Connect with us

Punjab

ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ ਕੇਂਦਰ ਸਰਕਾਰ :ਗੋਬਿੰਦ ਲੌਂਗੋਵਾਲ

ਸਿੱਖ ਭਾਵਨਾਵਾਂ ਨੂੰ ਦੇਖਦਿਆਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਕੇਂਦਰ ਸਰਕਾਰ

Published

on

ਕੇਂਦਰ ਸਰਕਾਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਵੱਲ ਗੌਰ ਕਰੇ 
ਸਿੱਖ ਭਾਵਨਾਵਾਂ ਨੂੰ ਦੇਖਦਿਆਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਕੇਂਦਰ ਸਰਕਾਰ 
 ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦਾ ਪਾਲਣ ਕੀਤਾ ਜਾਵੇ

24 ਅਗਸਤ : ਸ਼੍ਰੀ ਕਰਤਾਰ ਸਾਹਿਬ ਦੇ ਲਾਂਘੇ ਦਾ ਮਸਲਾ ਬਹੁਤ ਪੁਰਾਣਾ ਹੈ,ਇਸ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ। ਹਰ ਪੰਜਾਬੀ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਨੂੰ ਲੋਚਦਾ ਹੈ। 
ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਤੁਰੰਤ ਖੋਲਿਆ ਜਾਵੇ।ਅੱਜ ਤਖ਼ਤ ਸ੍ਰੀ ਦਮਦਮਾ ਪੁੱਜੇ ਭਾਈ ਲੌਂਗੋਵਾਲ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘਾ ਖੁੱਲਣ ਨਾਲ ਸਮੁੱਚੇ ਸਿੱਖ ਜਗਤ ਵਿੱਚ ਖੁਸ਼ੀ ਸੀ ਪਰ ਬਾਅਦ ਵਿੱਚ ਕੋਰੋਨਾ ਦੇ ਚਲਦਿਆਂ ਲਾਂਘੇ ਨੂੰ ਬੰਦ ਕਰ ਦਿੱਤਾ ਗਿਆ।ਉਹਨਾਂ ਕਿਹਾ ਕਿ ਹੁਣ ਸਿੱਖ ਭਾਵਨਾਵਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੂੰ ਤੁਰੰਤ ਇਹ ਲਾਂਘਾ ਖੋਲ ਦੇਣਾ ਚਾਹੀਦਾ ਹੈ। ਤਾਂਕਿ ਸਿੱਖ ਆਪਣੇ ਪਾਵਨ ਧਾਰਮਿਕ ਅਸਥਾਨ ਦੇ ਦਰਸ਼ਨ ਕਰ ਸਕਣ।
ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਉਣ ਵਾਲੇ ਸ਼ਰਧਾਲੂਆਂ ਲਈ ਮਾਸਕ ਪਾਉਣਾ ਜ਼ਰੂਰੀ ਐਲਾਨਣ ਦੇ ਸਵਾਲ ਤੇ ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਧੀਨ ਆਉਂਦੇ ਸਾਰੇ ਪ੍ਰਮੁੱਖ ਗੁਰਦਵਾਰਾ ਸਾਹਿਬਾਨ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਿਹਤ ਵਿਭਾਗ ਵੱਲੋਂ ਜਾਰੀ ਸਮਾਜਿਕ ਦੂਰੀ ਅਤੇ ਮਾਸਕ ਦੇ ਨਿਯਮਾਂ ਦਾ ਪਾਲਣ ਕੀਤਾ ਜਾਵੇ।