Punjab
ਕੇਂਦਰ ਨੇ ਭੇਜਿਆ ਪੰਜਾਬ ਸਰਕਾਰ ਨੂੰ ਅਲਰਟ

ਅੰਮ੍ਰਿਤਸਰ :
ਪੰਜਾਬ ਵਿੱਚ ਲਗਾਤਾਰ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਕੇਂਦਰ ਸਰਕਾਰ ਹਰਕਤ ਵਿੱਚ ਆ ਗਈ ਹੈ। ਕੇਂਦਰ ਨੇ ਪੰਜਾਬ ਸਰਕਾਰ ਨੂੰ ਅਲਰਟ ਜਾਰੀ ਕੀਤਾ ਹੈ, ਜਿਸ ਅਨੁਸਾਰ ਪੰਜਾਬ ਦੇ ਸਾਰੇ ਧਾਰਮਿਕ ਸਥਾਨਾਂ, ਡੇਰਿਆਂ, ਮੰਦਰਾਂ, ਗੁਰਦੁਆਰਿਆਂ ਅਤੇ ਹੋਰ ਸਾਰੇ ਧਾਰਮਿਕ ਸਥਾਨਾਂ ‘ਤੇ ਸੁਰੱਖਿਆ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸੀ.ਸੀ.ਟੀ.ਵੀ. ਦੇ ਡੀ.ਵੀ.ਆਰ. ਵਿੱਚ ਇੱਕ ਮਹੀਨੇ ਦਾ ਡੇਟਾ ਰੱਖਣ ਦਾ ਆਦੇਸ਼ ਵੀ ਜਾਰੀ ਕੀਤਾ ਗਿਆ ਹੈ।
ਕਪੂਰਥਲਾ ‘ਚ ਭੀੜ ਨੇ ਪੁਲਿਸ ਦੀ ਮੌਜੂਦਗੀ ‘ਚ ਇਕ ਨੌਜਵਾਨ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਸੀ। ਨੌਜਵਾਨ ਨੂੰ ਐਤਵਾਰ ਸਵੇਰੇ ਗੁਰਦੁਆਰਾ ਸਾਹਿਬ ‘ਚ ਨਿਸ਼ਾਨ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ ‘ਚ ਪਿੰਡ ਵਾਸੀਆਂ ਨੇ ਕਾਬੂ ਕਰ ਲਿਆ। ਇਸ ਦੇ ਨਾਲ ਹੀ ਅੰਮ੍ਰਿਤਸਰ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਸ਼ਨੀਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ‘ਚ ਇਕ ਨੌਜਵਾਨ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਾਅਵਾ ਕੀਤਾ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਦੇਖ ਕੇ ਲੋਕ ਰੋਹ ਵਿੱਚ ਹਨ। ਮੁੱਖ ਮੰਤਰੀ ਚੰਨੀ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੇ ਨਿਰਦੇਸ਼ ਦਿੱਤੇ ਹਨ।