Punjab
ਪੰਜਾਬ ਦੇ ਉੱਤਰੀ ਇਲਾਕਿਆਂ ‘ਚ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਚੰਡੀਗੜ੍ਹ ਦੇ ਇੰਚਾਰਜ ਡਾ: ਮਨਮੋਹਨ ਸਿੰਘ
ਉੱਤਰੀ ਭਾਰਤ ‘ਚ ਗਰਮੀ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਚੰਡੀਗੜ੍ਹ ਦੇ ਇੰਚਾਰਜ ਡਾ: ਮਨਮੋਹਨ ਸਿੰਘ ਨੇ ਮੌਸਮ ਦੇ ਪੈਟਰਨ ਬਾਰੇ ਦੱਸਿਆ ਕਿ 12 ਅਤੇ 13 ਅਪ੍ਰੈਲ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਧੂੜ ਭਰੀ ਹਨੇਰੀ ਚੱਲਣ ਦੇ ਨਾਲ ਹੀ 13 ਅਪ੍ਰੈਲ ਨੂੰ ਪੰਜਾਬ ਦੇ ਉੱਤਰੀ ਇਲਾਕਿਆਂ ਵਿਚ ਕੁਝ ਥਾਵਾਂ ‘ਤੇ ਮੀਂਹ ਪੈ ਸਕਦਾ ਹੈ। ਡਾ: ਮਨਮੋਹਨ ਸਿੰਘ ਨੇ ਇਹ ਵੀ ਦੱਸਿਆ ਕਿ ਅਗਲੇ ਤਿੰਨ ਤੋਂ ਚਾਰ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ।
Continue Reading