Corona Virus
ਤਾਲਾਬੰਦੀ ਦੌਰਾਨ ਕੇਂਦਰ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼

ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਲਾਕਡਾਊਨ ਦੀ ਸੀਮਾਂ ਵਧਾ ਕੇ 3 ਮਈ ਤੱਕ ਕਰ ਦਿੱਤੀ ਗਈ। ਜਿਸ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ, ਜਿਨ੍ਹਾਂ ਅਨੁਸਾਰ 3 ਮਈ ਤੱਕ ਹਵਾਈ ਉਡਾਣਾਂ, ਰੇਲ ਗੱਡੀਆਂ ਅਤੇ ਬੱਸਾਂ ਪੂਰਨ ਤੌਰ ਉੱਤੇ ਬੰਦ ਰਹਿਣਗੀਆਂ। ਇਸੇ ਤਰਾਂ ਧਾਰਮਿਕ ਸਥਾਨਾਂ ਅਤੇ ਧਾਰਮਿਕ ਸਮਾਗਮਾਂ ਉੱਤੇ ਵੀ 3 ਮਈ ਤੱਕ ਪੂਰੀ ਤਰ੍ਹਾਂ ਰੋਕ ਹੈ। ਹਾਲਾਕਿ ਸਹਿਤ ਸੇਵਾਵਾਂ ਵਿੱਚ 20 ਅਪ੍ਰੈਲ ਤੋਂ ਬਾਅਦ ਛੋਟ ਦੇਣ ਦੀ ਗੱਲ ਕਹੀ ਗਈ ਹੈ। ਬੈਂਕ ਅਤੇ ਏਟੀਐਮ ਖੁੱਲ੍ਹੇ ਰਹਿਣਗੇ, ਇਸ ਦੋਰਾਨ ਸਮਾਜਿਕ ਦੂਰੀ ਦਾ ਧਿਆਨ ਰੱਖਿਆ ਜਾਵੇਗਾ। ਕਿ ਦੁਕਾਨਦਾਰਾਂ ਨੂੰ ਵੀ 20 ਅਪ੍ਰੈਲ ਤੋਂ ਬਾਅਦ ਛੋਟ ਦੇਣ ਦੀ ਗੱਲ ਕਹੀ ਗਈ ਹੈ, ਪਰ ਇਹ ਛੋਟ ਹੋਟਸਪੋਟ ਵਾਲੇ ਖੇਤਰ ਵਿੱਚ ਨਹੀਂ ਦਿੱਤੀ ਜਾਵੇਗੀ।
ਇਸ ਤੋਂ ਇਲਾਵਾ ਕਿਸਾਨਾਂ ਨੂੰ ਹਾੜੀ ਦੀ ਫ਼ਸਲ ਦੀ ਕਟਾਈ ਲਈ ਛੋਟ ਦਿੱਤੀ ਗਈ ਹੈ, ਪਰ ਇਸਦੇ ਨਾਲ ਦੀ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਸਿਹਤ ਸਬੰਧੀ ਹਦਾਇਤਾਂ ਨੂੰ ਵੀ ਯਕੀਨੀ ਬਣਾਇਆ ਜਾਵੇਗਾ।