਸਿੰਘ ਮਾਨ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਵਲੋਂ ਇਸ ਜਿੱਤ ਦੀ ਖੁਸ਼ੀ ਮਨਾਈ ਗਈ ਅਤੇ ਉਹਨਾਂ ਦਾ ਕਹਿਣਾ ਸੀ ਕਿ ਸਿਮਰਨਜੀਤ ਸਿੰਘ ਮਾਨ ਕਈ ਸਾਲਾਂ ਤੋਂ ਸੱਚ ਦੀ ਲੜਾਈ ਲੜ ਰਹੇ ਸੀ ਅਤੇ ਹੁਣ ਇਹ ਜਿੱਤ ਸੱਚ ਅਤੇ ਲੋਕਾਂ ਦੇ ਹੱਕ ਦੀ ਹੈ ਉਥੇ ਹੀ ਇਹਨਾਂ ਲੋਕਾਂ ਨੇ ਕਿਹਾ ਕਿ ਜਿਵੇ ਅਕਾਲੀ ਅਤੇ ਕਾਂਗਰਸ ਤੋਂ ਲੋਕਾਂ ਦਾ ਮੋਹ ਭੰਗ ਹੋਇਆ ਸੀ ਉਵੇਂ ਹੀ ਹੁਣ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਅਤੇ ਦਾਅਵੇ ਜੋ ਕੀਤੇ ਸਨ ਉਸ ਦਾ ਨਤੀਜਾ ਹੈ ਕਿ ਹੁਣ ਇਕ ਬਦਲ ਤੋਂ ਤਿੰਨ ਮਹੀਨੇ ਬਾਅਦ ਹੀ ਇਕ ਵੱਡਾ ਬਦਲ ਆਇਆ ਹੈ |