Connect with us

National

Chandigarh ਧਮਾਕਿਆਂ ਦੀ ਗੋਲਡੀ ਬਰਾੜ ਨੇ ਲਈ ਜ਼ਿੰਮੇਵਾਰੀ

Published

on

CHANDIGARH : ਚੰਡੀਗੜ੍ਹ ਦੇ ਸੈਕਟਰ 26 ‘ਚ 2 ਕਲੱਬਾਂ ਦੇ ਬਾਹਰ ਧਮਾਕੇ ਹੋਏ ਸੀ। ਜਿਸ ਨਾਲ ਕੋਈ ਜਾਣੀ ਨੁਕਸਾਨ ਨਹੀਂ ਹੋਇਆ । ਅਤੇ ਇਸ ਖ਼ਬਰ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ । ਦੱਸ ਦੇਈਏ ਕਿ ਇਹ ਧਮਾਕੇ ਗੋਲਡੀ ਬਰਾੜ ਨੇ ਕਰਵਾਏ ਹਨ ।

ਲਾਰੈਂਸ ਬਿਸ਼ਨੋਈ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਨੇ ਸੈਕਟਰ 26 ਸਥਿਤ ਸੇਵਿਲ ਬਾਰ ਅਤੇ ਲਾਉਂਜ ਅਤੇ ਡਿ’ਓਰਾ ਕਲੱਬ ਦੇ ਬਾਹਰ ਹੋਏ ਦੋ ਧਮਾਕਿਆਂ ਦੀ ਜ਼ਿੰਮੇਵਾਰੀ ਲਈ ਹੈ। ਇੱਕ ਫੇਸਬੁੱਕ ਪੋਸਟ ਰਾਹੀਂ ਗੈਂਗਸਟਰ ਗੋਲਡੀ ਬਰਾੜ ਨੇ ਆਪਣੇ ਆਪ ਨੂੰ ਅਤੇ ਲਾਰੈਂਸ ਗੈਂਗ ਨੂੰ ਟੈਗ ਕੀਤਾ ਹੈ ਅਤੇ ਲਿਖਿਆ ਹੈ ਕਿ ਕਲੱਬ ਦੇ ਮਾਲਕਾਂ ਨੇ ਪ੍ਰੋਟੈਕਸ਼ਨ ਮਨੀ ਨਹੀਂ ਦਿੱਤੀ ਜਿਸ ਕਾਰਨ ਉਨ੍ਹਾਂ ਨੇ ਧਮਾਕੇ ਕੀਤੇ ਹਨ।

ਗੋਲਡੀ ਬਰਾੜ ਨੇ ਚੰਡੀਗੜ੍ਹ ਦੇ ਸੈਕਟਰ 26 ਵਿੱਚ ਦੋ ਨਾਈਟ ਕਲੱਬਾਂ ਦੇ ਬਾਹਰ ਹੋਏ ਧਮਾਕਿਆਂ ਦੀ ਜ਼ਿੰਮੇਵਾਰੀ ਲਈ ਹੈ। ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਹੈ ਕਿ ਉਸ ਨੇ ਅਤੇ ਰੋਹਿਤ ਗੋਦਾਰਾ ਨੇ ਇਹ ਧਮਾਕੇ ਕੀਤੇ ਹਨ। ਪੋਸਟ ਮੁਤਾਬਕ ਉਸ ਨੇ ਕਲੱਬ ਦੇ ਮਾਲਕ ਨੂੰ ਪ੍ਰੋਟੈਕਸ਼ਨ ਮਨੀ ਲਈ ਫੋਨ ਕੀਤਾ ਸੀ, ਜਿਸ ਦਾ ਉਸ ਨੇ ਕੋਈ ਜਵਾਬ ਨਹੀਂ ਦਿੱਤਾ। ਇਸੇ ਲਈ ਦੋ ਕਲੱਬਾਂ ਦੇ ਬਾਹਰ ਧਮਾਕੇ ਕੀਤੇ ਗਏ। ਫਿਲਹਾਲ ਪੁਲਿਸ ਸੋਸ਼ਲ ਮੀਡੀਆ ਪੋਸਟ ਦੀ ਪੜਤਾਲ ਕਰ ਰਹੀ ਹੈ।

2021 ਤੋਂ ਕੈਨੇਡਾ ਵਿੱਚ ਰਹਿ ਰਿਹਾ ਗੋਲਡੀ ਬਰਾੜ…..

ਗੋਲਡੀ ਬਰਾੜ 2021 ਤੋਂ ਕੈਨੇਡਾ ਵਿੱਚ ਰਹਿ ਰਿਹਾ ਹੈ ਅਤੇ ਉਥੋਂ ਪੰਜਾਬ ਵਿੱਚ ਇੱਕ ਮਾਡਿਊਲ ਰਾਹੀਂ ਕੰਮ ਕਰਦਾ ਹੈ। ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜਿਆ ਹੋਇਆ ਹੈ ਅਤੇ ਇਸ ਲਈ ਕੰਮ ਵੀ ਕਰਦਾ ਹੈ। ਗੋਲਡੀ ਬਰਾੜ ਦਾ ਨਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਵੀ ਆਇਆ ਸੀ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੋਲਡੀ ਬਰਾੜ ਨੇ ਲਾਰੈਂਸ ਬਿਸ਼ਨੋਈ ਦੇ ਹੁਕਮਾਂ ‘ਤੇ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚੀ ਸੀ।