Punjab
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਚੁਣੌਤੀ, ਜਾਣੋ
3 ਦਸੰਬਰ 2023: ਪੰਜਾਬ ਵਿੱਚ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਹੁਸ਼ਿਆਰਪੁਰ ਵਾਸੀ ਪਰਵਿੰਦਰ ਸਿੰਘ ਕਿਟਾਣਾ ਨੇ ਇਸ ਸਕੀਮ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਇਹ ਸਕੀਮ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਹੈ ਅਤੇ ਇਸ ਨਾਲ ਸੂਬੇ ਦਾ ਕੋਈ ਭਲਾ ਨਹੀਂ ਹੋ ਰਿਹਾ।
ਇਸ ਤੋਂ ਬਾਅਦ ਹਾਈਕੋਰਟ ਨੇ ਸਰਕਾਰ ਨੂੰ 12 ਦਸੰਬਰ ਲਈ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਹਾਈਕੋਰਟ ਨੇ ਸਰਕਾਰ ਤੋਂ ਪੁੱਛਿਆ ਹੈ ਕਿ ਇਸ ਸਕੀਮ ‘ਤੇ ਪਾਬੰਦੀ ਕਿਉਂ ਨਾ ਲਾਈ ਜਾਵੇ।