Connect with us

Punjab

ਚੜ੍ਹਦੀਕਲਾ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਨੂੰ ਪਦਮ ਸ਼੍ਰੀ ਐਵਾਰਡ ਨਾਲ ਕੀਤਾ ਜਾਵੇਗਾ ਸਨਮਾਨਿਤ

Published

on

ਪਟਿਆਲਾ: ਪੰਜਾਬੀ ਦੇ ਪ਼੍ਰਸਿੱਧ ਪੱਤਰਕਾਰ, ਸਿੱਖਿਆ ਸ਼ਾਸਤਰੀ ਤੇ ਅਦਾਰਾ ਚੜ੍ਹਦੀਕਲਾ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਦੀ ਚੋਣ ਪ਼੍ਰਮੁੱਖ ਨਾਗਰਿਕ ਸਨਮਾਨ ਪਦਮ ਸ਼੍ਰੀ ਐਵਾਰਡ ਲਈ ਕੀਤੀ ਗਈ ਹੈ। ਰਾਸ਼ਟਰੀ ਏਕਤਾ, ਫਿਰਕੂ ਸਦਭਾਵਨਾ, ਮੀਡੀਆ, ਸਿੱਖਿਆ ਅਤੇ ਪੰਜਾਬੀ ਭਾਸ਼ਾ, ਸੱਭਿਆਚਾਰ ਅਤੇ ਵਿਰਾਸਤ ਦੇ ਪ਼੍ਰਚਾਰ ਦੇ ਖੇਤਰ ਵਿੱਚ ਮਿਸਾਲੀ ਯੋਗਦਾਨ ਲਈ ਉਨ੍ਹਾਂ ਨੂੰ ਭਾਰਤ ਦੇ ਸਭ ਤੋਂ ਉੱਚੇ ਨਾਗਰਿਕ ਪੁਰਸਕਾਰਾਂ ਵਿੱਚੋਂ ਇੱਕ ‘ਪਦਮ ਸ਼੍ਰੀ ਪੁਰਸਕਾਰ’ ਲਈ ਚੁਣਿਆ ਗਿਆ ਹੈ।

ਭਾਰਤ ਦੇ ਗਣਤੰਤਰ ਦਿਵਸ :ਦੇ ਮੌਕੇ ’ਤੇ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੁਆਰਾ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਨੇ ਆਪਣੇ 62 ਸਾਲਾਂ ਦੇ ਤਜਰਬੇ ਦੌਰਾਨ ਮੀਡੀਆ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਈਆਂ ਹਨ ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਵੱਲੋਂ ਕੁੱਲ 128 ਸਖਸ਼ੀਅਤਾਂ ਨੂੰ ਪਦਮ ਸਨਮਾਨ ਦੇਣ ਦਾ ਐਲਾਨ ਕੀਤਾ ਗਿਆ ਹੈ, ਜਿੰਨਾਂ ‘ਚੋਂ 4 ਨੂੰ ਪਦਮ ਵਿਭੂਸ਼ਣ, 17 ਨੂੰ ਪਦਮ ਭੂਸ਼ਣ ਤੇ 107 ਸਖਸ਼ੀਅਤਾਂ ਨੂੰ ਪਦਮ ਸ੍ਰੀ ਸਨਮਾਨ ਦਿੱਤਾ ਜਾਵੇਗਾ।