Connect with us

Punjab

ਦੇਸ਼ ਭਰ ‘ਚ ਸੁਤੰਤਰਤਾ ਦਿਵਸ ਦੀਆਂ ਰੌਣਕਾਂ, ਜਾਣੋ ਕਿਹੜੇ ਮੰਤਰੀ ਤੇ ਕਿਥੇ ਲਹਿਰਾਇਆ ਤਿਰੰਗਾ

Published

on

ਅੱਜ ਦੇਸ਼ ਭਰ ‘ਚ 78ਵਾਂ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਝੰਡਾ ਲਹਿਰਾਇਆ।

ਜਦੋਂਕਿ ਮੋਗਾ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਝੰਡਾ ਲਹਿਰਾਇਆ।
ਇਸ ਮੌਕੇ ਮੋਗਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਐੱਸ.ਐੱਸ.ਪੀ. ਇਸ ਤੋਂ ਇਲਾਵਾ ਵਿਧਾਇਕ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਬੱਚਿਆਂ ਨੇ ਪੀ.ਟੀ.ਸ਼ੋਅ ਕੀਤਾ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਡਿਪਟੀ ਕਮਿਸ਼ਨਰ ਮੋਗਾ ਵੱਲੋਂ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।

ਦੂਜੇ ਪਾਸੇ ਗੁਰਦਾਸਪੁਰ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇੱਥੋਂ ਦੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਖੇਡ ਸਟੇਡੀਅਮ ਵਿੱਚ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੰਡਾ ਲਹਿਰਾਇਆ।