Punjab
ਪੰਜਾਬ-ਹਰਿਆਣਾ ‘ਚ 23 ਤੇ 24 ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ
ਚੰਡੀਗੜ੍ਹ 22ਸਤੰਬਰ 2023: ਚੰਡੀਗੜ੍ਹ ਟ੍ਰਾਈਸਿਟੀ ਸਣੇ ਪੰਜਾਬ ਅਤੇ ਹਰਿਆਣਾ ਵਿੱਚ 23 ਅਤੇ 24 ਸਤੰਬਰ ਨੂੰ ਹਲਕੀ ਬਾਰਿਸ਼ ਹੋ ਸਕਦੀ ਹੈ। ਬੱਦਲ ਛਾਏ ਰਹਿਣ ਅਤੇ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ। ਅਜਿਹੇ ‘ਚ ਇਸ ਵਾਰ ਮਾਨਸੂਨ ਦੇ ਰਵਾਨਗੀ ‘ਚ ਦੇਰੀ ਹੋਣ ਦੀ ਸੰਭਾਵਨਾ ਹੈ।
ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਅਨੁਸਾਰ ਆਮ ਤੌਰ ‘ਤੇ ਮਾਨਸੂਨ ਚੰਡੀਗੜ੍ਹ ਤੋਂ 25 ਸਤੰਬਰ ਦੇ ਆਸ-ਪਾਸ ਰਵਾਨਾ ਹੁੰਦਾ ਹੈ ਪਰ ਇਸ ਵਾਰ 24 ਸਤੰਬਰ ਨੂੰ ਵੀ ਕੁਝ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਅਨੁਮਾਨ ਹੈ ਕਿ ਸਤੰਬਰ ਦੇ ਅੰਤ ਜਾਂ ਅਕਤੂਬਰ ਦੇ ਪਹਿਲੇ ਹਫ਼ਤੇ ਮੌਨਸੂਨ ਹਟ ਸਕਦਾ ਹੈ। ਉਦੋਂ ਤੱਕ ਸ਼ਹਿਰ ਵਿੱਚ ਬੱਦਲ ਛਾਏ ਰਹਿ ਸਕਦੇ ਹਨ।